• About
  • Contact
  • Hindi News
  • English News
Monday, March 8, 2021
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਤੰਬਰ 2020 ਦੌਰਾਨ ਪੰਜਾਬ ਨੂੰ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ

ਪਿਛਲੇ ਸਾਲ ਸਤੰਬਰ ਮਹੀਨੇ ਦੇ 974.96 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ ਹੋਇਆ ਵਾਧਾ

Asli Punjabi by Asli Punjabi
October 12, 2020
in Punjab, ਕਾਰੋਬਾਰ
0
ਸਤੰਬਰ 2020 ਦੌਰਾਨ ਪੰਜਾਬ ਨੂੰ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ
585
SHARES
3.3k
VIEWS
Share on FacebookShare on TwitterShare on Whatsapp

You might also like

ਮੁੱਖ ਚੋਣ ਦਫ਼ਤਰ ਨੇ ਈ-ਐਪਿਕ ਡਾਊਨਲੋਡ ਕਰਨ ਦੀ ਸਹੂਲਤ ਦੇਣ ਸਾਰੇ 23, 213 ਪੋਲਿੰਗ ਬੂਥਾਂ ’ਤੇ ਲਗਾਏ ਵਿਸ਼ੇਸ਼ ਕੈਂਪ

ਆਰੀਅਨਜ਼ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਵੇਰਕਾ ਨਾਲ ਜੁੜੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਐਲਾਨ

ਚੰਡੀਗੜ – ਪੰਜਾਬ ਦਾ ਸਤੰਬਰ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1055.24 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 974.96 ਕਰੋੜ ਸੀ, ਜੋ ਕਿ ਇਸ ਸਾਲ 8.23 ਫੀਸਦੀ ਦਾ ਵਾਧਾ ਦਰਸਾਉਂਦਾ ਹੈ।ਧਿਆਨ ਦੇਣ ਯੋਗ ਹੈ ਕਿ ਕੋਵਿਡ-19 ਕਾਰਨ ਟੈਕਸ ਦਾਤਾਵਾਂ ਨੂੰ ਪਿਛਲੇ ਮਹੀਨਿਆਂ ਦੀ ਰਿਟਰਨ ਭਰਨ ਲਈ ਰਾਹਤ ਪ੍ਰਦਾਨ ਕੀਤੀ ਗਈ ਸੀ ਅਤੇ ਪਿਛਲੇ ਸਾਲ 5 ਕਰੋੜ ਤੋਂ ਘੱਟ ਟਰਨ ਓਵਰ ਵਾਲੇ ਟੈਕਸ ਦਾਤਾਵਾਂ ਨੂੰ ਸਤੰਬਰ 2020 ਤੱਕ ਰਿਟਰਨ ਭਰਨ ਵਿੱਚ ਢਿੱਲ ਦਿੱਤੀ ਗਈ ਹੈ।ਪੰਜਾਬ ਦੇ ਕਰ ਕਮਿਸ਼ਨਰ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪਰੈਲ ਤੋਂ ਸਤੰਬਰ 2020 ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 4685.72 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਨਾਂ ਛੇ ਮਹੀਨਿਆਂ ਦੇ ਸਮੇਂ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 6790.34 ਕਰੋੜ ਰੁਪਏ ਸੀ। ਇਸ ਤਰਾਂ 31 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ।ਸਤੰਬਰ 2020 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿੱਚੋਂ ਪੰਜਾਬ ਸੂਬੇ ਨੇ 1055.24 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਕੁੱਲ ਸੁਰੱਖਿਅਤ ਮਾਲੀਏ ਦਾ 43.91 ਫੀਸਦੀ ਬਣਦਾ ਹੈ। ਇਸ ਤਰਾਂ ਸਤੰਬਰ 2020 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1347.76 ਕਰੋੜ ਹੈ ਜੋ ਕਿ ਹਾਲੇ ਤੱਕ ਪ੍ਰਾਪਤ ਨਹੀਂ ਹੋਈ। ਇਸੇ ਤਰਾਂ ਅਪਰੈਲ ਤੋਂ ਅਗਸਤ 2020 ਦੇ ਸਮੇਂ ਦੌਰਾਨ ਮੁਆਵਜ਼ੇ ਦੀ ਰਕਮ 10338 ਕਰੋੜ ਰੁਪਏ ਹੈ ਜਿਸ ਵਿੱਚੋਂ 838 ਕਰੋੜ ਰੁਪਏ ਅਕਤੂਬਰ ਦੇ ਪਹਿਲੇ ਹਫਤੇ ਹਾਸਲ ਹੋਏ ਅਤੇ ਬਾਕੀ ਬਚਦੀ 9500 ਕਰੋੜ ਰੁਪਏ ਰਾਸ਼ੀ ਦੀ ਹਾਲੇ ਉਡੀਕ ਹੈ।ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਸੰਗ੍ਰਹਿ ਸਤੰਬਰ 2020 ਦੇ ਮਹੀਨੇ ਦੌਰਾਨ 95,480 ਕਰੋੜ ਰੁਪਏ ਹੈ, ਜਿਸ ਵਿੱਚ ਸੀ.ਜੀ.ਐਸ.ਟੀ. ਦੀ 17,741 ਕਰੋੜ ਰੁਪਏ, ਐਸ.ਜੀ.ਐਸ.ਟੀ. 23,131 ਕਰੋੜ ਰੁਪਏ, ਆਈ.ਜੀ.ਐਸ.ਟੀ. 47,484 ਕਰੋੜ ਰੁਪਏ (ਮਾਲ ਦੀ ਦਰਾਮਦ ‘ਤੇ ਇਕੱਤਰ ਕੀਤੀ 22,442 ਕਰੋੜ ਰੁਪਏ) ਅਤੇ ਸੈਸ 7124 ਕਰੋੜ ਰੁਪਏ (ਮਾਲ ਦੀ ਦਰਾਮਦ ‘ਤੇ ਇਕੱਤਰ ਕੀਤੀ 788 ਕਰੋੜ ਰੁਪਏ) ਹੈ ਜਦੋਂ ਕਿ ਪਿਛਲੇ ਸਾਲ ਸਤੰਬਰ 2019 ਦੇ ਮਹੀਨੇ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਦਾ ਮਾਲੀਆ 91,916 ਕਰੋੜ ਰੁਪਏ ਇਕੱਤਰ ਹੋਇਆ, ਜਿਸ ਵਿੱਚੋਂ ਸੀ.ਜੀ.ਐਸ.ਟੀ. 16,630 ਕਰੋੜ ਸੀ, ਐਸ.ਜੀ.ਐਸ.ਟੀ. ਦੀ 22,598 ਕਰੋੜ ਅਤੇ ਆਈ.ਜੀ.ਐਸ.ਟੀ. 45,069 ਕਰੋੜ (ਸਮਾਨ ਦੀ ਦਰਾਮਦ ਤੇ ਇਕੱਤਰ ਕੀਤੇ 22,097 ਕਰੋੜ) ਅਤੇ ਸੈਸ 7620 ਕਰੋੜ (ਮਾਲ ਦੀ ਦਰਾਮਦ ਤੇ ਇਕੱਤਰ ਕੀਤੇ 728 ਕਰੋੜ) ਸੀ।ਉਨਾਂ ਅੱਗੇ ਦੱਸਿਆ ਕਿ ਸਤੰਬਰ 2020 ਦੇ ਮਹੀਨੇ ਦੌਰਾਨ ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਇਕੱਤਰ ਹੋਏ ਜੀ.ਐਸ.ਟੀ. ਮਾਲੀਏ ਨਾਲੋਂ 4 ਫੀਸਦੀ ਜ਼ਿਆਦਾ ਹੈ। ਇਸ ਤੋਂ ਇਲਾਵਾ ਆਯਾਤ ਦੀਆਂ ਵਸਤਾਂ ਤੇ ਘਰੇਲੂ ਲੈਣ-ਦੇਣ ਤੋਂ ਕੁੱਲ ਰਾਸ਼ਟਰੀ ਜੀ.ਐਸ.ਟੀ. ਮਾਲੀਆ ਪਿਛਲੇ ਸਾਲ ਇਸੇ ਮਹੀਨੇ ਦੇ ਅੰਕੜਿਆਂ ਦਾ ਕ੍ਰਮਵਾਰ 102 ਫੀਸਦੀ ਤੇ 105 ਫੀਸਦੀ ਰਿਹਾ ਹੈ।ਅਪਰੈਲ ਤੋਂ ਸਤੰਬਰ 2020 ਦੇ ਸਮੇਂ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਮਾਲੀਆ 4,54,591 ਕਰੋੜ ਰੁਪਏ ਇਕੱਤਰ ਹੋਇਆ ਜਦੋਂ ਕਿ ਇਸੇ ਸਮੇਂ ਦੌਰਾਨ ਪਿਛਲੇ ਸਾਲ 2019 ਵਿੱਚ 6,06,293 ਕਰੋੜ ਰੁਪਏ ਇਕੱਤਰ ਹੋਇਆ ਸੀ। ਇਸ ਤਰਾਂ ਇਸ ਸਾਲ ਪਿਛਲੇ ਸਾਲ ਨਾਲੋਂ 25 ਫੀਸਦੀ ਗਿਰਾਵਟ ਦਰਜ ਕੀਤੀ ਗਈ।ਜੀ.ਐਸ.ਟੀ. ਤੋਂ ਇਲਾਵਾ ਪੰਜਾਬ ਸੂਬੇ ਨੂੰ ਵੈਟ ਅਤੇ ਸੀ.ਐਸ.ਟੀ. ਤੋਂ ਵੀ ਟੈਕਸ/ਮਾਲੀਆ ਪ੍ਰਾਪਤ ਹੁੰਦਾ ਹੈ। ਵੈਟ ਅਤੇ ਸੀ.ਐਸ.ਟੀ. ਇਕੱਤਰ ਕਰਨ ਵਿੱਚ ਪ੍ਰਮੁੱਖ ਯੋਗਦਾਨ ਕਰਨ ਵਾਲੇ ਉਤਪਾਦ ਸ਼ਰਾਬ ਅਤੇ ਪੰਜ ਪੈਟਰੋਲੀਅਮ ਉਤਪਾਦ ਹਨ। ਸਤੰਬਰ 2020 ਦੇ ਮਹੀਨੇ ਵਿੱਚ ਵੈਟ ਅਤੇ ਸੀ.ਐਸ.ਟੀ. ਦੀ ਕੁਲੈਕਸ਼ਨ 462.98 ਕਰੋੜ ਹੈ, ਜਦੋਂ ਕਿ ਪਿਛਲੇ ਸਾਲ ਸਤੰਬਰ 2019 ਦੇ ਮਹੀਨੇ ਲਈ ਇਹ ਕਲੈਕਸ਼ਨ 332.32 ਕਰੋੜ ਸੀ। ਇਸ ਤਰਾਂ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 39.32 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਅਪਰੈਲ ਤੋਂ ਸਤੰਬਰ 2020 ਲਈ ਵੈਟ ਅਤੇ ਸੀ.ਐਸ.ਟੀ. ਕੁੱਲ ਮਾਲੀਆ 2499.77 ਕਰੋੜ ਰੁਪਏ ਰਿਹਾ ਹੈ ਜੋ ਕਿ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਕੁੱਲ ਮਾਲੀਆ 2729.47 ਕਰੋੜ ਰੁਪਏ ਸੀ, ਜੋ ਕਿ 8.42 ਫੀਸਦੀ ਦੀ ਗਿਰਾਵਟ ਨੂੰ ਦਰਸਾਉਂਦਾ ਹੈ।ਜੀ.ਐਸ.ਟੀ., ਵੈਟ ਤੇ ਸੀ.ਐਸ.ਟੀ. ਨੂੰ ਜੇ ਇਕੱਠਿਆਂ ਵਾਚਿਆ ਜਾਵੇ ਤਾਂ ਸਤੰਬਰ 2020 ਦੌਰਾਨ ਕਰ ਦੀ ਉਗਰਾਹੀ 1518.22 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਸਤੰਬਰ 2019 ਦੌਰਾਨ ਇਹੋ ਉਗਰਾਹੀ 1307.28 ਕਰੋੜ ਰੁਪਏ ਸੀ। ਇਸ ਤਰਾਂ ਸਤੰਬਰ ਮਹੀਨੇ ਸਾਲ 2020 ਦੀ ਉਗਰਾਹੀ ਬੀਤੇ ਵਰੇ ਨਾਲੋਂ 210.94 ਕਰੋੜ ਰੁਪਏ (16.14 ਫੀਸਦੀ) ਵੱਧ ਰਹੀ।

Previous Post

ਸਟੈਂਪ ਡਿਊਟੀ ਦੀ ਇਨਸੈਂਟਿਵ ਰਿਫੰਡ ਪ੍ਰਕਿਰਿਆ ਵਿੱਚ ਸੋਧ ਕੀਤੀ: ਸੁੰਦਰ ਸ਼ਾਮ ਅਰੋੜਾ

Next Post

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ : ਆਸ਼ੂ

Asli Punjabi

Asli Punjabi

Related Posts

ਮੁੱਖ ਚੋਣ ਦਫ਼ਤਰ ਨੇ ਈ-ਐਪਿਕ ਡਾਊਨਲੋਡ ਕਰਨ ਦੀ ਸਹੂਲਤ ਦੇਣ ਸਾਰੇ 23, 213 ਪੋਲਿੰਗ ਬੂਥਾਂ ’ਤੇ ਲਗਾਏ ਵਿਸ਼ੇਸ਼ ਕੈਂਪ
Punjab

ਮੁੱਖ ਚੋਣ ਦਫ਼ਤਰ ਨੇ ਈ-ਐਪਿਕ ਡਾਊਨਲੋਡ ਕਰਨ ਦੀ ਸਹੂਲਤ ਦੇਣ ਸਾਰੇ 23, 213 ਪੋਲਿੰਗ ਬੂਥਾਂ ’ਤੇ ਲਗਾਏ ਵਿਸ਼ੇਸ਼ ਕੈਂਪ

by Asli Punjabi
March 8, 2021
ਆਰੀਅਨਜ਼ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ
Punjab

ਆਰੀਅਨਜ਼ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

by Asli Punjabi
March 8, 2021
ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਵੇਰਕਾ ਨਾਲ ਜੁੜੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਐਲਾਨ
Punjab

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਵੇਰਕਾ ਨਾਲ ਜੁੜੇ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਨੂੰ ਬਲਕ ਮਿਲਕ ਕੂਲਰ ਦੇਣ ਦਾ ਐਲਾਨ

by Asli Punjabi
March 8, 2021
ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਪੱਤਰਕਾਰ ਜੁਪਿੰਦਰਜੀਤ ਸਿੰਘ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
Punjab

ਪੰਜਾਬ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ‘ਚ ਵੱਡੀਆਂ ਪੁਲਾਂਘਾਂ ਪੁੱਟਣ ਅਤੇ ਸੰਯੁਕਤ ਰਾਸ਼ਟਰ ਤੇ ਵਿਸ਼ਵ ਦੀਆਂ ਹੋਰ ਏਜੰਸੀਆਂ ਨਾਲ ਸਾਂਝ ਰਾਹੀਂ ਔਰਤਾਂ ਦੀ ਰੱਖਿਆ ਲਈ ਕਦਮ ਚੁੱਕਣ ਦੀ ਪੂਰੀ ਤਿਆਰੀ

by Asli Punjabi
March 8, 2021
ਖੇਡ ਮੰਤਰੀ ਰਾਣਾ ਸੋਢੀ ਵੱਲੋਂ ਕੌਮਾਂਤਰੀ ਅਥਲੀਟ ਈਸ਼ਰ ਸਿੰਘ ਦਿਉਲ ਦੇ ਅਕਾਲੇ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ
Punjab

ਖੇਡ ਮੰਤਰੀ ਰਾਣਾ ਸੋਢੀ ਵੱਲੋਂ ਕੌਮਾਂਤਰੀ ਅਥਲੀਟ ਈਸ਼ਰ ਸਿੰਘ ਦਿਉਲ ਦੇ ਅਕਾਲੇ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ

by Asli Punjabi
March 8, 2021
Next Post
ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ : ਆਸ਼ੂ

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ : ਆਸ਼ੂ

Recommended

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦਾ ਫੈਸਲਾ : ਸੋਨੀ

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫ਼ਤ ਸਫਰ ਸਹੂਲਤ ਦੇਣ ਦਾ ਫੈਸਲਾ : ਸੋਨੀ

December 13, 2020
ਅਗਲੇ ਸਾਲ ਦੇ ਅੱਧ ਤੱਕ ਨਹੀਂ ਬਣੇਗੀ ਕੋਰੋਨਾ ਵੈਕਸੀਨ : ਵਿਸ਼ਵ ਸਿਹਤ ਸੰਗਠਨ

ਅਗਲੇ ਸਾਲ ਦੇ ਅੱਧ ਤੱਕ ਨਹੀਂ ਬਣੇਗੀ ਕੋਰੋਨਾ ਵੈਕਸੀਨ : ਵਿਸ਼ਵ ਸਿਹਤ ਸੰਗਠਨ

September 5, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸੋਨੀਆ ਵੱਲੋਂ ਪਾਰਟੀ ਨੇਤਾਵਾਂ ਨਾਲ ਸੰਸਦੀ ਰਣਨੀਤੀ ਬਾਰੇ ਚਰਚਾ
National

ਸੋਨੀਆ ਵੱਲੋਂ ਪਾਰਟੀ ਨੇਤਾਵਾਂ ਨਾਲ ਸੰਸਦੀ ਰਣਨੀਤੀ ਬਾਰੇ ਚਰਚਾ

March 8, 2021
ਭਾਰਤ ਤੇ ਚੀਨ ਸਰਹੱਦੀ ਮਸਲੇ ਨੂੰ ਸੁਲਝਾਉਣ ਲਈ ਸੁਖਾਵਾਂ ਮਾਹੌਲ ਬਣਾਉਣ: ਚੀਨੀ ਵਿਦੇਸ਼ ਮੰਤਰੀ
World

ਭਾਰਤ ਤੇ ਚੀਨ ਸਰਹੱਦੀ ਮਸਲੇ ਨੂੰ ਸੁਲਝਾਉਣ ਲਈ ਸੁਖਾਵਾਂ ਮਾਹੌਲ ਬਣਾਉਣ: ਚੀਨੀ ਵਿਦੇਸ਼ ਮੰਤਰੀ

March 8, 2021
ਮੁਲਕ ਕੋਵਿਡ-19 ਦੇ ਖ਼ਾਤਮੇ ਵੱਲ ਵੱਧ ਰਿਹੈ: ਹਰਸ਼ ਵਰਧਨ
National

ਮੁਲਕ ਕੋਵਿਡ-19 ਦੇ ਖ਼ਾਤਮੇ ਵੱਲ ਵੱਧ ਰਿਹੈ: ਹਰਸ਼ ਵਰਧਨ

March 8, 2021
ਭਾਰਤ ਨੇ ਇੰਗਲੈਂਡ ਨੂੰ ਹਰਾ ਕੇ ਟੈਸਟ ਲੜੀ 3-1 ਨਾਲ ਜਿੱਤੀ
Sports

ਭਾਰਤ ਨੇ ਇੰਗਲੈਂਡ ਨੂੰ ਹਰਾ ਕੇ ਟੈਸਟ ਲੜੀ 3-1 ਨਾਲ ਜਿੱਤੀ

March 8, 2021
ਕੁਸ਼ਤੀ ’ਚ ਵਿਨੇਸ਼ ਫੋਗਾਟ ਨੇ ਸੋਨ ਤਗਮਾ ਜਿੱਤ ਕੇ ਵਿਸ਼ਵ ਦਰਜਾਬੰਦੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ
Sports

ਕੁਸ਼ਤੀ ’ਚ ਵਿਨੇਸ਼ ਫੋਗਾਟ ਨੇ ਸੋਨ ਤਗਮਾ ਜਿੱਤ ਕੇ ਵਿਸ਼ਵ ਦਰਜਾਬੰਦੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ

March 8, 2021
ਮੁੱਖ ਚੋਣ ਦਫ਼ਤਰ ਨੇ ਈ-ਐਪਿਕ ਡਾਊਨਲੋਡ ਕਰਨ ਦੀ ਸਹੂਲਤ ਦੇਣ ਸਾਰੇ 23, 213 ਪੋਲਿੰਗ ਬੂਥਾਂ ’ਤੇ ਲਗਾਏ ਵਿਸ਼ੇਸ਼ ਕੈਂਪ
Punjab

ਮੁੱਖ ਚੋਣ ਦਫ਼ਤਰ ਨੇ ਈ-ਐਪਿਕ ਡਾਊਨਲੋਡ ਕਰਨ ਦੀ ਸਹੂਲਤ ਦੇਣ ਸਾਰੇ 23, 213 ਪੋਲਿੰਗ ਬੂਥਾਂ ’ਤੇ ਲਗਾਏ ਵਿਸ਼ੇਸ਼ ਕੈਂਪ

March 8, 2021
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

Newsletter

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In