• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਪੰਜਾਬ ਹੁਣ ਤੱਕ ਬਰਡ ਫਲੂ ਤੋਂ ਪੂਰੀ ਤਰ੍ਹਾਂ ਸੁਰੱਖਿਅਤ, ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਵਿਨੀ ਮਹਾਜਨ

Asli Punjabi by Asli Punjabi
January 8, 2021
in Health, Punjab
0
ਪੰਜਾਬ ਹੁਣ ਤੱਕ ਬਰਡ ਫਲੂ ਤੋਂ ਪੂਰੀ ਤਰ੍ਹਾਂ ਸੁਰੱਖਿਅਤ, ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਵਿਨੀ ਮਹਾਜਨ
590
SHARES
3.3k
VIEWS
Share on FacebookShare on TwitterShare on Whatsapp

ਐਨ.ਆਰ.ਡੀ.ਡੀ.ਐਲ ਜਲੰਧਰ ਇਕ ਦਿਨ ਵਿਚ 1500 ਨਮੂਨਿਆਂ ਦੀ ਜਾਂਚ ਕਰਨ ਵਿਚ ਸਮਰੱਥ

ਚੰਡੀਗੜ੍ਹ – ਪੰਜਾਬ ਰਾਜ ਹੁਣ ਤੱਕ ਬਰਡ ਫਲੂ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਹੈ ਪਰ ਗੁਆਂਢੀ ਸੂਬਿਆਂ ਵਿੱਚ ਬਰਡ ਫਲੂ ਦੇ ਕੁਝ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਮੁੱਖ ਸਕੱਤਰ ਦਫ਼ਤਰ ਵਿਖੇ ਦਸ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸਾਰੇ ਸਬੰਧਤ ਵਿਭਾਗਾਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਮੁੱਖ ਸਕੱਤਰ ਨੇ ਸੂਬੇ ਵਿਚ ਬਰਡ ਫਲੂ ਦੇ ਫੈਲਾਅ ਨੂੰ ਰੋਕਣ ਲਈ ਸਾਵਧਾਨੀਆਂ ਵਰਤਣ ਸਬੰਧੀ ਨਿਰਦੇਸ਼ ਜਾਰੀ ਕੀਤੇ।ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਕਿ ਬਰਡ ਫਲੂ ਦੇ ਫੈਲਾਅ ਨੂੰ ਰੋਕਣ ਅਤੇ ਸ਼ੱਕੀ ਮਾਮਲਿਆਂ ਦੀ ਲੈਬ ਟੈਸਟਿੰਗ ਲਈ ਲੋੜੀਂਦੀ ਵਿਉਂਤਬੰਦੀ ਅਤੇ ਫੰਡ ਉਪਲਬਧ ਹਨ।ਉਨ੍ਹਾਂ ਪਸ਼ੂ ਪਾਲਣ ਵਿਭਾਗ ਨੂੰ ਐਨ.ਆਰ.ਡੀ.ਡੀ.ਐਲ, ਜਲੰਧਰ ਤੋਂ ਕੋਵਿਡ ਟੈਸਟਿੰਗ ਬੰਦ ਕਰਕੇ, ਸਿਰਫ ਪੰਛੀਆਂ ਦੇ ਨਮੂਨਿਆਂ ਦੀ ਜਾਂਚ ਲਈ ਹੀ ਇਸ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਸਕੱਤਰ ਨੇ ਬਰਡ ਫਲੂ ਟੈਸਟ ਦੇ ਨਤੀਜੇ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਉਪਲੱਬਧ ਕਰਵਾਉਣ ਸਬੰਧੀ ਵੀ ਨਿਰਦੇਸ਼ ਦਿੱਤੇ।ਮੀਟਿੰਗ ਦੌਰਾਨ ਸ੍ਰੀਮਤੀ ਵਿਨੀ ਮਹਾਜਨ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਕਿਸੇ ਵੀ ਸੰਕਟ ਦੀ ਸਥਿੱਤੀ ਨਾਲ ਨਜਿੱਠਣ ਲਈ ਤਾਲਮੇਲ ਨਾਲ ਕੰਮ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਪੁਲਿਸ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਨੂੰ ਆਪੋ-ਆਪਣੇ ਖੇਤਰਾਂ ਵਿੱਚ ਪੈਣੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਜੇਕਰ ਪੋਲਟਰੀ ਜਾਂ ਹੋਰ ਪੰਛੀਆਂ ਦੀ ਸਮੂਹਿਕ ਮੌਤ ਦਾ ਮਾਮਲਾ ਸਾਹਮਣਾ ਆਉਂਦਾ ਹੈ ਤਾਂ ਉਹਨਾਂ ਨੂੰ ਇਸ ਸਬੰਧੀ ਤੁਰੰਤ ਆਪਣੇ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਕੋਲ ਰਿਪੋਰਟ ਕਰਨ। ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ ।ਪਸ਼ੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵੀ.ਕੇ. ਜੰਜੂਆ ਨੇ ਮੀਟਿੰਗ ਦੌਰਾਨ ਮੁੱਖ ਸਕੱਤਰ ਨੂੰ ਦੱਸਿਆ ਕਿ ਐਨ.ਆਰ.ਡੀ.ਡੀ.ਐਲ. ਜਲੰਧਰ ਵਿੱਚ ਇੱਕ ਦਿਨ ਵਿੱਚ 1500 ਨਮੂਨਿਆਂ ਦੀ ਜਾਂਚ ਕਰਨ ਦੀ ਸਮਰੱਥਾ ਹੈ। ਉਨਾਂ ਕਿਹਾ ਕਿ ਐਨ.ਆਰ.ਡੀ.ਡੀ.ਐਲ. ਲੈਬ ਜਲੰਧਰ ਉੱਤਰੀ ਭਾਰਤ ਦੇ 5 ਰਾਜਾਂ ਅਤੇ 3 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸੈਂਪਲਾਂ ਦੀ ਜਾਂਚ ਕਰਨ ਲਈ ਵਚਨਬੱਧ ਹੈ। ਉਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਲੈਬ ਨੂੰ ਪੰਜਾਬ ਦੇ ਤਰਨ ਤਾਰਨ ਤੋਂ ਬੱਤਖਾਂ ਦੇ 4 ਸੈਂਪਲ ਪ੍ਰਾਪਤ ਹੋਏ ਹਨ। ਇਸ ਤੋਂ ਪਹਿਲਾਂ ਹਰਿਆਣਾ ਨੇ 4 ਨਮੂਨੇ ਭੇਜੇ ਸਨ ਪਰ ਕੋਈ ਸਪੱਸ਼ਟ ਨਤੀਜਾ ਪ੍ਰਾਪਤ ਨਾ ਹੋਣ ਕਰਕੇ ਸਾਡੀ ਟੀਮਾਂ ਨੇ ਹਰਿਆਣਾ ਤੋਂ 57 ਹੋਰ ਨਮੂਨੇ ਇਕੱਤਰ ਕੀਤੇ ਹਨ ਅਤੇ ਯੂ.ਟੀ. ਵਲੋਂ ਸੁਖਨਾ ਝੀਲ ਤੋਂ 2 ਨਮੂਨੇ ਭੇਜੇ ਗਏ ਹਨ। ਇਹ ਸਾਰੇ ਨਤੀਜੇ ਕੱਲ ਸ਼ਾਮ ਤੱਕ ਉਪਲਬਧ ਕਰਵਾ ਦਿੱਤੇ ਜਾਣਗੇ। ਉਨਾਂ ਅੱਗੇ ਕਿਹਾ ਕਿ ਹਿਮਾਚਲ ਪ੍ਰਦੇਸ਼ ਤੋਂ ਭੇਜੇ ਗਏ ਪੰਛੀਆਂ ਦੇ ਸਿਰਫ 2 ਨਮੂਨੇ ਹੀ ਪਾਜ਼ੇਟਿਵ ਪਾਏ ਗਏ ਹਨ।ਪਸ਼ੂ ਪਾਲਣ, ਸਿਹਤ ਅਤੇ ਪਰਿਵਾਰ ਭਲਾਈ, ਪੇਂਡੂ ਵਿਕਾਸ, ਜਲ ਸਪਲਾਈ ਅਤੇ ਸੈਨੀਟੇਸ਼ਨ, ਮਾਲ ਅਤੇ ਮੁੜ ਵਸੇਬਾ, ਜੰਗਲਾਤ ਅਤੇ ਜੰਗਲੀ ਜੀਵਨ, ਪੁਲਿਸ ਵਿਭਾਗ ਦੇ ਦੇ ਸੀਨੀਅਰ ਅਧਿਕਾਰੀ, ਡਾਇਰੈਕਟਰ ਸੀ.ਪੀ.ਡੀ.ਓ., ਚੰਡੀਗੜ ਅਤੇ ਗੁਰੂ ਅੰਗ ਦੇਵ ਦੇਵ ਵੈਟੀਨਰੀ ਐਨੀਮਲ ਸਾਇੰਸਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਮੀਟਿੰਗ ਵਿੱਚ ਸ਼ਾਮਲ ਹੋਏ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ੍ਰੈਸਿੰਗ ਰਾਹੀਂ ਵੇਸਟਰਨ ਡੇਡੀਕੇਟਿਡ ਫਰੰਟ ਕਾਰੀਡੋਰ ਦੇ 306 ਕਿਲੋਮੀਟਰ ਲੰਬੇ ਰਿਵਾੜੀ ਤੋਂ ਮਦਾਰ ਬਲਾਕ ਰਾਸ਼ਟਰ ਨੂੰ ਸਮਰਪਿਤ ਕੀਤਾ

Next Post

ਪੰਜਾਬ ਸਰਕਾਰ ਵਲੋਂ ਸਾਰੇ ਜ਼ਿਲਿਆਂ 8 ਜਨਵਰੀ , 2021 ਨੂੰ ਕਰੋਨਾ ਟੀਕਾਕਰਣ ਸਬੰਧੀ ਅਭਿਆਸ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪੰਜਾਬ ਸਰਕਾਰ ਵਲੋਂ ਸਾਰੇ ਜ਼ਿਲਿਆਂ 8 ਜਨਵਰੀ , 2021 ਨੂੰ ਕਰੋਨਾ ਟੀਕਾਕਰਣ ਸਬੰਧੀ ਅਭਿਆਸ

ਪੰਜਾਬ ਸਰਕਾਰ ਵਲੋਂ ਸਾਰੇ ਜ਼ਿਲਿਆਂ 8 ਜਨਵਰੀ , 2021 ਨੂੰ ਕਰੋਨਾ ਟੀਕਾਕਰਣ ਸਬੰਧੀ ਅਭਿਆਸ

Recommended

ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ, ਪਰ ਭਾਰਤ ਸਰਕਾਰ ਕਰ ਰਹੀ ਹੈ ਵਿਤਕਰਾ- ਬੀਬੀ ਜਗੀਰ ਕੌਰ

ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਦਾ ਮੁੱਢ ਬੰਨ੍ਹਿਆ, ਪਰ ਭਾਰਤ ਸਰਕਾਰ ਕਰ ਰਹੀ ਹੈ ਵਿਤਕਰਾ- ਬੀਬੀ ਜਗੀਰ ਕੌਰ

February 20, 2021
ਯੂਨੀਅਨ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਲੈ ਕੇ ਜਰਨਲ ਮੈਨੇਜਰ ਨੇ ਕੀਤਾ ਬਸ ਸਟੈਂਡ ਦਾ ਦੋਰਾ 

ਯੂਨੀਅਨ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਲੈ ਕੇ ਜਰਨਲ ਮੈਨੇਜਰ ਨੇ ਕੀਤਾ ਬਸ ਸਟੈਂਡ ਦਾ ਦੋਰਾ 

March 20, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In