• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਕੋਵਿਡ-19 ਟੀਕੇ ਦਾ ਅਭਿਆਸ ਰਿਹਾ ਕਾਮਯਾਬ-ਬਲਬੀਰ ਸਿੰਘ ਸਿੱਧੂ

Asli Punjabi by Asli Punjabi
January 9, 2021
in Health, Punjab
0
ਕੋਵਿਡ-19 ਟੀਕੇ ਦਾ ਅਭਿਆਸ ਰਿਹਾ ਕਾਮਯਾਬ-ਬਲਬੀਰ ਸਿੰਘ ਸਿੱਧੂ
587
SHARES
3.3k
VIEWS
Share on FacebookShare on TwitterShare on Whatsapp

ਸੂਬਾ ਪ੍ਰਤੀ ਦਿਨ ਟੀਕੇ ਦੀਆਂ 4 ਲੱਖ ਖੁਰਾਕਾਂ ਦਾ ਪ੍ਰਬੰਧਨ ਕਰਨ ਲਈ ਸਮਰੱਥ

ਚੰਡੀਗੜ – ਜਦੋਂ ਦੇਸ਼ ਕੋਵਿਡ -19 ਟੀਕਾਕਰਣ ਦੇ ਵਿਆਪਕ ਪ੍ਰੋਗਰਾਮ ਵੱਲ ਕਦਮ ਵਧਾ ਰਿਹਾ ਹੈ , ਪੰਜਾਬ ਟੀਕਾਕਰਣ ਦੇ ਪ੍ਰਬੰਧਨ ਲਈ ਤਿਆਰ- ਬਰ- ਤਿਆਰ ਹੈ ਅਤੇ ਜਦੋਂ ਵੀ ਵੈਕਸੀਨ ਦੀ ਸਪਲਾਈ ਪ੍ਰਾਪਤ ਹੁੰਦੀ ਹੈ ਟੀਕਾਕਰਣ ਮੁਹਿੰਮ ਸ਼ੁਰੂ ਕਰ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ।ਮੁਹਾਲੀ ਦੇ 6-ਫੇਜ਼ ਸਥਿਤ ਜ਼ਿਲਾ ਹਸਪਤਾਲ ਵਿਖੇ ਟੀਕਾਕਰਣ ਅਭਿਆਸ ਚਲਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਇੱਕ ਗੈਰ- ਰਸਮੀ ਗੱਲਬਾਤ ਦੌਰਾਨ ਸਿਹਤ ਮੰਤਰੀ ਨੇ ਦੱਸਿਆ ਕਿ ਟੀਕਾਕਰਣ ਅਭਿਆਸ ਸੂਬਾ ਪੱਧਰ ’ਤੇ ਲੋੜੀਂਦੇ ਅਮਲੇ ਅਤੇ ਸਮੱਗਰੀ ਨਾਲ ਸਫਲ ਰਿਹਾ ਹੈ। ਉਹਨਾਂ ਕਿਹਾ “ਸਾਰੀਆਂ ਵਿਉਂਤਬੰਦੀਆਂ ਕਰ ਲਈਆਂ ਗਈਆਂ ਹਨ ਅਤੇ ਅਸੀਂ ਪੂਰੀ ਤਰਾਂ ਤਿਆਰ ਹਾਂ।”ਸਾਰੀ ਟੀਕਾਕਰਨ ਪ੍ਰਕਿਰਿਆ ਦਾ ਟ੍ਰਾਇਲ ਕੀਤਾ ਗਿਆ ਸੀ ਅਤੇ ਅਮਲੇ ਨੂੰ ਟੀਕਾਕਰਣ ਦੇ ਅਸਲ ਪ੍ਰਬੰਧਨ ਦੇ ਸਾਰੇ ਪਹਿਲੂਆਂ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ। ਕਾਰਜਸ਼ੀਲ ਪਹਿਲੂਆਂ ਦੀ ਗੰਭੀਰਤਾ ਨਾਲ ਸਮੀਖਿਆ ਕੀਤੀ ਗਈ ਹੈ ਅਤੇ ਕੋਵਿਨ ਪੋਰਟਲ ਦੀ ਸੰਭਾਵਨਾ ਸਬੰਧੀ ਨਿਗਰਾਨੀ ਕੀਤੀ ਗਈ ਹੈ।ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸਾਡੇ ਕੋਲ 1000 ਸਿਖਲਾਈ ਪ੍ਰਾਪਤ ਵੈਕਸੀਨੇਟਰ ਹਨ ਅਤੇ ਪ੍ਰਤੀ ਵੈਕਸੀਨੇਟਰ ਕਰੀਬ ਚਾਰ ਸਹਿਯੋਗੀ ਟੀਮ ਮੈਂਬਰ ਕੰਮ ਲਈ ਤਿਆਰ ਹਨ। ਉਹਨਾਂ ਦੱਸਿਆ ਕਿ ਰਾਜ ਪ੍ਰਤੀ ਦਿਨ ਟੀਕੇ ਦੀਆਂ 4 ਲੱਖ ਖੁਰਾਕਾਂ ਦਾ ਪ੍ਰਬੰਧਨ ਕਰਨ ਲਈ ਪੂਰੀ ਤਰਾਂ ਸਮਰੱਥ ਹੈ।ਉਨਾਂ ਦੱਸਿਆ ਕਿ ਟੀਕਾ ਸਿਰਫ ਪਹਿਲਾਂ ਤੋਂ ਰਜਿਸਟਰ ਹੋਏ ਲੋਕਾਂ / ਲਾਭਪਾਤਰੀਆਂ ਦੀ ਸਹਿਮਤੀ ਨਾਲ ਹੀ ਲਗਾਇਆ ਜਾਵੇਗਾ ਅਤੇ ਟੀਕਾਕਰਣ ਦੇ ਪਹਿਲੇ ਪੜਾਅ ਵਿਚ ਪ੍ਰਾਈਵੇਟ ਅਤੇ ਜਨਤਕ ਸਹੂਲਤਾਂ ਨਾਲ ਸਬੰਧਤ 1.6 ਲੱਖ ਸਿਹਤ ਸੰਭਾਲ ਕਾਮਿਆਂ (ਐਚ.ਸੀ.ਡਬਲਯੂ) ਦੇ ਲਗਾਇਆ ਜਾਵੇਗਾ। ਇਸ ਤੋਂ ਬਾਅਦ ਇਹ ਟੀਕਾ ਪੁਲਿਸ ਸਮੇਤ ਫਰੰਟਲਾਈਨ ਕੋਰੋਨਾ ਯੋਧੇ , ਮਾਲ ਅਧਿਕਾਰੀ ਅਤੇ ਹੋਰ ਫੀਲਡ ਸਟਾਫ ਅਤੇ ਫਿਰ ਬਜ਼ੁਰਗਾਂ ਦੇ ਅਤੇ ਸਹਿ-ਰੋਗਾਂ ਤੋਂ ਪੀੜਤ ਆਬਾਦੀ ਦੇ ਲਗਾਇਆ ਜਾਵੇਗਾ।ਮੰਤਰੀ ਨੇ ਦੱਸਿਆ ਕਿ ਉਹ ਕੇਂਦਰੀ ਸਿਹਤ ਮੰਤਰੀ ਦੇ ਸੰਪਰਕ ਵਿੱਚ ਹਨ ਅਤੇ ਉਨਾਂ ਨੂੰ ਸਾਰੇ ਰਾਜਾਂ ਲਈ ਕੋਵਿਡ ਟੀਕਾ ਮੁਫਤ ਮੁਹੱਈਆ ਕਰਵਾਉਣ ਲਈ ਅਪੀਲ ਕੀਤੀ ਹੈ।ਕੋਰੋਨਾ ਟੀਕੇ ਦੀ ਅਸਲ ਵੰਡ ਵੱਲ ਵਧਦਿਆਂ ਪੰਜਾਬ ਸਰਕਾਰ ਨੇ ਅੱਜ ਜ਼ਿਲਾ ਹਸਪਤਾਲਾਂ, ਮੈਡੀਕਲ ਕਾਲਜਾਂ / ਨਿੱਜੀ ਸਿਹਤ ਸਹੂਲਤਾਂ ਅਤੇ ਸ਼ਹਿਰੀ / ਪੇਂਡੂ ਆਊਟਰੀਚ ਕੇਂਦਰਾਂ ਵਿੱਚ ਗਠਿਤ ਸਾਰੀਆਂ ਸੈਸ਼ਨ ਸਾਈਟਾਂ ਵਿੱਚ ਟੀਕੇ ਸਬੰਧੀ ਅਭਿਆਸ ਸਫਲਤਾਪੂਰਵਕ ਪੂਰਾ ਕੀਤਾ ਹੈ। ਮੁੱਢਲੀ ਜਾਣਕਾਰੀ ਅਨੁਸਾਰ ਨਿਰਧਾਰਤ ਸ਼ਡਿਊਲ ਤਹਿਤ ਲਾਭਪਾਤਰੀ ਜਾਂ ਮਰੀਜ਼ ਨੂੰ ਕੁੱਲ 2 ਖੁਰਾਕਾਂ ਦਿੱਤੀਆਂ ਜਾਣਗੀਆਂ ਅਤੇ ਦੂਜੀ ਖੁਰਾਕ ਪਹਿਲੀ ਤੋਂ 28 ਦਿਨਾਂ ਦੇ ਵਕਫ਼ੇ ਵਿੱਚ ਦਿੱਤੀ ਜਾਵੇਗੀ। ਹਰੇਕ ਵਿਅਕਤੀ ਨੂੰ ਟੀਕਾ ਲਗਵਾਉਣ ਪਿੱਛੋਂ ਆਬਜ਼ਰਵੇਸ਼ਨ ਰੂਮ ਵਿੱਚ 30 ਮਿੰਟ ਇੰਤਜ਼ਾਰ ਕਰਨਾ ਹੋਵੇਗਾ ਤਾਂ ਜੋ ਟੀਕਾਕਰਣ (ਏ.ਈ.ਐੱਫ.ਆਈ.) ਦੇ ਬਾਅਦ ਕਿਸੇ ਕਿਸਮ ਦੇ ਮਾੜੇ ਪ੍ਰਭਾਵ ਜਾਂ ਪਰੇਸ਼ਾਨੀ (ਜੇ ਕੋਈ ਹੈ) ਨੂੰ ਵਾਚਿਆ ਜਾ ਸਕੇ।ਸਿਹਤ ਮੰਤਰੀ ਨੇ ਕਿਹਾ ਕਿ ਪ੍ਰੋਗਰਾਮ ਲਈ ਨਿਰਧਾਰਤ ਕੀਤੇ ਮਾਈਕਰੋ ਪਲਾਨ ਅਨੁਸਾਰ 25 ਦੇ ਕਰੀਬ ਲਾਭਪਾਤਰੀਆਂ, 5 ਮੈਂਬਰੀ ਟੀਕਾਕਰਣ ਟੀਮ ਅਤੇ ਇੱਕ ਸੁਪਰਵਾਈਜ਼ਰ ਪ੍ਰਤੀ ਸੈਸ਼ਨ ਸਾਈਟ ਨੇ ਇਸ ਮਾਕ -ਡਿ੍ਰਲ ( ਅਭਿਆਸ ) ਵਿੱਚ ਭਾਗ ਲਿਆ ਹੈ ਤਾਂ ਜੋ ਐਸ.ਓ.ਪੀਜ਼. ਅਨੁਸਾਰ ਸਾਰੀਆਂ ਗਤੀਵਿਧੀਆਂ ਨੂੰ ਨਿਰਵਿਘਨ ਚਲਾਉਣ ਨੂੰ ਯਕੀਨੀ ਬਣਾਇਆ ਜਾ ਸਕੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਮੁੱਖ ਮੰਤਰੀ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁਲਿਸ ਅਫਸਰਾਂ ਨੂੰ ਤਾਇਨਾਤ ਕੀਤੇ ਜਾਣ ਦੇ ਇਲਜ਼ਾਮਾਂ ਨੂੰ ਬੇਬੁਨਿਆਦ ਤੇ ਬਦਨੀਅਤ ਦੱਸਿਆ

Next Post

ਕਿਸਾਨਾਂ ਦੀਆਂ ਮੰਗਾਂ ਜਾਇਜ਼, ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕਰੇ ਮੋਦੀ ਸਰਕਾਰ-ਪਰਨੀਤ ਕੌਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਕਿਸਾਨਾਂ ਦੀਆਂ ਮੰਗਾਂ ਜਾਇਜ਼, ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕਰੇ ਮੋਦੀ ਸਰਕਾਰ-ਪਰਨੀਤ ਕੌਰ

ਕਿਸਾਨਾਂ ਦੀਆਂ ਮੰਗਾਂ ਜਾਇਜ਼, ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕਰੇ ਮੋਦੀ ਸਰਕਾਰ-ਪਰਨੀਤ ਕੌਰ

Recommended

ਹਰੀਸ਼ ਰਾਵਤ ਚੰਡੀਗੜ੍ਹ ਦੌਰੇ ’ਤੇ ਆ ਸਕਦੇ ਨੇ ਮੰਗਲਵਾਰ ਨੂੰ

ਹਰੀਸ਼ ਰਾਵਤ ਚੰਡੀਗੜ੍ਹ ਦੌਰੇ ’ਤੇ ਆ ਸਕਦੇ ਨੇ ਮੰਗਲਵਾਰ ਨੂੰ

August 30, 2021
2022 ਦੀਆਂ ਚੋਣਾਂ ਨੂੰ ਲੈ ਕੇ ਰਾਵਤ ਦੇ ਬਿਆਨ ’ਤੇ ਭੜਕੇ ਜਾਖੜ

2022 ਦੀਆਂ ਚੋਣਾਂ ਨੂੰ ਲੈ ਕੇ ਰਾਵਤ ਦੇ ਬਿਆਨ ’ਤੇ ਭੜਕੇ ਜਾਖੜ

September 20, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In