• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਿਸਾਨਾਂ ਦੀਆਂ ਮੰਗਾਂ ਜਾਇਜ਼, ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕਰੇ ਮੋਦੀ ਸਰਕਾਰ-ਪਰਨੀਤ ਕੌਰ

Asli Punjabi by Asli Punjabi
January 9, 2021
in Punjab, Top Stories, ਕਾਰੋਬਾਰ
0
ਕਿਸਾਨਾਂ ਦੀਆਂ ਮੰਗਾਂ ਜਾਇਜ਼, ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕਰੇ ਮੋਦੀ ਸਰਕਾਰ-ਪਰਨੀਤ ਕੌਰ
589
SHARES
3.3k
VIEWS
Share on FacebookShare on TwitterShare on Whatsapp

ਸਿੰਘੂ ਬਾਰਡਰ ਤੋਂ ਵਾਪਸ ਪਰਤਦੇ ਹੋਏ ਹਾਦਸੇ ਦਾ ਸ਼ਿਕਾਰ ਹੋਕੇ ਆਪਣੇ ਟ੍ਰੈਕਟਰ-ਟਰਾਲੀ ਗਵਾਉਣ ਵਾਲੇ ਪਿੰਡ ਸਫੇੜਾ ਦੇ ਕਿਸਾਨਾਂ ਨੂੰ ਨਵਾਂ ਟ੍ਰੈਕਟਰ ਤੇ ਟਰਾਲੀ ਸੌਂਪੇ

ਪਟਿਆਲਾ – ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ, ਅੱਜ ਜ਼ਿਲਾ ਪਟਿਆਲਾ ਦੇ ਉਨਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਨਵੇਂ ਟ੍ਰੈਕਟਰ-ਟਰਾਲੀ ਪ੍ਰਦਾਨ ਕਰਨ ਲਈ ਪਿੰਡ ਸਫੇੜਾ ਵਿਖੇ ਪੁੱਜੇ, ਜਿਨਾਂ ਕਿਸਾਨਾਂ ਦੇ ਟ੍ਰੈਕਟਰ ਤੇ ਟਰਾਲੀ ਸਿੰਘੂ ਬਾਰਡਰ ਤੋਂ ਵਾਪਸ ਪਰਤਦੇ ਸਮੇਂ ਇੱਕ ਹਾਦਸੇ ਦਾ ਸ਼ਿਕਾਰ ਹੋ ਕੇ ਪੂਰੀ ਤਰਾਂ ਨੁਕਸਾਨੇ ਗਏ ਸਨ। ਸ੍ਰੀਮਤੀ ਪਰਨੀਤ ਕੌਰ ਦੀ ਪਹਿਲਕਦਮੀ ‘ਤੇ, ਹਾਦਸੇ ‘ਚ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਲਾਭ ਸਿੰਘ ਦੇ ਪਰਿਵਾਰ ਨੂੰ ਸੋਨਾਲੀਕਾ ਕੰਪਨੀ ਵੱਲੋਂ ਨਵਾਂ ਟ੍ਰੈਕਟਰ ਅਤੇ ਹਾਦਸੇ ‘ਚ ਜਖ਼ਮੀ ਹੋਏ ਸਰਪੰਚ ਨਰਿੰਦਰ ਸਿੰਘ ਨੂੰ ਨਾਭਾ ਪਾਵਰ ਲਿਮਟਿਡ ਵੱਲੋਂ ਟਰਾਲੀ ਮੁਹੱਈਆ ਕਰਵਾਈ ਗਈ ਹੈ।ਲੋਕ ਸਭਾ ਮੈਂਬਰ ਨੇ ਇਸੇ ਦੌਰਾਨ ਪਿੰਡ ਪ੍ਰਤਾਪਗੜ (ਤਾਰਾ ਚੰਦ) ਦੇ ਬੀਤੇ ਦਿਨੀਂ ਫ਼ੌਤ ਹੋਏ ਕਿਸਾਨ ਜਗੀਰ ਸਿੰਘ ਦੀ ਸੁਪਤਨੀ ਸੁਰਿੰਦਰ ਕੌਰ ਤੇ ਪੁੱਤਰ ਜਸਵਿੰਦਰ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਮਿਲਕੇ ਉਨਾਂ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ। ਇਸ ਤੋਂ ਇਲਾਵਾ ਉਨਾਂ ਨੇ ਮਹਿਮਦਪੁਰ ਜੱਟਾਂ ਦੇ ਕਿਸਾਨ, ਹਰਬੰਸ ਸਿੰਘ ਦੇ ਪੁੱਤਰ ਸਤਪਾਲ ਸਿੰਘ, ਦਵਿੰਦਰ ਸਿੰਘ ਤੇ ਪੋਤਰੇ ਜਗਤਾਰ ਸਿੰਘ ਨੂੰ ਵੀ ਮਿਲਕੇ ਅਫ਼ਸੋਸ ਪ੍ਰਗਟਾਉਂਦਿਆਂ ਹਮਦਰਦੀ ਜਤਾਈ। ਇਸ ਮੌਕੇ ਹਲਕਾ ਸਨੌਰ ਦੇ ਇੰਚਾਰਜ ਸ. ਹਰਿੰਦਰ ਪਾਲ ਸਿੰਘ ਹੈਰੀਮਾਨ ਵੀ ਉਨਾਂ ਦੇ ਨਾਲ ਸਨ।ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਨੇ ਖੇਤੀਬਾੜੀ ਸਬੰਧੀਂ ਕਾਲੇ ਕੇਂਦਰੀ ਕਾਨੂੰਨਾਂ ਨੂੰ ਰੱਦ ਕਰਨ ਦੀ ਜ਼ੋਰਦਾਰ ਸ਼ਬਦਾਂ ‘ਚ ਮੰਗ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਦੇ ਹੋਏ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੇ ਸੰਘਰਸ਼ ‘ਚ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਇਸ ਸੰਘਰਸ਼ ਤੇ ਅੰਤ ਤੱਕ ਕਿਸਾਨਾਂ ਦਾ ਸਾਥ ਦੇਵੇਗੀ।ਲੋਕ ਸਭਾ ਮੈਂਬਰ ਨੇ ਕਿਹਾ ਕਿ ਜਦੋਂ ਅੱਜ ਪੰਜਾਬ ਦਾ ਬੱਚਾ-ਬੱਚਾ ਕਿਸਾਨੀ ਸੰਘਰਸ਼ ‘ਚ ਕਿਸਾਨਾਂ ਦਾ ਸਾਥ ਦੇ ਰਿਹਾ ਹੈ ਅਤੇ ਹਿੰਦੁਸਤਾਨ ਹੀ ਨਹੀਂ ਬਲਕਿ ਪੂਰੇ ਵਿਸ਼ਵ ਭਰ ‘ਚ ਕਿਸਾਨਾਂ ਦੇ ਹੱਕ ‘ਚ ਆਵਾਜ ਬੁਲੰਦ ਕੀਤੀ ਜਾ ਰਹੀ ਹੈ ਤਾਂ ਕੇਂਦਰ ਸਰਕਾਰ ਨੂੰ ਆਪਣੀ ਹੱਠ ਧਰਮੀ ਦਾ ਤਿਆਗ ਕਰਕੇ ਕਿਸਾਨਾਂ ਦੀ ਆਵਾਜ ਸੁਣ ਲੈਣੀ ਚਾਹੀਦੀ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਸਮਾਂ ਖ਼ਰਾਬ ਨਹੀਂ ਕਰਨਾ ਚਾਹੀਦਾ ਬਲਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਕੇ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ, ਇਸੇ ‘ਚ ਦੇਸ਼ ਤੇ ਕਿਸਾਨਾਂ ਦੀ ਭਲਾਈ ਹੈ।ਸ੍ਰੀਮਤੀ ਪਰਨੀਤ ਕੌਰ ਨੇ ਦੁਹਰਾਇਆ ਕਿ ਭਾਵੇਂ ਕਿ ਮਨੁੱਖੀ ਜਾਨਾਂ ਦਾ ਕੋਈ ਮੁੱਲ ਨਹੀਂ ਹੈ ਪਰੰਤੂ ਪੰਜਾਬ ਸਰਕਾਰ ਨੇ ਫੇਰ ਵੀ ਕਿਸਾਨਾਂ ਨਾਲ ਦਿਲੀ ਹਮਦਰਦੀ ਦਾ ਇਜ਼ਹਾਰ ਕਰਦਿਆਂ 5-5 ਲੱਖ ਰੁਪਏ ਦੀ ਵਿਤੀ ਸਹਾਇਤਾ ਦੇਣ ਦੇ ਨਾਲ-ਨਾਲ ਹਰ ਤਰਾਂ ਦੀ ਸੰਭਵ ਸਹਾਇਤਾ ਕਰਨ ਦੀ ਆਪਣੀ ਵਚਨਬੱਧਤਾ ਪ੍ਰਗਟਾਈ ਹੈ। ਉਨਾਂ ਨੇ ਨਾਲ ਹੀ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਹਰ ਵਿਅਕਤੀ ਆਪਣੇ ਵੱਲੋਂ ਇਸ ਸੰਘਰਸ਼ ‘ਚ ਬਣਦਾ ਹਿੱਸਾ ਜਰੂਰ ਪਾਵੇ। ਉਨਾਂ ਨੇ ਦੱਸਿਆ ਕਿ ਪਿੰਡ ਸਫੇੜਾ ਦੇ ਨੌਜਵਾਨ ਕਿਸਾਨ ਗੁਰਪ੍ਰੀਤ ਸਿੰਘ ਗੋਲਡੀ ਦੀ ਯਾਦ ‘ਚ ਪਿੰਡ ਵਿਖੇ ਬਨਣ ਵਾਲੇ ਕਮਿਉਨਿਟੀ ਸੈਂਟਰ ਦਾ ਕੰਮ ਬਹੁਤ ਜਲਦ ਸ਼ੁਰੂ ਹੋ ਜਾਵੇਗਾ।ਇਸ ਮੌਕੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ, ਮੁੱਖ ਮੰਤਰੀ ਦੇ ਓ.ਐਸ.ਡੀ. ਅੰਮਿ੍ਰਤਪ੍ਰਤਾਪ ਸਿੰਘ ਹਨੀ ਸੇਖੋਂ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਰਜੇਸ਼ ਸ਼ਰਮਾ, ਨਾਭਾ ਪਾਵਰ ਲਿਮਟਡ ਦੇ ਡੀਜੀਐਮ (ਐਡਮਿਨ ਤੇ ਸੀਐਸਆਰ) ਜਸਕਰਨ ਸਿੰਘ, ਕਾਰਪੋਰੇਟ ਤੇ ਕਮਿਉਨੀਕੇਸ਼ਨ ਮੁਖੀ ਡਾ. ਮਨੀਸ਼ ਸਰਹਿੰਦੀ, ਸੋਨਾਲੀਕਾ ਤੋਂ ਗੁਰਮੀਤ ਸਿੰਘ ਤੇ ਡੀਲਰ ਤੇਜਿੰਦਰ ਸਿੰਘ, ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਬੱਤਾ, ਜੋਗਿੰਦਰ ਸਿੰਘ ਕਾਕੜਾ, ਬਲਾਕ ਸੰਮਤੀ ਭੁਨਰਹੇੜੀ ਦੇ ਵਾਈਸ ਚੇਅਰਮੈਨ ਅਮਨ ਰਣਜੀਤ ਸਿੰਘ ਨੈਣਾ, ਬਲਾਕ ਪ੍ਰਧਾਨ ਗੁਰਮੀਤ ਸਿੰਘ ਬਿੱਟੂ, ਗੁਰਮੇਜ ਸਿੰਘ ਭੁਨਰਹੇੜੀ, ਮਦਨਜੀਤ ਸਿੰਘ ਡਕਾਲਾ, ਜੀਤ ਸਿੰਘ ਸਿਰਕਪੜਾ ਚੇਅਰਮੈਨ, ਰਜਿੰਦਰ ਸਿੰਘ ਮੂੰਡਖੇੜਾ, ਬਲਵਿੰਦਰ ਸਿੰਘ ਕਰਤਾਰਪੁਰ, ਗੁਰਮੇਲ ਸਿੰਘ, ਨਵਜੋਤ ਸਿੰਘ ਜੋਤੀ, ਗੌਰਵ ਸੰਧੂ, ਯੂਥ ਪ੍ਰਧਾਨ ਪ੍ਰਣਵ ਗੋਇਲ, ਪ੍ਰਭਜਿੰਦਰ ਸਿੰਘ, ਬੱਬੀ ਗੋਇਲ, ਤਿਲਕ ਰਾਜ ਟਰੱਕ ਯੂਨੀਅਨ ਪ੍ਰਧਾਨ, ਲਵਪ੍ਰੀਤ ਸਿੰਘ, ਡੀ.ਐਸ.ਪੀ. ਅਜੈਪਾਲ ਸਿੰਘ, ਬੀਡੀਪੀਓ ਵਿਨੀਤ ਸ਼ਰਮਾ ਅਤੇ ਇਲਾਕੇ ਦੇ ਪੰਚ ਤੇ ਸਰਪੰਚਾਂ ਸਮੇਤ ਹੋਰ ਪਤਵੰਤੇ ਮੌਜੂਦ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਕੋਵਿਡ-19 ਟੀਕੇ ਦਾ ਅਭਿਆਸ ਰਿਹਾ ਕਾਮਯਾਬ-ਬਲਬੀਰ ਸਿੰਘ ਸਿੱਧੂ

Next Post

“ਦਲਿਤ ਸੰਗਠਨਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਪੁਤਲਾ ਸਾੜਿਆ”

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
“ਦਲਿਤ ਸੰਗਠਨਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਪੁਤਲਾ ਸਾੜਿਆ”

"ਦਲਿਤ ਸੰਗਠਨਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਪੁਤਲਾ ਸਾੜਿਆ"

Recommended

ਕੈਨੇਡਾ: ਚਿੱਤਰਕਲਾ ਦੇ ਸਿਰਤਾਜ ਮੇਹਰ ਸਿੰਘ ਚਿੱਤਰਕਾਰ ਨਹੀਂ ਰਹੇ

ਕੈਨੇਡਾ: ਚਿੱਤਰਕਲਾ ਦੇ ਸਿਰਤਾਜ ਮੇਹਰ ਸਿੰਘ ਚਿੱਤਰਕਾਰ ਨਹੀਂ ਰਹੇ

August 28, 2020
ਐਸਐਸਪੀ ਮਾਨਸਾ ਵੱਲੋਂ ਸ਼ਹੀਦ ਜਵਾਨ ਨੂੰ ਸ਼ਰਧਾਂਜਲੀ ਭੇਂਟ

ਐਸਐਸਪੀ ਮਾਨਸਾ ਵੱਲੋਂ ਸ਼ਹੀਦ ਜਵਾਨ ਨੂੰ ਸ਼ਰਧਾਂਜਲੀ ਭੇਂਟ

June 19, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In