• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

2021 ਦੌਰਾਨ ਪੰਜਾਬ ਦੇ ਟਰਾਂਸਪੋਰਟ ਖੇਤਰ ਦੀ ਹੋਵੇਗੀ ਕਾਇਆ ਕਲਪ: ਰਜ਼ੀਆ ਸੁਲਤਾਨਾ

Asli Punjabi by Asli Punjabi
January 9, 2021
in Punjab, ਕਾਰੋਬਾਰ
0
2021 ਦੌਰਾਨ ਪੰਜਾਬ ਦੇ ਟਰਾਂਸਪੋਰਟ ਖੇਤਰ ਦੀ ਹੋਵੇਗੀ ਕਾਇਆ ਕਲਪ: ਰਜ਼ੀਆ ਸੁਲਤਾਨਾ
586
SHARES
3.3k
VIEWS
Share on FacebookShare on TwitterShare on Whatsapp

ਮਿੰਨੀ ਬੱਸ ਪਰਮਿਟ ਜਾਰੀ ਕਰਨ ਦੀ ਪ੍ਰਕਿਰਿਆ ਮਾਰਚ ਤੱਕ ਕਰ ਲਈ ਜਾਵੇਗੀ ਪੂਰੀ

ਚੰਡੀਗੜ – ਪੰਜਾਬ ਦੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਸਾਲ 2021 ਦੌਰਾਨ ਟਰਾਂਸਪੋਰਟ ਵਿਭਾਗ ਵਿਚ ਕਈ ਲੋਕ ਪੱਖੀ ਨੀਤੀਆਂ ਸ਼ੁਰੂ ਕਰਨ ਦੀ ਗੱਲ ਆਖੀ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਸਵੈਰੁਜ਼ਗਾਰ ਸ਼ੁਰੂ ਕਰਨ ਦੇ ਮਕਸਦ ਨਾਲ ਪੰਜ ਹਜ਼ਾਰ ਮਿੰਨੀ ਬੱਸਾਂ ਦੇ ਪਰਮਿਟ ਦੇਣ ਦਾ ਐਲਾਨ ਕੀਤਾ ਗਿਆ ਸੀ। ਉਨਾਂ ਕਿਹਾ ਕਿ ਪੰਜ ਹਜ਼ਾਰ ਮਿੰਨੀ ਬੱਸ ਪਰਮਿਟ ਜਾਰੀ ਕਰਨ ਦੀ ਪ੍ਰਕਿਰਿਆ ਮਾਰਚ 2021 ਤੱਕ ਪੂਰੀ ਕਰ ਲਈ ਜਾਵੇਗੀ। ਵਿਭਾਗ ਕੋਲ ਲਗਭਗ 12000 ਦਰਖਾਸਤਾਂ ਇਸ ਸਬੰਧੀ ਪ੍ਰਾਪਤ ਹੋਈਆਂ ਹਨ। ਇਸ ਦੇ ਨਾਲ ਹੀ ਵੱਡੀਆਂ ਬੱਸਾਂ ਦੇ ਪਰਮਿਟ ਜਾਰੀ ਕਰਨ ਦੀ ਪ੍ਰਕਿਰਿਆ ਵੀ ਮਾਰਚ ਤੋਂ ਸ਼ੁਰੂ ਕਰ ਲਈ ਜਾਵੇਗੀ।ਉਨਾਂ ਦੱਸਿਆ ਕਿ ਨਿੱਜੀ ਬੱਸਾਂ ਸਮੇਤ ਸਾਰੀਆਂ ਬੱਸਾਂ ‘ਚ ਵਾਹਨ ਟਰੈਕਿੰਗ ਸਿਸਟਮ ਲਗਾਉਣ ਦੀ ਵੀ ਤਜਵੀਜ਼ ਹੈ। ਪਨਬੱਸ ਦੀਆਂ ਬੱਸਾਂ ਵਿਚ ਇਹ ਸਿਸਟਮ ਲਗਾਇਆ ਜਾ ਚੁੱਕਾ ਹੈ ਜਿਸ ਨਾਲ ਬੱਸ ਦੀ ਮੂਵਮੈਂਟ ਦਾ ਤਾਂ ਪਤਾ ਚੱਲਦਾ ਹੀ ਹੈ, ਟਿਕਟਾਂ ਦੀ ਚੋਰੀ ਚੈੱਕ ਕਰਨ ਵਿਚ ਵੀ ਇਹ ਸਿਸਟਮ ਬਹੁਤ ਲਾਭਕਾਰੀ ਹੈ। ਪੀਆਰਟੀਸੀ ਦੀਆਂ ਬੱਸਾਂ ਵਿਚ ਵੀ ਅਗਲੇ 6 ਮਹੀਨਿਆਂ ਵਿਚ ਇਹ ਸਿਸਟਮ ਲੱਗ ਜਾਵੇਗਾ।ਉਨਾਂ ਦੱਸਿਆ ਕਿ ਮੌਜੂਦਾ ਸਾਲ ਵਿਚ ਪੰਜਾਬ ਕੋਲ 600 ਹੋਰ ਨਵੀਆਂ ਬੱਸਾਂ ਆ ਜਾਣਗੀਆਂ ਜਿਸ ਨਾਲ ਪਬਲਿਕ ਟਰਾਂਸਪੋਰਟ ਦੇ ਖੇਤਰ ਵਿਚ ਲੋਕਾਂ ਨੂੰ ਸਫਰ ਕਰਨ ਦੀ ਜ਼ਿਆਦਾ ਸਹੂਲਤ ਮਿਲੇਗੀ। ਉਨਾਂ ਦੱਸਿਆ ਕਿ ਪਨਬੱਸ ਲਈ 350 ਬੱਸਾਂ ਅਤੇ ਪੀਆਰਟੀਸੀ ਲਈ 250 ਬੱਸਾਂ ਖਰੀਦੀਆਂ ਜਾਣਗੀਆਂ। ਇਸ ਸਮੇਂ ਪੰਜਾਬ ਰੋਡਵੇਜ਼ ਤੇ ਪਨਬੱਸ ਕੋਲ 1611 ਅਤੇ ਪੀਆਰਟੀਸੀ ਕੋਲ 1121 ਬੱਸਾਂ ਹਨ। ਪੰਜਾਬ ਦੇ ਸਾਰੇ ਬੱਸ ਅੱਡਿਆਂ ਵਿਚ ਸਵਾਰੀਆਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਵੀ ਸੂਬਾ ਸਰਕਾਰ ਨੇ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਉਨਾਂ ਦੱਸਿਆ ਕਿ ਬੱਸਾਂ ਦੇ ਨਵੇਂ ਟਾਈਮ ਟੇਬਲ ਨੂੰ ਵੀ ਜਲਦ ਲਾਗੂ ਕਰ ਦਿੱਤਾ ਜਾਵੇਗਾ।ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ 6 ਆਟੋਮੈਟਿਡ ਟੈਸਟ ਸੈਂਟਰ ਸਥਾਪਤ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਨਾਲ ਗੱਡੀਆਂ ਦੀ ਪਾਸਿੰਗ ਆਟੋਮੈਟਿਕ ਸਿਸਟਮ ਨਾਲ ਹੋ ਸਕੇਗੀ। ਉਨਾ ਦੱਸਿਆ ਕਿ ਮਾਹੂਆਣਾ ਅਤੇ ਮੁਕਤਸਰ ਵਿਖੇ ਚੱਲ ਰਹੇ ਡਰਾਈਵਿੰਗ ਲਾਇਸੰਸ ਟੈਸਟ ਟਰੈਕ ਦੇ ਨਾਲ-ਨਾਲ ਹੁਣ ਬਟਾਲਾ ਅਤੇ ਮਲੇਰਕੋਟਲਾ ਵਿਖੇ ਨਵੇਂ ਹੈਵੀ ਡਰਾਈਵਿੰਗ ਟੈਸਟ ਟਰੈਕ ਸਥਾਪਤ ਕੀਤੇ ਜਾਣਗੇ। ਉਨਾਂ ਕਿਹਾ ਕਿ ਡਰਾਈਵਿੰਗ ਲਾਇਸੰਸ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਦਰਖਾਸਤਕਰਤਾ ਦੀ ਰਿਹਾਇਸ਼ ‘ਤੇ ਪਹੁੰਚਾਉਣ ਦੀ ਸੁਵਿਧਾ ਸ਼ੁਰੂ ਕਰਨ ਲਈ ਵੀ ਪ੍ਰਕਿਰਿਆ ਜਾਰੀ ਹੈ ਅਤੇ ਜਲਦ ਇਸ ਨੂੰ ਅਮਲੀ ਜਾਮਾ ਪਹਿਣਾ ਦਿੱਤਾ ਜਾਵੇਗਾ।ਇਕ ਹੋਰ ਅਹਿਮ ਐਲਾਨ ਕਰਦਿਆਂ ਉਨਾਂ ਦੱਸਿਆ ਕਿ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਨੂੰ ਰੋਕਣ ਲਈ ਈ-ਚਲਾਨ ਸਿਸਟਮ ਸ਼ੁਰੂ ਕਰਨ ਦੀ ਤਜਵੀਜ਼ ਹੈ ਤਾਂ ਜੋ ਲੋਕ ਜ਼ਿਆਦਾ ਸਾਵਧਾਨੀ ਨਾਲ ਵਾਹਨ ਚਲਾਉਣ। ਇਸ ਦੇ ਨਾਲ ਹੀ ਕਮਰਸ਼ੀਅਲ ਡਰਾਈਵਰਾਂ ਨੂੰ ਆਧੁਨਿਕ ਸਿਖਲਾਈ ਪ੍ਰਦਾਨ ਕਰਨ ਲਈ ਜਨਤਕ-ਨਿੱਜੀ ਸਾਂਝੇਦਾਰੀ ਰਾਹੀਂ 18.50 ਕਰੋੜ ਰੁਪਏ ਦੀ ਲਾਗਤ ਨਾਲ ਕਪੂਰਥਲਾ ਵਿਖੇ ‘ਡਰਾਈਵਿੰਗ ਟਰੇਨਿੰਗ ਐਂਡ ਰਿਸਰਚ ਇੰਸਟੀਚਿਊਟ’ ਸਥਾਪਤ ਕਰਨ ਦਾ ਵੀ ਵਿਚਾਰ ਹੈ ਜਦਕਿ ਕਪੂਰਥਲਾ ਜ਼ਿਲੇ ਵਿਚ ‘ਇੰਸਪੈਕਸ਼ਨ ਅਤੇ ਸਰਟੀਫਿਕੇਟ ਸੈਂਟਰ’ ਦੀ ਸਥਾਪਨਾ ਦਾ ਕੰਮ ਚੱਲ ਰਿਹਾ ਹੈ। ਲੋਕਾਂ ਨੂੰ ਵੱਡੀ ਸਹੂਲਤ ਦਿੰਦਿਆਂ ਉਨਾਂ ਐਲਾਨ ਕੀਤਾ ਕਿ ’ਡਰਾਈਵਿੰਗ ਲਾਇਸੰਸ’ ਅਤੇ ’ਰਜਿਸਟਰੇਸ਼ਨ ਸਰਟੀਫਿਕੇਟ’ ਬਾਰੇ ਜਾਣਕਾਰੀ ਲੈਣ ਲਈ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ (ਹਫਤੇ ਵਿੱਚ ਸੱਤ ਦਿਨ) ਟੋਲ-ਫਰੀ ਹੈਲਪਲਾਈਨ 1800-180-0222 ਜਲਦ ਸਥਾਪਿਤ ਕੀਤੀ ਜਾ ਰਹੀ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਟਰਾਂਸਪੋਰਟ ਵਿਭਾਗ ‘ਚ ਬਹੁਤ ਸਾਰੀਆਂ ਡਿਜ਼ੀਟਲ ਸੇਵਾਵਾਂ ਦੀ ਸ਼ੁਰੂਆਤ
ਉਨਾਂ ਦੱਸਿਆ ਕਿ ਸਾਲ 2020 ਦੌਰਾਨ ਕੋਵਿਡ ਦੇ ਬਾਵਜੂਦ ਟਰਾਂਸਪੋਰਟ ਵਿਭਾਗ ਨੇ ਬਹੁਤ ਪ੍ਰਸੰਸਾਯੋਗ ਕੰਮ ਕੀਤਾ ਅਤੇ ਲੋਕਾਂ ਨੂੰ ਸ਼ਾਨਦਾਰ ਸੇਵਾਵਾਂ ਦਿੱਤੀਆਂ। ਇਸ ਸਾਲ ਦੌਰਾਨ ਟਰਾਂਸਪੋਰਟ ਵਿਭਾਗ ‘ਚ ਕਈ ਡਿਜ਼ੀਟਲ ਸੇਵਾਵਾਂ ਦੀ ਸ਼ੁਰੂਆਤ ਹੋਈ ਜਿਸ ਨਾਲ ਆੳੇਣ ਵਾਲੇ ਸਮੇਂ ਵਿਚ ਲੋਕਾਂ ਦੀ ਖੱਜਲ-ਖੁਆਰੀ ਘੱਟ ਹੋਵੇਗੀ। ਉਨਾਂ ਦੱਸਿਆ ਕਿ ਜਨਵਰੀ 2020 ਤੋਂ ਲਰਨਿੰਗ ਲਾਇਸੰਸ ਬਣਾਉਣ ਦੀ ਸੁਵਿਧਾ ਸੇਵਾ ਕੇਂਦਰਾਂ ਤੋਂ ਸ਼ੁਰੂ ਕੀਤੀ ਗਈ। ਡਰਾਈਵਿੰਗ ਲਾਇਸੰਸ ਅਤੇ ਵਾਹਨ ਰਜਿਸਟਰੇਸ਼ਨ ਜਾਰੀ ਕਰਨ ਦੇ ਅਧਿਕਾਰ ਐਸ.ਡੀ.ਐਮਜ਼ ਨੂੰ ਦਿੱਤੇ ਗਏ। ਉਨਾਂ ਦੱਸਿਆ ਕਿ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਨਿੱਜੀ ਵਾਹਨਾਂ ਦੀ ਰਜਿਸਟਰੇਸ਼ਨ ਟਰਾਂਸਫਰ ਕਰਨ ਸਮੇਂ ਐਨ.ਓ.ਸੀ ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਹੁਣ ਲੋਕਾਂ ਨੂੰ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ।ਉਨਾਂ ਦੱਸਿਆ ਕਿ ਹਾਈ ਸਕਿਓਰਿਟੀ ਨੰਬਰ ਪਲੇਟਾਂ ਦੀ ਰਜਿਸਟਰੇਸ਼ਨ ਅਤੇ ਫੀਸ ਆਨਲਾਈਨ ਜਮਾਂ ਕਰਵਾਉਣ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਅਤੇ ਇਨਾਂ ਪਲੇਟਾਂ ਨੂੰ ਆਪਣੇ ਘਰ ਵਿਚ ਹੀ ਫਿਕਸ ਕਰਵਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ। ਪੰਜਾਬ ਵਿਚ ਅਜਿਹੀਆਂ 10 ਲੱਖ ਤੋਂ ਜ਼ਿਆਦਾ ਨੰਬਰ ਪਲੇਟਾਂ ਫਿਕਸ ਕੀਤੀਆਂ ਜਾ ਚੁੱਕੀਆਂ ਹਨ। ਉਨਾਂ ਦੱਸਿਆ ਕਿ ਜਿੱਥੇ ਪਹਿਲਾਂ ਇਹ ਸੁਵਿਧਾ 22 ਸਥਾਨਾਂ ‘ਤੇ ਸੀ ਹੁਣ ਗਿਣਤੀ ਵਧਾ ਕੇ 102 ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਫੈਂਸੀ ਨੰਬਰ (ਰਿਜ਼ਰਵ ਨੰਬਰ) ਲੈਣ ਦੇ ਚਾਹਵਾਨਾਂ ਲਈ ਈ-ਆਕਸ਼ਨ ਦੀ ਸੁਵਿਧਾ ਦਿੱਤੀ ਗਈ ਹੈ ਅਤੇ ਇਹ ਜ਼ਿਆਦਾ ਪਾਰਦਰਸ਼ੀ ਹੈ। ਚਾਹਵਾਨ ਘਰ ਬੈਠੇ ਆਨਲਾਈਨ ਹੀ ਆਪਣੀ ਪਸੰਦ ਦੇ ਨੰਬਰ ‘ਤੇ ਵੱਧ ਬੋਲੀ ਲਗਾ ਕੇ ਨੰਬਰ ਖਰੀਦ ਸਕਦਾ ਹੈ।
ਇਕ ਹੋਰ ਲੋਕ ਪੱਖੀ ਫੈਸਲੇ ਬਾਰੇ ਦੱਸਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਐਮ-ਪਰਿਵਾਹਨ ਮੋਬਾਇਲ ਐਪ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਿਸਟਮ ਰਾਹੀਂ ਵਾਹਨ ਦੇ ਅਸਲ ਕਾਗਜਾਤ ਨਾਲ ਰੱਖਣ ਦੀ ਜ਼ਰੂਰਤ ਨਹੀਂ ਹੈ। ਵਾਹਨ ਮਾਲਕ ਆਪਣੇ ਮੋਬਾਇਲ ‘ਤੇ ਇਹ ਦਸਤਾਵੇਜ਼ ਡਿਜ਼ੀਟਲ ਫਾਰਮੇਟ ਵਿਚ ‘ਐਮ ਪਰਿਵਾਹਨ ਅਤੇ ਡਿਜ਼ੀ ਲਾਕਰ’ ਵਿਚ ਰੱਖ ਸਕਦਾ ਹੈ। ਇਸ ਦੇ ਨਾਲ ਹੀ ਸੂਬੇ ਵਿਚ ਪ੍ਰਦੂਸ਼ਣ ਸਰਟੀਫਿਕੇਟ ਜਾਰੀ ਕਰਨ ਵਾਲੇ ਸਾਰੇ ਕੇਂਦਰਾਂ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ।

ਟਰਾਂਸਪੋਰਟ ਵਿਭਾਗ ਦੀ ਕਰੋਨਾ ਸੰਕਟ ਦੌਰਾਨ ਕਾਰਗੁਜ਼ਾਰੀ
ਰਜ਼ੀਆ ਸੁਲਤਾਨਾ ਨੇ ਕਿਹਾ ਕਿ ਕਰੋਨਾ ਸੰਕਟ ਦੌਰਾਨ ਬੰਦ/ਲਾਕਡਾਊਨ ਦੇ ਚੱਲਦਿਆਂ ਹਾਲਾਂਕਿ ਟਰਾਂਸਪੋਰਟ ਖੇਤਰ ਦਾ ਵੱਡਾ ਨੁਕਸਾਨ ਹੋਇਆ ਪਰ ਇਸ ਸਮੇਂ ਦੌਰਾਨ ਸਾਰੇ ਰੈਗੂਲਰ ਅਤੇ 4000 ਆਊਟ ਸੋਰਸ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ ਦਿੱਤੀ ਗਈ ਅਤੇ ਕੋਈ ਕਟੌਤੀ ਨਹੀਂ ਕੀਤੀ ਗਈ। ਉਨਾਂ ਦੱਸਿਆ ਕਿ ਕੋਵਿਡ-19 ਦੇ ਮੱਦੇਨਜਰ ਹੀ ਮਿਆਦ ਪੁਗਾਉਣ ਵਾਲੇ ਰਜਿਸਟਰੇਸ਼ਨ ਸਰਟੀਫਿਕੇਟ, ਡਰਾਈਵਿੰਗ ਲਾਇਸੰਸ ਅਤੇ ਫਿਟਨਸ ਸਰਟੀਫਿਕੇਟ ਦੀ ਮਿਆਦ ਵਿਚ 31 ਮਾਰਚ 2021 ਤੱਕ ਦਾ ਵਾਧਾ ਕੀਤਾ ਗਿਆ।ਉਨਾਂ ਕਿਹਾ ਕਿ ਮਜਦੂਰਾਂ ਲਈ ਚਲਾਈਆਂ ਅੰਤਰ ਰਾਜੀ ਰੇਲ ਗੱਡੀਆਂ ‘ਤੇ ਸਫਰ ਕਰਨ ਲਈ ਰੇਲਵੇ ਸਟੇਸ਼ਨ ਤੱਕ ਪਹੁੰਚਾਉਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਨਾਂਦੇੜ ਸਾਹਿਬ, ਦਿੱਲੀ, ਰਾਜਸਥਾਨ ਅਤੇ ਹੋਰ ਸਥਾਨਾਂ ‘ਤੇ ਰੁਕੇ ਪੰਜਾਬ ਵਾਸੀਆਂ ਨੂੰ ਸੁਰੱਖਿਅਤ ਆਪਣੇ ਘਰਾਂ ਤੱਕ ਪਹੁੰਚਾਉਣ ਲਈ ਬੱਸਾਂ ਦੇ ਪ੍ਰਬੰਧ ਕੀਤੇ ਗਏ। ਬੱਸਾਂ, ਸਕੂਲ ਬੱਸਾਂ ਅਤੇ ਮਿੰਨੀ ਬੱਸਾਂ ਲਈ 31-12-2020 ਤੱਕ ਟੈਕਸ ਵਿੱਚ ਛੋਟ ਦਿੱਤੀ ਗਈ। ਲਾਕ ਡਾਊਨ ਦੌਰਾਨ ਟਰੱਕਾਂ ਅਤੇ ਹੋਰ ਕਮਰਸੀਅਲ ਵਹੀਕਲਜ ਨੂੰ 23 ਮਾਰਚ ਤੋਂ 19 ਮਈ 2020 ਤੱਕ ਟੈਕਸ ਵਿਚ ਛੋਟ ਦਿੱਤੀ ਗਈ। ਲੇਟ ਟੈਕਸ ਭਰਨ ਸਬੰਧੀ ਮਿਤੀ 1 ਜੂਨ 2020 ਤੋਂ ਮਿਤੀ 30 ਜੂਨ 2020 ਤੱਕ ਦੇ ਸਮੇਂ ਦੌਰਾਨ ਵਿਆਜ਼ ਅਤੇ ਜੁਰਮਾਨੇ/ ਵਿੱਚ ਦਿੱਤੀ ਛੋਟ ਹੁਣ 31 ਮਾਰਚ 2021 ਤੱਕ ਜਾਰੀ ਰਹੇਗੀ।

Previous Post

ਪੰਜਾਬ ਦੀਆਂ ਨਹਿਰਾਂ ’ਚ 9 ਤੋਂ 16 ਜਨਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Next Post

ਐਸਐਮਐਸ ਜਾਂ ਈ-ਮੇਲ ਰਾਹੀਂ ਭੇਜੇ ਜਾਣਗੇ ਰੈਵੇਨਿਊ ਕੇਸਾਂ ਦੇ ਸੰਮਨ : ਡੀਸੀ ਘਨਸ਼ਿਆਮ ਥੋਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਐਸਐਮਐਸ ਜਾਂ ਈ-ਮੇਲ ਰਾਹੀਂ ਭੇਜੇ ਜਾਣਗੇ ਰੈਵੇਨਿਊ ਕੇਸਾਂ ਦੇ ਸੰਮਨ : ਡੀਸੀ ਘਨਸ਼ਿਆਮ ਥੋਰੀ

ਐਸਐਮਐਸ ਜਾਂ ਈ-ਮੇਲ ਰਾਹੀਂ ਭੇਜੇ ਜਾਣਗੇ ਰੈਵੇਨਿਊ ਕੇਸਾਂ ਦੇ ਸੰਮਨ : ਡੀਸੀ ਘਨਸ਼ਿਆਮ ਥੋਰੀ

Recommended

ਅਮਰਿੰਦਰ ਵੱਲੋਂ ਸਾਲ 2020-21 ਦੌਰਾਨ 9.5 ਲੱਖ ਕਿਸਾਨ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਹੇਠ ਲਿਆਉਣ ਲਈ ਹਰੀ ਝੰਡੀ

ਅਮਰਿੰਦਰ ਵੱਲੋਂ ਸਾਲ 2020-21 ਦੌਰਾਨ 9.5 ਲੱਖ ਕਿਸਾਨ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਹੇਠ ਲਿਆਉਣ ਲਈ ਹਰੀ ਝੰਡੀ

July 16, 2020
ਟਰੰਪ ਖ਼ਿਲਾਫ ਮਹਾਦੋਸ਼ ਚਲਾਉਣ ਦਾ ਮਤਾ ਸੈਨੇਟ ’ਚ ਪੁੱਜਿਆ

ਟਰੰਪ ਖ਼ਿਲਾਫ ਮਹਾਦੋਸ਼ ਚਲਾਉਣ ਦਾ ਮਤਾ ਸੈਨੇਟ ’ਚ ਪੁੱਜਿਆ

January 27, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In