• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਪੁਲੀਸ ਵੱਲੋਂ ਮੱਧ ਪ੍ਰਦੇਸ਼ ਅਧਾਰਤ ਗੈਰ ਕਾਨੂੰਨੀ ਹਥਿਆਰਾਂ ਦੇ ਤਸਕਰਾਂ ਦੇ ਗਿਰੋਹ ਦਾ ਪਰਦਾਫਾਸ਼

Asli Punjabi by Asli Punjabi
January 10, 2021
in Punjab
0
ਪੰਜਾਬ ਪੁਲੀਸ ਵੱਲੋਂ ਮੱਧ ਪ੍ਰਦੇਸ਼ ਅਧਾਰਤ ਗੈਰ ਕਾਨੂੰਨੀ ਹਥਿਆਰਾਂ ਦੇ ਤਸਕਰਾਂ ਦੇ ਗਿਰੋਹ ਦਾ ਪਰਦਾਫਾਸ਼
587
SHARES
3.3k
VIEWS
Share on FacebookShare on TwitterShare on Whatsapp

2 ਵਿਅਕਤੀ ਗਿ੍ਰਫ਼ਤਾਰ ਅਤੇ ਪੰਜਾਬ ਦੇ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣ ਵਾਲੇ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ

ਚੰਡੀਗੜ੍ਹ – ਇੱਕ ਵੱਡੀ ਅੰਤਰ-ਰਾਜੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਮੱਧ ਪ੍ਰਦੇਸ਼ ਅਧਾਰਤ ਹਥਿਆਰਾਂ ਦੇ ਤਸਕਰਾਂ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਪੰਜਾਬ ਵਿਚਲੇ ਗੈਂਗਸਟਰਾਂ ਨੂੰ ਗੈਰ ਕਾਨੂੰਨੀ ਹਥਿਆਰਾਂ ਅਤੇ ਗੋਲੀ ਸਿੱਕੇ ਦੀ ਸਪਲਾਈ ਕਰ ਰਹੇ ਸਨ। ਇਸ ਕਾਰਵਾਈ ਵਿੱਚ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ .32 ਬੋਰ ਦੀਆਂ 12 ਪਿਸਤੌਲਾਂ ਤੇ 15 ਮੈਗਜ਼ੀਨਾਂ ਸਮੇਤ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ। ਇਸ ਗਿਰੋਹ ਦੇ ਸਪੱਸ਼ਟ ਤੌਰ ’ਤੇ ਪੰਜਾਬ ਅਧਾਰਤ ਕੁਝ ਅੱਤਵਾਦੀਆਂ ਨਾਲ ਵੀ ਸਬੰਧ ਹਨ ਅਤੇ ਸ਼ੱਕ ਹੈ ਕਿ ਪਿਛਲੇ 3 ਮਹੀਨਿਆਂ ਦੌਰਾਨ ਇਸ ਗਿਰੋਹ ਵੱਲੋਂ ਸੂਬੇ ਵਿਚ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਦੋ ਦਰਜਨ ਤੋਂ ਵੱਧ .32 ਬੋਰ ਦੀਆਂ ਪਿਸਤੌਲਾਂ ਸਪਲਾਈ ਕੀਤੀਆਂ ਗਈਆਂ ਹਨ।ਪੰਜਾਬ ਦੇ ਡੀ.ਜੀ.ਪੀ., ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਐਸ.ਐਸ.ਪੀ., ਅੰਮਿ੍ਰਤਸਰ (ਦਿਹਾਤੀ) ਧਰੁਵ ਦਹੀਆ ਦੀ ਨਿਗਰਾਨੀ ਹੇਠ ਕੀਤੀ ਗਈ ਹੈ ਅਤੇ ਸ਼ੱਕੀ ਵਿਅਕਤੀਆਂ ਮਹੇਸ਼ ਸਿਲੋਤੀਆ ਅਤੇ ਜੱਗੂ ਨੂੰ ਡੀ.ਐਸ.ਪੀ., ਗੁਰਿੰਦਰ ਨਾਗਰਾ ਦੀ ਅਗਵਾਈ ਵਾਲੀ ਟੀਮ ਵੱਲੋਂ ਖਰਗੋਨ, ਮੱਧ ਪ੍ਰਦੇਸ਼ ਵਿੱਚ ਉਨ੍ਹਾਂ ਦੇ ਜੱਦੀ ਪਿੰਡਾਂ ਤੋਂ ਕਾਬੂ ਕੀਤਾ ਗਿਆ। ਸ੍ਰੀ ਗੁਪਤਾ ਨੇ ਦੱਸਿਆ ਕਿ ਅੰਮਿ੍ਰਤਸਰ ਦਿਹਾਤੀ ਪੁਲਿਸ ਵੱਲੋਂ ਹਾਲ ਹੀ ਵਿੱਚ .32 ਬੋਰ ਦੇ 4 ਗੈਰ ਕਾਨੂੰਨੀ ਪਿਸਤੌਲ ਬਰਾਮਦ ਕੀਤੇ ਜਾਣ ਦੇ ਮਾਮਲੇ ਵਿੱਚ ਕੀਤੀ ਗਈ ਜਾਂਚ ਤੋਂ ਰਾਹੁਲ ਨਾਮੀ ਵਿਅਕਤੀ ਦੀ ਅਗਵਾਈ ਵਾਲੇ ਮੱਧ ਪ੍ਰਦੇਸ਼ ਅਧਾਰਤ ਗਿਰੋਹ ਦੀ ਸ਼ਮੂਲੀਅਤ ਹੋਣ ਬਾਰੇ ਹੋਏ ਖੁਲਾਸੇ ਤੋਂ ਬਾਅਦ ਖਰਗੋਨ ਵਿੱਚ ਛਾਪੇਮਾਰੀ ਕੀਤੀ ਕੀਤੀ ਗਈ ਸੀ।ਉਨ੍ਹਾਂ ਦੱਸਿਆ ਕਿ ਹੁਣ ਤੱਕ ਕੀਤੀ ਗਈ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਗਿਰੋਹ ਪੰਜਾਬ ਅਧਾਰਤ ਗੈਂਗਸਟਰਾਂ ਲਈ ਕਈ ਹਥਿਆਰਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਵਿੱਚ ਸ਼ਾਮਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗਿਰੋਹ ਸਤੰਬਰ 2020 ਵਿਚ ਪਟਿਆਲਾ ਪੁਲਿਸ ਵੱਲੋਂ ਜ਼ਬਤ ਕੀਤੇ ਗਏ .32 ਬੋਰ ਦੇ ਛੇ ਪਿਸਤੌਲਾਂ ਦੀ ਖੇਪ ਦਾ ਸਰੋਤ ਵੀ ਸੀ। ਇਸ ਤੋਂ ਇਲਾਵਾ ਪੁਲੀਸ ਥਾਣਾ ਚਾਟੀਵਿੰਡ, ਅੰਮਿ੍ਰਤਸਰ (ਦਿਹਾਤੀ) ਵਿਖੇ ਦਰਜ ਗੈਰ ਕਾਨੂੰਨੀ ਹਥਿਆਰਾਂ ਦੀ ਖੇਪ ਫੜ੍ਹਨ ਦੇ ਮਾਮਲੇ ਵਿੱਚ ਵੀ ਇਸ ਗਿਰੋਹ ਦੀ ਸ਼ਮੂਲੀਅਤ ਸਾਹਮਣੇ ਆਈ ਹੈ।ਸ੍ਰੀ ਗੁਪਤਾ ਨੇ ਕਿਹਾ ਕਿ ਇਸ ਗਿਰੋਹ ਦੇ ਪੰਜਾਬ ਦੇ ਅੱਤਵਾਦੀਆਂ ਨਾਲ ਸਬੰਧ ਹੋਣ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਰਾਹੁਲ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕਈ ਗੈਂਗਸਟਰਾਂ ਅਤੇ ਕੱਟੜਪੰਥੀਆਂ ਨਾਲ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨੂੰ ਸਰਗਰਮੀ ਨਾਲ ਗੈਰ ਕਾਨੂੰਨੀ ਹਥਿਆਰ ਸਪਲਾਈ ਕਰ ਰਿਹਾ ਸੀ। ਗੌਰਤਲਬ ਹੈ ਕਿ ਉਹ ਡਰੋਨ ਮਡਿਊਲ, ਜਿਸਦਾ ਪੰਜਾਬ ਪੁਲਿਸ ਵੱਲੋਂ 2019 ਵਿੱਚ ਪਰਦਾਫਾਸ਼ ਕੀਤਾ ਗਿਆ ਸੀ, ਦੇ ਮੁੱਖ ਦੋਸ਼ੀ ਅਕਾਸ਼ਦੀਪ ਸਿੰਘ ਨਾਲ ਵੀ ਨੇੜਿਓਂ ਸੰਪਰਕ ਵਿੱਚ ਸੀ, ਜੋ ਇਸ ਸਮੇਂ ਅੰਮਿ੍ਰਤਸਰ ਜੇਲ੍ਹ ਵਿੱਚ ਹੈ।ਸ੍ਰੀ ਗੁਪਤਾ ਨੇ ਅੱਗੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਸੰਪਰਕਾਂ ਦੇ ਪੂਰੇ ਨੈੱਟਵਰਕ ਅਤੇ ਪੰਜਾਬ ਵਿੱਚ ਤਸਕਰਾਂ, ਗੈਂਗਸਟਰਾਂ ਅਤੇ ਅੱਤਵਾਦੀਆਂ ਨਾਲ ਉਨ੍ਹਾਂ ਦੇ ਸਬੰਧਾਂ ਤੋਂ ਪਰਦਾ ਉਠਾਇਆ ਜਾ ਸਕੇ।ਡੀਜੀਪੀ ਨੇ ਦੱਸਿਆ ਕਿ ਰਾਹੁਲ ਤੋਂ ਇਲਾਵਾ ਉਸ ਦੇ ਇੱਕ ਹੋਰ ਸਾਥੀ ਸਤੀਪੁਰਾ ਦੇ ਸਿਕਲੀਗਰ ਗੋਪਾਲ ਸਿੰਘ ਵਾਸੀ ਪੁਲੀਸ ਥਾਣਾ ਭਗਵਾਨਪੁਰਾ, ਖਰਗੋਨ, ਦਾ ਨਾਮ ਗਿ੍ਰਫਤਾਰ ਕੀਤੇ ਗਏ ਮਹੇਸ਼ ਅਤੇ ਜੱਗੂ ਤੋਂ ਕੀਤੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਸੀ। ਉਨ੍ਹਾਂ ਕਿਹਾ ਕਿ ਰਾਹੁਲ ਅਤੇ ਗੋਪਾਲ ਦੋਵਾਂ ਦੇ ਨਾਮ ਪੁਲੀਸ ਥਾਣਾ ਘਰਿੰਡਾ, ਅੰਮਿ੍ਰਤਸਰ (ਦਿਹਾਤੀ) ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਐਫਆਈਆਰ ਨੰ. 199 ਮਿਤੀ 10.12.2020 ਵਿੱਚ ਦਰਜ ਹਨ ਅਤੇ ਇਨ੍ਹਾਂ ਨੂੰ ਫੜਨ ਲਈ ਯਤਨ ਕੀਤੇ ਜਾ ਰਹੇ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

11 ਜਨਵਰੀ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਪੀ.ਐੱਮ. ਮੋਦੀ

Next Post

ਜਨਮ ਸਮੇਂ ਲਿੰਗ ਅਨੁਪਾਤ ਵਿੱਚ ਸੁਧਾਰ, 2019-20 ਵਿੱਚ ਇਕ ਹਜ਼ਾਰ ਲੜਕਿਆਂ ਪਿੱਛੇ ਲੜਕੀਆਂ ਦੀ ਦਰ 920 ਹੋਈ: ਅਰੁਨਾ ਚੌਧਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਜਨਮ ਸਮੇਂ ਲਿੰਗ ਅਨੁਪਾਤ ਵਿੱਚ ਸੁਧਾਰ, 2019-20 ਵਿੱਚ ਇਕ ਹਜ਼ਾਰ ਲੜਕਿਆਂ ਪਿੱਛੇ ਲੜਕੀਆਂ ਦੀ ਦਰ 920 ਹੋਈ: ਅਰੁਨਾ ਚੌਧਰੀ

ਜਨਮ ਸਮੇਂ ਲਿੰਗ ਅਨੁਪਾਤ ਵਿੱਚ ਸੁਧਾਰ, 2019-20 ਵਿੱਚ ਇਕ ਹਜ਼ਾਰ ਲੜਕਿਆਂ ਪਿੱਛੇ ਲੜਕੀਆਂ ਦੀ ਦਰ 920 ਹੋਈ: ਅਰੁਨਾ ਚੌਧਰੀ

Recommended

ਸਿੱਬਲ ਦੇ ਘਰ ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਸੋਨੀਆ : ਆਨੰਦ ਸ਼ਰਮਾ

ਸਿੱਬਲ ਦੇ ਘਰ ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਸੋਨੀਆ : ਆਨੰਦ ਸ਼ਰਮਾ

September 30, 2021
ਝਾਰਖੰਡ ਵਿੱਚ ਬੰਬ ਨਾਲ ਉਡਾਇਆ ਰੇਲਵੇ ਟਰੈਕ

ਝਾਰਖੰਡ ਵਿੱਚ ਬੰਬ ਨਾਲ ਉਡਾਇਆ ਰੇਲਵੇ ਟਰੈਕ

June 20, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In