• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਮਾਜਿਕ ਸੁਰੱਖਿਆ ਵਿਭਾਗ ਦੀਆਂ ਖਾਲੀਆਂ ਅਸਾਮੀਆਂ ਜਲਦ ਭਰੀਆਂ ਜਾਣਗੀਆਂ: ਅਰੁਨਾ ਚੌਧਰੀ

Asli Punjabi by Asli Punjabi
January 10, 2021
in Punjab
0
ਸਮਾਜਿਕ ਸੁਰੱਖਿਆ ਵਿਭਾਗ ਦੀਆਂ ਖਾਲੀਆਂ ਅਸਾਮੀਆਂ ਜਲਦ ਭਰੀਆਂ ਜਾਣਗੀਆਂ: ਅਰੁਨਾ ਚੌਧਰੀ
590
SHARES
3.3k
VIEWS
Share on FacebookShare on TwitterShare on Whatsapp

ਵੱਖ ਵੱਖ ਵਿਭਾਗਾਂ ਵਿੱਚ ਔਰਤਾਂ ਦੇ 33 ਫੀਸਦ ਰਾਖਵੇਂਕਰਨ ਨੂੰ ਯਕੀਨੀ ਬਣਾਉਣ ਲਈ ਨੋਡਲ ਅਧਿਕਾਰੀ ਨਿਯੁਕਤ

ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅਰੁਨਾ ਚੌਧਰੀ ਨੇ ਸਪੱਸ਼ਟ ਕੀਤਾ ਕਿ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਤਹਿਤ ਸ਼ੁਰੂ ਹੋਏ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਵਿਭਾਗ ਵਿੱਚ ਵੱਖ-ਵੱਖ ਖਾਲੀ ਅਸਾਮੀਆਂ ਛੇਤੀ ਭਰੀਆਂ ਜਾਣਗੀਆਂ।ਵਿਭਾਗ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਸਾਲ 2019 ਅਤੇ 2020 ਵਿੱਚ ਕ੍ਰਮਵਾਰ 88 ਕਲਰਕਾਂ ਅਤੇ 78 ਸੁਪਰਵਾਈਜ਼ਰਾਂ ਦੀ ਭਰਤੀ ਕੀਤੀ ਹੈ। ਇਸੇ ਤਰਾਂ ਸਾਲ 2019 ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ 2 ਜ਼ਿਲਾ ਸਮਾਜਿਕ ਸੁਰੱਖਿਆ ਅਧਿਕਾਰੀ (ਡੀ.ਐਸ.ਐਸ.ਓ), 1 ਸੁਪਰਡੰਟ ਹੋਮ ਅਤੇ 1 ਮੈਨੇਜਰ (ਬ੍ਰੇਲ ਪ੍ਰੈੱਸ) ਵਿੱਚ ਭਰਤੀ ਕੀਤੇ ਗਏ। 316 ਆਂਗਨਵਾੜੀ ਵਰਕਰਾਂ ਨੂੰ ਸੁਪਰਵਾਈਜ਼ਰ ਵਜੋਂ ਤਰੱਕੀ ਦਿੱਤੀ ਗਈ ਅਤੇ 20 ਕਲਰਕਾਂ ਨੂੰ ਸੀਨੀਅਰ ਸਹਾਇਕ ਬਣਾਇਆ ਗਿਆ। ਇਨਾਂ ਤੋਂ ਇਲਾਵਾ 4 ਡੀ.ਡੀ.ਐਸ.ਓ., 2 ਸੁਪਰਡੈਂਟ ਗਰੇਡ-1 ਅਤੇ 23 ਸੁਪਰਡੈਂਟ ਗਰੇਡ-2 ਨੂੰ ਆਪਣੇ ਹੇਠਲੇ ਕਾਡਰ ਤੋਂ ਤਰੱਕੀ ਦਿੱਤੀ ਗਈ ਸੀ।ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ ਦਾ ਪੁਨਰ-ਗਠਨ ਕੀਤਾ ਜਾ ਰਿਹਾ ਹੈ। ਪੁਨਰ-ਗਠਨ ਤਹਿਤ ਸਬੰਧਤ ਅਸਾਮੀਆਂ ਜਿਵੇਂ ਤਕਨੀਕੀ, ਕਾਨੂੰਨੀ ਆਦਿ ਆਸਾਮੀਆਂ ਲੋੜ ਮੁਤਾਬਕ ਸਿਰਜੀਆਂ ਜਾਣਗੀਆਂ। ਉਨਾਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਅੰਗਹੀਣਾਂ ਲਈ ਖਾਲੀ ਅਸਾਮੀਆਂ ਦਾ ਬੈਕਲਾਗ ਭਰਿਆ ਜਾਵੇਗਾ ਅਤੇ ਹੁਣ ਤੱਕ ਵੱਖ ਵੱਖ ਵਿਭਾਗਾਂ ਵਿੱਚ ਸਾਰੇ ਗਰੁੱਪਾਂ ਦੀਆਂ 899 ਬੈਕਲਾਗ ਅਸਾਮੀਆਂ ਵਿੱਚੋਂ 686 ਅਸਾਮੀਆਂ ਭਰੀਆਂ ਗਈਆਂ ਹਨ ਅਤੇ ਸਬੰਧਤ ਵਿਭਾਗਾਂ ਨੂੰ ਬਕਾਇਆ ਰਹਿੰਦੀਆਂ 213 ਅਸਾਮੀਆਂ ਭਰਨ ਸਬੰਧੀ ਹਦਾਇਤ ਕੀਤੀ ਗਈ ਹੈ।ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਲਈ ਸਰਕਾਰੀ ਨੌਕਰੀਆਂ ਵਿੱਚ ਚਾਰ ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ ਕਿਉਂ ਜੋ ਹੁਣ ਸਰਕਾਰ ਨੇ ਇਕ ਲੱਖ ਸਰਕਾਰੀ ਨੌਕਰੀਆਂ ਕੱਢਣ ਦਾ ਫੈਸਲਾ ਕੀਤਾ ਹੈ। ਇਨਾਂ ਵਿੱਚ ਤਕਰੀਬਨ ਚਾਰ ਹਜ਼ਾਰ ਨੌਕਰੀਆਂ ਦਿਵਿਆਂਗ ਵਿਅਕਤੀਆਂ ਨੂੰ ਦੇਣਾ ਯਕੀਨੀ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਸਰਕਾਰ ਦਿਵਿਆਂਗ ਵਿਅਕਤੀਆਂ ਨੂੰ ਆਤਮ ਨਿਰਭਰ ਕਰਨ ਲਈ ਸਬਸਿਡੀ ਆਧਾਰਤ ਕਰਜ਼ ਵੀ ਮੁਹੱਈਆ ਕਰਵਾ ਰਹੀ ਹੈ।ਸ੍ਰੀਮਤੀ ਚੌਧਰੀ ਨੇ ਔਰਤਾਂ ਨੂੰ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਅਤੇ ਸਥਾਨਕ ਸਰਕਾਰਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਵਿੱਚ 50% ਰਾਖਵਾਂਕਰਨ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਜਨਤਕ ਖੇਤਰ ਵਿੱਚ ਇਕ ਲੱਖ ਨੌਕਰੀਆਂ ਮੁਹੱਈਆ ਕਰਵਾਏਗੀ, ਜਿੱਥੇ ਔਰਤਾਂ ਲਈ 33 ਫੀਸਦ ਰਾਖਵਾਂਕਰਨ ਪੂਰੀ ਤਰਾਂ ਯਕੀਨੀ ਬਣਾਇਆ ਜਾਵੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਔਰਤਾਂ ਨੂੰ ਸਰਕਾਰੀ ਨੌਕਰੀਆਂ ਵਿੱਚ 33% ਰਾਖਵਾਂਕਰਨ ਦੇਣ ਲਈ ਰੋਸਟਰ ਨੁਕਤੇ ਫਿਕਸ ਕੀਤੇ ਹਨ ਅਤੇ ਵਿਭਾਗ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਰੋਸਟਰ ਨੁਕਤਤਿਆਂ ਨੂੰ ਵੈਰੀਫਾਈ/ਵੈੱਟ ਕਰਨ ਲਈ ਸੰਯੁਕਤ ਡਾਇਰੈਕਟਰ ਪੱਧਰ ਦਾ ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪਿੰਡ ਟੋਡਰ ਮਾਜਰਾ ਮਾਮਲੇ ਦੀ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ ਵਲੋਂ ਨਿਖੇਧੀ

Next Post

ਫ਼ਿਰੋਜ਼ਪੁਰ ਤੋਂ ਮੱਲਾਂਵਾਲਾ ਪਨਬੱਸ ਰੋਡਵੇਜ ਦੇ ਬੰਦ ਪਏ ਰੂਟ ਚਲਾਏ ਜਾਣ ਦੀ ਮੰਗ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਫ਼ਿਰੋਜ਼ਪੁਰ ਤੋਂ ਮੱਲਾਂਵਾਲਾ ਪਨਬੱਸ ਰੋਡਵੇਜ ਦੇ ਬੰਦ ਪਏ ਰੂਟ ਚਲਾਏ ਜਾਣ ਦੀ ਮੰਗ

ਫ਼ਿਰੋਜ਼ਪੁਰ ਤੋਂ ਮੱਲਾਂਵਾਲਾ ਪਨਬੱਸ ਰੋਡਵੇਜ ਦੇ ਬੰਦ ਪਏ ਰੂਟ ਚਲਾਏ ਜਾਣ ਦੀ ਮੰਗ

Recommended

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਵੱਲੋਂ ‘ਫਿਕਸਡ ਮੈਚ’ ਦੇ ਲਾਏ ਦੋਸ਼ਾਂ ਦੀ ਖਿੱਲੀ ਉਡਾਈ, ਕਿਸਾਨਾਂ ਨੂੰ ਤਬਾਹ ਕਰਨ ਲਈ ਭਾਜਪਾ ਦੀ ਬੋਲੀ ਬੋਲਣ ‘ਤੇ ਅਕਾਲੀਆਂ ਦੀ ਕਰੜੀ ਆਲੋਚਨਾ

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਵੱਲੋਂ ‘ਫਿਕਸਡ ਮੈਚ’ ਦੇ ਲਾਏ ਦੋਸ਼ਾਂ ਦੀ ਖਿੱਲੀ ਉਡਾਈ, ਕਿਸਾਨਾਂ ਨੂੰ ਤਬਾਹ ਕਰਨ ਲਈ ਭਾਜਪਾ ਦੀ ਬੋਲੀ ਬੋਲਣ ‘ਤੇ ਅਕਾਲੀਆਂ ਦੀ ਕਰੜੀ ਆਲੋਚਨਾ

October 9, 2020
ਡੋਮੀਨਿਕਾ ਹਾਈ ਕੋਰਟ ਵੱਲੋਂ ਮੇਹੁਲ ਚੋਕਸੀ ਨੂੰ ਇਲਾਜ ਲਈ ਐਂਟੀਗਾ ਜਾਣ ਦੀ ਆਗਿਆ

ਡੋਮੀਨਿਕਾ ਹਾਈ ਕੋਰਟ ਵੱਲੋਂ ਮੇਹੁਲ ਚੋਕਸੀ ਨੂੰ ਇਲਾਜ ਲਈ ਐਂਟੀਗਾ ਜਾਣ ਦੀ ਆਗਿਆ

July 13, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In