• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਜਦੋਂ ਤੱਕ ਮੇਰੀ ਸਰਕਾਰ ਹੈ, ਕਿਸਾਨਾਂ ਨੂੰ ਮੁਫਤ ਬਿਜਲੀ ਮਿਲਦੀ ਰਹੇਗੀ: ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
May 30, 2020
in Top Stories
0
ਜਦੋਂ ਤੱਕ ਮੇਰੀ ਸਰਕਾਰ ਹੈ, ਕਿਸਾਨਾਂ ਨੂੰ ਮੁਫਤ ਬਿਜਲੀ ਮਿਲਦੀ ਰਹੇਗੀ: ਕੈਪਟਨ ਅਮਰਿੰਦਰ ਸਿੰਘ
587
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ, 30 ਮਈ 2020: ਪੰਜਾਬ ਦੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਮੁਫਤ ਬਿਜਲੀ ਦੀ ਸਹੂਲਤ ਵਾਪਸ ਲੈਣ ਦੇ ਦੋਸ਼ਾਂ ਨੂੰ ਮੁੱਢੋਂ ਹੀ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਨ•ਾਂ ਦੀ ਸਰਕਾਰ ਕੇਂਦਰ ਵੱਲੋਂ ਪੇਸ਼ ਕੀਤੇ ਵਿੱਤੀ ਘਾਟੇ ਦੇ ਵਾਧੇ ਦੇ ਹਿੱਸੇ ਨੂੰ ਛੱਡਣ ਲਈ ਤਿਆਰ ਹੈ ਪਰ ਕਿਸੇ ਵੀ ਕੀਮਤ ‘ਤੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰੇਗੀ।
ਕੇਂਦਰ ਵੱਲੋਂ ਮੁਫਤ ਬਿਜਲੀ ਦੇ ਬਦਲ ਵਜੋਂ ਕਿਸਾਨਾਂ ਨੂੰ ਡੀ.ਬੀ.ਟੀ. ਰਾਹੀਂ ਫਾਇਦਾ ਦੇਣ ਦੇ ਸੁਝਾਅ ਨੂੰ ਸਿਰੇ ਤੋਂ ਖਾਰਜ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨੂੰ ਉਹ ਬਿਲਕੁਲ ਵੀ ਨਹੀਂ ਸਹਿਣਗੇ ਅਤੇ ਇਹ ਸਿੱਧੇ ਤੌਰ ‘ਤੇ ਦੇਸ਼ ਦੇ ਸੰਘੀ ਢਾਂਚੇ ਉਤੇ ਹਮਲਾ ਹੈ। ਉਨ•ਾਂ ਕਿਹਾ ਕਿ ਉਹ ਇਹ ਮਾਮਲਾ ਕੇਂਦਰ ਕੋਲ ਉਠਾਉਣਗੇ ਕਿ ਕੋਵਿਡ ਮਹਾਮਾਰੀ ਦੇ ਚੱਲਦਿਆਂ ਵਿੱਤੀ ਸਹਾਇਤਾ ਵਧਾਉਣ ਦੀ ਆੜ ਵਿੱਚ ਵਿੱਤੀ ਘਾਟਾ ਝੱਲ ਰਹੇ ਸੂਬੇ ਵਿੱਚ ਕਿਸਾਨ ਵਿਰੋਧੀ ਸ਼ਰਤ ਲਾਗੂ ਨਹੀਂ ਕਰ ਸਕਦੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜਦੋਂ ਤੱਕ ਉਨ•ਾਂ ਦੀ ਸਰਕਾਰ ਸੱਤਾ ਵਿੱਚ ਹੈ, ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਮਿਲਦੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਕਰਜ਼ਾ ਲਵੇਗੀ ਅਤੇ ਭਾਰਤ ਸਰਕਾਰ ਸੂਬਾ ਸਰਕਾਰ ਉਤੇ ਅਧਿਕਾਰਤ ਕਰਜ਼ਾ ਲੈਣ ਲਈ ਸ਼ਰਤਾਂ ਥੋਪ ਨਹੀਂ ਸਕਦੀ।
ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉਤੇ ਵਰ•ਦਿਆਂ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਦੁਸ਼ਕਰਮਾਂ ਦਾ ਦੋਸ਼ ਸੂਬਾ ਸਰਕਾਰ ਉਤੇ ਨਾ ਮੜਨ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਮਾਰਚ 2017 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਕਿਸਾਨਾਂ ਨੂੰ ਨਿਰਵਿਘਨ ਮੁਫਤ ਬਿਜਲੀ ਦੀ ਸਹੂਲਤ ਦੇ ਰਹੀ ਹੈ, ਭਾਵੇਂ ਕਿ ਅਕਾਲੀ-ਭਾਜਪਾ ਦੇ 10 ਸਾਲ ਦੇ ਕੁਸ਼ਾਸਨ ਦੇ ਚੱਲਦਿਆਂ ਸੂਬਾ ਬੁਰੀ ਤਰ•ਾਂ ਵਿੱਤੀ ਸੰਕਟਾਂ ਵਿੱਚ ਘਿਰਿਆ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਮੁਫਤ ਬਿਜਲੀ ਦੀ ਵਾਪਸ ਲੈਣ ਲਈ ਨਿਰਦੇਸ਼ ਦਿੱਤੇ ਜਾ ਰਹੇ ਹਨ ਜਦੋਂ ਕਿ ਕੋਵਿਡ ਅਤੇ ਲੌਕਡਾਊਨ ਵਿੱਚ ਸੂਬੇ ਅਤੇ ਇਥੋਂ ਦੇ ਲੋਕਾਂ ਨੂੰ ਕਿਸੇ ਵੀ ਤਰ•ਾਂ ਦੀ ਰਾਹਤ ਦੇਣ ਵਿੱਚ ਕੇਂਦਰ ਸਰਕਾਰ ਫੇਲ• ਸਾਬਤ ਹੋਈ ਹੈ। ਉਨ•ਾਂ ਸੁਖਬੀਰ ਨੂੰ ਆਖਿਆ ਕਿ ਕੇਂਦਰ ਵਿੱਚ ਉਹ ਭਾਈਵਾਲ ਹੋਣ ਦੇ ਨਾਤੇ ਪਹਿਲਾ ਉਹ ਅਕਾਲੀ ਦਲ ਦਾ ਐਨ.ਡੀ.ਏ. ਨਾਲੋਂ ਨਾਤਾ ਤੋੜਨ। ਉਨ•ਾਂ ਕੇਂਦਰੀ ਮੰਤਰੀ ਅਤੇ ਅਕਾਲੀ ਆਗੂ ਹਰਿਸਮਰਤ ਕੌਰ ਬਾਦਲ ਦੇ ਕੇਂਦਰੀ ਕੈਬਨਿਟ ਵਿੱਚੋਂ ਅਸਤੀਫੇ ਦੀ ਵੀ ਮੰਗ ਕੀਤੀ।
ਅਕਾਲੀਆਂ ਵੱਲੋਂ ਲਾਏ ਗਏ ਦੋਸ਼ਾਂ ਨੂੰ ਪੂਰੀ ਤਰ•ਾਂ ਬੇਬੁਨਿਆਦ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਜਾਂ ਸੰਸਦ ਵਿੱਚ ਕਿਸਾਨਾਂ ਸਮੇਤ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਨਾ ਉਠਾਉਣ ‘ਤੇ ਅਕਾਲੀ ਲੀਡਰਸ਼ਿਪ ਦੀ ਸਖ਼ਤ ਅਲੋਚਨਾ ਕੀਤੀ। ਉਨ•ਾਂ ਕਿਹਾ ਕਿ ਪੰਜਾਬ ਦੇ ਭਲੇ ਦੀ ਗੱਲ ਕਰਨ ਵੇਲੇ ਅਕਾਲੀ ਚੁੱਪ ਨਹੀਂ ਤੋੜਦੇ ਜਦੋਂ ਕਿ ਕੌਮੀ ਸਰੋਕਾਰ ਦੇ ਗੰਭੀਰ ਮੁੱਦਿਆਂ ‘ਤੇ ਵੀ ਘਟੀਆ ਅਤੇ ਸ਼ਰਮਨਾਕ ਸਿਆਸਤ ਖੇਡਣ ਤੋਂ ਬਾਜ਼ ਨਹੀਂ ਆਉਂਦੇ।
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਵੱਲੋਂ ਦੂਹਰੇ ਮਾਪਦੰਡਾਂ, ਕੋਰੇ ਝੂਠੇ ਅਤੇ ਨਿਰਆਧਾਰ ਦੋਸ਼ਾਂ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਘਟੀਆਂ ਚਾਲਾਂ ਚੱਲਣ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ,”ਜੇਕਰ ਤਹਾਨੂੰ ਮਾੜੀ ਮੋਟੀ ਵੀ ਲੱਜ ਆਉਂਦੀ ਹੈ, ਤਾਂ ਤਹਾਨੂੰ ਤੁਰੰਤ ਐਨ.ਡੀ.ਏ. ਗੱਠਜੋੜ ਨਾਲੋਂ ਨਾਤਾ ਤੋੜ ਕੇ ਸੂਬੇ ਦੇ ਲੋਕਾਂ ਲਈ ਕੰਮ ਕਰ ਰਹੀ ਮੇਰੀ ਸਰਕਾਰ ਨਾਲ ਜੁੜ ਜਾਣਾ ਚਾਹੀਦਾ ਹੈ।”
ਮੁੱਖ ਮੰਤਰੀ ਨੇ ਨਾਗਰਿਕਤਾ ਸੋਧ ਐਕਟ (ਸੀ.ਏ.ਏ) ਮੌਕੇ ਵੀ ਅਕਾਲੀ ਦਲ ਦੇ ਪਖੰਡਪੁਣੇ ਨੂੰ ਚੇਤੇ ਕਰਦਿਆਂ ਆਖਿਆ ਕਿ ਇਸ ਐਕਟ ਵਿਰੁੱਧ ਜਨਤਕ ਆਵਾਜ਼ ਉਠਾਉਣ ਤੋਂ ਪਹਿਲਾਂ ਅਕਾਲੀਆਂ ਨੇ ਸੰਸਦ ਵਿੱਚ ਐਕਟ ਦੇ ਹੱਕ ‘ਚ ਮੇਜ਼ ਥਪਥਪਾਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸੁਭਾਵਿਕ ਹੈ ਕਿ ਸੁਖਬੀਰ ਤੇ ਹਰਸਿਮਰਤ ਅਤੇ ਉਨ•ਾਂ ਦੀ ਪਾਰਟੀ ਦੇ ਅਸੂਲ ਹੀ ਨਹੀਂ ਹਨ ਅਤੇ ਉਹ ਸਿਰਫ ਆਪਣੇ ਨਿੱਜੀ ਅਤੇ ਸਿਆਸੀ ਸਵਾਰਥਾਂ ਵਿੱਚ ਦਿਲਚਸਪੀ ਰੱਖਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਮੰਤਰੀ ਮੰਡਲ ਨੇ ਆਪਣੀ ਪਿਛਲੀ ਮੀਟਿੰਗ ਦੌਰਾਨ ਭਾਰਤ ਸਰਕਾਰ ਵੱਲੋਂ ਤੈਅ ਕੀਤੀ ਪ੍ਰਕ੍ਰਿਆ ਮੁਤਾਬਕ ਕੋਵਿਡ-19 ਦਰਮਿਆਨ ਕੁੱਲ ਰਾਜ ਘਰੇਲੂ ਉਤਪਾਦ (ਜੀ.ਐਸ.ਡੀ.ਪੀ.) ਦਾ 1.5 ਫੀਸਦੀ ਵਾਧੂ ਕਰਜ਼ਾ ਲੈਣ ਦੇ ਯੋਗ ਬਣਨ ਲਈ ਕੁਝ ਸੁਧਾਰਾਂ ਵਾਸਤੇ ਸਿਧਾਂਤਕ ਪ੍ਰਵਾਨਗੀ ਦਿੱਤੀ ਸੀ। ਭਾਰਤ ਸਰਕਾਰ ਨੇ ਐਫ.ਆਰ.ਬੀ.ਐਮ. ਐਕਟ ਤਹਿਤ ਸੂਬਿਆਂ ਦੇ ਵਿੱਤੀ ਘਾਟੇ ਨੂੰ 3 ਫੀਸਦੀ ਤੋਂ ਵਧਾ ਕੇ 5 ਫੀਸਦੀ ਕਰਨ ਦੀ ਪ੍ਰਵਾਨਗੀ ਦਿੰਦਿਆਂ ਇਸ ਦੇ ਇਕ ਹਿੱਸੇ ਨੂੰ ਕੁਝ ਪ੍ਰਸ਼ਾਸਕੀ ਸੁਧਾਰਾਂ ਨਾਲ ਜੋੜ ਦਿੱਤਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਉਸ ਦਾ ਭਾਈਵਾਲ ਅਕਾਲੀ ਦਲ ਇਹ ਸਪੱਸ਼ਟ ਕਰੇ ਕਿ ਪੰਜਾਬ ‘ਤੇ ਅਜਿਹੀ ਸ਼ਰਤ ਥੋਪ ਕੇ ਦਬਾਅ ਪਾਉਣ ਦੀ ਕੋਸ਼ਿਸ਼ ਕਿਉਂ ਕੀਤੀ ਗਈ।
ਇਸ ਮੁੱਦੇ ‘ਤੇ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਇਕ ਟਵੀਟ ਰਾਹੀਂ ਸਪੱਸ਼ਟ ਕਰ ਦਿੱਤਾ ਸੀ,”ਮੈਂ ਆਪਣੇ ਕਿਸਾਨਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਵਿੱਚ ਖੇਤੀਬਾੜੀ ਲਈ ਮੁਫ਼ਤ ਬਿਜਲੀ ਦੀ ਸਹੂਲਤ ਵਾਪਸ ਲੈਣ ਦੀ ਕੋਈ ਯੋਜਨਾ ਨਹੀਂ ਹੈ। ਮੈਂ ਤੁਹਾਡੀ ਆਰਥਿਕ ਹਾਲਤ ਤੋਂ ਭਲੀ ਭਾਂਤ ਜਾਣੂੰ ਹਾਂ ਅਤੇ ਮੁਲਕ ਲਈ ਅਨਾਜ ਪੈਦਾ ਕਰਨ ਵਾਸਤੇ ਤੁਹਾਡੀ ਵੱਲੋਂ ਹਰੇਕ ਫਸਲ ਲਈ ਕੀਤੀ ਜਾਂਦੀ ਸਖ਼ਤ ਮਿਹਨਤ ਮੁਸ਼ੱਕਤ ਦੀ ਸ਼ਲਾਘਾ ਕਰਦਾ ਹਾਂ।

Previous Post

ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਵੱਲੋਂ ਨੌਕਰੀ ਤਲਾਸ਼ ਰਹੇ ਨੌਜਵਾਨਾਂ ਅਤੇ ਨਿਯੋਜਕਾਂ ਲਈ ਆਨਲਾਈਨ ਸੇਵਾਵਾਂ ਸ਼ੁਰੂ : ਚੰਨੀ

Next Post

ਖ਼ਜ਼ਾਨਾ ਮੰਤਰੀ ਨੇ ਕੀਤੀ ਰਾਜਿੰਦਰਾ ਕਾਲਜ ਤੇ ‘ਸੁਵੱਲੀ ਨਜ਼ਰ’

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਖ਼ਜ਼ਾਨਾ ਮੰਤਰੀ ਨੇ ਕੀਤੀ ਰਾਜਿੰਦਰਾ ਕਾਲਜ ਤੇ ‘ਸੁਵੱਲੀ ਨਜ਼ਰ’

ਖ਼ਜ਼ਾਨਾ ਮੰਤਰੀ ਨੇ ਕੀਤੀ ਰਾਜਿੰਦਰਾ ਕਾਲਜ ਤੇ ‘ਸੁਵੱਲੀ ਨਜ਼ਰ’

Recommended

ਜੋ ਬਾਇਡਨ ਅਤੇ ਉਪ ਰਾਸ਼ਟਰਪਤੀ ਪੈਂਸ ਇਸ ਦਿਨ ਲਗਵਾਉਣਗੇ ਕੋਰੋਨਾਵਾਇਰਸ ਟੀਕਾ

ਜੋ ਬਾਇਡਨ ਅਤੇ ਉਪ ਰਾਸ਼ਟਰਪਤੀ ਪੈਂਸ ਇਸ ਦਿਨ ਲਗਵਾਉਣਗੇ ਕੋਰੋਨਾਵਾਇਰਸ ਟੀਕਾ

December 18, 2020
ਕੈਨੇਡਾ: ਸਰੀ ਪੁਲਿਸ ਨੇ ਸਕੂਲਾਂ ਚੋਂ ਚੋਰੀ ਹੋਇਆ ਸਾਮਾਨ ਬਰਾਮਦ ਕੀਤਾ

ਕੈਨੇਡਾ: ਸਰੀ ਪੁਲਿਸ ਨੇ ਸਕੂਲਾਂ ਚੋਂ ਚੋਰੀ ਹੋਇਆ ਸਾਮਾਨ ਬਰਾਮਦ ਕੀਤਾ

June 18, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In