ਵਾਸ਼ਿੰਗਟਨ – ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਹ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਨੂੰ ਪਲਟਦੇ ਹੋਏ ਇਕ ਇਮੀਗ੍ਰੇਸ਼ਨ ਕਾਨੂੰਨ ਲੈ ਕੇ ਆਉਣਗੇ। ਜ਼ਿਕਰਯੋਗ ਹੈ ਕਿ ਬਾਇਡਨ 20 ਜਨਵਰੀ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਡੈਲਾਵੇਅਰ ਦੇ ਵਿਲਮਿੰਗਟਨ ’ਚ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਬਾਇਡਨ ਨੇ ਕਿਹਾ, ‘‘ਮੈਂ ਤੁਰੰਤ ਇਕ ਇਮੀਗਰੇਸ਼ਨ ਕਾਨੂੰਨ ਲੈ ਕੇ ਆਵਾਂਗਾ।’’