• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਵਿਜੈ ਇੰਦਰ ਸਿੰਗਲਾ ਵੱਲੋਂ ਰਾਘਵ ਚੱਢਾ ਨੂੰ ਮੋੜਵਾਂ ਜਵਾਬ; ‘‘ਨਫਾ ਨੁਕਸਾਨ ਦੇਖਣਾ ਆਪ ਦੇ ਸੀ.ਏ. ਦਾ ਕੰਮ, ਪੰਜਾਬ ਦੇ ਸੀ.ਐਮ. ਦਾ ਨਹੀਂ’’

Asli Punjabi by Asli Punjabi
January 11, 2021
in Punjab, Top Stories
0
ਵਿਜੈ ਇੰਦਰ ਸਿੰਗਲਾ ਵੱਲੋਂ ਰਾਘਵ ਚੱਢਾ ਨੂੰ ਮੋੜਵਾਂ ਜਵਾਬ; ‘‘ਨਫਾ ਨੁਕਸਾਨ ਦੇਖਣਾ ਆਪ ਦੇ ਸੀ.ਏ. ਦਾ ਕੰਮ, ਪੰਜਾਬ ਦੇ ਸੀ.ਐਮ. ਦਾ ਨਹੀਂ’’
587
SHARES
3.3k
VIEWS
Share on FacebookShare on TwitterShare on Whatsapp

ਆਪ ਦੀ ਝੂਠ ਦੀ ਫੈਕਟਰੀ ’ਚੋਂ ਰਾਘਵ ਚੱਢਾ ਵੱਲੋਂ ਛੱਡੇ ਨਵੇਂ ਝੂਠ ਉਤੇ ਪੰਜਾਬ ਦਾ ਛੋਟਾ ਬੱਚਾ ਵੀ ਯਕੀਨ ਨਹੀਂ ਕਰੇਗਾ: ਸਿੰਗਲਾ

ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਪ ਆਗੂ ਰਾਘਵ ਚੱਢਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕੀਤੀ ਦੂਸ਼ਣਬਾਜ਼ੀ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਸਮੁੱਚੀ ਆਮ ਆਦਮੀ ਪਾਰਟੀ ਨੂੰ ਝੂਠ ਬੋਲਣ ਤੇ ਲੋਕਾਂ ਨੂੰ ਗੰਮਰਾਹ ਕਰਨ ਦੀ ਆਦਤ ਪੈ ਗਈ ਹੈ। ਉਨਾਂ ਕਿਹਾ, ‘‘ਨਫਾ ਨੁਕਸਾਨ ਦੇਖਣਾ ਆਪ ਦੇ ਸੀ.ਏ. (ਚਾਰਟਡ ਅਕਾਊਂਟੈਂਟ) ਦਾ ਕੰਮ ਹੈ, ਪੰਜਾਬ ਦੇ ਸੀ.ਐਮ. (ਮੁੱਖ ਮੰਤਰੀ ) ਦਾ ਨਹੀਂ।’’ਸ੍ਰੀ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਰ ਆਗੂ ਦੀ ਇਹੋ ਮਾਨਸਿਕਤਾ ਹੈ ਕਿ ਵਾਰ-ਵਾਰ ਝੂਠ ਬੋਲਣ ਨਾਲ ਲੋਕਾਂ ਨੂੰ ਗੱਲ ਸੱਚ ਲੱਗਣ ਲੱਗ ਜਾਂਦੀ ਹੈ, ਇਸੇ ਲਈ ਇਸ ਕਲਾ ਵਿੱਚ ਮੁਹਾਰਤ ਹਾਸਲ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੇ ਨਕਸ਼ੇ ਕਦਮਾਂ ਉਤੇ ਰਾਘਵ ਚੱਢਾ ਚੱਲ ਰਿਹਾ ਹੈ। ਉਨਾਂ ਕਿਹਾ ਕਿ ਇਹ ਪਾਰਟੀ ਝੂਠ ਬੋਲਣ ਦੀ ਫੈਕਟਰੀ ਹੈ ਜਿੱਥੋਂ ਨਿੱਤ ਨਵਾਂ ਝੂਠ ਤਿਆਰ ਕਰਕੇ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਉਪਰ ਪੰਜਾਬ ਦਾ ਇਕ ਛੋਟਾ ਬੱਚਾ ਵੀ ਹੁਣ ਯਕੀਨ ਨਹੀਂ ਕਰਦਾ।ਕਾਂਗਰਸੀ ਮੰਤਰੀ ਨੇ ਰਾਘਵ ਚੱਢਾ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਜਿੰਨੀ ਉਸ ਦੀ ਉਮਰ ਹੈ, ਉਸ ਤੋਂ ਕਿਤੇ ਵੱਧ ਮੁੱਖ ਮੰਤਰੀ ਦਾ ਸਿਆਸੀ ਜੀਵਨ ਹੈ। ਭਾਰਤੀ ਸੈਨਾ ਵਿੱਚ ਨਿਭਾਈਆਂ ਸੇਵਾਵਾਂ ਨੂੰ ਜੋੜ ਕੇ ਦੇਖਿਆ ਜਾਵੇ ਤਾਂ ਮੁੱਖ ਮੰਤਰੀ ਦਾ ਤਜ਼ਰਬਾ ਆਪ ਆਗੂ ਦੇ ਜੀਵਨ ਤੋਂ ਦੋਗੁਣਾ ਹੈ। ਉਨਾਂ ਕਿਹਾ ਕਿ ਰਾਘਵ ਚੱਢਾ ਨੂੰ ਬਿਆਨ ਦੇਣ ਤੋਂ ਪਹਿਲਾਂ ਘੱਟੋ-ਘੱਟ ਪਿਛੋਕੜ ਦੇਖ ਲੈਣਾ ਚਾਹੀਦਾ ਸੀ ਕਿਉਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਖਾਤਰ ਕਿਤੇ ਆਪਣਾ ਨਿੱਜੀ ਨਫਾ ਨੁਕਸਾਨ ਨਹੀਂ ਦੇਖਿਆ, ਇਥੋਂ ਤੱਕ ਕਿ ਆਪਣੀ ਪਾਰਟੀ ਦੀ ਪ੍ਰਵਾਹ ਨਹੀਂ ਕੀਤੀ। ਚਾਰਟਡ ਅਕਾਊਂਟੈਂਟ ਰਾਘਵ ਚੱਢਾ ਹੀ ਨਫਾ ਨੁਕਸਾਨ ਦੇਖਦਾ ਹੋਵੇਗਾ।ਸ੍ਰੀ ਸਿੰਗਲਾ ਨੇ ਕਿਹਾ ਕਿ ਜੇ ਰਾਘਵ ਚੱਢਾ ਨੂੰ ਪੰਜਾਬ ਦਾ ਇੰਚਾਰਜ ਲਾਇਆ ਹੀ ਹੈ ਤਾਂ ਉਹ ਉਨਾਂ ਦੀ ਜਾਣਕਾਰੀ ਲਈ ਦੱਸ ਦੇਣਾ ਚਾਹੁੰਦੇ ਹਨ ਕਿ ਪੰਜਾਬ ਦੀ ਕਿਸਾਨੀ ਅਤੇ ਸੂਬੇ ਵਾਸਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਿਛਲੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਆਪਣੀ ਹਾਈ ਕਮਾਨ ਤੇ ਗੁਆਂਢੀ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਦੀ ਪ੍ਰਵਾਹ ਨਾ ਕਰਦਿਆਂ ਪਾਣੀਆਂ ਦਾ ਸਮਝੌਤਾ ਰੱਦ ਕਰ ਦਿੱਤਾ ਸੀ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਬਾਦਲਾਂ ਵੱਲੋਂ ਦਰਜ ਕੇਸਾਂ ਦੀ ਕਿਤੇ ਪ੍ਰਵਾਹ ਨਹੀਂ ਕੀਤੀ। ਇਥੋਂ ਤੱਕ ਕਿ ਕਿਤੇ ਅਹੁਦੇ ਦਾ ਲਾਲਚ ਨਹੀਂ ਕੀਤਾ ਅਤੇ ਸੂਬੇ ਦੇ ਹਿੱਤਾਂ ਲਈ ਅਸਤੀਫਾ ਦੇਣ ਤੋਂ ਵੀ ਪਿੱਛੇ ਨਹੀਂ ਹਟੇ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਖੁਦ ਹੀ ਇਹ ਗੱਲ ਸਪੱਸ਼ਟ ਕਰ ਚੁੱਕੇ ਹਨ ਕਿ ਈ.ਡੀ. ਵੱਲੋਂ ਭਾਵੇਂ ਉਨਾਂ ਦੇ ਪੁੱਤਰ, ਪੋਤਰਿਆਂ-ਪੋਤਰੀਆਂ ਨੂੰ ਕੇਸਾਂ ਵਿੱਚ ਉਲਝਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਉਹ ਸੂਬੇ ਵਾਸਤੇ ਕਦੇ ਵੀ ਇਨਾਂ ਦੀ ਪ੍ਰਵਾਹ ਨਹੀਂ ਕਰਨਗੇ। ਸ੍ਰੀ ਸਿੰਗਲਾ ਨੇ ਆਪ ਆਗੂ ਨੂੰ ਵਿਅੰਗ ਕਰਦਿਆਂ ਕਿਹਾ, ‘‘ਕੈਪਟਨ ਅਮਰਿੰਦਰ ਸਿੰਘ ਉਨਾਂ ਦੇ ਬੌਸ ਕੇਜਰੀਵਾਲ ਵਾਂਗ ਡਰਪੋਕ ਸੁਭਾਅ ਦੇ ਨਹੀਂ । ਕੇਜਰੀਵਾਲ ਨੇ ਤਾਂ ਗਿੜਗਿੜਾਉਦੇ ਹੋਏ ਬਿਕਰਮ ਮਜੀਠੀਆ ਕੋਲੋਂ ਮੁਆਫੀ ਮੰਗਦਿਆਂ ਕੇਸ ਹੀ ਵਾਪਸ ਲੈ ਲਿਆ ਸੀ।’’ਰਾਘਵ ਚੱਢਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਉਤੇ ਦਿੱਲੀ ਵਿਖੇ ਕਿਸਾਨਾਂ ਨੂੰ ਨਾ ਮਿਲਣ ਦੇ ਲਾਏ ਦੋਸ਼ਾਂ ਦਾ ਕਰਾਰ ਜਵਾਬ ਦਿੰਦਿਆਂ ਸ੍ਰੀ ਸਿੰਗਲਾ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਆਪ ਆਗੂਆਂ ਵਾਂਗ ਫੁਕਰੇ ਤੇ ਸਿਆਸੀ ਸ਼ੋਹਰਤ ਖੱਟਣ ਦੇ ਲਾਲਚੀ ਨਹੀਂ ਜਿਹੜੇ ਕਿਸਾਨਾਂ ਵੱਲੋਂ ਅੰਦੋਲਨ ਵਿੱਚ ਕਿਸੇ ਵੀ ਸਿਆਸੀ ਆਗੂ ਨੂੰ ਸ਼ਾਮਲ ਨਾ ਹੋਣ ਦੀ ਅਪੀਲ ਨੂੰ ਨਾ ਸਮਝਣ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨਹੀਂ ਚਾਹੁੰਦੇ ਕਿ ਕਿਸਾਨਾਂ ਦੇ ਅੰਦੋਲਨ ਉਤੇ ਕਿਸੇ ਵੀ ਪਾਰਟੀ ਨਾਲ ਜੁੜੇ ਹੋਣ ਦਾ ਠੱਪਾ ਲੱਗੇ ਅਤੇ ਕਿਸਾਨ ਅੰਦੋਲਨ ਕਮਜ਼ੋਰ ਹੋਵੇ।ਸ੍ਰੀ ਸਿੰਗਲਾ ਨੇ ਕਿਹਾ ਕਿ ਜਿੱਥੋਂ ਤੱਕ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਦੀ ਗੱਲ ਹੈ ਤਾਂ ਪਿਛਲੇ ਪੰਜ ਮਹੀਨਿਆਂ ਤੋਂ ਪੰਜਾਬ ਵਿੱਚ ਸ਼ਾਂਤਮਈ ਸ਼ੰਘਰਸ਼ ਕਰ ਰਹੇ ਸੂਬਾ ਸਰਕਾਰ ਕਿਸਾਨਾਂ ਨੂੰ ਕੋਈ ਤੰਗ-ਪ੍ਰੇਸ਼ਾਨ ਨਹੀਂ ਕੀਤਾ ਗਿਆ ਸਗੋਂ ਕਿਸਾਨ ਆਗੂਆਂ ਨੂੰ ਨਿਰੰਤਰ ਬੁਲਾ ਕੇ ਮੀਟਿੰਗਾਂ ਕੀਤੀਆਂ ਗਈਆਂ। ਇਥੋਂ ਤੱਕ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤੇ ਗਏ। ਦੂਜੇ ਪਾਸੇ ਕੇਜਰੀਵਾਲ ਦੀ ਦਿੱਲੀ ਸਰਕਾਰ ਨੇ ਇਕ ਖੇਤੀ ਕਾਨੂੰਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ। ਉਨਾਂ ਕਿਹਾ ਕਿ ਆਪ ਦਾ ਦੋਗਲਾ ਚਿਹਰਾ ਬੇਨਕਾਬ ਹੋਣ ਕਾਰਨ ਆਪ ਆਗੂਆਂ ਵੱਲੋਂ ਕੀਤੇ ਜਾ ਰਹੇ ਕੂੜ ਪ੍ਰਚਾਰ ਉਤੇ ਕੋਈ ਵੀ ਸੂਬਾ ਵਾਸੀ ਹੁਣ ਯਕੀਨ ਨਹੀਂ ਕਰੇਗਾ ਕਿਉਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੇ ਦੋਗਲੇ ਚਿਹਰੇ ਨੂੰ ਸਮਝ ਚੁੱਕੇ ਹਨ ਅਤੇ ਉਨਾਂ ਦੇ ਗੁੰਮਕਾਹਕੁਨ ਤੇ ਝੂਠੇ ਪ੍ਰਚਾਰ ਵਿੱਚ ਨਹੀਂ ਆਉਣਗੇ।ਸ੍ਰੀ ਸਿੰਗਲਾ ਨੇ ਆਪ ਨੂੰ ਅੰਦਾਧੁੰਦ ਅਫਵਾਹ ਪਾਰਟੀ ਗਰਦਾਨਦਿਆਂ ਕਿਹਾ ਕਿ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਸੂਬਾ ਪ੍ਰਧਾਨ ਬਣਾਇਆ ਅਤੇ ਪੰਜਾਬ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਲਈ ਉਸ ਦਾ ਸਾਥ ਦੇਣ ਲਈ ਪਹਿਲਾ ਸੰਜੇ ਸਿੰਘ ਤੇ ਫੇਰ ਜਰਨੈਲ ਸਿੰਘ ਦੀ ਡਿਊਟੀ ਲਗਾਈ ਅਤੇ ਹੁਣ ਆਪਣੀ ਝੂਠ ਦੀ ਫੈਕਟਰੀ ਚੋ ਨਵੇਂ ਝੂਠਾਂ ਨਾਲ ਰਾਘਵ ਚੱਢਾ ਨੂੰ ਪੰਜਾਬ ਭੇਜਿਆ ਗਿਆ ਜਿਸ ਨੂੰ ਪੰਜਾਬੀ ਬੇਰੰਗ ਮੋੜਨਗੇ। ਉਨ੍ਹਾਂ ਕਿਹਾ ਕਿ ਆਰਐਸਐਸ ਦੇ ਇਸਾਰੇ ਉਤੇ ਚੱਲਦੇ ਕੇਜਰੀਵਾਲ ਨੇ ਪਹਿਲਾ ਸੀਏਏ ਦੇ ਮੁੱਦੇ ਉਤੇ ਮੂੰਹ ਨਹੀਂ ਖੋਲ੍ਹਿਆ ਅਤੇ ਹੁਣ ਪੰਜਾਬ ਵਾਂਗ ਕਾਲੇ ਖੇਤੀ ਕਾਨੂੰਨਾਂ ਖਿਲਾਫ ਸੂਬੇ ਦੀ ਵਿਧਾਨ ਸਭਾ ਵਿੱਚ ਕੋਈ ਬਿੱਲ ਨਹੀਂ ਪਾਸ ਕੀਤਾ ਜਿਸ ਤੋਂ ਸਿੱਧ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦੀ ‘ਬੀ’ ਪਾਰਟੀ ਵਾਂਗ ਕੰਮ ਕਰ ਰਹੀ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਅਹੁਦਾ ਸੰਭਾਲਣ ਮਗਰੋਂ ਇਮੀਗ੍ਰੇਸ਼ਨ ਕਾਨੂੰਨ ਲਿਆਵਾਂਗਾ: ਬਾਇਡਨ

Next Post

ਈ-ਦਾਖ਼ਿਲ ਪੋਰਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਏਗਾ: ਭਾਰਤ ਭੂਸ਼ਣ ਆਸ਼ੂ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਈ-ਦਾਖ਼ਿਲ ਪੋਰਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਏਗਾ: ਭਾਰਤ ਭੂਸ਼ਣ ਆਸ਼ੂ

ਈ-ਦਾਖ਼ਿਲ ਪੋਰਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਏਗਾ: ਭਾਰਤ ਭੂਸ਼ਣ ਆਸ਼ੂ

Recommended

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿਨ ਰਾਤ ਦੇ ਪੰਜ ਰੋਜ਼ਾ ਧਰਨਿਆਂ ਲਈ ਵਿਉਂਤਬੰਦੀ ਮੀਟਿੰਗ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿਨ ਰਾਤ ਦੇ ਪੰਜ ਰੋਜ਼ਾ ਧਰਨਿਆਂ ਲਈ ਵਿਉਂਤਬੰਦੀ ਮੀਟਿੰਗ

August 21, 2024
ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਦੇ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ

ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਦੇ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ

June 7, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In