13 ਜਨਵਰੀ ਨੂੰ ਨਰਿੰਦਰ ਮੋਦੀ, ਅਮਿਤ ਸ਼ਾਹ, ਅਡਾਨੀ ਅਤੇ ਅੰਬਾਨੀ ਦੇ ਪੁਤਲੇ ਫੂਕੇ ਜਾਣਗੇ
ਮਖੂ – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋ ਮਖੂ ਦੇ ਰਿਲਾਇੰਸ ਪੈਟਰੋਲ ਪੰਪ ’ਤੇ ਪਿਛਲੇ 100 ਦਿਨਾਂ ਤੋਂ ਧਰਨਾ ਲਗਾਇਆ ਹੋਇਆ। ਇਸ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਪ੍ਰਧਾਨ ਫੁਰਮਾਨ ਸਿੰਘ ਸੰਧੂ ਜੋ ਕਿ ਦਿੱਲੀ ਦੇ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਬੈਠੇ ਹੋਏ ਹਨ। ਕਿਸਾਨਾਂ ਦੇ ਰਿਲਾਇੰਸ ਪੈਟਰੋਲ ਪੰਪ ’ਤੇ ਚੱਲ ਰਹੇ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਪਹੁੰਚੇ ਅਤੇ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਦੋਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਕੁੱਝ ਕੁ ਕਾਰਪੋਰੇਟ ਘਰਾਣਿਆ ਨੂੰ ਖੁਸ਼ ਕਰਨ ਲਈ ਦੇਸ਼ ਦੀ ਬਹੁਗਿਣਤੀ ਕਿਸਾਨਾਂ, ਖੇਤ ਮਜਦੂਰਾਂ ਤੇ ਆਮ ਜਨਤਾ ਦੇ ਸੰਵਿਧਾਨਿਕ ਹੱਕਾਂ ’ਤੇ ਡਾਕਾ ਮਾਰ ਰਹੀ ਹੈ। ਅਜਿਹੇ ਕਾਲੇ ਖੇਤੀ ਕਾਨੂੰਨਾਂ ਕਾਰਨ ਖੇਤੀਬਾੜੀ ਦਾ ਕਿਸਾਨੀ ਧੰਦਾ ਬਰਬਾਦ ਹੋ ਕੇ ਰਹਿ ਜਾਵੇਗਾ। ਦੇਸ਼ ਭਰ ਦੀਆਂ ਕਿਸਾਨ ਮਜਦੂਰ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਨਵੰਬਰ ਤੋਂ ਲਗਾਤਾਰ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਫੁਰਮਾਨ ਸਿੰਘ ਸੰਧੂ ਵੱਲੋਂ ਪੰਜਾਬ ਭਰ ਦੇ ਪਿੰਡਾਂ ਦੇ ਕਿਸਾਨਾਂ, ਖੇਤ ਮਜਦੂਰਾਂ ਤੇ ਆਮ ਆਦਮੀ ਜਨਤਾ ਨੂੰ ਜਾਗਰੂਕ ਕਰਦੇ ਹੋਏ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਸਰਬਸੰਮਤੀ ਨਾਲ ਫੈਸਲਾ ਲਿਆ ਕਿ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਨੈਸ਼ਨਲ ਹਾਈਵੇ ’ਤੇ ਜ਼ੀਰਾ ਵਾਲਾ ਮੋੜ ਨਜਦੀਕ ਰੇਲਵੇ ਫਾਟਕ ’ਤੇ ਨਰਿੰਦਰ ਮੋਦੀ, ਅਮਿਤ ਸ਼ਾਹ, ਅਡਾਨੀ ਅਤੇ ਅੰਬਾਨੀ ਦੇ ਪੁਤਲੇ ਫੂਕੇ ਜਾਣਗੇ ਅਤੇ 26 ਜਨਵਰੀ ਨੂੰ ਜ਼ੀਰਾ ਹਲਕੇ ਦੇ ਪਿੰਡਾਂ ’ਚੋਂ ਭਾਰੀ ਗਿਣਤੀ ਵਿੱਚ ਟਰੈਕਟਰਾਂ ਦਾ ਕਾਫਲਾ ਦਿੱਲੀ ਪਹੁੰਚੇਗਾ। ਇਸ ਮੌਕੇ ਜਸਵੰਤ ਸਿੰਘ ਸਕੱਤਰ ਪੰਜਾਬ, ਚਾਨਣ ਸਿੰਘ ਮਲੰਗਸ਼ਾਹਵਾਲਾ ਮੈਂਬਰ ਪੰਜਾਬ, ਗੁਰਚਰਨ ਸਿੰਘ ਪੀਰਮੁਹੰਮਦ ਮੈਂਬਰ ਪੰਜਾਬ, ਰਛਪਾਲ ਸਿੰਘ ਸੰਧੂ ਪ੍ਰੈਸ ਸਕੱਤਰ ਪੰਜਾਬ, ਬਚਨ ਸਿੰਘ ਭੁੱਲਰ ਜਿਲ੍ਹਾ ਪ੍ਰਧਾਨ ਫਿਰੋਜ਼ਪੁਰ, ਕਰਨੈਲ ਸਿੰਘ ਕਿੱਲੀ ਬੋਦਲਾ, ਹਰਦਿਆਲ ਸਿੰਘ ਖਡੂਰ, ਗੁਰਵਿੰਦਰ ਸਿੰਘ ਇਕਾਈ ਪ੍ਰਧਾਨ ਬਾਹਰਵਾਲੀ, ਸੁਰਿੰਦਰ ਸਿੰਘ ਪੀਰ ਮੁਹੰਮਦ, ਰਵਿੰਦਰ ਸਿੰਘ ਬਰਾੜ, ਜਰਨੈਲ ਸਿੰਘ ਕਨੇਡੀਅਨ, ਗੁਰਨਾਮ ਸਿੰਘ, ਮਹਿੰਦਰ ਸਿੰਘ ਖਡੂਰ, ਮਹਿੰਗਾ ਸਿੰਘ ਅਰਾਈਆਂਵਾਲਾ, ਗੁਰਬਚਨ ਸਿੰਘ ਸਦਰਵਾਲਾ, ਬਾਜ ਸਿੰਘ ਤਲਵੰਡੀ ਨਿਪਾਲਾਂ, ਧਰਮ ਸਿੰਘ ਅਰਾਈਆਂਵਾਲਾ, ਗੁਰਚਰਨ ਸਿੰਘ ਸਰਪੰਚ, ਕੰਵਲਜੀਤ ਸਿੰਘ, ਨਿਸ਼ਾਨ ਸਿੰਘ, ਮਹਿਲ ਸਿੰਘ ਅਰਾਈਆਂਵਾਲਾ, ਗੁਰਚਰਨ ਸਿੰਘ, ਨਵਜੋਤ ਸਿੰਘ, ਹਰਵਿੰਦਰ ਸਿੰਘ, ਨਸੀਬ ਸਿੰਘ, ਬਲਵਿੰਦਰ ਸਿੰਘ, ਜਸਬੀਰ ਸਿੰਘ, ਜਸਬੀਰ ਸਿੰਘ ਸੰਧੂ, ਜਗਜੀਤ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ, ਪ੍ਰੀਤਮ ਸਿੰਘ ਤਲਵੰਡੀ ਨਿਪਾਲਾਂ, ਗੁਰਦੇਵ ਸਿੰਘ, ਲਖਰੂਪ ਸਿੰਘ, ਸੁਖਵਿੰਦਰ ਸਿੰਘ ਪ੍ਰਧਾਨ ਘੁਦੂਵਾਲਾ, ਸਾਹਿਬ ਸਿੰਘ, ਹਰਜੀਤ ਸਿੰਘ, ਨਿਸ਼ਾਨ ਸਿੰਘ, ਗਗਨਦੀਪ ਸਿੰਘ, ਮਨਦੀਪ ਸਿੰਘ, ਬਲਜਿੰਦਰ ਸਿੰਘ, ਸੁਖਚੈਨ ਸਿੰਘ ਆਦਿ ਹਾਜਰ ਸਨ।