• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਨੂੰ ਤਤਕਾਲੀ ਪ੍ਰਕਾਸ਼ਨਾਵਾਂ ਦੇ ਅਧਾਰ ’ਤੇ ਸੰਗ੍ਰਹਿਤ ਕਰਾਂਗੇ-ਬੀਬੀ ਜਗੀਰ ਕੌਰ

Asli Punjabi by Asli Punjabi
January 12, 2021
in Punjab, Top Stories
0
ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਇਤਿਹਾਸ ਨੂੰ ਤਤਕਾਲੀ ਪ੍ਰਕਾਸ਼ਨਾਵਾਂ ਦੇ ਅਧਾਰ ’ਤੇ ਸੰਗ੍ਰਹਿਤ ਕਰਾਂਗੇ-ਬੀਬੀ ਜਗੀਰ ਕੌਰ
586
SHARES
3.3k
VIEWS
Share on FacebookShare on TwitterShare on Whatsapp

ਪੁਰਾਤਨ ਪੁਸਤਕਾਂ ਵਾਚ ਕੇ ਮੁੜ ਛਾਪੀਆਂ ਜਾਣਗੀਆਂ, ਸਲਾਹਕਾਰ ਕਮੇਟੀ ਦਾ ਹੋਵੇਗਾ ਗਠਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਅਤੇ ਗੁਰਦੁਆਰਾ ਸੁਧਾਰ ਲਹਿਰ ਨਾਲ ਸਬੰਧਤ ਇਤਿਹਾਸ ਨੂੰ ਤਤਕਾਲੀ ਪ੍ਰਕਾਸ਼ਨਾਵਾਂ ਦੇ ਅਧਾਰ ’ਤੇ ਛਾਪਿਆ ਜਾਵੇਗਾ। ਇਸ ਤੋਂ ਇਲਾਵਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਦਿਹਾੜੇ ਅਤੇ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸੌ ਸਾਲਾ ਦਿਹਾੜੇ ਨੂੰ ਸਮਰਪਿਤ ਵੀ ਵਿਸ਼ੇਸ਼ ਖੋਜ ਕਾਰਜ ਕਰਵਾ ਕੇ ਪ੍ਰਕਾਸ਼ਤ ਕੀਤੇ ਜਾਣਗੇ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਬੁੱਧੀਜੀਵੀਆਂ ਨਾਲ ਵਿਸ਼ੇਸ਼ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੀ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਤ ਪੁਰਾਤਨ ਕਿਤਾਬਾਂ ਦੀ ਪੁਨਰ ਪ੍ਰਕਾਸ਼ਨਾ ਅਤੇ ਆ ਰਹੇ ਸ਼ਤਾਬਦੀ ਦਿਹਾੜਿਆਂ ਸਬੰਧੀ ਸਿੱਖ ਬੁੱਧੀਜੀਵੀਆਂ ਨੇ ਵਡਮੁੱਲੇ ਵਿਚਾਰ ਦਿੱਤੇ ਹਨ, ਜਿਨ੍ਹਾਂ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੈ ਅਤੇ ਇਸ ਦੀਆਂ ਤਰਜੀਹਾਂ ਗੁਰਦੁਆਰਾ ਪ੍ਰਬੰਧਾਂ ਦੇ ਨਾਲ-ਨਾਲ ਸਿੱਖੀ ਪ੍ਰਚਾਰ ਕਰਨਾ ਹੈ। ਮੌਜੂਦਾ ਸਮੇਂ ਬਹੁਤ ਸਾਰੀਆਂ ਪ੍ਰਕਾਸ਼ਨਾਵਾਂ ਦੀ ਮੁੜ ਛਪਾਈ ਕਰਨਯੋਗ ਹੈ, ਜਿਸ ਲਈ ਬੁੱਧੀਜੀਵੀਆਂ ਵੱਲੋਂ ਦਿੱਤੀ ਗਈ ਮੁਲਵਾਨ ਰਾਏ ਅਨੁਸਾਰ ਕਾਰਜ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਹੜੀਆਂ ਕਿਤਾਬਾਂ ਛਾਪੀਆਂ ਜਾਣਗੀਆਂ, ਉਨ੍ਹਾਂ ਨੂੰ ਡਿਜ਼ੀਟਲ ਰੂਪ ਵਿਚ ਵੈੱਬਸਾਈਟ ’ਤੇ ਵੀ ਪਾਇਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਪਾਠਕਾਂ ਤੱਕ ਪੁੱਜ ਸਕਣ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਨੂੰ ਨਵੇਂ ਰੂਪ ਵਿਚ ਤਿਆਰ ਕੀਤਾ ਜਾ ਰਿਹਾ ਹੈ, ਜਿਸ ’ਤੇ ਸਿੱਖ ਇਤਿਹਾਸ ਨਾਲ ਸਬੰਧਤ ਜਾਣਕਾਰੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਇਤਿਹਾਸ ਨੂੰ ਵੀ ਛਾਇਆ ਕੀਤਾ ਜਾਵੇਗਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਲਦ ਹੀ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਕਾਰਜਾਂ ਨੂੰ ਨਤੀਜਾ ਮੁਖੀ ਬਨਾਉਣ ਲਈ ਧਾਰਮਿਕ ਸਲਾਹਕਾਰ ਕਮੇਟੀ ਦਾ ਵੀ ਗਠਨ ਕਰੇਗੀ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਿੱਖ ਨੌਜੁਆਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਕੇਂਦਰ ਖੋਲ੍ਹਣ ਦੀ ਯੋਜਨਾ ਹੈ। ਇਹ ਕੇਂਦਰ ਆਈਏਐਸ, ਆਈਪੀਐਸ ਤੇ ਪੀਸੀਐਸ ਆਦਿ ਪ੍ਰੀਖਿਆਵਾਂ ਲਈ ਸਿੱਖ ਵਿਦਿਆਰਥੀਆਂ ਨੂੰ ਤਿਆਰ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਯੋਗਦਾਨ ਪਾਉਣ ਲਈ ਕਈ ਸਿੱਖਾਂ ਨੇ ਪੇਸ਼ਕਸ਼ ਕੀਤੀ ਹੈ ਅਤੇ ਜਲਦ ਹੀ ਇਸ ਬਾਰੇ ਵੀ ਫੈਸਲਾ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪ੍ਰਚਾਰਕ ਅਤੇ ਰਾਗੀ ਤਿਆਰ ਕਰਨ ਲਈ ਚੱਲ ਰਹੀਆਂ ਸ਼੍ਰੋਮਣੀ ਕਮੇਟੀ ਦੀਆਂ ਧਾਰਮਿਕ ਸੰਸਥਾਵਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇਗਾ। ਇਸ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਧਾਰਮਿਕ ਕੋਰਸਾਂ ਦੇ ਨਾਲ-ਨਾਲ ਬੀਏ ਅਤੇ ਐਮਏ ਪੱਧਰ ਤੱਕ ਦੀ ਪੜ੍ਹਾਈ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਯੂਨੀਵਰਸਿਟਰੀਆਂ ਦੇ ਸਿੱਖ ਖੋਜਾਰਥੀਆਂ ਨੂੰ ਸ਼੍ਰੋਮਣੀ ਕਮੇਟੀ ਰਫਰੈਂਸ਼ਰ ਕੋਰਸ ਲਗਾ ਕੇ ਦੇਸ਼ ਵਿਦੇਸ਼ ਅੰਦਰ ਸਿੱਖੀ ਪ੍ਰਚਾਰ ਲਈ ਭੇਜੇਗੀ।ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਕਿਰਨਜੋਤ ਕੌਰ, ਸਾਬਕਾ ਵੀ.ਸੀ. ਡਾ. ਐਸ.ਪੀ. ਸਿੰਘ, ਡਾ. ਇੰਦਰਜੀਤ ਗੋਗੋਆਣੀ, ਡਾ. ਇੰਦਰਪਾਲ ਸਿੰਘ, ਡਾ. ਅਮਰਜੀਤ ਸਿੰਘ, ਸ. ਪ੍ਰਿਥੀ ਸਿੰਘ, ਸ. ਗੁਰਚਰਨ ਸਿੰਘ, ਡਾ. ਦਲਵਿੰਦਰ ਸਿੰਘ ਗਰੇਵਾਲ, ਪ੍ਰਿੰਸੀਪਲ ਮਹਿਲ ਸਿੰਘ, ਡਾ. ਆਸਾ ਸਿੰਘ ਘੁੰਮਣ, ਡਾ. ਬਲਵੰਤ ਸਿੰਘ ਮੱਲ੍ਹੀ, ਡਾ. ਸਵਿੰਦਰ ਸਿੰਘ, ਸ. ਭਗਵਾਨ ਸਿੰਘ ਜੌਹਲ, ਸ. ਤਲਵਿੰਦਰ ਸਿੰਘ ਬੁੱਟਰ, ਡਾ. ਧਰਮ ਸਿੰਘ, ਡਾ. ਕੁਲਵਿੰਦਰ ਸਿੰਘ ਬਾਜਵਾ, ਸ. ਨਵਤੇਜ ਸਿੰਘ, ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਅਜੀਤ ਸਿੰਘ, ਪ੍ਰਿੰ: ਮਨਜੀਤ ਕੌਰ, ਸ. ਸੁਰਿੰਦਰ ਸਿੰਘ ਨਿਮਾਣਾ, ਡਾ. ਅਮਰਜੀਤ ਕੌਰ, ਸ. ਜਗਦੀਪ ਸਿੰਘ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਡਾ. ਗੁਰਤੇਜ ਸਿੰਘ ਠੀਕਰੀਵਾਲਾ, ਡਾ. ਸਤਿੰਦਰ ਸਿੰਘ, ਐਡਵੋਕੇਟ ਸੁਖਬੀਰ ਸਿੰਘ, ਡਾ. ਪਰਮਜੀਤ ਸਿੰਘ ਮਾਨਸਾ, ਡਾ. ਪ੍ਰਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਆਦਿ ਮੌਜੂਦ ਸਨ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਪੰਜਾਬ ਸਰਕਾਰ ਨੇ ਪੀਪੀਐਸਸੀ ਦੇ ਮੈਂਬਰਾਂ ਦੀ ਨਿਯੁਕਤੀ ਲਈ ਅਰਜ਼ੀਆਂ ਮੰਗੀਆਂ

Next Post

ਕਿਸਾਨਾਂ ਦੀ ਅਵਾਜ਼ ਸੁਣਨ ਪ੍ਰਧਾਨ ਮੰਤਰੀ-ਬੀਬੀ ਜਗੀਰ ਕੌਰ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਕਿਸਾਨਾਂ ਦੀ ਅਵਾਜ਼ ਸੁਣਨ ਪ੍ਰਧਾਨ ਮੰਤਰੀ-ਬੀਬੀ ਜਗੀਰ ਕੌਰ

ਕਿਸਾਨਾਂ ਦੀ ਅਵਾਜ਼ ਸੁਣਨ ਪ੍ਰਧਾਨ ਮੰਤਰੀ-ਬੀਬੀ ਜਗੀਰ ਕੌਰ

Recommended

ਮਨਰੇਗਾ ਦੇ ਤਹਿਤ ਕੀਤੇ ਜਾਣ ਵਾਲੇ ਕੰਮਾਂ ਵਿਚ ਅਜਿਹੀ ਸੰਭਾਵਨਾਵਾਂ ਨੂੰ ਤਲਾਸ਼ਨ ਜਿਸ ਨਾਲ ਮਜਦੂਰਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਲਾਭ ਮਿਲ ਸਕੇ – ਡਿਪਟੀ ਮੁੱਖ ਮੰਤਰੀ

ਮਨਰੇਗਾ ਦੇ ਤਹਿਤ ਕੀਤੇ ਜਾਣ ਵਾਲੇ ਕੰਮਾਂ ਵਿਚ ਅਜਿਹੀ ਸੰਭਾਵਨਾਵਾਂ ਨੂੰ ਤਲਾਸ਼ਨ ਜਿਸ ਨਾਲ ਮਜਦੂਰਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਲਾਭ ਮਿਲ ਸਕੇ – ਡਿਪਟੀ ਮੁੱਖ ਮੰਤਰੀ

July 16, 2021
ਅੰਤਰਰਾਸ਼ਟਰੀ ਕਬੱਡੀ ਸਟਾਰ ਦੀ ਹਾਦਸੇ ਵਿੱਚ ਮੌਤ

ਅੰਤਰਰਾਸ਼ਟਰੀ ਕਬੱਡੀ ਸਟਾਰ ਦੀ ਹਾਦਸੇ ਵਿੱਚ ਮੌਤ

December 19, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In