• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪਰਵਾਸੀ ਭਾਰਤੀਆਂ ਨੂੰ ਪੰਜਾਬ ’ਚ ਨਿਵੇਸ਼ ਲਈ ਉਤਸ਼ਾਹਤ ਕਰਨ ਹਿੱਤ ਉੱਚ ਤਾਕਤੀ ਨਿਵੇਸ਼ ਕਮੇਟੀ ਕਾਇਮ

Asli Punjabi by Asli Punjabi
January 13, 2021
in Punjab
0
ਪਰਵਾਸੀ ਭਾਰਤੀਆਂ ਨੂੰ ਪੰਜਾਬ ’ਚ ਨਿਵੇਸ਼ ਲਈ ਉਤਸ਼ਾਹਤ ਕਰਨ ਹਿੱਤ ਉੱਚ ਤਾਕਤੀ ਨਿਵੇਸ਼ ਕਮੇਟੀ ਕਾਇਮ
587
SHARES
3.3k
VIEWS
Share on FacebookShare on TwitterShare on Whatsapp

ਕਮੇਟੀ ਪਰਵਾਸੀ ਭਾਰਤੀ ਮਾਮਲੇ ਵਿਭਾਗ ਅਤੇ ਇਨਵੈਸਟ ਪੰਜਾਬ ਦੀ ਸੰਯੁਕਤ ਕਮੇਟੀ ਵਜੋਂ ਕੰਮ ਕਰੇਗੀ: ਰਾਣਾ ਸੋਢੀ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਪਰਵਾਸੀ ਭਾਰਤੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਉਤਸ਼ਾਹਤ ਕਰਨ ਹਿੱਤ ‘ਪੰਜਾਬ ਉੱਚ ਤਾਕਤੀ ਨਿਵੇਸ਼ ਕਮੇਟੀ’ ਦਾ ਗਠਨ ਕੀਤਾ ਹੈ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਇਹ ਕਮੇਟੀ ਗਠਤ ਕਰਨ ਦਾ ਫ਼ੈਸਲਾ ਲਿਆ ਗਿਆ। ਰਾਣਾ ਸੋਢੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਸਨਅਤੀ ਅਤੇ ਹੋਰ ਖੇਤਰਾਂ ਵਿੱਚ ਨਿਵੇਸ਼ ਲਈ ਪਰਵਾਸੀ ਭਾਰਤੀਆਂ ਨੂੰ ਉਤਸ਼ਾਹਤ ਕਰਨ ਅਤੇ ਉਨ੍ਹਾਂ ਲਈ ਨਿਵੇਸ਼ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਕਮੇਟੀ ਕਾਇਮ ਕਰਨ ਦਾ ਸੁਝਾਅ ਦਿੱਤਾ ਗਿਆ ਸੀ, ਜਿਸ ਪਿੱਛੋਂ ਇਹ ਫ਼ੈਸਲਾ ਲਿਆ ਗਿਆ।ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਸੋਢੀ ਨੇ ਦੱਸਿਆ ਕਿ ਵੱਖ-ਵੱਖ ਦੇਸ਼ਾਂ ਵਿੱਚ ਵਸਦੇ ਪ੍ਰਮੁੱਖ ਪਰਵਾਸੀ ਭਾਰਤੀਆਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਸੂਬੇ ਵਿੱਚ ਨਿਵੇਸ਼ ਲਈ ਪੰਜਾਬ ਸਰਕਾਰ ਵੱਲੋਂ ਰਾਜ ਪੱਧਰ ’ਤੇ ਅਜਿਹੀ ਫ਼ੋਰਮ ਜਾਂ ਕਮੇਟੀ ਸਥਾਪਤ ਕੀਤੀ ਜਾਵੇ, ਜੋ ਸਰਕਾਰ ਅਤੇ ਪਰਵਾਸੀ ਭਾਰਤੀਆਂ ਵਿਚਾਲੇ ਕੜੀ ਦਾ ਕੰਮ ਕਰ ਸਕੇ। ਉਨ੍ਹਾਂ ਕਿਹਾ ਕਿ ਇਹ ਕਮੇਟੀ ਪਰਵਾਸੀ ਭਾਰਤੀ ਮਾਮਲੇ ਵਿਭਾਗ ਅਤੇ ਇਨਵੈਸਟ ਪੰਜਾਬ ਦੀ ਸੰਯੁਕਤ ਕਮੇਟੀ ਵਜੋਂ ਕੰਮ ਕਰੇਗੀ। ਰਾਣਾ ਸੋਢੀ ਨੇ ਦੱਸਿਆ ਕਿ ਪਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਕਿਰਪਾ ਸ਼ੰਕਰ ਸਰੋਜ ਕਮੇਟੀ ਦੇ ਚੇਅਰਮੈਨ ਹੋਣਗੇ, ਜਦਕਿ ਇਨਵੈਸਟ ਪੰਜਾਬ ਦੇ ਸੀ.ਈ.ਓ. ਸ੍ਰੀ ਰਜਤ ਅਗਰਵਾਲ ਨੂੰ ਵਾਈਸ ਚੇਅਰਮੈਨ ਅਤੇ ਪਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਵਿਸ਼ੇਸ਼ ਸਕੱਤਰ ਸ੍ਰੀ ਡੀ.ਪੀ.ਐਸ. ਖਰਬੰਦਾ ਨੂੰ ਮੈਂਬਰ ਸਕੱਤਰ ਲਾਇਆ ਗਿਆ ਹੈ। ਇਸ ਤੋਂ ਇਲਾਵਾ ਕਮੇਟੀ ਦੇ ਮੈਂਬਰਾਂ ਵਿੱਚ ਇਨਵੈਸਟ ਪੰਜਾਬ ਦੇ ਵਧੀਕ ਸੀ.ਈ.ਓ., ਇਨਵੈਸਟ ਪੰਜਾਬ ਦੇ ਸੰਯੁਕਤ ਡਾਇਰੈਕਟਰ ਆਈ.ਟੀ. ਸ੍ਰੀ ਦੀਪਇੰਦਰ ਸਿੰਘ ਢਿੱਲੋਂ, ਆਨਰੇਰੀ ਕੋਆਰਡੀਨੇਟਰ (ਯੂ.ਕੇ.) ਸ੍ਰੀ ਮਨਜੀਤ ਸਿੰਘ ਨਿੱਝਰ, ਆਨਰੇਰੀ ਕੋਆਰਡੀਨੇਟਰ (ਆਸਟਰੇਲੀਆ) ਸ੍ਰੀ ਕਰਨ ਰੰਧਾਵਾ, ਆਨਰੇਰੀ ਕੋਆਰਡੀਨੇਟਰ (ਯੂ.ਐਸ.ਏ.) ਸ੍ਰੀਮਤੀ ਮੀਨਾ ਢੇਸੀ ਸੰਗੇੜਾ, ਸ੍ਰੀ ਹਰਨੀਕ ਸਿੰਘ (ਯੂ.ਏ.ਈ.) ਸ਼ਾਮਲ ਹੋਣਗੇ ਜਦਕਿ ਬਾਕੀ ਦੇਸ਼ਾਂ ਦੇ ਆਨਰੇਰੀ ਕੋਆਰਡੀਨੇਟਰ ਕਮੇਟੀ ਦੇ ਗ਼ੈਰ ਸਰਕਾਰੀ ਮੈਂਬਰ ਹੋਣਗੇ।ਮੰਤਰੀ ਨੇ ਦੱਸਿਆ ਕਿ ਉੱਚ ਤਾਕਤੀ ਨਿਵੇਸ਼ ਕਮੇਟੀ ਵਿੱਚ ਸ਼ਾਮਲ ਆਨਰੇਰੀ ਕੋਆਰਡੀਨੇਟਰ ਆਪਣੇ-ਆਪਣੇ ਦੇਸ਼ਾਂ ਵਿੱਚੋਂ ਵੱਧ ਤੋਂ ਵੱਧ ਲੋਕਾਂ/ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨਗੇ ਅਤੇ ਇਨਵੈਸਟ ਪੰਜਾਬ ਦੀ ਟੀਮ ਅਤੇ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਦੇ ਹੋਏ ਨਵੇਸ਼ ਨੂੰ ਉਤਸ਼ਾਹਤ ਕਰਨ ਲਈ ਨਿਰੰਤਰ ਕੰਮ ਕਰਨਗੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦਾ ਵਤੀਰਾ ਦਲਿਤ ਵਿਰੋਧੀ — ਕੈਂਥ

Next Post

ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ‘ਤੇ ਲਾਈ ਆਰਜ਼ੀ ਰੋਕ , ਚਾਰ ਮੈਂਬਰੀ ਕਮੇਟੀ ਬਣਾਈ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ‘ਤੇ ਲਾਈ ਆਰਜ਼ੀ ਰੋਕ , ਚਾਰ ਮੈਂਬਰੀ ਕਮੇਟੀ ਬਣਾਈ

ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ 'ਤੇ ਲਾਈ ਆਰਜ਼ੀ ਰੋਕ , ਚਾਰ ਮੈਂਬਰੀ ਕਮੇਟੀ ਬਣਾਈ

Recommended

ਪੰਜਾਬ ਸਰਕਾਰ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਲਈ ਵਚਨਬੱਧ : ਹਰਭਜਨ ਸਿੰਘ

ਪੰਜਾਬ ਸਰਕਾਰ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਲਈ ਵਚਨਬੱਧ : ਹਰਭਜਨ ਸਿੰਘ

July 5, 2023
ਨਿਊਜ਼ੀਲੈਂਡ ‘ਚ ਨਸ਼ਾ ਦਰਾਮਦਗੀ ਦੇ ਦੋਸ਼ੀ 24 ਸਾਲਾ ਕੈਨੇਡੀਅਨ ਪੰਜਾਬੀ ਨੂੰ 9 ਸਾਲ ਦੀ ਜੇਲ੍ਹ

ਨਿਊਜ਼ੀਲੈਂਡ ‘ਚ ਨਸ਼ਾ ਦਰਾਮਦਗੀ ਦੇ ਦੋਸ਼ੀ 24 ਸਾਲਾ ਕੈਨੇਡੀਅਨ ਪੰਜਾਬੀ ਨੂੰ 9 ਸਾਲ ਦੀ ਜੇਲ੍ਹ

July 17, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In