• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਪੰਜਾਬ ਸਰਕਾਰ 16 ਜਨਵਰੀ ਨੂੰ ਹੈਲਥ ਕੇਅਰ ਵਰਕਰਾਂ ਦੇ ਟੀਕਾਕਰਣ ਲਈ ਪੂਰੀ ਤਰਾਂ ਤਿਆਰ

Asli Punjabi by Asli Punjabi
January 13, 2021
in Health, Punjab
0
ਪੰਜਾਬ ਸਰਕਾਰ 16 ਜਨਵਰੀ ਨੂੰ ਹੈਲਥ ਕੇਅਰ ਵਰਕਰਾਂ ਦੇ ਟੀਕਾਕਰਣ ਲਈ ਪੂਰੀ ਤਰਾਂ ਤਿਆਰ
586
SHARES
3.3k
VIEWS
Share on FacebookShare on TwitterShare on Whatsapp

ਟੀਕਾਕਰਨ ਲਈ 20,450 ਸ਼ੀਸ਼ੀਆਂ (ਕੋਵੀਸੀਲਡ) ਪ੍ਰਾਪਤ ਹੋਈਆਂ: ਬਲਬੀਰ ਸਿੱਧੂ

ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ 16 ਜਨਵਰੀ ਨੂੰ 110 ਥਾਵਾਂ ‘ਤੇ ਹੈਲਥ ਕੇਅਰ ਵਰਕਰਾਂ (ਐਚ.ਸੀ.ਡਬਲਯੂ) ਦੇ ਟੀਕਾਕਰਣ ਲਈ ਪੂਰੀ ਤਰਾਂ ਤਿਆਰ ਹੈ। ਅੱਜ ਟੀਕੇ ਦੀਆਂ 20,450 ਵਾਈਲ (ਸ਼ੀਸ਼ੀਆਂ) ਪ੍ਰਾਪਤ ਹੋਈਆਂ ਹਨ ਅਤੇ ਹਰ ਸ਼ੀਸ਼ੀ ਵਿਚ ਟੀਕੇ ਦੀਆਂ 10 ਖੁਰਾਕਾਂ ਹਨ ਜੋ ਲਾਭਪਾਤਰੀ ਨੂੰ 28 ਦਿਨਾਂ ਦੇ ਫਰਕ ਨਾਲ ਦੋ ਖ਼ੁਰਾਕਾਂ ਵਿਚ ਦਿੱਤੀਆਂ ਜਾਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਲੰਬੀ ਉਡੀਕ ਤੋਂ ਬਾਅਦ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਈਪੀਆਈ ਅਧਿਕਾਰੀ ਵਲੋਂ ਚੰਡੀਗੜ ਹਵਾਈ ਅੱਡੇ ਤੋਂ ਕੋਵੀਸ਼ੀਲਡ ਨਾਮੀ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ ਪ੍ਰਾਪਤ ਕੀਤੀ ਗਈ। ਉਨਾਂ ਦੱਸਿਆ ਕਿ ਇਹ ਕੋਵੀਸ਼ੀਲਡ ਵੈਕਸੀਨ ਆਕਸਫੋਰਡ ਯੂਨੀਵਰਸਿਟੀ ਵਲੋਂ ਐਸਟਰਾਜੇਨੇਕਾ ਨਾਲ ਮਿਲਕੇ ਤਿਆਰ ਕੀਤੀ ਗਈ ਹੈ ਅਤੇ ਹੁਣ ਇਸ ਵੈਕਸੀਨ ਦਾ ਉਤਪਾਦਨ ਭਾਰਤ ਵਿੱਚ ਸੀਰਮ ਇੰਸਟੀਚਿਊਟ ਵਲੋਂ ਕੀਤਾ ਜਾ ਰਿਹਾ ਹੈ। ਇਸ ਦੇ ਤੀਜੇ ਪੜਾਅ ਦੇ ਟਰਾਇਲਾਂ ਦਾ ਡਾਟਾ ਉਪਲਬਧ ਹੈ ਅਤੇ ਇਸ ਵੈਕਸੀਨ ਨੂੰ ਇੰਗਲੈਂਡ ਵਿੱਚ ਐਮਰਜੈਂਸੀ ਆਥੋਰਾਈਜੇਸ਼ਨ ਤਹਿਤ ਲਗਾਇਆ ਜਾ ਰਿਹਾ ਹੈ।ਸਿਹਤ ਮੰਤਰੀ ਨੇ ਕਿਹਾ ਕਿ ਟੀਕਾਕਰਣ ਦੀ ਸੁਰੂਆਤ ਲਈ ਹਰੇਕ ਜ਼ਿਲੇ ਵਿੱਚ 5 ਸਥਾਨਾਂ ਦੀ ਚੋਣ ਕੀਤੀ ਗਈ ਹੈ ਜਿਥੇ ਹਰੇਕ ਸਥਾਨ ‘ਤੇ 100 ਲਾਭਪਾਤਰੀਆਂ ਨੂੰ ਟੀਕਾ ਲਗਾਇਆ ਜਾਵੇਗਾ। ਉਨਾਂ ਕਿਹਾ ਕਿ ਜ਼ਿਲਾ ਹਸਪਤਾਲ ਐਸ.ਏ.ਐਸ.ਨਗਰ ਅਤੇ ਜੀ.ਐਮ.ਸੀ. ਅੰਮਿ੍ਰਤਸਰ ਵਿਖੇ ਕੇਂਦਰ ਸਰਕਾਰ ਨਾਲ ਦੋ ਸ਼ੈਸ਼ਨ ਸਾਈਟਾਂ ਦਾ ਸਿੱਧਾ ਪ੍ਰਸਾਰਣ/ਵੈਬਕਾਸਟ ਕੀਤਾ ਜਾਵੇਗਾ।ਵੈਕਸੀਨ ਲਈ ‘ਕੋਲਡ ਚੇਨ‘ ਸਬੰਧੀ ਤਿਆਰੀਆਂ ਬਾਰੇ ਵੇਰਵੇ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਵੇਲੇ ਵੈਕਸੀਨ ਨੂੰ ਸਟੇਟ ਵੈਕਸੀਨ ਸਟੋਰ, ਸੈਕਟਰ -24 ਵਿਖੇ ਸਟੋਰ ਕੀਤਾ ਗਿਆ ਹੈ ਅਤੇ ਬਾਅਦ ਵਿਚ, ਇਸ ਵੈਕਸੀਨ ਨੂੰ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਖੇਤਰੀ, ਜ਼ਿਲਾ ਅਤੇ ਬਲਾਕ ਵੈਕਸੀਨ ਸਟੋਰਾਂ ‘ਤੇ ਉਪਲਬਧ ਕਰਵਾਇਆ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਹਰੇਕ ਟੀਕਾਕਰਣ ਸੈਸ਼ਨ ਦੇ ਪ੍ਰਬੰਧਨ ਲਈ 5 ਮੈਂਬਰੀ ਟੀਮ ਬਣਾਈ ਗਈ ਅਤੇ ਟੀਮ ਦੀਆਂ ਨਿਰਧਾਰਤ ਜਿੰਮੇਵਾਰੀਆਂ ਮੁਤਾਬਿਕ ਪਹਿਲਾ ਵੈਕਸੀਨੇਸ਼ਨ ਅਧਿਕਾਰੀ ਐਂਟਰਸ ‘ਤੇ ਇਹ ਯਕੀਨੀ ਬਣਾਏਗਾ ਕਿ ਸਿਰਫ ਯੋਗ ਵੈਕਸੀਨੇਟਰ ਹੀ ਦਾਖਲ ਹੋਣ, ਦੂਜਾ ਵੈਕਸੀਨੇਸ਼ਨ ਅਧਿਕਾਰੀ ਕੋਵਿਨ ਐਪ ‘ਤੇ ਲਾਭਪਾਤਰੀਆਂ ਦੀ ਤਸਦੀਕ ਕਰੇਗਾ, ਤੀਜਾ ਵੈਕਸੀਨੇਸ਼ਨ ਅਧਿਕਾਰੀ ਇੰਟ੍ਰਾ ਮਸਕੁਲਰ ਵਜੋਂ ਟੀਕਾ ਲਗਾਏਗਾ, ਚੌਥਾ ਵੈਕਸੀਨੇਸ਼ਨ ਅਧਿਕਾਰੀ ਏਈਐਫਆਈ (ਟੀਕਾਕਰਣ ਤੋਂ ਬਾਅਦ ਐਡਵਰਸ ਈਫੈਕਟ) ਦੀ ਨਿਗਰਾਨੀ ਲਈ ਓਬਜ਼ਰਵੇਸ਼ਨ ਰੂਮ ਵਿਖੇ ਤਾਇਨਾਤ ਹੋਵੇਗਾ ਅਤੇ ਪੰਜਵਾਂ ਵੈਕਸੀਨੇਸ਼ਨ ਅਧਿਕਾਰੀ ਲਾਭਪਾਤਰੀਆਂ ਦੀ ਆਮਦ ਨੂੰ ਨਿਯੰਤਰਣ ਕਰਨ ਵਿਚ ਸਹਾਇਤਾ ਕਰੇਗਾ। ਇਸ ਤੋਂ ਇਲਾਵਾ ਟੀਕਾਕਰਨ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟੀਮ ਸੁਪਰਵਾਈਜ਼ਰ ਅਤੇ ਏਈਐਫਆਈ ਪ੍ਰਬੰਧਨ ਕੇਂਦਰ ਵਿਚ ਨੋਡਲ ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ‘ਤੇ ਲਾਈ ਆਰਜ਼ੀ ਰੋਕ , ਚਾਰ ਮੈਂਬਰੀ ਕਮੇਟੀ ਬਣਾਈ

Next Post

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਲੋਹੜੀ ਦੀ ਵਧਾਈ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਲੋਹੜੀ ਦੀ ਵਧਾਈ

ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਲੋਹੜੀ ਦੀ ਵਧਾਈ

Recommended

Google ਨੇ ਕੀਤਾ Alert, AI ਰਾਹੀਂ ਹੋ ਰਿਹਾ ਇਹ ਵੱਡਾ Scam, ਹੋ ਜਾਓ ਸਾਵਧਾਨ

Google ਨੇ ਕੀਤਾ Alert, AI ਰਾਹੀਂ ਹੋ ਰਿਹਾ ਇਹ ਵੱਡਾ Scam, ਹੋ ਜਾਓ ਸਾਵਧਾਨ

November 7, 2025
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਅੱਖਾਂ ਦੇ ਲੈਂਨਜ਼ ਤੇ ਗੋਡੇ ਬਦਲਣ ਦੇ ਸੋਧੇ ਰੇਟ ਕੀਤੇ ਜਾਰੀ

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਅੱਖਾਂ ਦੇ ਲੈਂਨਜ਼ ਤੇ ਗੋਡੇ ਬਦਲਣ ਦੇ ਸੋਧੇ ਰੇਟ ਕੀਤੇ ਜਾਰੀ

May 31, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In