• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਦੁਆਬੇ ਦੇ 10,000 ਵਪਾਰੀਆਂ ਨੂੰ ਲਾਭ ਦੇਣ ਵਾਸਤੇ ਵੈਟ ਦੇ ਬਕਾਏ ਲਈ ਓ.ਟੀ.ਐਸ. ਸਕੀਮ, 50 ਕਰੋੜ ਰੁਪਏ ਮੁਆਫ਼ ਕੀਤੇ ਜਾਣਗੇ : ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ

Asli Punjabi by Asli Punjabi
January 13, 2021
in Punjab, ਕਾਰੋਬਾਰ
0
ਦੁਆਬੇ ਦੇ 10,000 ਵਪਾਰੀਆਂ ਨੂੰ ਲਾਭ ਦੇਣ ਵਾਸਤੇ ਵੈਟ ਦੇ ਬਕਾਏ ਲਈ ਓ.ਟੀ.ਐਸ. ਸਕੀਮ, 50 ਕਰੋੜ ਰੁਪਏ ਮੁਆਫ਼ ਕੀਤੇ ਜਾਣਗੇ : ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ
586
SHARES
3.3k
VIEWS
Share on FacebookShare on TwitterShare on Whatsapp

17 ਫੋਕਲ ਪੁਆਇੰਟਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 146 ਕਰੋੜ ਰੁਪਏ ਜਾਰੀ, ਉਦਯੋਗਾਂ ਨੂੰ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਰਾਰ ਦਿੱਤਾ

ਜਲੰਧਰ – ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਨਅਤਕਾਰਾਂ ਨੂੰ ਅਤਿ ਲੋੜੀਂਦੀ ਰਾਹਤ ਦੇਣ ਲਈ ‘ਵੈਟ ਦੇ ਬਕਾਏ ਲਈ ਓਟੀਐਸ ਸਕੀਮ’ ਦੀ ਸ਼ੁਰੂਆਤ ਨੂੰ ਇਤਿਹਾਸਕ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੇ ਦੁਆਬਾ ਖੇਤਰ ਦੇ ਤਕਰੀਬਨ 10,000 ਛੋਟੇ ਅਤੇ ਮੱਧਮ ਦਰਜੇ ਦੇ ਕਾਰੋਬਾਰੀਆਂ ਨੂੰ ਲਾਭ ਮਿਲੇਗਾ।ਸਕੀਮ ਦੇ ਵਰਚੂਅਲ ਆਗਾਜ਼ ਵਿੱਚ ਹਿੱਸਾ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਐਸਬੀਐਸ ਨਗਰ ਦੇ ਲਗਭਗ 10,000 ਵਪਾਰੀਆਂ ਨੂੰ ਕਵਰ ਕੀਤਾ ਜਾਵੇਗਾ ਅਤੇ ਸਕੀਮ ਦੇ ਨਿਯਮਾਂ ਅਨੁਸਾਰ 50 ਕਰੋੜ ਰੁਪਏ ਦਾ ਬਕਾਇਆ ਮੁਆਫ ਕੀਤਾ ਜਾਵੇਗਾ । ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ ਤੇ ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ, ਮੇਅਰ ਜਗਦੀਸ਼ ਰਾਜ ਰਾਜਾ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੀ ਮੌਜੂਦ ਸਨ।ਉਨ੍ਹਾਂ ਕਿਹਾ ਕਿ ਇਹ ਸਕੀਮ ਪੰਜਾਬ ਦੇ ਉਦਯੋਗਪਤੀਆਂ ਵੱਲੋਂ ਉਠਾਏ ਗਏ ਸੀ-ਫਾਰਮ ਅਤੇ ਹੋਰਾਂ ਦੀ ਅਣਉਪਲਬੱਧਤਾ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲੇ ਦਾ ਹੱਲ ਕਰੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਓਟੀਐਸ ਸਕੀਮ ਨਾਲ ਕਾਰੋਬਾਰੀ ਭਾਈਚਾਰੇ ਨੂੰ ਸਹੂਲਤ ਮਿਲੇਗੀ, ਜਿਨ੍ਹਾਂ ਨੂੰ ਸੀ-ਫਾਰਮਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਉਨ੍ਹਾਂ ਅੱਗੇ ਕਿਹਾ ਕਿ ਰਾਜ ਦੇ 17 ਫੋਕਲ ਪੁਆਇੰਟਾਂ ਵਿੱਚ ਬੇਮਿਸਾਲ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਰਾਜ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ 146 ਕਰੋੜ ਜਾਰੀ ਕੀਤੇ ਗਏ ਹਨ।ਉਦਯੋਗਾਂ ਨੂੰ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੀ ਹਰ ਸਮੱਸਿਆ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ।ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਪਿਛਲੇ ਚਾਰ ਸਾਲਾਂ ਵਿਚ ਪੰਜਾਬ ਨੇ 71000 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਹੈ ਅਤੇ 2.70 ਲੱਖ ਨੌਕਰੀਆਂ ਪੈਦਾ ਕੀਤੀਆਂ ਹਨ।ਮੰਤਰੀ ਨੇ ਕਿਹਾ ਕਿ ਜਦੋਂ ਤੋਂ ਕੈਪਟਨ ਸਰਕਾਰ ਨੇ ਰਾਜ ਦੀ ਵਾਗਡੋਗ ਸੰਭਾਲੀ ਹੈ, ਉਦੋਂ ਤੋਂ ਉਦਯੋਗਾਂ ਦੀ ਹਰ ਸਮੱਸਿਆ ਦਾ ਹੱਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਾਲ 2017 ਵਿੱਚ ਬਣਾਈ ਗਈ ਉਦਯੋਗਿਕ ਨੀਤੀ ਰਾਜ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਵਿੱਚ ਸਹਾਇਕ ਰਹੀ ਹੈ ਅਤੇ ਉਦਯੋਗਾਂ ਨੂੰ ਮੁੜ ਸੁਰਜੀਤ ਕਰਨ ਵਿਚ ਮਦਦਗਾਰ ਸਾਬਿਤ ਹੋਈ ਹੈ।ਵਿਧਾਇਕਾਂ ਰਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ, ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ ਨੇ ਨੀਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਦਯੋਗਪਤੀਆਂ ਨਾਲ ਚੱਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੈਂਡਿੰਗ ਬਕਾਏ ਦਾ ਨਿਪਟਾਰਾ ਕਰਨ ਲਈ ਇਸ ਸਕੀਮ ਨੂੰ ਉਲੀਕ ਕੇ ਉਦਯੋਗਪਤੀਆਂ ਨਾਲ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ।ਵੀਡੀਓ ਕਾਨਫਰੰਸ ਵਿਚ ਹਿੱਸਾ ਲੈਣ ਵਾਲੇ ਵਪਾਰੀਆਂ ਅਤੇ ਸਨਅਤਕਾਰਾਂ ਨੇ ਓਟੀਐਸ ਨੀਤੀ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।ਇਸ ਮੌਕੇ ਡਿਪਟੀ ਟੈਕਸੇਸ਼ਨ ਕਮਿਸ਼ਨਰ, ਜਲੰਧਰ ਡਵੀਜ਼ਨ ਪਰਮਜੀਤ ਸਿੰਘ, ਸਹਾਇਕ ਕਰ ਕਮਿਸ਼ਨਰ ਕੰਵਲਜੀਤ ਸਿੰਘ ਅਤੇ ਹੋਰ ਮੌਜੂਦ ਸਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਡਿਪਟੀ ਕਮਿਸ਼ਨਰ ਨੇ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਰੋਜ਼ਾਨਾ 1000 ਰਜਿਸਟਰੇਸ਼ਨ ਕਰਨ ਦਾ ਟੀਚਾ ਮਿੱਥਿਆ

Next Post

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸਰਕਾਰੀ ਵਿਭਾਗਾਂ ਵਿਚ ਗਰੁੱਪ-ਸੀ ਤੇ ਡੀ ਸ਼੍ਰੇਣੀ ਅਤੇ ਨੋਨ ਗਜਟਿਡ ਵਿਦਿਅਕ ਅਹੁਦਿਆਂ ਲਈ ਵਨ ਟਾਇਮ ਰਜਿਸਟੇ੍ਰਸ਼ਣ ਪੋਰਟਲ ਦਾ ਉਦਘਾਟਨ ਕੀਤਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸਰਕਾਰੀ ਵਿਭਾਗਾਂ ਵਿਚ ਗਰੁੱਪ-ਸੀ ਤੇ ਡੀ ਸ਼੍ਰੇਣੀ ਅਤੇ ਨੋਨ ਗਜਟਿਡ ਵਿਦਿਅਕ ਅਹੁਦਿਆਂ ਲਈ ਵਨ ਟਾਇਮ ਰਜਿਸਟੇ੍ਰਸ਼ਣ ਪੋਰਟਲ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸਰਕਾਰੀ ਵਿਭਾਗਾਂ ਵਿਚ ਗਰੁੱਪ-ਸੀ ਤੇ ਡੀ ਸ਼੍ਰੇਣੀ ਅਤੇ ਨੋਨ ਗਜਟਿਡ ਵਿਦਿਅਕ ਅਹੁਦਿਆਂ ਲਈ ਵਨ ਟਾਇਮ ਰਜਿਸਟੇ੍ਰਸ਼ਣ ਪੋਰਟਲ ਦਾ ਉਦਘਾਟਨ ਕੀਤਾ

Recommended

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਹਾਕੀ ਕੈਂਪ ਸਮਾਪਤ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਹਾਕੀ ਕੈਂਪ ਸਮਾਪਤ

June 13, 2024
ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ 23 ਜੂਨ ਨੂੰ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ

ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਵਿਖੇ 23 ਜੂਨ ਨੂੰ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ

June 20, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In