ਲੋਹੜੀ ਮੌਕੇ ਲੋੜਵੰਦਾਂ ਨੂੰ ਮਹੀਨਵਾਰ ਪੈਨਸ਼ਨਾਂ ਅਤੇ ਕੰਬਲ ਵੰਡੇ
ਮਖੂ – ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਕੜਾਕੇ ਦੀ ਪੈ ਰਹੀ ਠੰਢ ਵਿੱਚ ਖੁੱਲੇ ਆਸਮਾਨ ਹੇਠ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਕੀਤੇ ਜਾ ਰਹੇ ਸੰਘਰਸ਼ ਕਰਕੇ ਕਿਸਾਨ ਅੰਦੋਲਨ ਨੂੰ ਸਮਰਪਿਤ ਕਰਦੇ ਹੋਏ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮਖੂ ਵੱਲੋਂ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਇਸਤਰੀ ਵਿੰਗ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਦੀ ਅਗਵਾਈ ’ਚ ਲੜਕੀਆਂ ਦੀ ਲੋਹੜੀ ਬਹੁਤ ਹੀ ਸਾਦੇ ਢੰਗ ਨਾਲ ਮਨਾਈ ਗਈ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋਂ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੀ ਫਤਿਹ ਦੀ ਅਰਦਾਸ ਕੀਤੀ ਅਤੇ ਕਿਸਾਨ ਸੰਘਰਸ਼ ਦੋਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮਖੂ ਵੱਲੋਂ ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨਾਂ ਅਤੇ ਸਰਦੀ ਦੇ ਮੌਸਮ ਮੌਕੇ ਕੰਬਲ ਵੰਡੇ ਗਏ। ਇਸ ਮੌਕੇ ਵਿਸ਼ੇਸ਼ ਤੋਰ ’ਤੇ ਐੱਸਆਈ ਲਾਲ ਸਿੰਘ, ਸੁਖਦੇਵ ਸਿੰਘ, ਸਵਰਨ ਸਿੰਘ ਪਹੁੰਚੇ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਅਤੇ ਇਸਤਰੀ ਵਿੰਗ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ’ਤੇ ਸੰਘਰਸ਼ ਕਰ ਰਿਹਾ ਹੈ ਅਤੇ ਸੰਘਰਸ਼ ਦੋਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਗਏ ਹਨ। ਕਿਸਾਨਾਂ ਵੱਲੋਂ ਆਪਣੇ ਹੱਕੀ ਮੰਗਾਂ ਲਈ ਕੀਤੇ ਜਾ ਰਹੇ ਸੰਘਰਸ਼ ਦੀ ਫਤਿਹ ਲਈ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ। ਹਰਜਿੰਦਰ ਕਤਨਾ ਅਤੇ ਅਮਰਜੀਤ ਕੌਰ ਛਾਬੜਾ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਲੜਕੀਆਂ ਲੜਕਿਆਂ ਤੋਂ ਘੱਟ ਨਹੀਂ ਇਸ ਲਈ ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਸਤਿਕਾਰ ਦੇਣਾ ਚਾਹੀਦਾ ਹੈ। ਇਸ ਮੌਕੇ ਇਕਾਈ ਮਖੂ ਪ੍ਰਧਾਨ ਦਵਿੰਦਰ ਸਿੰਘ ਛਾਬੜਾ, ਸਰਕਲ ਇੰਚਾਰਜ ਭਜਨ ਪੇਂਟਰ, ਕਿਰਨ ਪੇਂਟਰ, ਸੁਖਜੀਤ ਸਿੰਘ ਬਰਾੜ, ਪ੍ਰੇਮ ਮਨੰਚਦਾ ਮੁੱਦਕੀ, ਬਲਵਿੰਦਰ ਕੌਰ ਲੋਹਕੇ ਇਕਾਈ ਜ਼ੀਰਾ, ਅਮਰੀਕ ਸਿੰਘ, ਜਗਸੀਰ ਸਿੰਘ ਇਕਾਈ ਜ਼ੀਰਾ, ਰਣਜੀਤ ਸਿੰਘ ਰਾਏ ਪ੍ਰਧਾਨ ਇਕਾਈ ਜ਼ੀਰਾ, ਰਵੀ ਸ਼ਰਮਾ ਮੱਲਾਂਵਾਲਾ ਆਦਿ ਹਾਜਰ ਸਨ।