• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਵਿਚ ਹੁਣ ਹੋਰ ਅਸਾਨੀ ਨਾਲ ਮਿਲਣਗੀਆਂ ਟਰਾਂਸਪੋਰਟ ਸੇਵਾਵਾਂ: ਰਜ਼ੀਆ ਸੁਲਤਾਨਾ

Asli Punjabi by Asli Punjabi
January 14, 2021
in Punjab, ਕਾਰੋਬਾਰ
0
ਪੰਜਾਬ ਵਿਚ ਹੁਣ ਹੋਰ ਅਸਾਨੀ ਨਾਲ ਮਿਲਣਗੀਆਂ ਟਰਾਂਸਪੋਰਟ ਸੇਵਾਵਾਂ: ਰਜ਼ੀਆ ਸੁਲਤਾਨਾ
591
SHARES
3.3k
VIEWS
Share on FacebookShare on TwitterShare on Whatsapp

ਵਾਹਨਾਂ ਦੀ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੰਸ ਬਣਾਉਣ ਲਈ 3500 ਤੋਂ ਜ਼ਿਆਦਾ ਕੇਂਦਰਾਂ ਰਾਹੀਂ ਕੀਤਾ ਜਾ ਸਕਦੈ ਅਪਲਾਈ

ਚੰਡੀਗੜ੍ਹ – ਪੰਜਾਬ ਵਿਚ ਵਾਹਨਾਂ ਦੀ ਰਜਿਸਟਰੇਸ਼ਨ ਕਰਾਉਣੀ ਅਤੇ ਡਰਾਇਵਿੰਗ ਲਾਇਸੰਸ ਬਣਾਉਣੇ ਹੁਣ ਹੋਰ ਜ਼ਿਆਦਾ ਸੌਖੇ ਹੋ ਗਏ ਹਨ। ਇਸ ਬਾਬਤ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਵਿਚ ਜ਼ਿਆਦਾਤਰ ਸੇਵਾਵਾਂ ਡਿਜੀਟਲ ਕਰ ਦਿੱਤੀਆਂ ਗਈਆਂ ਹਨ ਅਤੇ ਲੋਕ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਨੂੰ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਾਹਨਾਂ ਦੀ ਰਜਿਸਟਰੇਸ਼ਨ ਸਬੰਧੀ ਦਰਖਾਸਤਾਂ ਅਤੇ ਡਰਾਇਵਿੰਗ ਲਾਇਸੰਸ ਬਣਾਉਣ ਦੇ ਚਾਹਵਾਨ ਘਰ ਬੈਠੇ ਹੀ ਵਾਹਨ ਅਤੇ ਸਾਰਥੀ ਵੈੱਬ ਐਪਲੀਕੇਸ਼ਨਾਂ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਸੇਵਾਵਾਂ www.parivahan.gov.in ਅਤੇ www.punjabtransport.org ਵੈੱਬਸਾਈਟ ਰਾਹੀਂ ਵੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਇੰਟਰਨੈੱਟ ਦੀ ਵਰਤੋਂ ਕਰਨਾ ਨਹੀਂ ਜਾਣਦੇ ਜਾਂ ਜਿਨ੍ਹਾਂ ਕੋਲ ਕੰਪਿਊਟਰ ਨਹੀਂ ਹੈ ਉਨ੍ਹਾਂ ਲਈ ਟਰਾਂਸਪੋਰਟ ਵਿਭਾਗ ਨੇ ਇਹ ਸੁਵਿਧਾ ਸੇਵਾ ਕੇਂਦਰਾਂ ਰਾਹੀਂ ਦੇਣੀ ਸ਼ੁਰੂ ਕੀਤੀ ਹੈ। ਸੂਬੇ ਭਰ ਵਿਚ 500 ਤੋਂ ਜ਼ਿਆਦਾ ਸੇਵਾ ਕੇਂਦਰਾਂ ਰਾਹੀਂ ਕਿਸੇ ਵੀ ਕੰਮਕਾਰ ਵਾਲੇ ਦਿਨ ਪ੍ਰਤੀ ਦਰਖਾਸਤ ਸਿਰਫ 50 ਰੁਪਏ ਦੀ ਅਦਾਇਗੀ ਕਰਕੇ ਵਾਹਨਾਂ ਦੀ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੰਸ ਬਣਾਉਣ ਲਈ ਅਪਲਾਈ ਕਰਨ ਦੀ ਸੇਵਾ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਤੋਂ ਇਲਾਵਾ ਪਿੰਡਾਂ ਵਿਚ 3 ਹਜ਼ਾਰ ਤੋਂ ਜ਼ਿਆਦਾ ਅਜਿਹੇ ਸਾਂਝੇ ਸੇਵਾ ਕੇਂਦਰਾਂ ਰਾਹੀਂ ਵੀ ਪ੍ਰਤੀ ਦਰਖਾਸਤ 30 ਰੁਪਏ ਦੀ ਅਦਾਇਗੀ ਕਰਕੇ ਵਾਹਨਾਂ ਦੀ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੰਸ ਬਣਾਉਣ ਲਈ ਦਰਖਾਸਤ ਅਪਲਾਈ ਕਰਨ ਦੀ ਸੇਵਾ ਲਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਲਏ ਇਸ ਫੈਸਲੇ ਨਾਲ ਇਹ ਦੋਵੇਂ ਅਹਿਮ ਸੇਵਾਵਾਂ ਲੈਣੀਆਂ ਜ਼ਿਆਦਾ ਸੌਖੀਆਂ ਅਤੇ ਖੱਜਲ-ਖੁਆਰੀ ਰਹਿਤ ਹੋ ਗਈਆਂ ਹਨ।ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਰਾਜ ਟਰਾਂਸਪੋਰਟ ਕਮਿਸ਼ਨਰ ਨਾਲ ਜੁੜੇ ਪੰਜਾਬ ਭਰ ਦੇ ਸਾਰੇ ਫੀਲਡ ਦਫਤਰਾਂ ਵਿਚ ਹਰ ਸਾਲ 75 ਲੱਖ ਤੋਂ ਜ਼ਿਆਦਾ ਲੋਕਾਂ ਦਾ ਆਉਣਾ-ਜਾਣਾ ਹੈ। ਉਨ੍ਹਾਂ ਦੱਸਿਆ ਕਿ 500 ਤੋਂ ਜ਼ਿਆਦਾ ਸੇਵਾ ਕੇਂਦਰਾਂ ਅਤੇ 3 ਹਜ਼ਾਰ ਤੋਂ ਜ਼ਿਆਦਾ ਸਾਂਝੇ ਸੇਵਾ ਕੇਂਦਰਾਂ ਰਾਹੀਂ ਵਾਹਨਾਂ ਦੀ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੰਸ ਬਣਾਉਣ ਲਈ ਦਰਖਾਸਤਾਂ ਆਨਲਾਈਨ ਅਪਲਾਈ ਕਰਨ ਦੀ ਸੇਵਾ ਸ਼ੁਰੂ ਹੋ ਜਾਣ ਨਾਲ ਵਿਭਾਗ ਦੇ ਕੰਮਕਾਜ ਵਿਚ ਪਾਰਦਰਸ਼ਤਾ ਤੇ ਤੇਜ਼ੀ ਆਵੇਗੀ ਅਤੇ ਲੋਕਾਂ ਦੇ ਦਫਤਰਾਂ ਵਿਚ ਗੇੜੇ ਨਹੀਂ ਲੱਗਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਿਰਫ 98 ਦਫਤਰਾਂ ਰਾਹੀਂ ਵਾਹਨਾਂ ਦੀ ਰਜਿਸਟਰੇਸ਼ਨ ਕਰਾਉਣ ਅਤੇ ਡਰਾਇਵਿੰਗ ਲਾਇਸੰਸ ਬਣਾਉਣ ਦੀ ਦਰਖਾਸਤ ਦੇਣ ਦਾ ਪ੍ਰਬੰਧ ਸੀ ਜੋ ਕਿ ਹੁਣ ਵੱਧ ਕੇ 3500 ਤੋਂ ਵੀ ਜ਼ਿਆਦਾ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚਲੇ ਸਾਂਝੇ ਸੇਵਾ ਕੇਂਦਰਾਂ ਨੂੰ ਉਪਰੋਕਤ ਕੰਮ ਲਈ ਅਧਿਕਾਰਤ ਕਰਨ ਨਾਲ ਜਿੱਥੇ ਇਹ ਕੇਂਦਰ ਚਲਾਉਣ ਵਾਲੇ ਨੌਜਵਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ ਉੱਥੇ ਹੀ ਲੋਕ ਆਪਣੇ ਘਰ ਨਜ਼ਦੀਕ ਹੀ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਬਿਨਾਂ ਕਿਸੇ ਖੱਜਲ-ਖੁਆਰੀ ਅਤੇ ਵਿਚੋਲਿਆਂ ਰਹਿਤ ਪ੍ਰਾਪਤ ਕਰ ਸਕਣਗੇ।ਕਾਬਿਲੇਗੌਰ ਹੈ ਕਿ ਇਹ ਕੇਂਦਰ ਦਰਖਾਸਤਕਰਤਾ ਲਈ ਆਨਲਾਈਨ ਫਾਰਮ ਭਰਨ, ਜ਼ਰੂਰੀ ਦਸਤਾਵੇਜ ਅੱਪਲੋਡ ਕਰਨ, ਆਨਲਾਈਨ ਫੀਸ ਦੀ ਅਦਾਇਗੀ ਆਦਿ ਵਰਗੀਆਂ ਸੇਵਾਵਾਂ ਮੁਹੱਈਆ ਕਰਵਾਉਣਗੇ। ਟਰਾਂਸਪੋਰਟ ਵਿਭਾਗ ਦੇ ਕਿਸੇ ਵੀ ਦਫਤਰ ਵਿਚ ਦਸਤੀ ਫਾਈਲਾਂ ਜਮ੍ਹਾਂ ਕਰਵਾਉਣ ਦੀ ਵਿਵਸਥਾ ਖਤਮ ਕਰ ਦਿੱਤੀ ਗਈ ਹੈ। ਦਰਖਾਸਤਾਂ ਆਨਲਾਈਨ ਹੀ ਜਮ੍ਹਾਂ ਹੁੰਦੀਆਂ ਹਨ। ਦਰਖਾਸਤ ਆਨਲਾਈਨ ਅੱਪਲੋਡ ਹੋ ਜਾਣ ਤੋਂ ਬਾਅਦ ਦਰਖਾਸਤਕਰਤਾ ਦੇ ਮੋਬਾਇਲ `ਤੇ ਇਸ ਬਾਬਤ ਮੈਸੇਜ ਵੀ ਆ ਜਾਵੇਗਾ।ਜ਼ਿਕਰਯੋਗ ਹੈ ਕਿ ਸੇਵਾ ਕੇਂਦਰ ਅਤੇ ਸਾਂਝੇ ਸੇਵਾ ਕੇਂਦਰ ਵਾਹਨਾਂ ਦੀ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੰਸ ਬਣਾਉਣ ਲਈ ਸਿਰਫ ਦਰਖਾਸਤ ਅਪਲਾਈ ਕਰਨਗੇ ਜਦਕਿ ਇਨ੍ਹਾਂ ਨੂੰ ਜਾਰੀ ਸਬੰਧਤ ਸਰਕਾਰੀ ਅਥਾਰਟੀ ਵੱਲੋਂ ਹੀ ਕੀਤਾ ਜਾਵੇਗਾ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ ਦੀ ਛੁੱਟੀ ਦਾ ਐਲਾਨ

Next Post

ਹਰਿਆਣਾ ਸਿਹਤ ਵਿਭਾਗ ਆਗਾਮੀ 16 ਜਨਵਰੀ ਤੋਂ ਕੋਵਿਡ-19 ਟੀਕਾਕਰਣ ਸ਼ੁਰੂ ਕਰਨ ਦੇ ਲਈ ਪੁਰੀ ਤਰ੍ਹਾਂ ਨਾਲ ਤਿਆਰ ਹੈ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਹਰਿਆਣਾ ਸਿਹਤ ਵਿਭਾਗ ਆਗਾਮੀ 16 ਜਨਵਰੀ ਤੋਂ ਕੋਵਿਡ-19 ਟੀਕਾਕਰਣ ਸ਼ੁਰੂ ਕਰਨ ਦੇ ਲਈ ਪੁਰੀ ਤਰ੍ਹਾਂ ਨਾਲ ਤਿਆਰ ਹੈ

ਹਰਿਆਣਾ ਸਿਹਤ ਵਿਭਾਗ ਆਗਾਮੀ 16 ਜਨਵਰੀ ਤੋਂ ਕੋਵਿਡ-19 ਟੀਕਾਕਰਣ ਸ਼ੁਰੂ ਕਰਨ ਦੇ ਲਈ ਪੁਰੀ ਤਰ੍ਹਾਂ ਨਾਲ ਤਿਆਰ ਹੈ

Recommended

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਲੋਕਤੰਤਰ ਦਾ ਕਤਲ-ਬੀਬੀ ਜਗੀਰ ਕੌਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਲੋਕਤੰਤਰ ਦਾ ਕਤਲ-ਬੀਬੀ ਜਗੀਰ ਕੌਰ

February 3, 2021
ਹੜ੍ਹਾਂ ਵਿਚਾਲੇ ਵੱਡੀ ਖ਼ਬਰ: ਸ਼ਿਵਰਾਜ ਚੌਹਾਨ ਕੱਲ੍ਹ ਪੰਜਾਬ ਦਾ ਕਰਨਗੇ ਦੌਰਾ

ਹੜ੍ਹਾਂ ਵਿਚਾਲੇ ਵੱਡੀ ਖ਼ਬਰ: ਸ਼ਿਵਰਾਜ ਚੌਹਾਨ ਕੱਲ੍ਹ ਪੰਜਾਬ ਦਾ ਕਰਨਗੇ ਦੌਰਾ

September 3, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In