ਫਿਰੋਜ਼ਪੁਰ – ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਫਿਰੋਜ਼ਪੁਰ ਦੀ ਮੀਟਿੰਗ ਦੌਰਾਨ ਕਮੇਟੀ ਦੀ ਚੋਣ ਕੀਤੀ ਗਈ।ਜਿਸ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਬਲਾਕਾਂ ਵਿਚ ਚੁਣੇ ਗਏ ਡੈਲੀਗੇਟਾਂ ਦੁਆਰਾ ਸਰਬਸੰਮਤੀ ਨਾਲ ਬਖਸ਼ੀਸ਼ ਸਿੰਘ ਸਿੱਧੂ ਨੂੰ ਜ਼ਿਲ੍ਹਾ ਪ੍ਰਧਾਨ ਚੁਣ ਲਿਆ ਗਿਆ। ਇਸੇ ਤਰ੍ਹਾਂ ਹੀ ਜਸਵੀਰ ਸਿੰਘ ਲੋਹਗੜ੍ਹ ਨੂੰ ਜਨਰਲ ਸਕੱਤਰ, ਗੁਰਬਖਸ਼ ਸਿੰਘ ਸ਼ਾਹ ਵਾਲਾ ਨੂੰ ਸੀਨੀਅਰ ਮੀਤ ਪ੍ਰਧਾਨ, ਪਰਸ਼ੋਤਮ ਚੰਦ ਨੂਰਪੁਰ ਸੇਠਾਂ ਨੂੰ ਕੈਸ਼ੀਅਰ, ਸਤਪਾਲ ਸਿੰਘ ਸ਼ੋਹਣਗਡ਼੍ਹ, ਮਨਜੀਤ ਸਿੰਘ ਲੱਲੇ, ਅਤੇ ਰਾਜ ਕੁਮਾਰ ਮਮਦੋਟ ਨੂੰ ਮੀਤ ਪ੍ਰਧਾਨ, ਇੰਦਰਜੀਤ ਸਿੰਘ ਮਹਿਮਾ ਨੂੰ ਪ੍ਰੈੱਸ ਸਕੱਤਰ ਰਾਕੇਸ਼ ਕੁਮਾਰ ਜੀਵਾ ਅਰਾਈ ਨੂੰ ਪ੍ਰੈਸ ਸਕੱਤਰ ,ਸ੍ਰੀ ਹਰਪ੍ਰੀਤ ਸਿੰਘ ਸਰਹਾਲੀ ਨੂੰ ਸਹਾਇਕ ਖਜ਼ਾਨਚੀ, ਸਿਮਰਜੀਤ ਸਿੰਘ ਬੂਟੇਵਾਲੀ ਨੂੰ ਜ਼ਿਲ੍ਹਾ ਜਥੇਬੰਦੀ ਵਿੱਚ ਆਡੀਟਰ ਵਜੋਂ ਚੁਣ ਲਿਆ ਗਿਆ। ਇਸ ਸਮੇਂ ਲਾਲਜੀਤ ਸਿੰਘ ਬਲਾਕ ਪ੍ਰਧਾਨ ਫਿਰੋਜ਼ਪੁਰ, ਸਰਬਜੀਤ ਸਿੰਘ ਬਲਾਕ ਪ੍ਰਧਾਨ ਗੁਰੂ ਹਰਸਹਾਏ, ਹਰਪ੍ਰੀਤ ਸਿੰਘ ਬਲਾਕ ਪ੍ਰਧਾਨ ਜ਼ੀਰਾ , ਅਮਰਿੰਦਰ ਸਿੰਘ ਬਲਾਕ ਪ੍ਰਧਾਨ ਮੱਖੂ, ਸੁਮਿਤ ਸ਼ਰਮਾ ਬਲਾਕ ਪ੍ਰਧਾਨ ਮਮਦੋਟ, ਕੁਲਵਿੰਦਰ ਸਿੰਘ ਕੌਹਰ ਸਿੰਘ ਵਾਲਾ ਤੋਂ ਇਲਾਵਾ ਵੱਖ ਵੱਖ ਸਹਿਕਾਰੀ ਸਭਾਵਾਂ ਦੇ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਸਵਰਨਦੀਪ ਸਿੰਘ ਧਨੋਆ ਨੇ ਸਾਰੀ ਚੋਣ ਪ੍ਰਕਿਰਿਆ ਦੌਰਾਨ ਵਿਸ਼ੇਸ਼ ਭੂਮਿਕਾ ਨਿਭਾਈ ।ਇਸ ਮੌਕੇ ਗੁਰਦੇਵ ਸਿੰਘ ਸਿੱਧੂ ਸੂਬਾ ਪ੍ਰਧਾਨ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਪੰਜਾਬ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ । ਯੁੂਨੀਅਨ ਵਲੋਂ ਪਲੇਠੀ ਮੀਟਿੰਗ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਨ ਅਤੇ 24,25,26 ਜਨਵਰੀ ਨੂੰ ਜ਼ਿਲ੍ਹੇ ਭਰ ਦੀਆਂ ਸੁਸਾਇਟੀਆਂ ਬੰਦ ਰੱਖ ਕੇ ਦਿੱਲੀ ਵੱਲ ਕੂਚ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ।ਇਸ ਮੌਕੇ ਜਥੇਬੰਦੀ ਵੱਲੋਂ ਭਾਰਤ ਸਰਕਾਰ ਵੱਲੋਂ ਜਾਰੀ ਤਿੰਨੇ ਖੇਤੀ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਆਪਣਾ ਵਿਰੋਧ ਦਰਜ ਕਰਵਾਇਆ ਗਿਆ। ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਤਿੰਨੇ ਕਾਲੇ ਕਾਨੂੰਨ ਤੁਰੰਤ ਵਾਪਸ ਲੈ ਜਾਣ ।