• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਰੁਖ਼ ਸਾਫ਼

Asli Punjabi by Asli Punjabi
January 15, 2021
in Punjab, Top Stories
0
ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ ਹੋਵੇਗਾ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਰੁਖ਼ ਸਾਫ਼
588
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਕੈਬਨਿਟ ਵੱਲੋਂ ਐਮ.ਐਸ.ਪੀ. ਨੂੰ ਕਾਨੂੰਨੀ ਅਧਿਕਾਰ ਬਣਾਉਣ ਦੀ ਮੰਗ ਕਰਦਾ ਮਤਾ ਪਾਸ, ਅੰਦੋਲਨਕਾਰੀ ਕਿਸਾਨਾਂ ਦੀਆਂ ਮੌਤਾਂ ‘ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ – ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਕਦਮ ਚੁੱਕਣ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਇਹ ਸਾਫ ਕਰ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ, ਜੋ ਕਿ ਕਿਸਾਨ ਵਿਰੋਧੀ, ਦੇਸ਼ ਵਿਰੋਧੀ ਅਤੇ ਖੁਰਾਕ ਸੁਰੱਖਿਆ ਵਿਰੋਧੀ ਹਨ, ਨੂੰ ਰੱਦ ਕਰਨ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੋਵੇਗਾ। ਕੈਬਨਿਟ ਨੇ ਇਹ ਵੀ ਸਾਫ ਕੀਤਾ ਕਿ ਇਹੋ ਕਦਮ ਚੁੱਕਣ ਨਾਲ ਮੌਜੂਦਾ ਸਮੱਸਿਆ ਦਾ ਨਿਪਟਾਰਾ ਹੋ ਸਕਦਾ ਹੈ।ਸੂਬਾਈ ਕੈਬਨਿਟ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹੈ। ਮੰਤਰੀ ਮੰਡਲ ਦੇ ਮੈਂਬਰਾਂ ਨੇ ਇਕ ਸੁਰ ਵਿੱਚ ਐਲਾਨ ਕੀਤਾ ਕਿ ਮੌਜੂਦਾ ਮੁਸ਼ਕਲ ਹਾਲਾਤ ਨਾਲ ਨਿਪਟਣ ਲਈ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਹੀ ਇਕੋ-ਇਕ ਹੱਲ ਹੈ। ਮੰਤਰੀ ਮੰਡਲ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਬਣਾਇਆ ਜਾਣਾ ਚਾਹੀਦਾ ਹੈ ਕਿਉਂਕਿ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਦੇ ਹਨ ਪਰ ਇਸ ਦੇ ਬਾਵਜੂਦ ਬੀਤੇ ਕਈ ਦਿਨਾਂ ਤੋਂ ਆਪਣੀ ਉਪਜ ਦਾ ਬਹੁਤ ਹੀ ਘੱਟ ਮੁੱਲ ਮਿਲ ਰਿਹਾ ਹੈ।ਮੀਟਿੰਗ ਦੀ ਸ਼ੁਰੂਆਤ ਮੌਕੇ ਮੰਤਰੀ ਮੰਡਲ ਨੇ ਕਿਸਾਨੀ ਅੰਦੋਲਨ ਦੌਰਾਨ ਫੌਤ ਹੋ ਚੁੱਕੇ ਕਿਸਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ। ਇਸ ਕਿਸਾਨੀ ਸੰਘਰਸ਼ ਦੌਰਾਨ ਅਜੇ ਤੱਕ ਲੱਗਭੱਗ 78 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਕੈਬਨਿਟ ਨੇ ਇਹ ਵੀ ਕਿਹਾ ਕਿ ਇਸ ਸੰਘਰਸ਼ ਮੌਕੇ ਹੋਰ ਜਾਨੀ ਨੁਕਸਾਨ ਤੋਂ ਬਚਣ ਲਈ ਇਸ ਸਮੱਸਿਆ ਦਾ ਛੇਤੀ ਨਿਪਟਾਰਾ ਕੀਤੇ ਜਾਣ ਦੀ ਲੋੜ ਹੈ। ਇਹ ਮਸਲਾ ਕਿਸਾਨਾਂ ਅਤੇ ਭਾਰਤ ਸਰਕਾਰ ਵਿਚਾਲੇ ਹੋਈ ਅੱਠ ਪੜਾਵਾਂ ਦੀ ਗੱਲਬਾਤ ਦੌਰਾਨ ਵਿਚਾਰਿਆ ਜਾ ਚੁੱਕਿਆ ਹੈ।ਇਹ ਸਪੱਸ਼ਟ ਕਰਦੇ ਹੋਏ ਕਿ ਸੁਪਰੀਮ ਕੋਰਟ ਨੇ ਵੀ ਸੰਘਰਸ਼ਸੀਲ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਮੰਨਿਆ ਹੈ ਅਤੇ ਉਨ੍ਹਾਂ ਦੇ ਦਰਦ ਤੇ ਪੀੜਾ ਨੂੰ ਪ੍ਰਮਾਣਿਤ ਕੀਤਾ ਹੈ, ਵਜ਼ਾਰਤ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਮਸਲੇ ਨੂੰ ਵੱਕਾਰ ਤੇ ਹਊਮੇ ਦਾ ਸਵਾਲ ਨਹੀਂ ਬਣਾਉਣਾ ਚਾਹੀਦਾ ਕਿਉਂ ਜੋ ਜੇਕਰ ਇਹ ਮੁੱਦਾ ਅਣਸੁਲਝਿਆ ਰਿਹਾ ਤਾਂ ਇਸ ਨਾਲ ਕਈ ਦਹਾਕਿਆਂ ਤੱਕ ਦੇਸ਼ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ। ਕੈਬਨਿਟ ਮੰਤਰੀਆਂ ਜਿਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੀ ਸ਼ਾਮਲ ਹੋਏ, ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਾਨੂੰਨਾਂ ਵਿੱਚ ਵੱਡੇ ਪੱਧਰ ਉਤੇ ਬਦਲਾਅ ਕਰ ਸਕਦੀ ਹੈ ਤਾਂ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਾ ਲੈਣ ਦੀ ਜ਼ਿੱਦਬਾਜ਼ੀ ਸਮਝ ਤੋਂ ਬਾਹਰ ਹੈ।ਇਕ ਰਸਮੀ ਮਤੇ ਵਿੱਚ ਮੰਤਰੀ ਮੰਡਲ ਨੇ ਸਪੱਸ਼ਟ ਸ਼ਬਦਾਂ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ 28 ਅਗਸਤ, 2020 ਅਤੇ 20 ਅਕਤੂਬਰ, 2020 ਨੂੰ ਪਾਸ ਕੀਤੇ ਗਏ ਮਤਿਆਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ। ਮੰਤਰੀ ਮੰਡਲ ਨੇ ਭਾਰਤ ਸਰਕਾਰ ਨੂੰ ਇਹ ਖੇਤੀ ਕਾਨੂੰਨ ਰੱਦ ਕਰਨ ਲਈ ਕਿਹਾ ਕਿਉਂ ਜੋ ਭਾਰਤ ਦੇ ਸੰਵਿਧਾਨ ਦੇ ਤਹਿਤ ਖੇਤੀਬਾੜੀ, ਸੂਬਾਈ ਵਿਸ਼ਾ ਹੈ ਅਤੇ ਇਸੇ ਤਰ੍ਹਾਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨੂੰ ਕਾਨੂੰਨੀ ਅਧਿਕਾਰ ਬਣਾਇਆ ਜਾਵੇ। ਮੰਤਰੀ ਮੰਡਲ ਨੇ ਸੁਪਰੀਮ ਕੋਰਟ ਵੱਲੋਂ ਖੇਤੀ ਕਾਨੂੰਨਾਂ ‘ਤੇ ਰੋਕ ਲਾਉਣ ਦੇ ਹੁਕਮਾਂ ਦਾ ਸਵਾਗਤ ਕੀਤਾ ਜਿਸ ਵਿੱਚ ਪੰਜਾਬ ਦੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਮੰਨਿਆ ਗਿਆ ਜੋ ਕਿ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਹਨ ਅਤੇ ਉਨ੍ਹਾਂ ਦੀ ਪੀੜਾ ਅਤੇ ਗੁੱਸੇ ਨੂੰ ਪ੍ਰਮਾਣਿਤ ਕਰਦੇ ਹਨ।ਮਤੇ ਮੁਤਾਬਕ,”ਸਾਰੀਆਂ ਸਬੰਧਤ ਧਿਰਾਂ ਨਾਲ ਵਿਸਥਾਰਤ ਤੌਰ ‘ਤੇ ਸੰਵਾਦ ਰਚਾਉਣ ਅਤੇ ਵਿਚਾਰ-ਚਰਚਾ ਕੀਤੇ ਜਾਣ ਦੀ ਲੋੜ ਹੈ ਕਿਉਂ ਜੋ ਇਨ੍ਹਾਂ ਕਾਨੂੰਨਾਂ ਨਾਲ ਦੇਸ਼ ਭਰ ਵਿਚ ਲੱਖਾਂ ਹੀ ਕਿਸਾਨਾਂ ਦੇ ਭਵਿੱਖ ਉਤੇ ਅਸਰ ਪਿਆ ਹੈ ਅਤੇ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨੀਆਂ ਜਾਣੀਆਂ ਚਾਹੀਦੀਆਂ ਹਨ।”ਪੰਜਾਬ ਮੰਤਰੀ ਮੰਡਲ ਨੇ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ 12 ਜਨਵਰੀ, 2021 ਨੂੰ ਤਿੰਨ ਖੇਤੀ ਕਾਨੂੰਨਾਂ ‘ਕਿਸਾਨੀ ਜਿਣਸ ਵਪਾਰ ਤੇ ਵਣਜ (ਉਤਸ਼ਾਹਿਤ ਕਰਨ ਤੇ ਸੁਖਾਲਾ ਬਣਾਉਣ) ਐਕਟ’, ‘ਜ਼ਰੂਰੀ ਵਸਤਾਂ (ਸੋਧ) ਐਕਟ’ ਅਤੇ ‘ਕਿਸਾਨਾਂ ਦੇ (ਸਸ਼ਕਤੀਕਰਨ ਤੇ ਸੁਰੱਖਿਆ) ਕੀਮਤਾਂ ਦੇ ਭਰੋਸੇ ਤੇ ਖੇਤੀ ਸੇਵਾਵਾਂ ਬਾਰੇ ਕਰਾਰ ਐਕਟ’ ਉੱਤੇ ਰੋਕ ਲਾਉਣ ਦੇ ਹੁਕਮ ਨੂੰ ਧਿਆਨ ਹਿੱਤ ਲਿਆ।ਮੰਤਰੀ ਮੰਡਲ ਨੇ ਕਿਸਾਨਾਂ ਦੁਆਰਾ ਜਮਹੂਰੀ ਪ੍ਰੰਪਰਾਵਾਂ ਮੁਤਾਬਕ ਸ਼ਾਂਤਮਈ ਢੰਗ ਨਾਲ ਸੰਘਰਸ਼ ਕੀਤੇ ਜਾਣ ਦੀ ਵੀ ਸ਼ਲਾਘਾ ਕੀਤੀ ਜਿਸ ਦਾ ਭਾਰਤ ਦੀ ਸਰਵ-ਉੱਚ ਅਦਾਲਤ ਨੇ ਵੀ ਨੋਟਿਸ ਲਿਆ ਹੈ।ਮੁੱਖ ਮੰਤਰੀ ਨੇ ਮੰਤਰੀ ਮੰਡਲ ਦੀ ਇਹ ਮੀਟਿੰਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਇਸ ਮੁੱਦੇ ‘ਤੇ ਵਿਚਾਰ-ਚਰਚਾ ਕਰਨ ਦੇ ਇਕ-ਨੁਕਾਤੀ ਏਜੰਡੇ ਉਪਰ ਸੱਦੀ ਸੀ।

Previous Post

ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਛੇ ਜ਼ਿਲਿਆਂ ’ਚ 1249 ਕਰੋੜ ਰੁਪਏ ਦੇ 11 ਨਹਿਰੀ ਪਾਣੀ ਆਧਾਰਤ ਪ੍ਰਾਜੈਕਟਾਂ ’ਤੇ ਕੰਮ ਜਾਰੀ: ਰਜ਼ੀਆ ਸੁਲਤਾਨਾ

Next Post

ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

Recommended

ਕੈਦੀਆਂ ਨੂੰ ਆਰਜ਼ੀ ਪੈਰੋਲ ਦੀ ਆਗਿਆ ਹੁਣ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਦਿੱਤੀ ਜਾ ਸਕੇਗੀ: ਸੁਖਜਿੰਦਰ ਸਿੰਘ ਰੰਧਾਵਾ

ਕੈਦੀਆਂ ਨੂੰ ਆਰਜ਼ੀ ਪੈਰੋਲ ਦੀ ਆਗਿਆ ਹੁਣ ਵੱਧ ਤੋਂ ਵੱਧ ਹੱਦ ਤੋਂ ਬਾਅਦ ਵੀ ਦਿੱਤੀ ਜਾ ਸਕੇਗੀ: ਸੁਖਜਿੰਦਰ ਸਿੰਘ ਰੰਧਾਵਾ

May 17, 2020
ਦਿੱਲੀ ਹਾਈ ਕੋਰਟ ਨੇ ਗ੍ਰਿਫਤਾਰੀ ਖਿਲਾਫ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ CBI ਤੋਂ ਜਵਾਬ ਮੰਗਿਆ

ਦਿੱਲੀ ਹਾਈ ਕੋਰਟ ਨੇ ਗ੍ਰਿਫਤਾਰੀ ਖਿਲਾਫ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ CBI ਤੋਂ ਜਵਾਬ ਮੰਗਿਆ

July 2, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In