• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਿਸਾਨਾਂ ਦਾ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ, 26 ਜਨਵਰੀ ਦਾ ਇਕੱਠ ਇਤਿਹਾਸਕ ਹੋਵੇਗਾ: ਬ੍ਰਹਮਪੁਰਾ

Asli Punjabi by Asli Punjabi
January 16, 2021
in Punjab, ਕਾਰੋਬਾਰ
0
ਕਿਸਾਨਾਂ ਦਾ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ, 26 ਜਨਵਰੀ ਦਾ ਇਕੱਠ ਇਤਿਹਾਸਕ ਹੋਵੇਗਾ: ਬ੍ਰਹਮਪੁਰਾ
616
SHARES
3.4k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਕਾਲੇ ਖ਼ੇਤੀ ਕਾਨੂੰਨ ਭਾਰਤ ਦੀ ਆਰਥਿਕਤਾ ਨੂੰ ਪ੍ਰਭਾਵਤ ਕਰ ਰਹੇ ਹਨ:ਬ੍ਰਹਮਾਪੁਰਾ
ਚੰਡੀਗੜ੍ਹ – ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਲੈ ਕੇ ਕੇਂਦਰ ਸਰਕਾਰ ਦੀਆਂ ਮੰਦਭਾਗੀਆਂ ਨੀਤੀਆਂ ਕਾਰਨ ਕਿਸਾਨ ਭਾਈਚਾਰੇ ਦੇ ਨਾਲ-ਨਾਲ ਆਮ ਲੋਕ ਲੰਮੇ ਸਮੇਂ ਤੋਂ ਕੜਾਕੇ ਦੇ ਠੰਡੇ ਮੌਸਮ ਵਿੱਚ ਮੋਦੀ ਸਰਕਾਰ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਜਿਸ ਵਿਚ ਬਹੁਤ ਲੋਕਾਂ ਦੀ ਕੀਮਤੀ ਜਾਨਾਂ ਜਾ ਚੁਕੀਆਂ ਹਨ ਜੋ ਕਿ ਬਹੁਤ ਅਫ਼ਸੋਸ ਅਤੇ ਦੁੱਖ ਦੀ ਗੱਲ ਹੈ।ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੇਂਦਰ ਸਰਕਾਰ ਦੀ ਰੱਜ ਕੇ ਨਿੰਦਿਆ ਕੀਤੀ। ਉਨ੍ਹਾਂ ਵਿਸਥਾਰ ਵਿਚ ਕਿਹਾ ਕਿ ਭਾਰਤ ਵਿੱਚ ਕਿਸਾਨੀ ਅੰਦੋਲਨ ਪੰਜਾਬ ਤੋਂ ਸ਼ੁਰੂ ਹੋਇਆ ਸੀ ਅਤੇ ਅੱਜ ਇੱਕ ਦੇਸ਼ਵਿਆਪੀ ਲਹਿਰ ਸਥਾਪਤ ਕਰ ਚੁੱਕਿਆ ਹੈ ਅਤੇ ਜੇਕਰ ਕੇਂਦਰ ਸਰਕਾਰ ਆਪਣੀਆਂ ਗਲਤੀਆਂ ਮੰਨਦੇ ਹੋਏ ਕੁੱਝ ਢੁਕਵਾਂ ਹੱਲ ਨਹੀਂ ਲੱਭਦੀ ਤਾਂ ਫ਼ੇਰ ਇਹ ਅੰਦੋਲਨ ਹੋਰ ਵੱਡਾ ਹੁੰਦਾ ਜਾਵੇਗਾ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਤਿਆਗਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੁਆਰਾ ਦਿੱਤਾ ਗਿਆ 26 ਜਨਵਰੀ ਦਾ ਸੱਦਾ ਇਤਿਹਾਸਕ ਸਾਬਤ ਹੋਏਗਾ ਕਿਉਂਕਿ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਲਹਿਰ ਹੈ ਜੋ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਚੱਲ ਰਹੀ ਹੈ ਅਤੇ ਕੁੱਝ ਲੋਕ ਜਾਣਬੁੱਝ ਕੇ ਇਸ ਸ਼ਾਂਤਮਈ ਅੰਦੋਲਨ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਨਾਲ ਜੋੜ ਰਹੇ ਹਨ ਜੋ ਕਿ ਇੱਕ ਨੀਵੀਂ-ਪੱਧਰ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਜਿਸ ਤੋਂ ਪਰਹੇਜ਼ ਕੀਤਾ ਜਾਣਾ ਚਾਹੀਦਾ ਹੈ।ਸ੍ਰ. ਬ੍ਰਹਮਪੁਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੁਹਿਰਦਤਾ ਨਾਲ ਸਲਾਹ ਦਿੰਦੇ ਹੋਏ ਕਿਹਾ ਕਿ ਲੋਕਾਂ ਕੋਲ ਸਰਕਾਰ ਬਣਾਉਣ ਦੀ ਤਾਕਤ ਹੈ ਅਤੇ ਜੇਕਰ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰਦੀ ਤਾਂ ਇਹ ਸਿਆਸਤਦਾਨਾਂ ਨੂੰ ਸੱਤਾ ਤੋਂ ਬਾਹਰ ਵੀ ਕਰ ਸਕਦੀ ਹੈ ਜੋ ਕਿ ਮੋਦੀ ਸ਼ਾਸਨ ਦੇ ਦਿਨਾਂ ਵਿੱਚ ਸੰਭਵ ਹੁੰਦਾ ਜਾਪ ਰਿਹਾ ਹੈ। ਇਸ ਕਾਰਨ ਖ਼ੇਤੀ ਕਾਨੂੰਨ ਜੋ ਕਿ ਭਾਰਤ ਦੇ ਲੋਕਾਂ ਦੇ ਨਾਲ ਨਾਲ ਕਿਸਾਨਾਂ ਦੇ ਵਿਰੁੱਧ ਹਨ, ਨੂੰ ਤੁਰੰਤ ਰੱਉ ਕੀਤਾ ਜਾਣਾ ਚਾਹੀਦਾ ਹੈ।ਸ੍ਰ. ਬ੍ਰਹਮਪੁਰਾ ਨੇ ਇਸ ਤੱਥ ਦੀ ਸਮੀਖਿਆ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੜੀਅਲ ਰਵੱਈਆ ਇਸ ਅੰਦੋਲਨ ਨੂੰ ਮਹਾਨ ਤਬਦੀਲੀ ਵਿੱਚ ਬਦਲਣ ਲਈ ਜ਼ਿੰਮੇਵਾਰ ਹੈ। ਇਹ ਨਾ ਸਿਰਫ਼ ਭਾਰਤੀ ਉਦਯੋਗ ਨੂੰ ਨੁਕਸਾਨ ਪਹੁੰਚਾ ਰਿਹਾ ਹੈ ਬਲਕਿ ਉਹ ਵਪਾਰਕ ਅਦਾਰਿਆਂ ਨੂੰ ਵੀ ਵੱਡਾ ਘਾਟਾ ਹੋ ਰਿਹਾ ਹੈ ਜੋ ਦੁਨੀਆ ਦੇ ਵੱਖ-ਵੱਖ ਕੋਨਿਆਂ ਤੋਂ ਭਾਰਤ ਤੋਂ ਚੀਜ਼ਾਂ ਦਾ ਨਿਰਯਾਤ ਅਤੇ ਆਯਾਤ ਕਾਰੋਬਾਰ ਕਰ ਰਹੇ ਹਨ ਜਿਸ ਦਾ ਸਿੱਧਾ ਅਸਿੱਧੇ ਨੁਕਸਾਨ ਭਾਰਤੀ ਅਰਥਚਾਰੇ ਤੇ ਪ੍ਰਭਾਵ ਪੈ ਰਿਹਾ ਹੈ। ਸ੍ਰ. ਬ੍ਰਹਮਪੁਰਾ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਸ੍ਰ. ਬ੍ਰਹਮਪੁਰਾ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਦੇਸ਼ੀ ਧਰਤੀ ‘ਤੇ ਹਿੰਸਾ ਅਤੇ ਵਿਰੋਧ ਪ੍ਰਦਰਸ਼ਨ ਦੀਆਂ ਘਟਨਾਵਾਂ ਨੂੰ ਦੇਖ ਕੇ ਦੁੱਖ ਜਾਹਰ ਕਰਦੇ ਹਨ ਪਰ ਉਨ੍ਹਾਂ ਨੂੰ ਆਪਣੇ ਦੇਸ਼ ਦੇ ਕਿਸਾਨਾਂ ਦਾ ਦਰਦ ਮਹਿਸੂਸ ਹੀ ਨਹੀਂ ਹੁੰਦਾ ਅਤੇ ਨਾ ਹੀ ਉਨ੍ਹਾਂ ਕੋਲ ਇੱਕ ਕਿਸਾਨ ਪੱਖੀਂ ਵਿਚਾਰਧਾਰਾ ਹੈ।ਸ੍ਰ. ਬ੍ਰਹਮਪੁਰਾ ਨੇ ਕਿਸਾਨਾਂ ਦੇ ਅੰਦੋਲਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਨੇ ਹੁਣ ਤੱਕ ਇਸ ਅੰਦੋਲਨ ਨੂੰ ਬਹੁਤ ਸ਼ਾਂਤਮਈ ਢੰਗ ਨਾਲ ਬਣਾਈ ਰੱਖਿਆ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੀ ਸਖ਼ਤ ਨਿੰਦਾ ਕਰਦਾ ਹੈ ਜਿੰਨ੍ਹਾਂ ਨੂੰ ਭਾਜਪਾ ਨੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਬਿਨਾਂ ਕਿਸੇ ਸੋਚੇ ਸਮਝੇ ਪਾਸ ਕਰ ਦਿੱਤਾ, ਜੋ ਜ਼ਬਰਦਸਤੀ ਆਮ ਲੋਕਾਂ ਦੇ ਮੱਥੇ ਤੇ ਮੜੇ ਜਾ ਰਹੇ ਹਨ।

Previous Post

ਟੋਕੀਓ ਉਲੰਪਿਕਸ ਲਈ ਪੰਜਾਬ ਪੱਬਾਂ ਭਾਰ; ਵੱਧ ਤੋਂ ਵੱਧ ਕੋਟਾ ਹਾਸਲ ਕਰਨਾ ਸਾਡਾ ਮੁੱਖ ਟੀਚਾ: ਰਾਣਾ ਸੋਢੀ

Next Post

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 6986 ਪਿੰਡਾਂ ਵਿੱਚ 66 ਲੱਖ ਤੋਂ ਵੱਧ ਬੂਟੇ ਲਗਾਏ: ਸਾਧੂ ਸਿੰਘ ਧਰਮਸੋਤ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 6986 ਪਿੰਡਾਂ ਵਿੱਚ 66 ਲੱਖ ਤੋਂ ਵੱਧ ਬੂਟੇ ਲਗਾਏ: ਸਾਧੂ ਸਿੰਘ ਧਰਮਸੋਤ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 6986 ਪਿੰਡਾਂ ਵਿੱਚ 66 ਲੱਖ ਤੋਂ ਵੱਧ ਬੂਟੇ ਲਗਾਏ: ਸਾਧੂ ਸਿੰਘ ਧਰਮਸੋਤ

Recommended

ਤ੍ਰੈ-ਮਾਸਿਕ ਰਸਾਲੇ ‘ਰਾਵੀ’ ਦੇ ਲੋਕ-ਅਰਪਣ ਦੌਰਾਨ ਲੇਖਕ ਰਿਪੁਦਮਨ ਸਿੰਘ ਰੂਪ ਦਾ ਸਨਮਾਨ

ਤ੍ਰੈ-ਮਾਸਿਕ ਰਸਾਲੇ ‘ਰਾਵੀ’ ਦੇ ਲੋਕ-ਅਰਪਣ ਦੌਰਾਨ ਲੇਖਕ ਰਿਪੁਦਮਨ ਸਿੰਘ ਰੂਪ ਦਾ ਸਨਮਾਨ

January 19, 2022
ਹਾਈ ਕੋਰਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਅੱਜ, ਹੋਵੇਗੀ ਈ ਵੀ ਐਮ ਦੀ ਵਰਤੋਂ

ਹਾਈ ਕੋਰਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਅੱਜ, ਹੋਵੇਗੀ ਈ ਵੀ ਐਮ ਦੀ ਵਰਤੋਂ

December 15, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In