• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਮੰਤਰੀਆਂ ਦੇ ਸਮੂਹ ਵੱਲੋਂ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਤਿੰਨ ਦਿਨਾਂ ਦੇ ਅੰਦਰ ਜਾਰੀ ਕਰਨ ਦੇ ਆਦੇਸ਼

Asli Punjabi by Asli Punjabi
January 16, 2021
in Punjab, Top Stories, ਕਾਰੋਬਾਰ
0
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਮੰਤਰੀਆਂ ਦੇ ਸਮੂਹ ਵੱਲੋਂ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਤਿੰਨ ਦਿਨਾਂ ਦੇ ਅੰਦਰ ਜਾਰੀ ਕਰਨ ਦੇ ਆਦੇਸ਼
589
SHARES
3.3k
VIEWS
Share on FacebookShare on TwitterShare on Whatsapp

ਸਕਾਲਰਸ਼ਿਪ ਦੇ ਪੈਂਡਿੰਗ ਮਾਮਲਿਆਂ ‘ਤੇ ਚਰਚਾ ਲਈ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ 19 ਜਨਵਰੀ ਨੂੰ ਕੀਤੀ ਜਾਵੇਗੀ ਮੀਟਿੰਗ: ਮਨਪ੍ਰੀਤ ਸਿੰਘ ਬਾਦਲ

ਚੰਡੀਗੜ੍ਹ – ਕੇਂਦਰ ਸਰਕਾਰ ਵੱਲੋਂ 2017 ਵਿੱਚ ਐਸ.ਸੀ. ਵਿਦਿਆਰਥੀਆਂ ਲਈ ਚੱਲ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਕੀਤੇ ਜਾਣ ਕਾਰਨ ਪ੍ਰਾਈਵੇਟ ਕਾਲਜਾਂ/ਸੰਸਥਾਵਾਂ ਵੱਲੋਂ ਫੀਸ ਨਾ ਭਰ ਸਕਣ ਵਾਲੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕੇ ਜਾਣ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਵੱਲੋਂ ਸਬੰਧਤ ਸਾਰੀਆਂ ਸੰਸਥਾਵਾਂ ਨੂੰ ਤਿੰਨ ਦਿਨ ਦੇ ਅੰਦਰ ਵਿਦਿਆਰਥੀਆਂ ਨੂੰ ਡਿਗਰੀਆਂ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਇਹ ਫੈਸਲਾ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਹੋਣ ਕਾਰਨ ਸਾਲ 2017-19, 2018-19 ਤੇ 2019-20 ਬਾਬਤ ਪੈਂਡਿੰਗ ਪਏ ਮਾਮਲਿਆਂ ਸਬੰਧੀ ਫੈਸਲਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਕੱਲ੍ਹ ਕੈਬਨਿਟ ਮੀਟਿੰਗ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਿੱਚ ਮੰਤਰੀਆਂ ਦੇ ਸਮੂਹ ਦੀ ਬਣਾਈ ਗਈ ਉਚ ਤਾਕਤੀ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਦੌਰਾਨ ਲਿਆ ਗਿਆ।ਮੰਤਰੀਆਂ ਦੇ ਸਮੂਹ ਦੀ ਮੀਟਿੰਗ ਵਿੱਚ ਸਮਾਜਿਕ ਨਿਆਂ ਅਧਿਕਾਰਤਾ ਮੰਤਰੀ ਸਾਧੂ ਸਿੰਘ ਧਰਮਸੋਤ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹੋਏ।ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਮੰਤਰੀਆਂ ਦੇ ਸਮੂਹ ਵੱਲੋਂ 19 ਜਨਵਰੀ, 2021 ਨੂੰ ਸਬੰਧਤ ਕਾਲਜਾਂ ਤੇ ਸੰਸਥਾਵਾਂ ਨੂੰ ਵੀ ਮੀਟਿੰਗ ਲਈ ਬੁਲਾਇਆ ਗਿਆ ਹੈ ਜਿਸ ਵਿੱਚ ਉਨ੍ਹਾਂ ਦੇ ਪੈਂਡਿੰਗ ਮਸਲੇ ਵਿਚਾਰਨ ਅਤੇ ਉਨ੍ਹਾਂ ਦੇ ਹੱਲ ਲਈ ਸੂਬਾ ਸਰਕਾਰ ਵੱਲੋਂ ਸਕਰਾਤਮਕ ਰੁਖ ਅਪਣਾਉਂਦਿਆਂ ਖੁੱਲ੍ਹੇ ਮਨ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਇਸ ਗੱਲ ਉਤੇ ਵਿਚਾਰ ਕੀਤਾ ਜਾਵੇਗਾ ਕਿ ਤਿੰਨ ਸਾਲ ਦੀਆਂ ਦੇਣਦਾਰੀਆਂ ਕਿਸ ਪ੍ਰਕਿਰਿਆ ਅਤੇ ਪੜਾਵਾਂ ਵਿੱਚ ਦੇਣੀਆਂ ਹਨ।ਉਨ੍ਹਾਂ ਨਾਲ ਹੀ ਇਨ੍ਹਾਂ ਕਾਲਜਾਂ ਤੇ ਸੰਸਥਾਵਾਂ ਨੂੰ ਮੀਟਿੰਗ ਤੋਂ ਪਹਿਲਾਂ ਰੋਕੀਆਂ ਗਈਆਂ ਵਿਦਿਆਰਥੀਆਂ ਦੀਆਂ ਡਿਗਰੀਆਂ ਜਾਰੀ ਕਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਮਾਮਲੇ ਨਿਪਟਾਉਣ ਲਈ ਸੱਦੀ ਗਈ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੰਸਥਾਵਾਂ ਨੂੰ ਇਹ ਸ਼ਰਤ ਰੱਖੀ ਗਈ ਹੈ ਕਿ ਤਿੰਨ ਦਿਨ ਦੇ ਅੰਦਰ ਡਿਗਰੀਆਂ ਸੌਂਪੀਆਂ ਜਾਣ।ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ 2017 ਵਿੱਚ ਦਲਿਤ ਵਿਰੋਧੀ ਫੈਸਲਾ ਲੈਂਦਿਆਂ ਐਸ.ਸੀ. ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਕਰ ਦਿੱਤੀ ਗਈ ਸੀ ਜਿਸ ਕਾਰਨ ਐਸ.ਸੀ. ਵਿਦਿਆਰਥੀਆਂ ਵਿੱਚ ਘਬਰਾਹਟ ਦਾ ਮਾਹੌਲ ਪੈਦਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸਕੀਮ ਤਹਿਤ ਆਪਣਾ ਹਿੱਸਾ ਪਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਫੀਸ ਨਾ ਜਮ੍ਹਾਂ ਹੋਣ ਕਾਰਨ ਵਿਦਿਆਰਥੀਆਂ ਦੀ ਡਿਗਰੀ ਰੋਕਣ ਅਤੇ ਕਾਲਜਾਂ ਵੱਲੋਂ ਵਿਦਿਆਰਥੀਆਂ ਤੋਂ ਹਲਫੀਆ ਬਿਆਨ ਜਾਂ ਹੋਰ ਲਿਖਤੀ ਦਸਤਾਵੇਜ਼ ਲੈਣ ਦੇ ਪੂਰੀ ਤਰ੍ਹਾਂ ਖਿਲਾਫ ਹੈ, ਇਸ ਲਈ ਸੂਬਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜੇਕਰ ਕੋਈ ਵੀ ਸੰਸਥਾ ਜਾਂ ਕਾਲਜ ਕਿਸੇ ਵੀ ਵਿਦਿਆਰਥੀ ਦੀ ਡਿਗਰੀ ਰੋਕਦੀ ਹੈ ਜਾਂ ਕਿਸੇ ਵਿਦਿਆਰਥੀ ਤੋਂ ਹਲਫੀਆ ਬਿਆਨ ਲੈਂਦੀ ਹੈ ਤਾਂ ਸੂਬਾ ਸਰਕਾਰ ਵੱਲੋਂ ਸਬੰਧਤ ਕਾਲਜ ਜਾਂ ਸੰਸਥਾ ਦੀ ਮਾਨਤਾ ਰੱਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫੀਸਾਂ ਦਾ ਮਾਮਲਾ ਸਰਕਾਰ ਤੇ ਸੰਸਥਾਵਾਂ ਵਿਚਾਲੇ ਹੈ ਜਿਸ ਦੇ ਚੱਲਦਿਆਂ ਸੂਬਾ ਸਰਕਾਰ ਕਿਸੇ ਵੀ ਐਸ.ਸੀ. ਵਿਦਿਆਰਥੀ ਦਾ ਨੁਕਸਾਨ ਨਹੀਂ ਹੋਣ ਦੇਵੇਗੀ।ਸ੍ਰੀ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਡਾ.ਬੀ.ਆਰ.ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਲਾਰਸ਼ਿਪ ਸਕੀਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਸੀ। ਹੁਣ ਕੇਂਦਰ ਸਰਕਾਰ ਵੱਲੋਂ 60-40 ਅਨੁਪਾਤ ਵਿੱਚ ਇਹ ਸਕੀਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਪੁਰਾਣੀ ਸਕੀਮ ਅਨੁਸਾਰ ਪੂਰੀ ਰਾਸ਼ੀ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਂਦੀ ਸੀ ਪਰ ਨਵੀਂ ਸਕੀਮ ਵਿੱਚ ਕੇਂਦਰ ਸਰਕਾਰ ਵੱਲੋਂ 60 ਫੀਸਦੀ ਰਾਸ਼ੀ ਦਿੱਤੀ ਜਾਵੇਗੀ ਜਦੋਂ ਕਿ ਸੂਬਾ ਸਰਕਾਰ 40 ਫੀਸਦੀ ਹਿੱਸਾ ਪਾਵੇਗੀ।ਸ੍ਰੀ ਚੰਨੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਕਾਲਰਸ਼ਿਪ ਸਕੀਮ ਲਈ ਆਮਦਨ ਦੀ ਹੱਦ 2.5 ਲੱਖ ਰੁਪਏ ਮਿੱਥੀ ਹੈ ਜਿਸ ਨੂੰ 4 ਲੱਖ ਰੁਪਏ ਤੱਕ ਵਧਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਤਰਕ ਹੈ ਕਿ ਆਮਦਨ ਹੱਦ ਵਧਾਉਣ ਨਾਲ ਵੱਧ ਤੋਂ ਵੱਧ ਵਿਦਿਆਰਥੀ ਇਸ ਸਕੀਮ ਤਹਿਤ ਕਵਰ ਹੋ ਸਕਣਗੇ।ਸਮਾਜਿਕ ਨਿਆਂ ਅਧਿਕਾਰਤਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੁੱਖ ਮੰਤਰੀ ਦਾ ਸਾਫ ਤੌਰ ‘ਤੇ ਇਹ ਮੰਨਣਾ ਹੈ ਕਿ ਕੋਈ ਵੀ ਵਿਦਿਆਰਥੀ ਡਿਗਰੀ ਨਾ ਮਿਲਣ ਕਾਰਨ ਅਗਲੇਰੀ ਸਿੱਖਿਆ ਜਾਂ ਰੋਜ਼ਗਾਰ ਦਾ ਮੌਕਾ ਹਾਸਲ ਕਰਨ ਤੋਂ ਖੁੰਝ ਨਾ ਜਾਵੇ ਜਿਸ ਲਈ ਇਸ ਮੰਤਰੀ ਸਮੂਹ ਦਾ ਗਠਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਸਬੰਧਤ ਕਾਲਜਾਂ ਤੇ ਸੰਸਥਾਵਾਂ ਨਾਲ ਮਿਲ ਕੇ ਇਸ ਬਾਰੇ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਆਪਣੇ ਫਰਜ਼ਾਂ ਤੋਂ ਭੱਜ ਗਈ ਹੈ ਤਾਂ ਸੂਬਾ ਸਰਕਾਰ ਐਸ.ਸੀ. ਵਿਦਿਆਰਥੀਆਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਕਿਸੇ ਵੀ ਵਿਦਿਆਰਥੀ ਦਾ ਹੱਕ ਨਹੀਂ ਮਰਨ ਦੇਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਕਾਲਜਾਂ ਤੇ ਸੰਸਥਾਵਾਂ ਨੂੰ ਤਿੰਨ ਦਿਨਾਂ ਦੇ ਅੰਦਰ ਵਿਦਿਆਰਥੀਆਂ ਨੂੰ ਡਿਗਰੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।ਉਚ ਤਾਕਤੀ ਕਮੇਟੀ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਵਿਨੀ ਮਹਾਜਨ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਸਮਾਜਿਕ ਨਿਆਂ ਅਧਿਕਾਰਤਾ ਜਸਪਾਲ ਸਿੰਘ, ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਅਨੁਰਾਗ ਵਰਮਾ, ਡੀ.ਪੀ.ਆਈ. (ਕਾਲਜਾਂ) ਪਰਮਜੀਤ ਸਿੰਘ ਵੀ ਸ਼ਾਮਲ ਹੋਏ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸਿਹਤ ਮੰਤਰੀ ਨੇ 36 ਮੈਡੀਕਲ ਲੈਬ-ਟੈਕਨੀਸ਼ਨਾਂ ਨੂੰ ਨਿਯੁਕਤੀ ਪੱਤਰ ਦਿੱਤੇ

Next Post

ਪੰਜਾਬ ਸਰਕਾਰ ਵੱਲੋਂ ਰਾਈਟ ਟੂ ਫੇਅਰ ਕੰਪਨਸੇਸ਼ਨ ਐਂਡ ਟਰਾਂਸਪੇਰੈਂਸੀ ਇਨ ਲੈਂਡ ਐਕੂਜਿਸ਼ਨ, ਰੀਹੈਬਿਲੀਟੇਸ਼ਨ ਐਂਡ ਰੀਸੈਟਲਮੈਂਟ ਐਕਟ, 2013 ਵਿੱਚ ਸੋਧ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਪੰਜਾਬ ਸਰਕਾਰ ਵੱਲੋਂ ਰਾਈਟ ਟੂ ਫੇਅਰ ਕੰਪਨਸੇਸ਼ਨ ਐਂਡ ਟਰਾਂਸਪੇਰੈਂਸੀ ਇਨ ਲੈਂਡ ਐਕੂਜਿਸ਼ਨ, ਰੀਹੈਬਿਲੀਟੇਸ਼ਨ ਐਂਡ ਰੀਸੈਟਲਮੈਂਟ ਐਕਟ, 2013 ਵਿੱਚ ਸੋਧ

ਪੰਜਾਬ ਸਰਕਾਰ ਵੱਲੋਂ ਰਾਈਟ ਟੂ ਫੇਅਰ ਕੰਪਨਸੇਸ਼ਨ ਐਂਡ ਟਰਾਂਸਪੇਰੈਂਸੀ ਇਨ ਲੈਂਡ ਐਕੂਜਿਸ਼ਨ, ਰੀਹੈਬਿਲੀਟੇਸ਼ਨ ਐਂਡ ਰੀਸੈਟਲਮੈਂਟ ਐਕਟ, 2013 ਵਿੱਚ ਸੋਧ

Recommended

ਅਟਲਾਂਟਾ ਵਿੱਚ ਸਕੂਲ ਦੇ ਬਾਹਰ ਚੱਲੀਆਂ ਗੋਲੀਆਂ, 4 ਵਿਦਿਆਰਥੀ ਜ਼ਖ਼ਮੀ

ਅਟਲਾਂਟਾ ਵਿੱਚ ਸਕੂਲ ਦੇ ਬਾਹਰ ਚੱਲੀਆਂ ਗੋਲੀਆਂ, 4 ਵਿਦਿਆਰਥੀ ਜ਼ਖ਼ਮੀ

February 15, 2024
ਸੰਯੁਕਤ ਰਾਸ਼ਟਰ ਵਿੱਚ ਕੰਮ-ਕਾਜ ਸਾਂਭਣ ਲਈ ਨਿਊਯਾਰਕ ਪੁੱਜੇ ਤਿਰੂਮੂਰਤੀ

ਸੰਯੁਕਤ ਰਾਸ਼ਟਰ ਵਿੱਚ ਕੰਮ-ਕਾਜ ਸਾਂਭਣ ਲਈ ਨਿਊਯਾਰਕ ਪੁੱਜੇ ਤਿਰੂਮੂਰਤੀ

May 20, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In