• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਅਗਲੇ ਪੰਜ ਦਿਨ ਵਿੱਚ 59 ਥਾਵਾਂ ਉਤੇ 1.74 ਲੱਖ ਸਿਹਤ ਕਾਮਿਆਂ ਦੇ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਕੀਤੇ ਜਾਣ ਦੀਆਂ ਪੁਖਤਾ ਤਿਆਰੀਆਂ

Asli Punjabi by Asli Punjabi
January 16, 2021
in Health, Punjab, Top Stories
0
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਅਗਲੇ ਪੰਜ ਦਿਨ ਵਿੱਚ 59 ਥਾਵਾਂ ਉਤੇ 1.74 ਲੱਖ ਸਿਹਤ ਕਾਮਿਆਂ ਦੇ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਕੀਤੇ ਜਾਣ ਦੀਆਂ ਪੁਖਤਾ ਤਿਆਰੀਆਂ
587
SHARES
3.3k
VIEWS
Share on FacebookShare on TwitterShare on Whatsapp

2,04,500 ਕੋਵੀਸ਼ੀਲਡ ਖੁਰਾਕਾਂ ਪ੍ਰਾਪਤ ਹੋਣ ਉਤੇ ਪ੍ਰਧਾਨ ਮੰਤਰੀ ਦਾ ਧੰਨਵਾਦ, ਗਰੀਬਾਂ ਲਈ ਮੁਫਤ ਟੀਕਾਕਰਨ ਉਪਰ ਵੀ ਵਿਚਾਰ ਕਰਨ ਲਈ ਕਿਹਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 1.74 ਲੱਖ ਸਿਹਤ ਕਾਮਿਆਂ ਦੇ ਟੀਕਾਕਰਨ ਦੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੇ ਜਾਣ ਦੀਆਂ ਪੁਖਤਾ ਤਿਆਰ ਕੀਤੀ ਜਾ ਚੁੱਕੀਆਂ ਹਨ ਅਤੇ ਪਹਿਲੇ ਪੜਾਅ ਵਿੱਚ ਅਗਲੇ ਪੰਜ ਦਿਨਾਂ ਤੱਕ ਰੋਜਾਨਾ 40,000 ਸਿਹਤ ਕਾਮਿਆਂ ਨੂੰ ਟੀਕਾਕਰਨ ਮੁਹਿੰਮ ਹੇਠ ਕਵਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸੂਬੇ ਦੀ ਗਰੀਬ ਵਸੋਂ ਲਈ ਮੁਫ਼ਤ ਟੀਕਾਕਰਨ ਦੀ ਮੰਗ ਕੀਤੀ ਹੈ।ਕੋਵੀਸ਼ੀਲਡ ਵੈਕਸੀਨ ਦੀਆਂ 2,04,500 ਖੁਰਾਕਾਂ ਪ੍ਰਾਪਤ ਹੋਣ ਦਾ ਜਿਕਰ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਵਿੱਚ ਸੂਬਾਈ ਅਤੇ ਕੇਂਦਰ ਸਰਕਾਰ ਦੇ ਸਿਹਤ ਸੰਭਾਲ ਕਾਮਿਆਂ ਲਈ ਪਹਿਲ ਦੇ ਆਧਾਰ ਉਤੇ ਵੈਕਸੀਨ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਬਿਮਾਰੀ ਦਾ ਬੋਝ ਘਟਾਉਣ ਅਤੇ ਇਸ ਦੇ ਅੱਗੇ ਫੈਲਾਅ ਨੂੰ ਰੋਕਣ ਦੇ ਮੱਦੇਨਜ਼ਰ ਗਰੀਬ ਲੋਕਾਂ ਲਈ ਮੁਫ਼ਤ ਵੈਕਸੀਨ ਮੁਹੱਈਆ ਕਰਵਾਉਣ ਉਪਰ ਵਿਚਾਰ ਕੀਤਾ ਜਾਵੇ ਜਿਸ ਦੇ ਨਤੀਜੇ ਵਜੋਂ ਆਰਥਿਕ ਗਤੀਵਿਧੀਆਂ ਵਿੱਚ ਵਾਧਾ ਹੋਵੇਗਾ।ਕੇਂਦਰ ਸਰਕਾਰ ਦੇ ਕੁਝ ਸਰੋਤਾਂ ਦੀਆਂ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕਿ ਸਿਹਤ ਸੰਭਾਲ ਕਾਮਿਆਂ ਅਤੇ ਮੂਹਰਲੀ ਕਤਾਰ ਦੇ ਵਰਕਰਾਂ ਤੋਂ ਇਲਾਵਾ ਬਾਕੀ ਆਬਾਦੀ ਨੂੰ ਸ਼ਾਇਦ ਮੁਫ਼ਤ ਦਵਾਈ ਮੁਹੱਈਆ ਨਾ ਕਰਵਾਈ ਜਾ ਸਕੇ, ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਸੂਬੇ ਦੇ ਲੋਕ ਕੋਵਿਡ ਦੇ ਕਾਰਨ ਬਹੁਤ ਔਖੇ ਸਮੇਂ ਵਿੱਚੋਂ ਗੁਜ਼ਰੇ ਹਨ ਜਿਸ ਨਾਲ ਆਰਥਿਕ ਸਰਗਰਮੀਆਂ ਉਪਰ ਅਸਰ ਪਿਆ ਅਤੇ ਅਰਥਚਾਰਾ ਅਜੇ ਵੀ ਇਸ ਸੰਕਟ ਵਿੱਚੋਂ ਨਹੀਂ ਉਭਰ ਸਕਿਆ। ਉਨ੍ਹਾਂ ਕਿਹਾ, ‘ਸਮਾਜ ਦੇ ਗਰੀਬ ਤਬਕਿਆਂ ਲਈ ਟੀਕਾਕਰਨ ਵਾਸਤੇ ਅਦਾ ਕਰਨਾ ਮੁਸ਼ਕਲ ਹੋਵੇਗਾ।‘ਮੁੱਖ ਮੰਤਰੀ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਹੈਲਥ ਕੇਅਰ ਵਰਕਰਾਂ ਦਾ ਟੀਕਾਕਰਨ ਪਹਿਲ ਦੇ ਅਧਾਰ ’ਤੇ ਯਕੀਨੀ ਬਣਾਉਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਅਗਲੇ ਪੜਾਅ ਵਿੱਚ ਫਰੰਟ ਲਾਈਨ ਵਰਕਰਾਂ (ਐੱਫ.ਐੱਲ.ਡਬਲਯੂਜ਼) ਦਾ ਟੀਕਾਕਰਨ ਕੀਤਾ ਜਾਵੇਗਾ।ਸੂਬੇ ਕੋਲ ਟੀਕੇ ਦੇ ਭੰਡਾਰਨ ਅਤੇ ਢੋਆ-ਢੁਆਈ ਲਈ ਢੁੱਕਵੀਂ ਸਮਰੱਥਾ ਹੈ। ੳਨ੍ਹਾਂ ਕਿਹਾ ਕਿ ਟੀਕਾਕਰਨ ਲਈ ਢੁੱਕਵੀਂ ਗਿਣਤੀ ਥਾਵਾਂ ਦੀ ਪਛਾਣ ਕੀਤੀ ਗਈ ਹੈ ਅਤੇ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨਾਂ ਕਿਹਾ ਕਿ ਢੁੱਕਵੀਂ ਗਿਣਤੀ ਵੈਕਸੀਨੇਟਰਾਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਸਿਖਲਾਈ ਦਿੱਤੀ ਗਈ ਹੈ ਅਤੇ ਟੀਕਾਕਰਨ ਸੈਸ਼ਨਾਂ ਦੇ ਪ੍ਰਬੰਧਨ ਲਈ ਢੁੱਕਵੀਂ ਗਿਣਤੀ ਦੀਆਂ ਟੀਮਾਂ ਲਗਾਈਆਂ ਗਈਆਂ ਹਨ ਅਤੇ ਸਿਖਲਾਈ ਦਿੱਤੀ ਗਈ ਹੈ।ਇਹ ਜ਼ਿਕਰ ਕਰਦਿਆਂ ਕਿ “ਕੋਵਿਡ -19 ਮਹਾਂਮਾਰੀ ਇੱਕ ਅਣਕਿਆਸਾ ਸੰਕਟ ਹੈ ਅਤੇ ਸਾਡੇ ਕੋਵਿਡ ਦੇ ਟਾਕਰੇ ਲਈ ਸੂਬੇ ਨੂੰ ਭਾਰੀ ਖਰਚਾ ਸਹਿਣਾ ਪਿਆ ,” ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਕੇਂਦਰ ਨੂੰ ਪਹਿਲਾਂ ਹੀ ਬੇਨਤੀ ਕੀਤੀ ਸੀ ਕਿ ਰਾਜ ਦੇ ਆਫ਼ਤ ਰਾਹਤ ਫੰਡ ਵਿੱਚ ਇਕੱਠੇ ਹੋਏ ਫੰਡਾਂ ਨੂੰ ਕੋਵਿਡ ਦੇ ਟਾਕਰੇ ਵਾਸਤੇ ਵਰਤਣ ਦੀ ਆਗਿਆ ਦਿੱਤੀ ਜਾ ਸਕਦੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ “ ਕਿਰਪਾ ਕਰਕੇ ਬਕਾਇਆ ਭੁਗਤਾਨਾਂ ਦੀ ਅਦਾਇਗੀ ਲਈ ਗ੍ਰਹਿ ਮਾਮਲੇ ਮੰਤਰਾਲੇ ਇਸ ਦੀ ਮਨਜ਼ੂਰੀ ਦੇਵੇ।”ਇਸੇ ਦੌਰਾਨ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਵੱਲੋਂ ਮੁਲਕ ਲਈ ਕੌਮੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਤੁਰੰਤ ਬਾਅਦ ਇਸ ਮੁਹਿੰਮ ਦੇ ਹਿੱਸੇ ਵਜੋਂ ਕੈਪਟਨ ਅਮਰਿੰਦਰ ਸਿੰਘ ਸ਼ਨਿਚਰਵਾਰ ਦੀ ਸਵੇਰ ਸੂਬੇ ਵਿੱਚ ਸਿਹਤ ਕਾਮਿਆਂ ਦੇ ਟੀਕਾਕਰਨ ਦੀ ਪ੍ਰਕਿਰਿਆ ਦਾ ਆਰੰਭ ਕਰਨਗੇ। ਮੁੱਖ ਮੰਤਰੀ ਭਲਕੇ ਸਵੇਰੇ 11.30 ਵਜੇ ਮੋਹਾਲੀ ਤੋਂ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਨਗੇ ਅਤੇ ਪਹਿਲੇ ਪੜਾਅ ਵਿੱਚ ਕੁੱਲ 59 ਟੀਕਾਕਰਨ ਥਾਂਵਾਂ ਉਤੇ ਮੁਹਿੰਮ ਦਾ ਆਰੰਭ ਹੋਵੇਗਾ। ਬੁਲਾਰੇ ਨੇ ਦੱਸਿਆ ਕਿ ਸਿਹਤ ਕਾਮਿਆਂ, ਜਿਨ੍ਹਾਂ ਦੇ ਵੇਰਵੇ ਸੂਬਾ ਸਰਕਾਰ ਵੱਲੋਂ ਕੇਂਦਰ ਨਾਲ ਸਾਂਝੀ ਕੀਤੀ ਗਏ ਹਨ, ਲਈ ਹੀ ਟੀਕਾਕਰਨ ਦੀਆਂ ਖੁਰਾਕਾਂ ਨਿਸ਼ਚਿਤ ਗਿਣਤੀ ਵਿੱਚ ਹਾਸਲ ਹੋਣ ਕਾਰਨ ਹੁਣ ਮੁੱਖ ਮੰਤਰੀ ਖੁਦ ਨਿੱਜੀ ਤੌਰ ਉਤੇ ਅਗਲੇ ਪੜਾਅ ਵਿੱਚ ਵੈਕਸੀਨ ਲਵਾਉਣਗੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਮੁੱਖ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਰਵੀ ਸ਼ਰਮਾ ਆਜ਼ਾਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Next Post

ਸੂਬਾ ਸਰਕਾਰ ਨੇ ਸਕਸ਼ਮ ਯੁਵਾ ਯੋਜਨਾ ਦੇ ਤਹਿਤ 6 ਮਹੀਨੇ ਦੀ ਏਗਜਿਟ ਰਣਨੀਤੀ ਤਿਆਰ ਕੀਤੀ ਹੈ – ਮੁੱਖ ਮੰਤਰੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਸੂਬਾ ਸਰਕਾਰ ਨੇ ਸਕਸ਼ਮ ਯੁਵਾ ਯੋਜਨਾ ਦੇ ਤਹਿਤ 6 ਮਹੀਨੇ ਦੀ ਏਗਜਿਟ ਰਣਨੀਤੀ ਤਿਆਰ ਕੀਤੀ ਹੈ – ਮੁੱਖ ਮੰਤਰੀ

ਸੂਬਾ ਸਰਕਾਰ ਨੇ ਸਕਸ਼ਮ ਯੁਵਾ ਯੋਜਨਾ ਦੇ ਤਹਿਤ 6 ਮਹੀਨੇ ਦੀ ਏਗਜਿਟ ਰਣਨੀਤੀ ਤਿਆਰ ਕੀਤੀ ਹੈ - ਮੁੱਖ ਮੰਤਰੀ

Recommended

ਪੰਜਾਬ ਦੇ ਅਜਿਹੇ ਹਾਲਾਤ ਕਦੇ ਨਹੀਂ ਵੇਖੇ : ਜਥੇਦਾਰ ਧਿਆਨ ਸਿੰਘ ਮੰਡ

ਪੰਜਾਬ ਦੇ ਅਜਿਹੇ ਹਾਲਾਤ ਕਦੇ ਨਹੀਂ ਵੇਖੇ : ਜਥੇਦਾਰ ਧਿਆਨ ਸਿੰਘ ਮੰਡ

October 16, 2023
ਨਾਸਾ ਨੇ ਚੰਨ ਦੀ ਸਤਹਿ ਤੇ ਖੋਜਿਆ ਪਾਣੀ, ਮਨੁੱਖੀ ਬਸਤੀਆਂ ਵਸਾਉਣ ਦੀ ਆਸ ਵਧੀ

ਨਾਸਾ ਨੇ ਚੰਨ ਦੀ ਸਤਹਿ ਤੇ ਖੋਜਿਆ ਪਾਣੀ, ਮਨੁੱਖੀ ਬਸਤੀਆਂ ਵਸਾਉਣ ਦੀ ਆਸ ਵਧੀ

October 28, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In