• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਯੂਏਪੀਏ ਦੀ ਦੁਰਵਰਤੋਂ ਬੀਜੇਪੀ ਸਰਕਾਰ ਦੇ ਤਾਨਾਸ਼ਾਹ ਰਵੱਈਏ ਦਾ ਪ੍ਰਗਟਾਵਾ -ਬੀਬੀ ਜਗੀਰ ਕੌਰ

Asli Punjabi by Asli Punjabi
January 17, 2021
in Punjab
0
ਯੂਏਪੀਏ ਦੀ ਦੁਰਵਰਤੋਂ ਬੀਜੇਪੀ ਸਰਕਾਰ ਦੇ ਤਾਨਾਸ਼ਾਹ ਰਵੱਈਏ ਦਾ ਪ੍ਰਗਟਾਵਾ -ਬੀਬੀ ਜਗੀਰ ਕੌਰ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਐਨਆਈਏ ਵੱਲੋਂ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਨੋਟਿਸ ਭੇਜਣ ਦੀ ਕੀਤੀ ਨਿਖੇਧੀ
ਅੰਮ੍ਰਿਤਸਰ -ਕਿਸਾਨੀ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਰਤ ਦੀ ਭਾਜਪਾ ਸਰਕਾਰ ਵੱਲੋਂ ਕੋਝੇ ਹਥਕੰਡੇ ਵਰਤਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਦਬਾਉਣ ਲਈ ਯੂਏਪੀਏ ਕਾਨੂੰਨ ਦੀ ਦੁਰਵਰਤੋਂ ਕਰਦਿਆਂ ਕਿਸਾਨਾਂ ਅਤੇ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਐਨਆਈਏ ਵੱਲੋਂ ਨੋਟਿਸ ਜਾਰੀ ਕਰਨੇ ਸਰਕਾਰ ਦੀ ਤਾਨਾਸ਼ਾਹ ਨੀਤੀ ਦਾ ਪ੍ਰਗਟਾਵਾ ਹੈ। ਉਨ੍ਹਾਂ ਆਖਿਆ ਕਿ ਦੇਸ਼ ਦੇ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਪਰੰਤੂ ਦੇਸ਼ ਦੀ ਸਰਕਾਰ ਹੱਕ ਤੇ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ ਜੋ ਬਰਦਾਸ਼ਤਯੋਗ ਨਹੀਂ। ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਜੇਕਰ ਕੋਈ ਆਪਣੇ ਨਾਲ ਹੋਈ ਵਧੀਕੀ ਤੇ ਬੇਇਨਸਾਫੀ ਦਾ ਵਿਰੋਧ ਕਰੇ ਤਾਂ ਕੀ ਉਹ ਦੇਸ਼ ਵਿਰੋਧੀ ਹੈ? ਕੀ ਆਪਣੀਆਂ ਭਵਿੱਖ ਦੀਆਂ ਪੀੜ੍ਹੀਆਂ ਲਈ ਚਿੰਤਾ ਕਰਨੀ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਨਾ ਦੇਸ਼ ਨੂੰ ਤੋੜਨ ਵਾਲੀ ਕਾਰਵਾਈ ਹੈ? ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਲਈ ਸੰਜੀਦਗੀ ਨਾਲ ਵਿਚਾਰ ਕਰਨ ਦੀ ਥਾਂ ਆਪਣੀ ਹਉਮੈ ਅਤੇ ਹੰਕਾਰ ਨਾਲ ਲੋਕਤੰਤਰ ਦਾ ਘਾਣ ਕਰ ਰਹੀ ਹੈ। ਖਾਸਕਰ ਘੱਟ ਗਿਣਤੀਆਂ ਪ੍ਰਤੀ ਦੇਸ਼ ਦੀ ਸਰਕਾਰ ਦਾ ਰਵੱਈਆ ਦਬਾਉਣ ਵਾਲਾ ਹੈ। ਸਰਕਾਰ ਦੀ ਮਨਸ਼ਾ ਲੋਕਾਂ ਦੇ ਹਿੱਤਾਂ ਦੀ ਰੱਖਵਾਲੀ ਕਰਨ ਵਾਲੀ ਹੋਣੀ ਚਾਹੀਦੀ ਹੈ ਨਾ ਕਿ ਆਪਣੀ ਜਿੱਦ ਨੂੰ ਪੁਗਾਉਣ ਵਾਲੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨੀ ਸੰਘਰਸ਼ ਪੂਰਨ ਸ਼ਾਂਤਮਈ ਚੱਲ ਰਿਹਾ ਹੈ ਪਰੰਤੂ ਬੀਜੇਪੀ ਸਰਕਾਰ ਆਪਣੇ ਅਸਰ-ਰਸੂਖ ਨਾਲ ਇਸ ਨੂੰ ਜਾਣਬੁੱਝ ਕੇ ਗਲਤ ਰੰਗਤ ਦੇਣ ਦੇ ਯਤਨ ਵਿਚ ਹੈ। ਸਰਕਾਰ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਲਈ ਹਰ ਹੀਲਾ ਵਰਤ ਰਹੀ ਹੈ। ਇਸੇ ਦਾ ਹੀ ਹਿੱਸਾ ਐਨਆਈਏ ਰਾਹੀਂ ਯੂਏਪੀਏ ਤਹਿਤ ਕਿਸਾਨ ਸੰਘਰਸ਼ ਉਪਰ ਵਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਰਵੱਈਆ ਸਾਬਤ ਕਰਦਾ ਹੈ ਕਿ ਦੇਸ਼ ਦੀ ਬੇਜੀਪੀ ਸਰਕਾਰ ਤਾਨਾਸ਼ਾਹ ਬਣ ਚੁੱਕੀ ਹੈ ਜੋ ਭਾਰਤ ਦੇ ਸੰਵਿਧਾਨ ਲਈ ਵੱਡਾ ਖਤਰਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਜੇਪੀ ਸਰਕਾਰ ਲਗਾਤਾਰ ਸੰਵਿਧਾਨ ਦਾ ਘਾਣ ਕਰਦਿਆਂ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਚਾਹੀਦਾ ਤਾਂ ਇਹ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਆਪਣੀਆਂ ਏਜੰਸੀਆਂ ਰਾਹੀਂ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਆਵਾਜ਼ ਸੁਣੇ ਅਤੇ ਉਸ ’ਤੇ ਅਮਲ ਕਰਦਿਆਂ ਮਾਮਲੇ ਦਾ ਹੱਲ ਕਰੇ, ਪਰੰਤੂ ਸਰਕਾਰ ਤਾਂ ਲੋਕ ਆਵਾਜ਼ ਨੂੰ ਦੱਬਣ ਦੀ ਨੀਤੀ ’ਤੇ ਚੱਲ ਰਹੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਸਲਾਹ ਦਿੱਤੀ ਕਿ ਕਿਸੇ ਵੀ ਗਲਤ ਫੈਸਲੇ ਨੂੰ ਮੰਨਣਾ ਵਡੱਪਣ ਹੁੰਦਾ ਹੈ ਅਤੇ ਕਿਸਾਨਾਂ ਦੇ ਸਬੰਧ ਵਿਚ ਹੋਏ ਗਲਤ ਫੈਸਲੇ ਨੂੰ ਵੀ ਸਰਕਾਰ ਨੂੰ ਮੰਨ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂਏਪੀਏ ਦੀ ਦੁਰਵਰਤੋਂ ਤੁਰੰਤ ਬੰਦ ਕੀਤੀ ਜਾਵੇ ਅਤੇ ਐਨਆਈਏ ਵੱਲੋਂ ਜਾਰੀ ਕੀਤੇ ਗਏ ਨੋਟਿਸ ਵਾਪਸ ਲਏ ਜਾਣ।

Previous Post

ਲਾਬੂਸ਼ੇਨ ਦੇ ਸੈਂਕੜੇ ਨਾਲ ਆਸਟਰੇਲੀਆ ਦੀ ਸਥਿਤੀ ਮਜ਼ਬੂਤ

Next Post

ਫਰਾਂਸ ਦੇ ਅੰਬੈਸਡਰ ਈਮੈਨੁਅਲ ਲੇਨੈਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਫਰਾਂਸ ਦੇ ਅੰਬੈਸਡਰ ਈਮੈਨੁਅਲ ਲੇਨੈਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਫਰਾਂਸ ਦੇ ਅੰਬੈਸਡਰ ਈਮੈਨੁਅਲ ਲੇਨੈਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

Recommended

ਉਜ਼ਬੇਕਿਸਤਾਨ ਵਲੋਂ 15 ਅਗਸਤ ਤੱਕ ਤਾਲਾਬੰਦੀ ਵਧਾਉਣ ਦਾ ਫੈਸਲਾ

ਉਜ਼ਬੇਕਿਸਤਾਨ ਵਲੋਂ 15 ਅਗਸਤ ਤੱਕ ਤਾਲਾਬੰਦੀ ਵਧਾਉਣ ਦਾ ਫੈਸਲਾ

July 27, 2020
ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੀ ਪ੍ਰਗਤੀ ਦੇ ਮੁਲਾਂਕਣ ਲਈ ਅੱਜ ਮਿਲਣਗੇ ਮਾਪੇ ਤੇ ਅਧਿਆਪਕ

ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਦੀ ਪ੍ਰਗਤੀ ਦੇ ਮੁਲਾਂਕਣ ਲਈ ਅੱਜ ਮਿਲਣਗੇ ਮਾਪੇ ਤੇ ਅਧਿਆਪਕ

October 22, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In