• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2021 ਸਬੰਧੀ ਪ੍ਰੋਗਰਾਮ ਦਾ ਐਲਾਨ

Asli Punjabi by Asli Punjabi
January 17, 2021
in Punjab, Top Stories
0
ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2021 ਸਬੰਧੀ ਪ੍ਰੋਗਰਾਮ ਦਾ ਐਲਾਨ
588
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਸਮਾਂ-ਸਾਰਣੀ ਦਾ ਐਲਾਨ
ਚੰਡੀਗੜ੍ਹ – ਰਾਜ ਚੋਣ ਕਮਿਸ਼ਨਰ, ਪੰਜਾਬ ਸ੍ਰੀ ਜਗਪਾਲ ਸਿੰਘ ਸੰਧੂ ਵੱਲੋਂ ਅੱਜ ਇਥੇ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ ਦੀ ਸਮਾਂ ਸਾਰਣੀ ਦਾ ਐਲਾਨ ਕੀਤਾ ਗਿਆ। ਸਮਾਂ ਸਾਰਣੀ ਬਾਰੇ ਐਲਾਨ ਹੋਣ ਦੇ ਨਾਲ ਹੀ ਰਾਜ ਦੇ ਸਾਰੇ ਚੋਣ ਹਲਕਿਆਂ ਵਿਚ ਆਦਰਸ਼ ਚੋਣ ਜ਼ਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ।ਉਨ੍ਹਾਂ ਕਿਹਾ ਕਿ ਨਗਰ ਨਿਗਮ ਫਗਵਾੜਾ ਦੇ ਈ.ਆਰ.ਉ. ਵਲੋਂ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਵਿੱਚ ਕਮੀਆਂ ਸਾਹਮਣੇ ਆਈਆਂ ਹਨ ਜਿਸ ਕਾਰਨ ਵੋਟਰ ਸੂਚੀਆਂ ਦੁਬਾਰਾ ਤਿਆਰ ਕਰਨ ਉਪਰੰਤ ਹੀ ਨਗਰ ਨਿਗਮ ਫਗਵਾੜਾ ਦੀਆਂ ਚੋਣਾਂ ਕਰਵਾਈ ਜਾਣਗੀਆਂ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਜਗਪਾਲ ਸਿੰਘ ਸੰਧੂ ਨੇ ਕਿਹਾ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ 2021 ਤੋਂ ਸ਼ੁਰੂ ਹੋਵੇਗੀ ਅਤੇ 3 ਫਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 5:00 ਵਜੇ ਤੱਕ ਕੀਤਾ ਜਾ ਸਕੇਗਾ।ਵੋਟਾਂ ਪੈਣ ਦਾ ਕਾਰਜ ਮਿਤੀ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021ਨੂੰ ਕੀਤੀ ਜਾਏਗੀ। ਚੋਣਾਂ ਕਰਵਾਉਣ ਲਈ 145ਰਿਟਰਨਿੰਗ ਅਫ਼ਸਰ ਅਤੇ 145 ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਚੋਣਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ 30 ਆਈ.ਏ.ਐਸ./ਪੀ.ਸੀ.ਐਸ. ਨੂੰ ਚੋਣ ਅਬਜਰਵਰ ਅਤੇ 6 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਅਬਜਰਵਰ ਲਗਾਏ ਗਏ ਹਨ।ਉਨ੍ਹਾਂ ਕਿਹਾ ਕਿ ਸੂਬੇ ਵਿੱਚ 08 ਨਗਰ ਨਿਗਮਾਂ ਲਈ 400 ਅਤੇ 109 ਨਗਰ ਕੌਂਸਲਾਂ / ਨਗਰ ਪੰਚਾਇਤਾਂ ਲਈ 1902 ਮੈਂਬਰ ਚੁਣੇ ਜਾਣਗੇ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਉਂਸੀਪਲ ਚੋਣਾਂ ਵਿੱਚ ਮਹਿਲਾਵਾਂ ਲਈ 50% ਰਾਖਵਾਂਕਰਨ ਦਿੱਤਾ ਗਿਆ ਹੈ।ਸ੍ਰੀ ਸੰਧੂ ਨੇ ਇਹ ਵੀ ਦੱਸਿਆ ਕਿ ਯੋਗਤਾ ਮਿਤੀ 01-01-2020 ਅਨੁਸਾਰ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਵੋਟਰ ਸੂਚੀਆਂ ਅਪਡੇਟ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਪੂਰੇ ਵੱਧ ਚੜ੍ਹ ਕੇ ਅਤੇ ਇਮਾਨਦਾਰੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।ਇਨ੍ਹਾਂ ਚੋਣਾਂ ਲਈ ਸੂਬੇ ਵਿੱਚ 20,49,777 ਪੁਰਸ਼, 18,65,354 ਮਹਿਲਾ ਅਤੇ 149 ਟ੍ਰਾਂਸਜੈਂਡਰ ਵੋਟਰਾਂ ਦੇ ਨਾਲ ਕੁੱਲ 39,15,280 ਰਜਿਸਟਰਡ ਵੋਟਰ ਹਨ। ਚੋਣ ਕਮਿਸ਼ਨ ਵੱਲੋਂ 4102 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ ਅਤੇ 18000 ਕਰਮਚਾਰੀਆਂ ਦੀ ਚੋਣ ਡਿਊਟੀ ਲਗਾਈ ਜਾਵੇਗੀ। ਇਹ ਚੋਣਾਂ ਈ.ਵੀ.ਐਮ. ਰਾਹੀਂ ਹੋਣਗੀਆਂ। ਇਸ ਮੰਤਵ ਲਈ 7000 ਈ.ਵੀ.ਐਮਜ਼ ਦਾ ਪ੍ਰਬੰਧ ਕੀਤਾ ਗਿਆ ਹੈ।ਰਾਜ ਚੋਣ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਦੇ ਉਮੀਦਵਾਰ ਲਈ ਖਰਚਾ ਹੱਦ 3 ਲੱਖ ਰੁਪਏ, ਨਗਰ ਕੌਂਸਲ ਕਲਾਸ -1 ਦੇ ਉਮੀਦਵਾਰ ਲਈ 2.70 ਲੱਖ ਰੁਪਏ, ਕਲਾਸ-2 ਲਈ 1.70 ਲੱਖ ਰੁਪਏ, ਕਲਾਸ-3 ਲਈ 1.45 ਲੱਖ ਰੁਪਏ ਅਤੇ ਨਗਰ ਪੰਚਾਇਤਾਂ ਦੇ ਉਮੀਦਵਾਰਾਂ ਲਈ ਖ਼ਰਚਾ ਹੱਦ 1.05 ਲੱਖ ਰੁਪਏ ਨਿਰਧਾਰਤ ਕੀਤੀ ਗਈ ਹੈ।ਸ਼੍ਰੀ ਸੰਧੂ ਨੇ ਅੱਗੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ, ਸਮੁੱਚੀ ਚੋਣ ਪ੍ਰਕਿਰਿਆ ਦੌਰਾਨ 10-12-2020 ਨੂੰ ਜਾਰੀ ਐਸ.ਓ.ਪੀ. ਅਤੇ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਕੋਵਿਡ-19 ਨਾਲ ਨਜਿੱਠਣ ਲਈ 1.65 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਸੂਬੇ ਭਰ ਵਿੱਚ ਚੋਣ ਡਿਊਟੀ ਲਈ ਤਾਇਨਾਤ ਅਮਲੇ ਨੂੰ ਮਾਸਕ, ਸੈਨੇਟਾਈਜ਼ਰ, ਤਾਪਮਾਨ ਮਾਪਣ ਵਾਲੇ ਉਪਕਰਨ ਅਤੇ ਦਸਤਾਨੇ ਮੁਹੱਈਆ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਗੁਰਦਾਸਪੁਰ, ਕਪੂਰਥਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਨਗਰ ਨਿਗਮ ਲਈ ਵੋਟਾਂ ਪੈਣਗਆਂ।ਇਸ ਤੋਂ ਇਲਾਵਾ ਨਗਰ ਨਿਗਮ ਅੰਮ੍ਰਿਤਸਰ ਦੇ ਵਾਰਡ ਨੰ. 37 ਬੀ.ਸੀ. ਲਈ ਰਾਖਵਾਂ, ਵਿੱਚ ਜ਼ਿਮਨੀ ਚੋਣਾਂ ਹੋਣਗੀਆਂ।ਇਸੇ ਤਰ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ, ਰਮਦਾਸ, ਰਈਆ, ਮਜੀਠਾ ਅਤੇ ਜੰਡਿਆਲਾ ਗੁਰੂ ਵਿੱਚ ਮਿਉਂਸਪਲ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਦਕਿ ਤਰਨ ਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਅਤੇ ਪੱਟੀ, ਗੁਰਦਾਸਪੁਰ ਜ਼ਿਲ੍ਹੇ ਵਿੱਚ ਗੁਰਦਾਸਪੁਰ, ਸ੍ਰੀ ਹਰਗੋਬਿੰਦਪੁਰ, ਫ਼ਤਿਹਗੜ੍ਹ ਚੂੜੀਆਂ, ਧਾਰੀਵਾਲ, ਕਾਦੀਆਂ ਅਤੇ ਦੀਨਾਨਗਰ ਵਿੱਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਦਕਿ ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਵਿੱਚ ਇਹ ਚੋਣਾ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ ਨਕੋਦਰ, ਨੂਰਮਹਿਲ, ਫਿਲੌਰ, ਕਰਤਾਰਪੁਰ, ਅਲਾਵਲਪੁਰ, ਆਦਮਪੁਰ, ਲੋਹੀਆਂ ਅਤੇ ਮਹਿਤਪੁਰ ਵਿੱਚ ਇਹ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਦਕਿ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ, ਮੁਕੇਰੀਆਂ, ਉੜਮੁੜ ਟਾਂਡਾ, ਗੜ੍ਹਸ਼ੰਕਰ, ਗੜ੍ਹਦੀਵਾਲਾ, ਹਰਿਆਣਾ ਅਤੇ ਸ਼ਾਮਚੁਰਾਸੀ ਸ਼ਾਮਲ ਹਨ ਜਦਕਿ ਸ਼ਹੀਦ ਭਗਤ ਸਿੰਘ ਨਗਰ ਦੇ ਨਵਾਂਸ਼ਹਿਰ, ਬੰਗਾ ਅਤੇ ਰਾਹੋਂ ਤੋਂ ਇਲਾਵਾ ਲੁਧਿਆਣਾ ਜ਼ਿਲ੍ਹੇ ਦੇ ਖੰਨਾ, ਜਗਰਾਉਂ, ਸਮਰਾਲਾ, ਰਾਏਕੋਟ, ਦੋਰਾਹਾ ਅਤੇ ਪਾਇਲ ਵਿੱਚ ਵੀ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਵੋਟਾਂ ਪੈਣਗੀਆਂ।ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਦੇ ਰੂਪਨਗਰ, ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੰਗਲ, ਮੋਰਿੰਡਾ ਅਤੇ ਚਮਕੌਰ ਸਾਹਿਬ ਜਦਕਿ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਸਰਹਿੰਦ ਫਤਿਹਗੜ੍ਹ ਸਾਹਿਬ, ਗੋਬਿੰਦਗੜ੍ਹ ,ਬੱਸੀ ਪਠਾਣਾ ਅਤੇ ਖਮਾਣੋਂ ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ, ਨਾਭਾ, ਸਮਾਣਾ, ਪਾਤੜਾਂ ਜਦਕਿ ਸੰਗਰੂਰ ਜ਼ਿਲ੍ਹੇ ਵਿੱਚ ਮਲੇਰਕੋਟਲਾ, ਸੁਨਾਮ, ਅਹਿਮਦਗੜ੍ਹ, ਧੂਰੀ, ਲਹਿਰਾਗਾਗਾ, ਲੌਂਗੋਵਾਲ, ਅਮਰਗੜ੍ਹ ਅਤੇ ਭਵਾਨੀਗੜ੍ਹ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿੱਚ ਬਰਨਾਲਾ, ਤਪਾ, ਭਦੌੜ, ਧਨੌਲਾ ਤੋਂ ਇਲਾਵਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਖਰੜ, ਜ਼ੀਰਕਪੁਰ, ਡੇਰਾਬੱਸੀ, ਕੁਰਾਲੀ, ਨਵਾਂਗਾਉਂ ਅਤੇ ਲਾਲੜੂ ਜਦਕਿ ਬਠਿੰਡਾ ਜ਼ਿਲ੍ਹੇ ਦੇ ਭੁੱਚੋ ਮੰਡੀ, ਗੋਨਿਆਣਾ, ਮੌੜ, ਰਾਮਾ, ਕੋਟਫੱਤਾ, ਸੰਗਤ, ਕੋਠੇਗੁਰੂ, ਮਹਿਰਾਜ, ਕੋਟਸ਼ਮੀਰ, ਲਹਿਰਾ ਮੁਹੱਬਤ, ਭਾਈਰੂਪਾ, ਨਥਾਣਾ, ਮਲੂਕਾ ਅਤੇ ਭਗਤਾ ਭਾਈਕਾ ਵਿੱਚ ਇਹ ਵੋਟਾਂ ਪੈਣਗੀਆਂ।ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਮਾਨਸਾ, ਬੁਢਲਾਡਾ, ਬਰੇਟਾ, ਬੋਹਾ ਅਤੇ ਜੋਗਾ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਮੁਕਤਸਰ, ਮਲੋਟ, ਗਿੱਦੜਬਾਹਾ ਜਦਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਫਿਰੋਜ਼ਪੁਰ, ਗੁਰੂ ਹਰਸਹਾਏ, ਜ਼ੀਰਾ, ਤਲਵੰਡੀ ਭਾਈ, ਮੁਦਕੀ ਅਤੇ ਮਮਦੋਟ ਜਦਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਫਾਜ਼ਿਲਕਾ ਅਤੇ ਜਲਾਲਾਬਾਦ, ਅਰਣੀਵਾਲਾ ਸ਼ੇਖ ਸੁਭਾਣ ਇਸੇ ਤਰ੍ਹਾਂ ਫਰੀਦਕੋਟ ਜ਼ਿਲ੍ਹੇ ਦੇ ਫਰੀਦਕੋਟ, ਕੋਟਕਪੁਰਾ ਅਤੇ ਜੈਤੋ ਤੋਂ ਇਲਾਵਾ ਮੋਗਾ ਜ਼ਿਲ੍ਹੇ ਦੇ ਬੱਧਨੀਕਲਾਂ, ਕੋਟ ਈਸੇ ਖਾਂ ਅਤੇ ਨਿਹਾਲ ਸਿੰਘ ਵਾਲਾ ਵਿੱਚ ਵੀ ਵੋਟਾਂ ਪੈਣਗੀਆਂ।ਉਨ੍ਹਾਂ ਦੱਸਿਆ ਕਿ ਸੂਬੇ ਦੇ ਦੋ ਨਗਰ ਪੰਚਾਇਤਾਂ/ਨਗਰ ਕੌਂਸਲਾਂ ਦੇ ਤਿੰਨ ਵਾਰਡਾਂ ਵਿੱਚ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਾਰਡ ਨੰ. 1 ਮਹਿਲਾਵਾਂ ਲਈ ਰਾਖਵਾਂ ਅਤੇ ਵਾਰਡ ਨੰ. 11 ਐਸ.ਸੀ. ਲਈ ਰਾਖਵਾਂ ਜਦਕਿ ਲੁਧਿਆਣਾ ਜ਼ਿਲ੍ਹੇ ਦੇ ਮੁੱਲਾਪੁਰ ਦਾਖਾਂ ਦੇ ਵਾਰਡ ਨੰ. 8 ਵਿੱਚ ਵੀ ਵੋਟਾਂ ਪੈਣਗੀਆਂ।

Previous Post

ਫਰਾਂਸ ਦੇ ਅੰਬੈਸਡਰ ਈਮੈਨੁਅਲ ਲੇਨੈਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

Next Post

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਜੀਐਸਟੀ-ਪੀਵੀ ਐਪਲੀਕੇਸ਼ਨ ਦਾ ਪ੍ਰੋਟੋਟਾਇਪ ਲਾਂਚ ਕੀਤਾ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਜੀਐਸਟੀ-ਪੀਵੀ ਐਪਲੀਕੇਸ਼ਨ ਦਾ ਪ੍ਰੋਟੋਟਾਇਪ ਲਾਂਚ ਕੀਤਾ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਜੀਐਸਟੀ-ਪੀਵੀ ਐਪਲੀਕੇਸ਼ਨ ਦਾ ਪ੍ਰੋਟੋਟਾਇਪ ਲਾਂਚ ਕੀਤਾ

Recommended

ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਨੇ ਸਾਂਝੀ ਕਾਰਵਾਈ ਤਹਿਤ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਤਸਕਰ ਨੂੰ ਕੀਤਾ ਢੇਰ ; 23 ਕਿੱਲੋ ਹੈਰੋਇਨ ਅਤੇ ਹਥਿਆਰ ਬਰਾਮਦ

ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਨੇ ਸਾਂਝੀ ਕਾਰਵਾਈ ਤਹਿਤ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਤਸਕਰ ਨੂੰ ਕੀਤਾ ਢੇਰ ; 23 ਕਿੱਲੋ ਹੈਰੋਇਨ ਅਤੇ ਹਥਿਆਰ ਬਰਾਮਦ

April 8, 2021
ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ ‘ਚ ਲਿਆਂਦੇ ਖੇਤੀਬਾੜੀ ਬਿੱਲਾਂ ‘ਤੇ ਬਹਿਸ ਦੌਰਾਨ ਕੇਂਦਰ ਸਰਕਾਰ ਨੂੰ ਲਾਏ ਰਗੜੇ

ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ ‘ਚ ਲਿਆਂਦੇ ਖੇਤੀਬਾੜੀ ਬਿੱਲਾਂ ‘ਤੇ ਬਹਿਸ ਦੌਰਾਨ ਕੇਂਦਰ ਸਰਕਾਰ ਨੂੰ ਲਾਏ ਰਗੜੇ

October 21, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In