• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨਾਂ ਨੂੰ ਐਨ.ਆਈ.ਏ. ਦੇ ਨੋਟਿਸ ਭੇਜੇ ਜਾਣ ਲਈ ਕੇਂਦਰ ਸਰਕਾਰ ਉਤੇ ਨਿਸ਼ਾਨਾ ਸੇਧਿਆ

Asli Punjabi by Asli Punjabi
January 17, 2021
in Punjab, Top Stories
0
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਸਾਨਾਂ ਨੂੰ ਐਨ.ਆਈ.ਏ. ਦੇ ਨੋਟਿਸ ਭੇਜੇ ਜਾਣ ਲਈ ਕੇਂਦਰ ਸਰਕਾਰ ਉਤੇ ਨਿਸ਼ਾਨਾ ਸੇਧਿਆ
586
SHARES
3.3k
VIEWS
Share on FacebookShare on TwitterShare on Whatsapp

ਭਾਜਪਾ ਸਰਕਾਰ ਵੱਲੋਂ ਸਿਆਸੀ ਹਿੱਤਾਂ ਖਾਤਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਦੀ ਇਕ ਹੋਰ ਕੋਝੀ ਚਾਲ: ਰੰਧਾਵਾ

ਚੰਡੀਗੜ੍ਹ – ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਜਾਂਚ ਏਜੰਸੀ (ਐਨ.ਆਈ.ਏ.) ਵੱਲੋਂ ਕਿਸਾਨਾਂ ਤੇ ਕਿਸਾਨੀ ਸੰਘਰਸ਼ ਦੇ ਹਮਾਇਤੀਆਂ ਨੂੰ ਨੋਟਿਸ ਭੇਜੇ ਜਾਣ ਦੀ ਕਰੜੀ ਅਾਲੋਚਨਾ ਕਰਦਿਆਂ ਇਸ ਘਟੀਅਾ ਦਰਜੇ ਦੀ ਰਾਜਨੀਤੀ ਲਈ ਕੇਂਦਰ ਸਰਕਾਰ ਉਤੇ ਨਿਸ਼ਾਨਾ ਸੇਧਿਆ ਹੈ।ਸ ਰੰਧਾਵਾ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨਿਰਦੋਸ਼ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਖਿਲ਼ਾਫ ਇਹ ਸਰਕਾਰੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਐਨ.ਡੀ.ਏ. ਸਰਕਾਰ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਆਪਣੀ ਮਿਹਨਤ ਮੁਸ਼ੱਕਤ ਨਾਲ ਪੂਰੇ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਇਨ੍ਹਾਂ ਫੋਕੇ ਡਰਾਵਿਆਂ ਤੋਂ ਡਰਨ ਵਾਲਾ ਨਹੀਂ ਹੈ।ਸ ਰੰਧਾਵਾ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲ਼ਾਫ ਦਿੱਲੀ ਦੀਆਂ ਬਰੂਹਾਂ ਉਤੇ ਕੀਤੇ ਹਾ ਰਹੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਭਾਜਪਾ ਸਰਕਾਰ ਵੱਲੋਂ ਚੱਲੀ ਗਈ ਇਹ ਕੋਝੀ ਚਾਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਪਿਛਲੇ ਸਾਢੇ ਛੇ ਸਾਲ ਦੇ ਕਾਰਜਕਾਲ ਦੌਰਾਨ ਇਹ ਪਹਿਲੀ ਵਾਰ ਨਹੀਂ ਹੋਇਆ ਕਿ ਆਪਣੇ ਰਾਜਸੀ ਹਿੱਤਾਂ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਹੋਈ। ਉਨ੍ਹਾਂ ਕਿਹਾ ਕਿ ਇਹ ਭਾਰਤੀ ਲੋਕਤੰਤਰ ਲਈ ਸਭ ਤੋਂ ਘਾਤਕ ਸਮਾਂ ਚੱਲ ਰਿਹਾ ਹੈ ਜਦੋਂ ਰਾਜਸੀ ਮੁਫ਼ਾਦਾਂ ਕਰਕੇ ਸੰਵਿਧਾਨਕ ਸੰਸਥਾਵਾਂ/ਅਹੁਦਿਆਂ ਅਤੇ ਸੁਤੰਤਰ ਕੰਮ ਕਰਨ ਵਾਲੀਆਂ ਸਰਕਾਰੀ ਏਜੰਸੀਆਂ ਦਾ ਘਾਣ ਕੀਤਾ ਜਾ ਰਿਹਾ ਹੈ।ਕਾਂਗਰਸੀ ਆਗੂ ਨੇ ਕਿਹਾ ਕਿ ਭਾਜਪਾ ਵੱਲੋਂ ਆਪਣੇ ਹਰ ਵਿਰੋਧੀ ਦੀ ਬਾਂਹ ਮਰੋੜਨ ਲਈ ਇੱਕੋ ਹੀ ਤਰੀਕਾ ਅਪਣਾਇਆ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਹੁਣ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਕੇਂਦਰ ਨੇ ਇਹ ਨਵੀਂ ਚਾਲ ਚੱਲੀ ਹੈ ਜੋ ਫ਼ੇਲ੍ਹ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤੇ ਸੂਬਾ ਸਰਕਾਰ ਕਿਸਾਨਾਂ ਦੇ ਹੱਕ ਵਿੱਚ ਖੜ੍ਹੀ ਹੈ ਅਤੇ ਇਨ੍ਹਾਂ ਕੋਝੀਆਂ ਚਾਲਾਂ ਦਾ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੋਂ ਬਿਨਾਂ ਕੇਂਦਰ ਸਰਕਾਰ ਕੋਲ ਹੋਰ ਕੋਈ ਚਾਰਾ ਨਹੀਂ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਆਲ ਇੰਡੀਆ ਕਾਲਜਾ ਨੇ ਕੇਂਦਰ ਸਰਕਾਰ ਤੋ ਪੂਰੇ ਦੇਸ਼ ਵਿਚ ਦਾਖਲੇ ਲਈ 30 ਦਿਨ ਹੋਰ ਦੇਣ ਦੀ ਮੰਗ ਕੀਤੀ ।

Next Post

ਕੇਂਦਰੀ ਜਾਂਚ ਏਜੇਂਸੀ ਵਲੋਂ ਭੇਜੇ ਨੋਟਿਸ ਭਾਜਪਾ ਤੇ ਮੋਦੀ ਸਰਕਾਰ ਦੀ ਕਿਸਾਨ ਅੰਦੋਲਨ ਤੋਂ ਉਪਜੀ ਹੜ੍ਹਵੜਾਹਟ – ਜਸਵੀਰ ਸਿੰਘ ਗੜ੍ਹੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਕੇਂਦਰੀ ਜਾਂਚ ਏਜੇਂਸੀ ਵਲੋਂ ਭੇਜੇ ਨੋਟਿਸ ਭਾਜਪਾ ਤੇ ਮੋਦੀ ਸਰਕਾਰ ਦੀ ਕਿਸਾਨ ਅੰਦੋਲਨ ਤੋਂ ਉਪਜੀ ਹੜ੍ਹਵੜਾਹਟ – ਜਸਵੀਰ ਸਿੰਘ ਗੜ੍ਹੀ

ਕੇਂਦਰੀ ਜਾਂਚ ਏਜੇਂਸੀ ਵਲੋਂ ਭੇਜੇ ਨੋਟਿਸ ਭਾਜਪਾ ਤੇ ਮੋਦੀ ਸਰਕਾਰ ਦੀ ਕਿਸਾਨ ਅੰਦੋਲਨ ਤੋਂ ਉਪਜੀ ਹੜ੍ਹਵੜਾਹਟ - ਜਸਵੀਰ ਸਿੰਘ ਗੜ੍ਹੀ

Recommended

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

June 20, 2021
ਕਿਸਾਨ ਵਿਕਾਸ ਚੈਂਬਰ ਵਿਖੇ ਮਨਾਇਆ ਰਾਸ਼ਟਰੀ ਸਵੈ-ਇੱਛਕ ਖੂਨਦਾਨ ਦਿਵਸ

November 10, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In