ਸਰੀ, ਮਈ 2020-ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕੋਵਿਡ-19 ਮਹਾਂਮਾਰੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਕੈਨੇਡਾ ਦੇ ਅਰਥਚਾਰੇ ਨੂੰ ਮੁੜ ਲੀਹ ਉੱਤੇ ਲਿਆਉਣ ਲਈ ਜ਼ਰੂਰੀ ਹੈ ਕਿ ਵੱਧ ਤੋਂ ਵੱਧ ਕੈਨੇਡੀਅਨਾਂ ਨੂੰ ਮੁੜ ਕੰਮ ਉੱਤੇ ਲਿਆਂਦਾ ਜਾਵੇ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਸੁਰੱਖਿਆ ਦਾ ਵੀ ਪੂਰਾ ਪ੍ਰਬੰਧ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਕੋਵਿਡ-19 ਕਾਰਨ ਵੱਡੀ ਗਿਣਤੀ ਵਿਚ ਲੋਕਾਂ ਦੀਆਂ ਆਪਣੀ ਨੌਕਰੀਆਂ ਖੁੱਸ ਗਈਆਂ ਹਨ ਅਤੇ ਬਹੁਤ ਸਾਰੇ ਕਾਰੋਬਾਰਾਂ ਨੂੰ ਵੀ ਵੱਡਾ ਘਾਟਾ ਪਿਆ ਹੈ। ਇਸ ਮਹਾਂਮਾਰੀ ਕਾਰਨ ਵਿਦਿਆਰਥੀਆਂ, ਨੌਜਵਾਨਾਂ, ਪ੍ਰੋਫੈਸ਼ਨਲਜ਼ ਅਤੇ ਪਰਿਵਾਰਾਂ ਉੱਤੇ ਲੋੜੋਂ ਵੱਧ ਵਿੱਤੀ ਦਬਾਅ ਪੈ ਗਿਆ ਹੈ। ਟਰੂਡੋ ਨੇ ਕਿਹਾ ਕਿ ਫੈਡਰਲ ਸਰਕਾਰ ਵੱਲੋਂ ਵੀ ਲੋਕਾਂ ਦੀ ਮਦਦ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸੋਸ਼ਲ ਤੇ ਫਾਇਨਾਂਸ਼ੀਅਲ ਅਸਿਸਟੈਂਸ ਪ੍ਰੋਗਰਾਮਾਂ ਰਾਹੀਂ ਕੈਨੇਡੀਅਨਾਂ ਨੂੰ ਬਿਲੀਅਨ ਡਾਲਰ ਦੀ ਮਦਦ ਦਿੱਤੀ ਜਾ ਰਹੀ ਹੈ। ਕੰਮ ਦੀ ਭਾਲ ਕਰ ਰਹੇ ਨੌਜਵਾਨਾਂ ਲਈ ਫੈਡਰਲ ਜੌਬ ਬੈਂਕ ਵਿੱਚ 45000 ਨੌਕਰੀਆਂ ਉਪਲਬਧ ਹੋਈਆਂ ਹਨ। ਉਨ੍ਹਾਂ ਆਖਿਆ ਕਿ ਇਸ ਸਭ ਦੇ ਬਾਵਜੂਦ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੀ ਇਹ ਸਾਰੇ ਪ੍ਰੋਗਰਾਮ, ਜਿਨ੍ਹਾਂ ਵਿੱਚ ਵਿਦਿਆਰਥੀਆਂ ਲਈ 9 ਬਿਲੀਅਨ ਡਾਲਰ ਦਾ ਫਾਇਨਾਂਸ਼ੀਅਲ ਅਸਿਸਟੈਂਸ ਪ੍ਰੋਗਰਾਮ ਤੇ ਕਮਰਸ਼ੀਅਲ ਰੈਂਟ ਰਲੀਫ ਪਲੈਨ ਸ਼ਾਮਲ ਹਨ, ਕਾਰੋਬਾਰਾਂ ਅਤੇ ਇੰਡਸਟਰੀਜ਼ ਨੂੰ ਮੁੜ ਪੈਰਾਂ ਸਿਰ ਲਿਆਉਣ ਲਈ ਕਾਫੀ ਹਨ?
ਜਸਟਿਨ ਟਰੂਡੋ ਨੇ ਆਖਿਆ ਕਿ ਫੈਡਰਲ ਸਰਕਾਰ ਵੱਲੋਂ ਆਉਣ ਵਾਲੇ ਕੁਝ ਹੀ ਦਿਨਾਂ ਵਿਚ ਹੋਰ ਕਾਰੋਬਾਰਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ ਤਾਂ ਕਿ ਕਾਰੋਬਾਰੀ ਨੌਕਰੀ ਤੋਂ ਕੱਢੇ ਗਏ ਵਰਕਰਾਂ ਨੂੰ ਮੁੜ ਵਾਪਸ ਕੰਮ ‘ਤੇ ਬੁਲਾ ਸਕਣ। ਇਸ ਲਈ 75 ਫੀ ਸਦੀ ਵੇਜ ਸਬਸਿਡੀ ਪ੍ਰੋਗਰਾਮ ਵੀ ਮਦਦ ਕਰੇਗਾ, ਇਸ ਤੋਂ ਭਾਵ ਹੈ ਕਿ ਕਰਮਚਾਰੀਆਂ ਨੂੰ ਸੀਈਆਰਬੀ ਕੁਲੈਕਟ ਨਹੀਂ ਕਰਨੀ ਹੋਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 3 ਲੱਖ ਦੇ ਕਰੀਬ ਅਰਜ਼ੀਆਂ ਸਬਸਿਡੀ ਪ੍ਰੋਗਰਾਮ ਲਈ ਸਵੀਕਾਰੀਆਂ ਜਾ ਚੁੱਕੀਆਂ ਹਨ ਜੋ ਕਿ ਫੰਡ ਦੇ ਮਾਮਲੇ ਵਿੱਚ 7.9 ਬਿਲੀਅਨ ਡਾਲਰ ਬਣਦੀਆਂ ਹਨ।
ਉਨ੍ਹਾਂ ਆਖਿਆ ਕਿ ਇੰਪਲਾਇਰ ਤੇ ਇੰਪਲਾਈ ਦਰਮਿਆਨ ਸਬੰਧ ਸਿਰਫ ਲੋਕਾਂ ਨੂੰ ਮੁੜ ਪੈਰਾਂ ਸਿਰ ਕਰਨ ਲਈ ਹੀ ਜ਼ਰੂਰੀ ਨਹੀਂ ਸਗੋਂ ਸਾਡੇ ਅਰਥਚਾਰੇ ਨੂੰ ਮਜ਼ਬੂਤ ਕਰਨ ਲਈ ਵੀ ਜ਼ਰੂਰੀ ਹਨ। ਇਸ ਲਈ ਕਾਰੋਬਾਰੀਆਂ ਨੂੰ ਇਸ ਪ੍ਰੋਗਰਾਮ ਦਾ ਲਾਹਾ ਲੈਣਾ ਚਾਹੀਦਾ ਹੈ ਅਤੇ ਆਪਣੇ ਸਟਾਫ਼ ਦੀ ਸਿਹਤ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਮੁੜ ਕੰਮ ‘ਤੇ ਬੁਲਾ ਲੈਣਾ