• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

”ਕੀ ਇਹ ਕਿਸਾਨ ਵੱਖਵਾਦੀ ਤੇ ਅਤਿਵਾਦੀ ਜਾਪਦੇ ਹਨ?” ਕੈਪਟਨ ਅਮਰਿੰਦਰ ਸਿੰਘ ਨੇ ਐਨ.ਆਈ.ਏ. ਨੋਟਿਸਾਂ ‘ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕੀਤਾ ਸਵਾਲ

Asli Punjabi by Asli Punjabi
January 19, 2021
in Punjab
0
”ਕੀ ਇਹ ਕਿਸਾਨ ਵੱਖਵਾਦੀ ਤੇ ਅਤਿਵਾਦੀ ਜਾਪਦੇ ਹਨ?” ਕੈਪਟਨ ਅਮਰਿੰਦਰ ਸਿੰਘ ਨੇ ਐਨ.ਆਈ.ਏ. ਨੋਟਿਸਾਂ ‘ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕੀਤਾ ਸਵਾਲ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਅਜਿਹੇ ਦਮਨਕਾਰੀ ਤੇ ਡਰਾਉਣ-ਧਮਕਾਉਣ ਵਾਲੇ ਕਦਮਾਂ ਕਾਰਨ ਕਿਸਾਨ ਆਪਣਾ ਰੁਖ਼ ਹੋਰ ਸਖਤ ਕਰਨ ਲਈ ਮਜਬੂਰ ਹੋਣਗੇ
ਚੰਡੀਗੜ੍ਹ – ਖੇਤੀ ਕਾਨੂੰਨ ਵਿਰੋਧ ਚੱਲ ਰਹੇ ਸੰਘਰਸ਼ ਦੌਰਾਨ ਕਈ ਕਿਸਾਨ ਆਗੂਆਂ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਦੇ ਨੋਟਿਸ ਜਾਰੀ ਕਰਨ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਡਰਾਉਣ ਧਮਕਾਉਣ ਵਾਲੇ ਅਜਿਹੇ ਹੱਥਕੰਡੇ ਕਿਸਾਨਾਂ ਨੂੰ ਆਪਣੇ ਹੱਕਾਂ ਅਤੇ ਭਵਿੱਖ ਦੀ ਲੜਾਈ ਲੜਨ ਲਈ ਲਏ ਗਏ ਅਹਿਦ ਨੂੰ ਕਮਜ਼ੋਰ ਨਹੀਂ ਕਰ ਸਕਦੇ।ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਘੋਲ ਨੂੰ ਕਮਜ਼ੋਰ ਕਰਨ ਲਈ ਅਜਿਹੀਆਂ ਦਮਨਕਾਰੀ ਤੇ ਨਿੰਦਣਯੋਗ ਕਾਰਵਾਈਆਂ ਦਾ ਸਹਾਰਾ ਲੈਣ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਪੁੱਛਿਆ, ”ਕੀ ਇਹ ਕਿਸਾਨ ਵੱਖਵਾਦੀ ਤੇ ਅਤਿਵਾਦੀ ਜਾਪਦੇ ਹਨ?” ਉਨ੍ਹਾਂ ਕੇਂਦਰ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਅਜਿਹੇ ਹੋਛੇ ਢੰਗ-ਤਰੀਕੇ ਕਿਸਾਨਾਂ ਵੱਲੋਂ ਲਏ ਗਏ ਅਹਿਦ ਨੂੰ ਕਮਜ਼ੋਰ ਕਰਨ ਦੀ ਬਜਾਏ ਉਨ੍ਹਾਂ ਨੂੰ ਆਪਣਾ ਰੁਖ਼ ਹੋਰ ਸਖਤ ਕਰਨ ਲਈ ਮਜਬੂਰ ਕਰਨਗੇ। ਉਨ੍ਹਾਂ ਭਾਰਤ ਸਰਕਾਰ ਦੀ ਨੀਅਤ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅਜਿਹੀਆਂ ਡਰਾਉਣੀਆਂ ਕਾਰਵਾਈਆਂ ਦੇ ਜ਼ਰੀਏ ਉਹ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ਉਤੇ ਤੁਲੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਥਿਤੀ ਹੱਥੋਂ ਬਾਹਰ ਨਿਕਲ ਗਈ ਤਾਂ ਇਸ ਉਤੇ ਕਾਬੂ ਪਾਉਣ ਲਈ ਭਾਜਪਾ ਦੇ ਸਭ ਤੋਂ ਸ਼ਕਤੀਸ਼ਾਲੀ ਆਗੂ ਵੀ ਕੁੱਝ ਨਹੀਂ ਕਰ ਸਕਣਗੇ।ਮੁੱਖ ਮੰਤਰੀ ਨੇ ਕਿਹਾ ਕਿ ਖਤਰਨਾਕ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਸੰਕਟ ਨੂੰ ਹੱਲ ਕਰਨ ਦੀ ਬਜਾਏ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੰਦੋਲਨਕਾਰੀ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਸਤਾਉਣ ਅਤੇ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਦਮ ਨਾਲ ਕਿਸਾਨ ਹੋਰ ਵੀ ਸਖਤ ਰੁਖ਼ ਅਖਤਿਆਰ ਕਰਨ ਲਈ ਮਜਬੂਰ ਹੋਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਾਹਰ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੂੰ ਨਾ ਤਾਂ ਕਿਸਾਨਾਂ ਦੀ ਚਿੰਤਾ ਹੈ ਅਤੇ ਨਾ ਹੀ ਉਨ੍ਹਾਂ ਦੀ ਮਾਨਸਿਕਤਾ ਦੀ ਸਮਝ ਹੈ। ਉਨ੍ਹਾਂ ਕਿਹਾ, ”ਪੰਜਾਬੀ ਸੁਭਾਅ ਤੋਂ ਹੀ ਜੁਝਾਰੂ ਹੁੰਦੇ ਹਨ ਅਤੇ ਉਨ੍ਹਾਂ ਦੀ ਜੂਝਣ ਦੀ ਭਾਵਨਾ ਉਨ੍ਹਾਂ ਨੂੰ ਦੁਨੀਆ ਵਿੱਚ ਸਰਵੋਤਮ ਯੋਧੇ ਬਣਾਉਂਦੀ ਹੈ।” ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਸਖਤ ਕਦਮਾਂ ਨਾਲ ਪੰਜਾਬ ਦੇ ਕਿਸਾਨ ਇਸ ਦੀ ਨਕਰਾਤਮਕ ਪ੍ਰਤੀਕਿਰਿਆ ਦੇਣਗੇ।ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦਾ ਲਗਾਤਾਰ ਵਿਰੋਧ ਕੀਤੇ ਜਾਣ ਅਤੇ ਦਿੱਲੀ ਦੀ ਹੱਡ ਚੀਰਵੀਂ ਠੰਢ ਦਾ ਸਾਹਮਣਾ ਕਰ ਰਹੇ ਕਿਸਾਨਾਂ, ਜਿਨ੍ਹਾਂ ਵਿੱਚੋਂ ਕਈਆਂ ਦੀ ਮੌਤ ਹੋ ਚੁੱਕੀ ਹੈ, ਦੇ ਖਦਸ਼ਿਆਂ ਨੂੰ ਨਾ ਸਮਝਣ ਉਤੇ ਹੈਰਾਨੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਨਾ ਸਿਰਫ ਕੇਂਦਰ ਸਰਕਾਰ ਆਪਣੀ ਹਊਮੇ ਕਾਰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲੈਣ ਉਤੇ ਅੜੀ ਹੋਈ ਹੈ ਸਗੋਂ ਉਹ ਕਿਸਾਨਾਂ ਦੀ ਹੱਕੀ ਆਵਾਜ਼ ਨੂੰ ਦਬਾਉਣ ਲਈ ਸ਼ਰ੍ਹੇਆਮ ਧੱਕੇਸ਼ਾਹੀ ਵਾਲਾ ਵਤੀਰਾ ਅਪਣਾ ਰਹੀ ਹੈ। ਇਸ ਸਬੰਧੀ ਵਿੱਚ ਇਕ ਮਹੀਨਾ ਪਹਿਲਾਂ ਪੰਜਾਬ ਦੇ ਕਈ ਵੱਡੇ ਆੜ੍ਹਤੀਆਂ ਨੂੰ ਆਮਦਨ ਕਰ ਦਾ ਨੋਟਿਸ ਭੇਜੇ ਜਾਣ ਅਤੇ ਹੁਣ ਐਨ.ਆਈ.ਏ. ਵੱਲੋਂ ਨੋਟਿਸ ਭੇਜੇ ਜਾਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਕਾਰਵਾਈਆਂ ਕਿਸਾਨਾਂ ਉਤੇ ਆਪਣਾ ਅੰਦੋਲਨ ਵਾਪਸ ਲੈਣ ਲਈ ਦਬਾਅ ਪਾਉਣ ਲਈ ਕੀਤੀਆਂ ਜਾ ਰਹੀਆਂ ਹਨ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਹੋਛੀਆਂ ਕਾਰਵਾਈਆਂ ਕਿਸਾਨਾਂ ਅਤੇ ਆਪਣੀ ਹੋਂਦ ਦੀ ਲੜਾਈ ਲੜ ਰਹੇ ਅੰਨਦਾਤਿਆਂ ਦੀ ਹਮਾਇਤ ਕਰ ਰਹੇ ਲੱਖਾਂ ਹੀ ਭਾਰਤੀਆਂ ਦੀ ਆਵਾਜ਼ ਦਬਾ ਨਹੀਂ ਸਕਦੀਆਂ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੂੰ ਕੋਈ ਸ਼ਰਮ ਹੈ ਤਾਂ ਉਹ ਤੁਰੰਤ ਹੀ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਸਾਰੀਆਂ ਸਬੰਧਤ ਧਿਰਾਂ ਖਾਸ ਕਰਕੇ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰੇ ਤਾਂ ਜੋ ਸਹੀ ਅਰਥਾਂ ਵਿੱਚ ਹਿੱਤਕਾਰੀ ਖੇਤੀਬਾੜੀ ਸੁਧਾਰ ਲਿਆਂਦੇ ਜਾ ਸਕਣ।

Previous Post

ਭਾਰਤ ਅਤੇ ਅਰਜਨਟੀਨਾ ਦੀ ਹਾਕੀ ਟੀਮ ਵਿਚਾਲੇ ਮੈਚ ਡ੍ਰਾ

Next Post

ਪੰਜਾਬ ‘ਚ ਇਸ ਵਾਰ ਮਹੀਨਾ ਚੱਲੇਗੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ: ਰਜ਼ੀਆ ਸੁਲਤਾਨਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪੰਜਾਬ ‘ਚ ਇਸ ਵਾਰ ਮਹੀਨਾ ਚੱਲੇਗੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ: ਰਜ਼ੀਆ ਸੁਲਤਾਨਾ

ਪੰਜਾਬ ‘ਚ ਇਸ ਵਾਰ ਮਹੀਨਾ ਚੱਲੇਗੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ: ਰਜ਼ੀਆ ਸੁਲਤਾਨਾ

Recommended

ਦੋ ਰੋਜ਼ਾ ਰਾਸ਼ਟਰੀ ਬਾਲ ਲੇਖਕ ਕਾਨਫਰੰਸ ਅਤੇ ਸੱਭਿਆਚਾਰਕ ਮੇਲਾ ਸਿਰਜੇਗਾ ਇਤਿਹਾਸ – ਸੁੱਖੀ ਬਾਠ

ਦੋ ਰੋਜ਼ਾ ਰਾਸ਼ਟਰੀ ਬਾਲ ਲੇਖਕ ਕਾਨਫਰੰਸ ਅਤੇ ਸੱਭਿਆਚਾਰਕ ਮੇਲਾ ਸਿਰਜੇਗਾ ਇਤਿਹਾਸ – ਸੁੱਖੀ ਬਾਠ

January 24, 2025
MP ਸਾਹਨੀ ਨੇ ਸੋਸ਼ਲ ਮੀਡੀਆ ‘ਤੇ ਸਿੱਖ ਕੌਮ ਵਿਰੁੱਧ ਨਫਰਤ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ

MP ਸਾਹਨੀ ਨੇ ਸੋਸ਼ਲ ਮੀਡੀਆ ‘ਤੇ ਸਿੱਖ ਕੌਮ ਵਿਰੁੱਧ ਨਫਰਤ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ

February 20, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In