• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ‘ਚ ਇਸ ਵਾਰ ਮਹੀਨਾ ਚੱਲੇਗੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ: ਰਜ਼ੀਆ ਸੁਲਤਾਨਾ

Asli Punjabi by Asli Punjabi
January 19, 2021
in Punjab, ਕਾਰੋਬਾਰ
0
ਪੰਜਾਬ ‘ਚ ਇਸ ਵਾਰ ਮਹੀਨਾ ਚੱਲੇਗੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ: ਰਜ਼ੀਆ ਸੁਲਤਾਨਾ
587
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

17 ਫਰਵਰੀ ਤੱਕ ਜਾਰੀ ਰਹੇਗੀ ਮੁਹਿੰਮ, ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਜਾਰੀ
ਚੰਡੀਗੜ – ਸੜਕੀ ਸੁਰੱਖਿਆ ਦੀ ਮਹੱਤਤਾ ਨੂੰ ਸਮਝਦਿਆਂ ਇਸ ਵਾਰ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਇਕ ਸਪਤਾਹ ਦੀ ਥਾਂ ਇਕ ਮਹੀਨਾ ਚੱਲੇਗੀ। ਇੱਥੇ ਪੰਜਾਬ ਭਵਨ ਵਿਖੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਤੇ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕਰਦਿਆਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਸੜਕਾਂ ਨੂੰ ਵਧੇਰੇ ਸੁਰੱਖਿਅਤ ਬਣਾਉਣ ‘ਤੇ ਜ਼ੋਰ ਦਿੱਤਾ। ਉਨਾਂ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਾਉਣ, ਵਾਹਨਾਂ ਨੂੰ ਸਪੀਡ ਲਿਮਿਟ ਵਿਚ ਚਲਾਉਣ ਅਤੇ ਸੜਕੀ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ‘ਤੇ ਵੀ ਜ਼ੋਰ ਦਿੱਤਾ। ਉਨਾਂ ਇਸ ਗੱਲ ‘ਤੇ ਚਿੰਤਾ ਪ੍ਰਗਟਾਈ ਕਿ ਪੰਜਾਬ ਵਿੱਚ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਦੀ ਦਰ ਰਾਸ਼ਟਰੀ ਦਰ ਨਾਲੋਂ ਤਰਕੀਬਨ ਦੁੱਗਣੀ ਹੈ। ਉਨਾਂ ਅਪੀਲ ਕੀਤੀ ਕਿ ਕਾਨੂੰਨ ਨੂੰ ਸਖਤੀ ਨਾਲ ਲਾਗੂ ਕਰਨ ਨਾਲੋਂ ਵਾਹਨ ਚਾਲਕਾਂ ਨੂੰ ਖੁਦ ਸੜਕੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਕਿਉਂ ਕਿ ਇਹ ਲੋਕਾਂ ਦੀ ਜ਼ਿੰਦਗੀ ਨਾਲ ਜੁੜਿਆ ਮਸਲਾ ਹੈ। ਉਨਾਂ ਕਿਹਾ ਕਿ ਸੜਕਾਂ ‘ਤੇ ਘੁੰਮਦੇ ਆਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਤੱਕ ਪਹੁੰਚਾਉਣ ਲਈ ਜ਼ਿਲਾ ਪ੍ਰਸ਼ਾਸਨਾਂ ਨੂੰ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਲੈਣੀ ਚਾਹੀਦੀ ਹੈ। ਇਸ ਨਾਲ ਸੜਕੀ ਹਾਦਸਿਆਂ ਵਿਚ ਵੀ ਕਮੀ ਆਵੇਗੀ ਅਤੇ ਸੜਕਾਂ ‘ਤੇ ਘੁੰਮਦੇ ਆਵਾਰਾ ਪਸ਼ੂ ਵੀ ਸੁਰੱਖਿਅਤ ਹੋਣਗੇ।ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਜਾਗਰੂਕਤਾ ਨੂੰ ਇੱਕ ਲੋਕ ਲਹਿਰ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਵੀ ਜਾਰੀ ਕੀਤੇ। ਉਨਾਂ ਪੁਲਿਸ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਉੱਚ ਸਿੱਖਿਆ ਵਿਭਾਗ, ਸਕੂਲੀ ਸਿੱਖਿਆ ਵਿਭਾਗ, ਐਸਡੀਐਮਜ਼ ਅਤੇ ਆਰਟੀਏਜ਼ ਆਦਿ ਨੂੰ 17 ਫਰਵਰੀ ਤੱਕ ਚੱਲਣ ਵਾਲੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦੌਰਾਨ ਕੀਤੇ ਜਾਣ ਵਾਲੇ ਪ੍ਰਮੁੱਖ ਕੰਮਾਂ ਤੋਂ ਵੀ ਜਾਣੂੰ ਕਰਵਾਇਆ। ਇਨਾਂ ਵਿਚ ਡਰਾਇਵਰਾਂ ਦੇ ਹੈਲਥ ਚੈੱਕਅੱਪ ਕੈਂਪ ਲਗਾਉਣੇ, ਡਰਾਇਵਰ ਟੈਸਟ ਟਰੈਕਾਂ ਦੀ ਚੈਕਿੰਗ, ਲੋਕਾਂ ਨੂੰ ਸੜਕੀ ਨਿਯਮਾਂ ਤੋਂ ਜਾਣੂੰ ਕਰਵਾਉਣ ਲਈ ਜਾਗਰੂਕਤਾ ਕੈਂਪ, ਸਕੂਲ-ਕਾਲਜ ਦੇ ਵਿਦਿਆਰਥੀਆਂ ਲਈ ਸੈਮੀਨਾਰ ਜਾਂ ਲੈਕਚਰ, ਟਰੈਫਿਕ ਤੇ ਸੜਕੀ ਲਾਇਟਾਂ ਦੀ ਜਾਂਚ ਆਦਿ ਪ੍ਰਮੁੱਖ ਗਤੀਵਿਧੀਆਂ ਹਨ।ਇਸ ਮੌਕੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੇ ਟਰਾਂਸਪੋਰਟ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸੜਕੀ ਸੁਰੱਖਿਆ ਉਪਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਇੱਕਤਰ ਕੀਤੀ ਗਈ 50 ਫੀਸਦੀ ਕੰਪਾਊਡਿੰਗ ਫੀਸ/ਜੁਰਮਾਨਿਆਂ ਨੂੰ ਬਦਲ ਕੇ ਇੱਕ ਗੈਰ ਮਿਆਦੀ (ਨਾਨ-ਲੈਪਸਏਬਲ) ਰੋਡ ਸੇਫਟੀ ਫੰਡ ਬਣਾਇਆ ਗਿਆ ਹੈ। ਇਸ ਵੇਲੇ ਰਾਜ ਵਿੱਚ ਸੜਕ ਸੁਰੱਖਿਆ ਉਪਕਰਣਾਂ ਦੀ ਖਰੀਦ ਅਤੇ ਵੱਖ-ਵੱਖ ਸੜਕ ਸੁਰੱਖਿਆ ਉਪਾਅ ਕਰਨ ਲਈ 40.52 ਕਰੋੜ ਰੁਪਏ ਦਾ ਨਾਨ-ਲੈਪਸਏਬਲ ਰੋਡ ਸੁਰੱਖਿਆ ਫੰਡ ਹੈ।ਇਸ ਨਾਨ-ਲੈਪਸਏਬਲ ਰੋਡ ਸੇਫਟੀ ਫੰਡ ਵਿੱਚੋਂ ਮੁਹੱਈਆ ਕਰਵਾਏ ਗਏ ਫੰਡਾਂ ਨਾਲ ਵੱਖ-ਵੱਖ ਸੜਕ ਸੁਰੱਖਿਆ ਉਪਕਰਣਾਂ ਜਿਵੇਂ ਬਰੈੱਥ ਐਨਾਲਾਈਜਰ, ਬੈਰੀਕੇਡਸ, ਲੇਜਰ ਸਪੀਡ ਗੰਨ, ਸੀਸੀਟੀਵੀ ਕੈਮਰੇ, ਕਾਰ ਬਾਡੀ ਕਟਰ ਆਦਿ ਖਰੀਦਣ ਦਾ ਫੈਸਲਾ ਲਿਆ ਗਿਆ ਹੈ। ਇਨਾਂ ਉਪਕਰਣਾਂ ਨੂੰ ਇੰਨਫੋਰਸਮੈਂਟ ਏਜੰਸੀਆਂ ਨੂੰ ਸਪਲਾਈ ਕੀਤਾ ਜਾਵੇਗਾ।ਇਸ ਤੋਂ ਇਲਾਵਾ ਸੜਕ ਸੁਰੱਖਿਆ ਦੇ ਮੁੱਦਿਆਂ ਨੂੰ ਤੇਜ਼ ਢੰਗ ਨਾਲ ਸੁਲਝਾਉਣ ਲਈ ਟਰੈਫਿਕ ਪੁਲਿਸ ਨਾਲ ਪ੍ਰਭਾਵਸ਼ਾਲੀ ਤਾਲਮੇਲ ਬਣਾਉਣ ਦੇ ਮਕਸਦ ਨਾਲ ਚੀਫ ਇੰਜੀਨੀਅਰ ਸੜਕਾਂ ਅਤੇ ਬਿ੍ਰਜ ਵਿਕਾਸ ਬੋਰਡ (ਪੀ.ਆਰ.ਬੀ.ਡੀ.ਬੀ) ਨੂੰ ਮੁੱਖ ਇੰਜੀਨੀਅਰ ਸੜਕ ਸੁਰੱਖਿਆ ਨਿਯੁਕਤ ਕੀਤਾ ਗਿਆ ਹੈ। ਪੀ.ਆਰ.ਬੀ.ਡੀ.ਬੀ. ਕਈ ਸੜਕਾਂ ਦੀ ਸੁਰੱਖਿਆ ਦੇ ਕੰਮ ਵੀ ਕਰੇਗੀ ਜਿਵੇਂ ਕਿ ਬਲੈਕ ਸਪਾਟ ਅਤੇ ਹੋਰ ਕਮਜ਼ੋਰ ਸੜਕ ਹਿੱਸਿਆਂ ਨੂੰ ਸੁਧਾਰਨਾਂ, ਪੁਲਾਂ ਦੀ ਮੁਰੰਮਤ ਕਰਨਾ, ਵਾਟਰ ਕੋਰਸਾਂ ਤੇ ਪਹਾੜੀ ਸੜਕਾਂ ‘ਤੇ ਪੁਲ ਬਣਾਉਣਾ ਆਦਿ ਪ੍ਰਮੁੱਖ ਹਨ।ਟਰਾਂਸਪੋਰਟ ਮੰਤਰੀ ਨੂੰ ਦੱਸਿਆ ਗਿਆ ਕਿ ਹੁਣ ਤੱਕ ਰਾਸ਼ਟਰੀ ਰਾਜ ਮਾਰਗਾਂ ਅਤੇ ਰਾਜ ਮਾਰਗਾਂ ‘ਤੇ 391 ਬਲੈਕ ਸਪਾਟਾਂ ਦੀ ਪਛਾਣ ਕੀਤੀ ਗਈ ਹੈ, ਜਿਨਾਂ ਵਿਚੋਂ 32 ਬਲੈਕ ਸਪਾਟਾਂ ਦੀ ਜਾਂਚ ਮੁੱਖ ਇੰਜੀਨੀਅਰ, ਪੀ.ਆਰ.ਬੀ.ਡੀ.ਬੀ. ਦੁਆਰਾ ਕੀਤੀ ਗਈ ਹੈ ਅਤੇ ਉਨਾਂ ਦੇ ਸੁਧਾਰ ਲਈ ਫੰਡ ਸੜਕ ਸੁਰੱਖਿਆ ਫੰਡਾਂ ਵਿਚੋਂ ਜਾਰੀ ਕੀਤੇ ਜਾ ਰਹੇ ਹਨ।ਕਾਬਿਲੇਗੌਰ ਹੈ ਕਿ ਇੱਕ ਸੁਤੰਤਰ ਏਜੰਸੀ ਦੁਆਰਾ ਸੂਬੇ ਦੀਆਂ ਸਾਰੀਆਂ ਸੜਕਾਂ ਦਾ ਤੀਜੀ ਧਿਰ ਰਾਹੀਂ ਸੜਕ ਸੁਰੱਖਿਆ ਆਡਿਟ ਕਰਵਾਉਣ ਅਤੇ ਸਾਰੇ ਵੱਡੇ ਸੜਕੀ ਹਾਦਸਿਆਂ ਦੀ ਕਰੈਸ਼ ਜਾਂਚ ਜਿਵੇਂ ਕਿ ਗਲਤ ਸੜਕ ਸਥਿਤੀ, ਲਾਗੂ ਕਰਨ ਦੇ ਉਪਾਵਾਂ ਦੀ ਘਾਟ, ਨੁਕਸਦਾਰ ਵਾਹਨ ਜਾਂ ਡਰਾਈਵਰਾਂ ਵਿੱਚ ਨੁਕਸ ਆਦਿ ਦਾ ਵੀ ਪ੍ਰਸਤਾਵ ਹੈ।ਇਸ ਮੌਕੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ, ਡੀਜੀ (ਲੀਡ ਏਜੰਸੀ) ਵੈਂਕਟਰਤਨਮ, ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਟਰੈਫਿਕ ਸਲਾਹਕਾਰ ਨਵਦੀਪ ਅਸੀਜਾ, ਟਰਾਂਸਪੋਰਟ ਵਿਭਾਗ ਅਤੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ। ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ, ਐਸ.ਐਸ.ਪੀਜ਼, ਆਰਟੀਏਜ਼ ਆਦਿ ਨੇ ਸ਼ਿਰਕਤ ਕੀਤੀ।

Previous Post

”ਕੀ ਇਹ ਕਿਸਾਨ ਵੱਖਵਾਦੀ ਤੇ ਅਤਿਵਾਦੀ ਜਾਪਦੇ ਹਨ?” ਕੈਪਟਨ ਅਮਰਿੰਦਰ ਸਿੰਘ ਨੇ ਐਨ.ਆਈ.ਏ. ਨੋਟਿਸਾਂ ‘ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕੀਤਾ ਸਵਾਲ

Next Post

ਹਰਿਆਣਾ ਸਰਕਾਰ ਨੇ ਸੂਬੇ ਵਿਚ ਸਹੀ ਮੁੱਲ ਦੀ ਦੁਕਾਨਾਂ ਦੇ ਲਈ ਲਾਇਸੈਂਸ ਪ੍ਰਾਪਤ ਕਰਨ ਦੇ ਇਛੁੱਕ ਲੋਕਾਂ ਦੀ ਸਹੂਲਤ ਲਈ ਸਰਲ ਪੋਰਟਲ ਤੇ ਲਾਇਸੈਂਸ ਜਾਰੀ ਕਰਨ ਦੀ ਨਵੀਂ ਆਨਲਾਇਨ ਸੇਵਾ ਸ਼ੁਰੂ ਕੀਤੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਹਰਿਆਣਾ ਸਰਕਾਰ ਨੇ ਸੂਬੇ ਵਿਚ ਸਹੀ ਮੁੱਲ ਦੀ ਦੁਕਾਨਾਂ ਦੇ ਲਈ ਲਾਇਸੈਂਸ ਪ੍ਰਾਪਤ ਕਰਨ ਦੇ ਇਛੁੱਕ ਲੋਕਾਂ ਦੀ ਸਹੂਲਤ ਲਈ ਸਰਲ ਪੋਰਟਲ ਤੇ ਲਾਇਸੈਂਸ ਜਾਰੀ ਕਰਨ ਦੀ ਨਵੀਂ ਆਨਲਾਇਨ ਸੇਵਾ ਸ਼ੁਰੂ ਕੀਤੀ

ਹਰਿਆਣਾ ਸਰਕਾਰ ਨੇ ਸੂਬੇ ਵਿਚ ਸਹੀ ਮੁੱਲ ਦੀ ਦੁਕਾਨਾਂ ਦੇ ਲਈ ਲਾਇਸੈਂਸ ਪ੍ਰਾਪਤ ਕਰਨ ਦੇ ਇਛੁੱਕ ਲੋਕਾਂ ਦੀ ਸਹੂਲਤ ਲਈ ਸਰਲ ਪੋਰਟਲ ਤੇ ਲਾਇਸੈਂਸ ਜਾਰੀ ਕਰਨ ਦੀ ਨਵੀਂ ਆਨਲਾਇਨ ਸੇਵਾ ਸ਼ੁਰੂ ਕੀਤੀ

Recommended

ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀਂ ਆਪਣੀ ਆਤਮਾ ਨੂੰ ਵੀ ਵੇਚ ਦਿਓਗੇ-ਕੈਪਟਨ ਅਮਰਿੰਦਰ ਸਿੰਘ

ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀਂ ਆਪਣੀ ਆਤਮਾ ਨੂੰ ਵੀ ਵੇਚ ਦਿਓਗੇ-ਕੈਪਟਨ ਅਮਰਿੰਦਰ ਸਿੰਘ

December 15, 2020
ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

January 15, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In