• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਏਡੀਜੀਪੀ ਏ.ਐਸ. ਰਾਏ ਨੇ ਮੁਨੀਸ਼ ਜਿੰਦਲ ਵਲੋਂ ਚਲੰਤ ਮਾਮਲਿਆਂ ਬਾਰੇ ਲਿਖੀ ਕਿਤਾਬ “ਦਿ ਪੰਜਾਬ ਰਵਿਊ” ਕੀਤੀ ਰੀਲੀਜ਼

Asli Punjabi by Asli Punjabi
January 19, 2021
in Punjab, Top Stories
0
ਏਡੀਜੀਪੀ ਏ.ਐਸ. ਰਾਏ ਨੇ ਮੁਨੀਸ਼ ਜਿੰਦਲ ਵਲੋਂ ਚਲੰਤ ਮਾਮਲਿਆਂ ਬਾਰੇ ਲਿਖੀ ਕਿਤਾਬ “ਦਿ ਪੰਜਾਬ ਰਵਿਊ” ਕੀਤੀ ਰੀਲੀਜ਼
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਐਨ.ਆਰ.ਆਈ. ਮਾਮਲੇ ਅਮਰਦੀਪ ਸਿੰਘ ਰਾਏ ਨੇ ਅੱਜ ਮੁਨੀਸ਼ ਜਿੰਦਲ ਵਲੋਂ ਪੰਜਾਬ ਦੇ ਚਲੰਤ ਮਾਮਲਿਆਂ ਬਾਰੇ ਲਿਖੀ ਇਕ ਕਿਤਾਬ “ਦਿ ਪੰਜਾਬ ਰਵਿਊ” ਜਾਰੀ ਕੀਤੀ।ਏ.ਡੀ.ਜੀ.ਪੀ. ਰਾਏ ਨੇ ਲੇਖਕ ਮੁਨੀਸ਼ ਜਿੰਦਲ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਕਿਤਾਬਾਂ ਰਾਹੀਂ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐੱਸ.) ਅਤੇ ਪੰਜਾਬ ਦੀਆਂ ਹੋਰਨਾਂ ਪ੍ਰਤੀਯੋਗੀ ਪ੍ਰੀਖਿਆਵਾਂ ਦੇਣ ਦੇ ਇਛੁੱਕ ਉਮੀਦਵਾਰਾਂ ਦੀ ਸਹਾਇਤਾ ਲਈ ਉਨ੍ਹਾਂ ਦੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ। ਏਡੀਜੀਪੀ ਰਾਏ ਨੇ ਇਸ ਪੁਸਤਕ ਦੀ ਭੂਮਿਕਾ ਵੀ ਲਿਖੀ।ਸ੍ਰੀ ਜਿੰਦਲ ਨੇ ਇਸ ਐਡੀਸ਼ਨ ਨੂੰ ਲਿਖਣ ਲਈ ਏਡੀਜੀਪੀ ਅਮਰਦੀਪ ਸਿੰਘ ਰਾਏ ਵਲੋਂ ਪ੍ਰੇਰਿਤ ਕਰਨ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ।ਇਸ ਕਿਤਾਬ ਬਾਰੇ ਵੇਰਵੇ ਸਾਂਝੇ ਕਰਦਿਆਂ ਸ੍ਰੀ ਜਿੰਦਲ ਨੇ ਕਿਹਾ ਕਿ ਪੰਜਾਬ ਭਰ ਦੇ ਹਜ਼ਾਰਾਂ ਵਿਦਿਆਰਥੀ ਪੰਜਾਬ ਪੀਸੀਐਸ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਭਾਗ ਲੈਂਦੇ ਹਨ ਪਰ ਬਹੁਤ ਸਾਰੇ ਵਿਦਿਆਰਥੀ ਵਿਸ਼ੇ ਬਾਰੇ ਪੂਰੀ ਜਾਣਕਾਰੀ ਨਾ ਹੋਣ ਜਾਂ ਪ੍ਰੀਖਿਆ ਦੀ ਲੋੜ ਅਨੁਸਾਰ ਸਹੀ ਮਾਰਗ ਦਰਸ਼ਨ ਦੀ ਘਾਟ ਕਾਰਨ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਅਸਫ਼ਲ ਰਹਿੰਦੇ ਹਨ। ਉਹਨਾਂ ਕਿਹਾ ਕਿ ਬਹੁਤ ਸਾਰੇ ਵਿਦਿਆਰਥੀ ਕੋਚਿੰਗ ਲੈਣ ਵਿਚ ਅਸਮਰੱਥ ਹੁੰਦੇ ਹਨ। ਇਸ ਤਰ੍ਹਾਂ, ਕਿਤਾਬਾਂ ਸਸਤੀਆਂ ਅਤੇ ਤਿਆਰੀ ਦਾ ਸਰਬੋਤਮ ਸਰੋਤ ਹੁੰਦੀਆਂ ਹਨ ਜੇਕਰ ਇਹ ਪ੍ਰੀਖਿਆ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਦਿਆਂ ਲਿਖੀਆਂ ਜਾਣ। ਉਹਨਾਂ ਕਿਹਾ ਕਿ ‘ਦਿ ਪੰਜਾਬ ਰਵਿਊ’ ਕਿਤਾਬ ਇਹਨਾਂ ਪਹਿਲੂਆਂ ਨੂੰ ਧਿਆਨ ਵਿਚ ਰੱਖ ਕੇ ਲਿਖੀ ਗਈ ਹੈ।ਉਹਨਾਂ ਕਿਹਾ ਕਿ ਉਹਨਾਂ ਦੀ ਪਿਛਲੀ ਕਿਤਾਬ ਵਿਚ ਪੰਜਾਬ ਦੇ ਹਿੱਸੇ ਜਿਵੇਂ ਕਿ ਇਤਿਹਾਸ, ਸੱਭਿਆਚਾਰ, ਪ੍ਰਸ਼ਾਸ਼ਕੀ ਢਾਂਚੇ ਨੂੰ ਕਾਫ਼ੀ ਸੁਚੱਜੇ ਢੰਗ ਨਾਲ ਪੇਸ਼ ਕੀਤਾ ਗਿਆ। ਉਹਨਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੀ ਹਰੇਕ ਪ੍ਰਤੀਯੋਗੀ ਪ੍ਰੀਖਿਆ ਜਿਵੇਂ ਕਿ ਪੀਸੀਐਸ ਜਾਂ ਨਾਇਬ ਤਹਿਸੀਲਦਾਰ ਜਾਂ ਕਿਸੇ ਹੋਰ ਪ੍ਰੀਖਿਆ ਵਿਚ ਪੰਜਾਬ ਦੇ ਚਲੰਤ ਮਾਮਲਿਆਂ ਬਾਰੇ ਸਵਾਲ ਪੁੱਛੇ ਜਾਂਦੇ ਹਨ।ਸ੍ਰੀ ਜਿੰਦਲ ਨੇ ਕਿਹਾ ਕਿ ਇਸ ਕਿਤਾਬ ਵਿਚ ਉਹਨਾਂ ਨੇ ਪੰਜਾਬ ਦੇ ਪਿਛਲੇ ਇੱਕ ਸਾਲ ਦੇ ਚਲੰਤ ਮਾਮਲਿਆਂ ਨੂੰ ਕਵਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਪੰਜਾਬ ਦੇ ਬਜਟ, ਪੰਜਾਬ ਦੇ ਆਰਥਿਕ ਸਰਵੇਖਣ ਅਤੇ ਪਿਛਲੇ ਦੋ ਸਾਲਾਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਬਾਰੇ ਚਾਨਣਾ ਪਾਇਆ ਹੈ।ਉਹਨਾਂ ਕਿਹਾ ਕਿ ਇਸ ਕਿਤਾਬ ਵਿਚ ਪੰਜਾਬੀ ਭਾਸ਼ਾ ਅਤੇ ਰਾਜਨੀਤਿਕ ਥਿਊਰੀ ਬਾਰੇ ਇਕ ਅਧਿਆਏ ਵੀ ਹੈ। ਇਸ ਤੋਂ ਇਲਾਵਾ ਕਿਤਾਬ ਦੇ ਅੰਤ ਵਿਚ ਪਿਛਲੇ ਸਾਲ ਦੇ ਪੇਪਰ ਅਤੇ ਮਾਡਲ ਟੈਸਟ ਪੇਪਰ ਵੀ ਦਿੱਤੇ ਗਏ ਹਨ ਜੋ ਵਿਦਿਆਰਥੀਆਂ ਨੂੰ ਉਹਨਾਂ ਦੀਆਂ ਤਿਆਰੀਆਂ ਦੇ ਮੁਲਾਂਕਣ ਵਿਚ ਸਹਾਈ ਹੋਣਗੇ।ਸ੍ਰੀ ਮੁਨੀਸ਼ ਜਿੰਦਲ ਨੇ ਕਿਹਾ, “ਮੇਰੀ ਪਿਛਲੀ ਕਿਤਾਬ ‘ਸਾਡਾ ਪੰਜਾਬ’ ਨੂੰ ਪਾਠਕਾਂ ਵਲੋਂ ਮਿਲੇ ਭਰਵੇਂ ਹੁੰਗਾਰੇ ਨੂੰ ਵੇਖਦਿਆਂ, ਮੈ ਆਸ ਕਰਦਾ ਹਾਂ ਕਿ ਪਾਠਕ ਮੇਰੀ ਇਸ ਕਿਤਾਬ ਨੂੰ ਵੀ ਉਨ੍ਹਾਂ ਹੀ ਪਿਆਰ ਦੇਣਗੇ।”

Previous Post

ਹਰਿਆਣਾ ਸਰਕਾਰ ਨੇ ਸੂਬੇ ਵਿਚ ਸਹੀ ਮੁੱਲ ਦੀ ਦੁਕਾਨਾਂ ਦੇ ਲਈ ਲਾਇਸੈਂਸ ਪ੍ਰਾਪਤ ਕਰਨ ਦੇ ਇਛੁੱਕ ਲੋਕਾਂ ਦੀ ਸਹੂਲਤ ਲਈ ਸਰਲ ਪੋਰਟਲ ਤੇ ਲਾਇਸੈਂਸ ਜਾਰੀ ਕਰਨ ਦੀ ਨਵੀਂ ਆਨਲਾਇਨ ਸੇਵਾ ਸ਼ੁਰੂ ਕੀਤੀ

Next Post

ਹਰਿਆਣਾ ਬਿਜਲੀ ਵੰਡ ਨਿਗਮਾਂ ਵੱਲੋਂ ਖਪਤਕਾਰਾਂ ਦੀ ਸਹੂਲਤ ਲਈ ਮਿਸਡ ਕਾਲ ਅਲਰਟ ਸਰਵਿਸ ਕੀਤੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਹਰਿਆਣਾ ਬਿਜਲੀ ਵੰਡ ਨਿਗਮਾਂ ਵੱਲੋਂ ਖਪਤਕਾਰਾਂ ਦੀ ਸਹੂਲਤ ਲਈ ਮਿਸਡ ਕਾਲ ਅਲਰਟ ਸਰਵਿਸ ਕੀਤੀ

ਹਰਿਆਣਾ ਬਿਜਲੀ ਵੰਡ ਨਿਗਮਾਂ ਵੱਲੋਂ ਖਪਤਕਾਰਾਂ ਦੀ ਸਹੂਲਤ ਲਈ ਮਿਸਡ ਕਾਲ ਅਲਰਟ ਸਰਵਿਸ ਕੀਤੀ

Recommended

ਲਾਪਤਾ ਹੋਏ ਲਾਸ ਏਂਜਲਸ ਫਾਇਰ ਫਾਈਟਰ ਦੀ ਲਾਸ਼ ਮੈਕਸੀਕੋ ਵਿਚ ਮਿਲੀ

ਲਾਪਤਾ ਹੋਏ ਲਾਸ ਏਂਜਲਸ ਫਾਇਰ ਫਾਈਟਰ ਦੀ ਲਾਸ਼ ਮੈਕਸੀਕੋ ਵਿਚ ਮਿਲੀ

November 6, 2020
ਭਾਰਤੀ ਕਾਨੂੰਨਾਂ ਦਾ ਸਨਮਾਨ ਕਰਨ ਸੋਸ਼ਲ ਸਾਈਟਾਂ: ਰਵੀ ਸ਼ੰਕਰ ਪ੍ਰਸਾਦ

ਭਾਰਤੀ ਕਾਨੂੰਨਾਂ ਦਾ ਸਨਮਾਨ ਕਰਨ ਸੋਸ਼ਲ ਸਾਈਟਾਂ: ਰਵੀ ਸ਼ੰਕਰ ਪ੍ਰਸਾਦ

February 12, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In