ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਤੇ ਰਬੀ ਫਸਲਾਂ ਦੇ ਰਜਿਸਟ੍ਰੇਸ਼ਣ ਲਈ ਪਰਿਵਾਰ ਪਹਿਚਾਣ ਪੱਤਰ ਦਾ ਹੋਣਾ ਜਰੂਰੀ ਕਰ ਦਿੱਤਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਰਾਜ ਸਰਕਾਰ ਵੱਲੋਂ 16 ਜਨਵਰੀ, 2021 ਤੋਂ ਮੇਰੀ ਫਸਲ੍ਰਮੇਰਾ ਬਿਊਰਾ ਪੋਰਟਲ ਤੇ ਰਬੀ ਫਸਲਾਂ ਦਾ ਰਜਿਸਟ੍ਰੇ੪ਨ ੪ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦਸਿਆ ਕਿ ਕਿਸਾਨਾਂ ਵੱਲੋਂ ਆਪਣੈ ਖੇਤੀਬਾੜੀ ਉਤਪਾਦਾਂ ਨੂੰ ਮੰਡੀਆਂ ਵਿਚ ਵੇਚਣ ਅਤੇ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਨਾਲ ਸਬੰਧਿਤ ਯੋਜਨਾਵਾਂ ਦਾ ਲਾਭ ਚੁੱਕਣ ਤਹਿਤ ਆਪਣੇ ਫਸਲਾਂ ਦਾ ਰਜਿਸਟ੍ਰੇ੪ਣ ਮੇਰੀ ਫਸਲ੍ਮੇ-ਰਾ ਬਿਊਰਾ ਪੋਰਟਲ ਵਿਚ ਕਰਵਾਉਣਾ ਜਰੂਰੀ ਹੈ। ਉਨ੍ਹਾਂ ਨੇ ਦਸਿਆ ਕਿ ਇਹ ਰਜਿਸਟ੍ਰੇ੪ਣ ਕਾਮਨ ਸਰਵਿਸ ਸੈਂਟਰ ਰਾਹੀਂ ਵੀ ਕਰਵਾ ਸਕਦੇ ਹਨ। ਉਨ੍ਹਾਂ ਨੇ ਕਿਸਾਨਾਂ ਤੋਂ ਆਪਣੇ ਪਰਿਵਾਰ ਪਹਿਚਾਣ ਪੱਤਰ ਰਾਹੀਂ ਆਪਣੀ ਫਸਲਾਂ ਦਾ ਰਜਿਸਟ੍ਰੇਸ਼ਣ fasal.haryana.gov.in ਪੋਰਟਲ ਤੇ ਕਰਵਾਉਣ ਦੀ ਅਪੀਲ ਕੀਤੀ ਹੈ।