• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਆਰ.ਟੀ.ਆਈ. ਦੇ ਜਵਾਬ ਨੇ ਕੇਂਦਰ ਦੇ ਝੂਠ ਦਾ ਪਰਦਾਫਾਸ਼ ਕੀਤਾ-ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
January 21, 2021
in Punjab
0
ਆਰ.ਟੀ.ਆਈ. ਦੇ ਜਵਾਬ ਨੇ ਕੇਂਦਰ ਦੇ ਝੂਠ ਦਾ ਪਰਦਾਫਾਸ਼ ਕੀਤਾ-ਕੈਪਟਨ ਅਮਰਿੰਦਰ ਸਿੰਘ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਆਰ.ਟੀ.ਆਈ. ਦਾ ਜਵਾਬ ਜਨਤਕ ਹੋਣ ਤੋਂ ਬਾਅਦ ਵੀ ਏਸੇ ਝੂਠ ਨੂੰ ਆਧਾਰ ਬਣਾ ਕੇ ਰਾਹੁਲ ਗਾਂਧੀ ਉਤੇ ਹਮਲਾ ਬੋਲਣ ਲਈ ਹਰਸਿਮਰਤ ਦੀ ਕਰੜੀ ਆਲੋਚਨਾ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਰ.ਟੀ.ਆਈ. ਦੇ ਜਵਾਬ ਨੇ ਖੇਤੀ ਸੁਧਾਰਾਂ ਬਾਰੇ ਉਚ-ਤਾਕਤੀ ਕਮੇਟੀ ਵੱਲੋਂ ਮਨਜੂਰੀ ਦੇਣ ਸਬੰਧੀ ਕੇਂਦਰ ਸਰਕਾਰ ਦੇ ਦਾਅਵੇ ਦਾ ਪਰਦਾਫਾਸ਼ ਕਰ ਦਿੱਤਾ ਜਿਸ ਨਾਲ ਹੁਣ ਇਹ ਸਪੱਸ਼ਟ ਹੋ ਚੁੱਕਾ ਹੈ ਕਿ ਅਕਾਲੀ ਅਤੇ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੇ ਇਸ਼ਾਰਿਆਂ ਉਤੇ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਨਾਲ ਦੋਵੇਂ ਪਾਰਟੀਆਂ ਮਿਲ ਕੇ ਕਿਸਾਨਾਂ ਦੇ ਹਿੱਤਾਂ ਨੂੰ ਢਾਹ ਲਾਉਣ ਦਾ ਕੰਮ ਕਰ ਰਹੀਆਂ ਹਨ। ਮੀਡੀਆ ਰਿਪਰੋਟਾਂ ਮੁਤਾਬਕ ਯੋਜਨਾ ਕਮਿਸ਼ਨ ਵੱਲੋਂ ਸੂਚਨਾ ਦੇ ਅਧਿਕਾਰ ਐਕਟ ਤਹਿਤ ਪੁੱਛੇ ਸਵਾਲ ਦੇ ਜਵਾਬ ਕਿਹਾ ਗਿਆ ਕਿ ਖੇਤੀ ਆਰਡੀਨੈਂਸ ਅਤੇ ਜੂਨ,2020 ਵਿੱਚ ਸੰਸਦ ਵਿੱਚ ਇਹਨਾਂ ਖੇਤੀ ਐਕਟਾਂ ਨੂੰ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਵੱਲੋਂ ਮੁੱਖ ਮੰਤਰੀਆਂ ਉਤੇ ਅਧਾਰਿਤ ਕਮੇਟੀ ਦੀ ਰਿਪੋਰਟ ਦਾ ਮੁਲਾਂਕਣ ਕੀਤੇ ਜਾਣ ਬਿਨਾਂ ਹੀ ਲਿਆਂਦਾ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਹਨਾਂ ਦਾਅਵਿਆਂ ਦੇ ਉਲਟ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ, ਦੋਵੇਂ ਪਾਰਟੀਆਂ ਢੀਠਤਾ ਨਾਲ ਇਸ ਦਾ ਪ੍ਰਚਾਰ ਕਰਦੀਆਂ ਰਹੀਆਂ ਤਾਂ ਕਿ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਵਿਰੋਧੀ ਏਜੰਡੇ ਨੂੰ ਹੋਰ ਅੱਗੇ ਵਧਾਇਆ ਜਾ ਸਕੇ। ਇਹ ਜਿਕਰਯੋਗ ਹੈ ਕਿ ਕੇਂਦਰੀ ਰਾਜ ਖੁਰਾਕ ਮੰਤਰੀ ਦਾਨਵੇ ਰਾਓਸਾਹਿਬ ਦਾਦਾਰਾਓ ਨੇ ਲੋਕ ਸਭਾ ਵਿੱਚ ਦਾਅਵਾ ਕੀਤਾ ਸੀ ਕਿ ਜ਼ਰੂਰੀ ਵਸਤਾਂ (ਸੋਧ) ਬਿੱਲ ਨੂੰ ਉਚ-ਤਾਕਤੀ ਕਮੇਟੀ ਨੇ ਪ੍ਰਵਾਨਗੀ ਦਿੱਤੀ ਸੀ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਸਪੱਸ਼ਟ ਤੌਰ ਉਤੇ ਰੱਦ ਕਰ ਚੁੱਕੇ ਹਨ ਅਤੇ ਹੁਣ ਆਰ.ਟੀ.ਆਈ. ਦੇ ਜਵਾਬ ਵਿੱਚ ਵੀ ਇਹ ਗਲਤ ਸਿੱਧ ਹੋ ਚੁੱਕਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾਂ ਉਤੇ ਵਿਚਾਰ-ਚਰਚਾ ਅਤੇ ਫੈਸਲਾ ਲੈਣ ਦੀ ਬਜਾਏ ਸੱਚ ਇਹ ਹੈ ਕਿ ਜਿਵੇਂ ਕਿ ਆਰ.ਟੀ.ਆਈ. ਦੇ ਜਵਾਬ ਵਿੱਚ ਵੀ ਸਿੱਧ ਹੋ ਚੁੱਕਾ ਹੈ ਕਿ ਕਮੇਟੀ ਦੀ ਰਿਪਰੋਟ ਅਜੇ ਤੱਕ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੇ ਸਾਹਮਣੇ ਵੀ ਨਹੀਂ ਰੱਖੀ ਗਈ। ਉਹਨਾਂ ਕਿਹਾ ਕਿ ਇਕ ਵਾਰ ਰਿਪਰੋਟ ਜਨਤਕ ਹੋਣ ਜਾਣ ਨਾਲ ਸਭ ਨੂੰ ਪਤਾ ਲੱਗ ਜਾਵੇਗਾ ਕਿ ਕਮੇਟੀ ਦੀਆਂ ਮੀਟਿੰਗਾਂ ਵਿੱਚ ਕਿਸ ਨੇ ਕੀ ਕਿਹਾ ਸੀ। ਉਹਨਾਂ ਕਿਹਾ ਕਿ ਪੰਜਾਬ ਤਾਂ ਕਮੇਟੀ ਦੀ ਪਹਿਲੀ ਮੀਟਿੰਗ ਦਾ ਹਿੱਸਾ ਵੀ ਨਹੀਂ ਸੀ ਜਦਕਿ ਦੂਜੀ ਮੀਟਿੰਗ ਵਿੱਚ ਮਨਪ੍ਰੀਤ ਬਾਦਲ ਨੇ ਸ਼ਮੂਲੀਅਤ ਕੀਤੀ ਜਿਸ ਵਿੱਚ ਕੁਝ ਵਿੱਤੀ ਮਾਮਲੇ ਹੀ ਵਿਚਾਰੇ ਗਏ ਅਤੇ ਤੀਜੀ ਮੀਟਿੰਗ ਵਿੱਚ ਤਾਂ ਸਕੱਤਰ ਪੱਧਰ ਦੇ ਅਧਿਕਾਰੀ ਹੀ ਸ਼ਾਮਲ ਹੋਏ।ਮੁੱਖ ਮੰਤਰੀ ਨੇ ਝੂਠ, ਫਰੇਬ ਅਤੇ ਗੁੰਮਰਾਹਕੁੰਨ ਮੁਹਿੰਮ ਚਲਾਉਣ ਲਈ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਇਹ ਪਾਰਟੀਆਂ ਸੂਬੇ ਵਿੱਚ ਜਮਹੂਰੀਅਤ ਨਾਲ ਚੁਣੀ ਹੋਈ ਕਾਂਗਰਸ ਸਰਕਾਰ ਵਿਰੁੱਧ ਲੋਕਾਂ ਨੂੰ ਭੜਕਾਉਣ ਲਈ ਆਪਣੇ ਸਾਂਝੇ ਏਜੰਡੇ ਨਾਲ ਚੱਲ ਰਹੀਆਂ ਹਨ। ਉਹਨਾਂ ਕਿਹਾ,”ਆਰ.ਟੀ.ਆਈ. ਦੇ ਜਵਾਬ ਨੇ ਇਹਨਾਂ ਪਾਰਟੀਆਂ ਦੇ ਝੂਠ ਦੇ ਪੁਲੰਦੇ ਦਾ ਪਾਜ ਉਧੇੜ ਕੇ ਰੱਖ ਦਿੱਤਾ।“ ਉਹਨਾਂ ਕਿਹਾ ਕਿ ਭਾਜਪਾ, ਅਕਾਲੀ ਦਲ ਅਤੇ ਆਪ ਵੱਲੋਂ ਅਜਿਹੇ ਸੰਵੇਦਨਸ਼ੀਲ ਮਾਮਲੇ ਉਤੇ ਬੇਸ਼ਰਮੀ ਨਾਲ ਮੁਲਕ ਨੂੰ ਗੁੰਮਰਾਹ ਕੀਤੇ ਜਾਣ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਸ ਨਾਲ ਵੱਡੇ ਪੱਧਰ ਉਤੇ ਬੇਚੈਨੀ ਪੈਦਾ ਹੋਈ ਅਤੇ ਉਹਨਾਂ ਦੇ ਸੂਬੇ ਅਤੇ ਮੁਲਕ ਵਿੱਚ ਮਨ-ਸ਼ਾਂਤੀ ਵੀ ਭੰਗ ਹੋ ਸਕਦੀ ਹੈ।ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਝੂਠੇ ਪ੍ਰਚਾਰ ਦੇ ਆਧਾਰ ’ਤੇ ਰਾਹੁਲ ਗਾਂਧੀ ਨੂੰ ਸਵਾਲ ਕਰਨ ਲਈ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਦੀ ਬੇਸ਼ਰਮੀ ਦੀ ਹੱਦ ਦੇਖੋਂ ਕਿ ਉਹ ਆਰ.ਟੀ.ਆਈ.ਦੇ ਜਵਾਬ ਤੋਂ ਬਾਅਦ ਵੀ ਲਗਾਤਾਰ ਝੂਠ ਬੋਲਦੀ ਰਹੀ ਅਤੇ ਮੀਡੀਆ ਵਿੱਚ ਵੱਡੇ ਪੱਧਰ ’ਤੇ ਪ੍ਰਕਾਸ਼ਿਤ ਹੁੰਦਾ ਰਿਹਾ। ਆਰ.ਟੀ.ਆਈ.ਬਾਰੇ ਮੀਡੀਆ ਰਿਪੋਰਟਾਂ ਤੋਂ ਦੋ ਤੋਂ ਵੱਧ ਦਿਨਾਂ ਬਾਅਦ ਵੀ ਹਰਸਿਮਰਤ ਨੇ ਮੰਗਲਵਾਰ ਨੂੰ ਢੀਠਪੁਣਾ ਦਿਖਾਉਦਿਆਂ ਕੈਪਟਨ ਅਮਰਿੰਦਰ ਸਿੰਘ ਉਪਰ ਕਮੇਟੀ ਦਾ ਹਿੱਸਾ ਹੋਣ ਦੇ ਨਾਤੇ ਖੇਤੀ ਕਾਨੂੰਨਾਂ ਬਾਰੇ ਸਹਿਮਤ ਹੋਣ ਦਾ ਦੋਸ਼ ਲਾਇਆ।ਹਰਸਿਮਰਤ ਕੋਲੋਂ ਪੰਜਾਬ ਦੇ ਲੋਕਾਂ ਤੋਂ ਸਪੱਸ਼ਟ ਸ਼ਬਦਾਂ ਵਿੱਚ ਮੁਆਫੀ ਮੰਗਣ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਸਾਬਕਾ ਕੇਂਦਰੀ ਮੰਤਰੀ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਹਰਸਿਮਰਤ ਵੱਲੋਂ ਕਿਸਾਨਾਂ ਦੇ ਹਿੱਤਾਂ ਪ੍ਰਤੀ ਹਮਦਰਦੀ ਜਤਾਉਣ ਦਾ ਨਾਟਕ ਕੀਤਾ ਜਾ ਰਿਹਾ ਹੈ ਜਦੋਂ ਕਿ ਇਸ ਤੋਂ ਪਹਿਲਾਂ ਉਹਨਾਂ ਨੇ ਅੰਦੋਲਨਕਾਰੀ ਕਿਸਾਨਾਂ ਉਤੇ ਉਹਨਾਂ ਦੇ ਕਥਿਤ ਭਲੇ ਲਈ (ਜਿਵੇਂ ਕਿ ਹਰਸਿਮਰਤ ਨੇ ਟਵੀਟ ਵਿੱਚ ਕਿਹਾ ਹੈ) ਇਹ ਕਿਸਾਨ ਵਿਰੋਧੀ ਕਾਨੂੰਨ ਥੋਪਣ ਲਈ ਭਾਜਪਾ ਦੀ ਹਮਾਇਤ ਕੀਤੀ ਸੀ। ਮੁੱਖ ਮਤਰੀ ਨੇ ਹਰਸਿਮਰਤ ਅਤੇ ਅਕਾਲੀ ਨੂੰ ਪੁੱਛਿਆ, ‘‘ਤੁਸੀਂ ਆਪਣੇ ਭਾਈਵਾਲ ਨੂੰ ਇਹ ਕਾਲੇ ਕਾਨੂੰਨ ਕਿਸਾਨਾਂ ਉਤੇ ਥੋਪਣ ਲਈ ਕਿਉ ਨਹੀਂ ਰੋਕਿਆ? ਤੁਸੀਂ ਅਤੇ ਤੁਹਾਡੀ ਪਾਰਟੀ ਨੇ ਇਨਾਂ ਮਹੀਨਿਆਂ ਦੌਰਾਨ ਇਨਾਂ ਕਾਨੂੰਨਾਂ ਦੀ ਪੁੱਜ ਕੇ ਹਮਾਇਤ ਕਿਉ ਕੀਤੀ।’’ਸ਼ੋ੍ਮਣੀ ਅਕਾਲੀ ਦਲ ਨੂੰ ਕਿਸਾਨਾਂ ਦੇ ਹਿੱਤਾਂ ਦਾ ‘ਨਕਲੀ’ ਮਸੀਹਾ ਗਰਦਾਨਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਜਿੱਥੇ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਹਮੇਸ਼ਾ ਦੋਗਲਾ ਕਿਰਦਾਰ ਨਿਭਾਇਆ, ਉਥੇ ਹੀ ਰਾਹੁਲ ਗਾਂਧੀ ਅਤੇ ਪੂਰੀ ਕਾਂਗਰਸ ਪਾਰਟੀ ਨੇ ਕਿਸਾਨਾਂ ਦੇ ਹਿੱਤਾਂ ਲਈ ਸ਼ੁਰੂ ਤੋਂ ਹੀ ਲੜਾਈ ਲੜੀ। ਉਹਨਾਂ ਕਿਹਾ, ‘‘ਤੁਹਾਨੂੰ ਕਿਸਾਨਾਂ ਦੀਆਂ ਭਾਵਨਾਵਾਂ ਅਤੇ ਉਹਨਾਂ ਦੀਆਂ ਜ਼ਿੰਦਗੀਆਂ ਨਾਲ ਖੇਡਣ ਲਈ ਸ਼ਰਮ ਆਉਣੀ ਚਾਹੀਦੀ ਹੈ ਜਿਹਨਾਂ ਕਿਸਾਨਾਂ ਤੋਂ ਬਗੈਰ ਅਸੀਂ ਇਕ ਦਿਨ ਵੀ ਜਿਉਦਾ ਨਹੀਂ ਰਹਿ ਸਕਦੇ।’’ ਉਨਾਂ ਸਪੱਸ਼ਟ ਕੀਤਾ ਕਿ ਉਹਨਾਂ ਦੀ ਸਰਕਾਰ ਵੱਲੋਂ ਸੱਤਾ ਦੇ ਭੁੱਖੇ ਬਾਦਲਾਂ ਅਤੇ ਕੇਜਰੀਵਾਲ ਵਰਗਿਆਂ ਨੂੰ ਕਿਸਾਨਾਂ ਦੇ ਹਿੱਤ ਕੁਚਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

Previous Post

ਕੇਂਦਰ ਸਰਕਾਰ ਕਿਸਾਨ ਮਾਰੂ ਖੇਤੀ ਕਾਨੂੰਨ ਬਿਨਾਂ ਕਿਸੇ ਦੇਰੀ ਦੇ ਵਾਪਸ ਲਵੇ: ਤਿ੍ਰਪਤ ਬਾਜਵਾ ਤੇ ਸਰਕਾਰੀਆ

Next Post

ਕੇਜਰੀਵਾਲ ਸਭ ਤੋਂ ਵੱਡਾ ਪਾਖੰਡੀ, ਉਸਦੀ ਕਥਨੀ ਤੇ ਕਰਨੀ ਵਿੱਚ ਕੋਹਾਂ ਦਾ ਫਰਕ: ਧਰਮਸੋਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਕੇਜਰੀਵਾਲ ਸਭ ਤੋਂ ਵੱਡਾ ਪਾਖੰਡੀ, ਉਸਦੀ ਕਥਨੀ ਤੇ ਕਰਨੀ ਵਿੱਚ ਕੋਹਾਂ ਦਾ ਫਰਕ: ਧਰਮਸੋਤ

ਕੇਜਰੀਵਾਲ ਸਭ ਤੋਂ ਵੱਡਾ ਪਾਖੰਡੀ, ਉਸਦੀ ਕਥਨੀ ਤੇ ਕਰਨੀ ਵਿੱਚ ਕੋਹਾਂ ਦਾ ਫਰਕ: ਧਰਮਸੋਤ

Recommended

ਸ਼੍ਰੋਮਣੀ ਕਮੇਟੀ ਦੇ ਸਾਬਕਾ ਚੀਫ਼ ਸੈਕਟਰੀ ਹਰਚਰਨ ਸਿੰਘ ਸੁਰਗਵਾਸ

ਸ਼੍ਰੋਮਣੀ ਕਮੇਟੀ ਦੇ ਸਾਬਕਾ ਚੀਫ਼ ਸੈਕਟਰੀ ਹਰਚਰਨ ਸਿੰਘ ਸੁਰਗਵਾਸ

September 5, 2020
ਪੰਜਾਬ ਕੈਬਨਿਟ ਦੀ 6 ਨਵੰਬਰ ਨੂੰ ਹੋਵੇਗੀ ਮੀਟਿੰਗ

ਪੰਜਾਬ ਕੈਬਨਿਟ ਦੀ 6 ਨਵੰਬਰ ਨੂੰ ਹੋਵੇਗੀ ਮੀਟਿੰਗ

November 2, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In