ਮੁੰਬਈ – ਗੈਰ-ਕਾਨੂੰਨੀ ਉਸਾਰੀ ਮਾਮਲੇ ਵਿੱਚ ਬੰਬੇ ਹਾਈਕੋਰਟ ਦਾ ਦਰਵਾਜ਼ਾ ਖੜਕਾਉਣ ਵਾਲੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੂੰ ਹਾਈਕੋਰਟ ਨੇ ਕਿਸੇ ਵੀ ਰਾਹਤ ਤੋਂ ਇਨਕਾਰ ਕਰ ਦਿੱਤਾ ਹੈ। ਸੋਨੂੰ ਸੂਦ ਦੀ ਅਪੀਲ ਖਾਰਜ ਕਰਦਿਆਂ ਜਸਟਿਸ ਪ੍ਰਿਥਵੀ ਰਾਜ ਚਵਾਨ ਨੇ ਕਿਹਾ ਕਿਗੇਂਦ ਹੁਣ ਬੀ. ਐਮ. ਸੀ. ਦੇ ਪਾਲੇ ਵਿਚ ਹੈ। ਦੱਸ ਦੇਈਏ ਕਿ ਸੋਨੂੰ ਸੂਦ ਦੇ ਵਕੀਲ ਅਮੋਗ ਸਿੰਘ ਨੇ ਬੀ. ਐਮ. ਸੀ. ਦੇ ਹੁਕਮ ਦੇ ਆਧਾਰ ਉੱਤੇ ਅਦਾਲਤ ਤੋਂ ਘੱਟੋ-ਘੱਟ 10 ਦਿਨਾਂ ਦਾ ਸਮਾਂ ਮੰਗਿਆ ਸੀ, ਜਿਸ ਬਾਰੇ ਜਸਟਿਸ ਚਵਾਨ ਨੇ ਕਿਹਾ ਕਿ ਤੁਸੀਂ ਬਹੁਤ ਲੇਟ ਹੋ ਚੁੱਕੇ ਹੋ। ਤੁਹਾਨੂੰ ਇਸ ਲਈ ਲੋੜੀਂਦਾ ਮੌਕਾ ਮਿਲਿਆ ਸੀ। ਕਾਨੂੰਨ ਉਸਦੀ ਮਦਦ ਕਰਦਾ ਹੈ, ਜੋ ਮਿਹਨਤ ਕਰਦਾ ਹੈ।ਜਿਕਰਯੋਗ ਹੈ ਕਿ ਸੋਨੂੰ ਸੂਦ ਦੀ ਇਮਾਰਤ ਸ਼ਕਤੀ ਸਾਗਰ ਬੀਐਮਸੀ ਵੱਲੋਂ ਢਾਹੁਣ ਦੀ ਕਾਰਵਾਈ ਦਾ ਸਾਹਮਣਾ ਕਰ ਰਹੀ ਹੈ। ਸੋਨੂੰ ਉੱਤੇ ਉਸਦੀ ਪਤਨੀ ਸੋਨਾਲੀ ਨੇ ਇਸ ਮਾਮਲੇ ਵਿਚ ਬੰਬੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ, ਜਿਸਤੋਂ ਬਾਅਦ ਦਿਨਦੋਸ਼ੀ ਸਿਵਲ ਕੋਰਟ ਨੇ ਉਨ੍ਹਾਂ ਦੀ ਰਾਹਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਦਾਲਤ ਵੱਲੋਂ ਸੁਣਾਏ ਗਏ ਫੈਸਲੇ ਦੀ ਵਿਸਤ੍ਰਿਤ ਕਾਪੀ ਬਾਅਦ ਵਿਚ ਜਾਰੀ ਕੀਤੀ ਜਾਵੇਗੀ। ਸੁਣਵਾਈ ਦੌਰਾਨ ਸੋਨੂੰ ਸੂਦ ਦੇ ਵਕੀਲ ਅਮੋਗ ਸਿੰਘ ਨੇ ਦਲੀਲ ਦਿੱਤੀ ਕਿ ਬੀ. ਐਮ. ਸੀ. ਵੱਲੋਂ ਭੇਜੇ ਨੋਟਿਸ ਵਿੱਚ ਇਹ ਨਹੀਂ ਦੱਸਿਆ ਗਿਆ ਹੈ ਕਿ ਗੈਰ-ਕਾਨੂੰਨੀ ਉਸਾਰੀ ਕਿਸ ਮੰਜ਼ਿਲ ਉੱਤੇ ਕੀਤੀ ਗਈ ਹੈ, ਕਿਸੇ ਪੱਖ ਦਾ ਜ਼ਿਕਰ ਨਹੀਂ ਕੀਤਾ ਗਿਆ। ਇਹ ਇਮਾਰਤ 1992 ਤੋਂ ਉੱਥੇ ਹੈ। ਉਹ ਸਾਰੀ ਇਮਾਰਤ ਨੂੰ ਢਾਹ ਨਹੀਂ ਸਕਦੇ। ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਇਸ ਵਿਚ ਕੀ ਹੈ, ਜੋ ਗੈਰ-ਕਾਨੂੰਨੀ ਹੈ ਅਤੇ ਇਸੇ ਲਈ ਅਸੀਂ ਦਲੀਲ ਦਿੱਤੀ ਹੈ ਕਿ ਇਹ ਨੋਟਿਸ ਪ੍ਰਭਾਵਿਤ ਰੂਪ ਵਿਚ ਦਿੱਤਾ ਗਿਆ ਹੈ। ਸਾਡਾ ਕਹਿਣਾ ਹੈ ਕਿ ਨੋਟਿਸ ਬਹੁਤ ਸਪੈਸਫਿਕ ਹੋਣਾ ਚਾਹੀਦਾ ਹੈ ਤਾਂ ਜੋ ਅਸੀਂ ਜਾਣ ਸਕੀਏ ਕਿ ਕੀ ਕਦਮ ਚੁੱਕਿਆ ਜਾਵੇ।