• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

Asli Punjabi by Asli Punjabi
January 23, 2021
in Punjab
0
ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਵਸਾਊਕੋਟ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਦੋਹਾਂ ਸ਼ਹੀਦਾਂ ਨੂੰ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਹੋਣ ਦਾ ਮਾਣ ਪ੍ਰਾਪਤ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਤਹਿਤ ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਦਾ ਖੁੱਲ੍ਹਾ ਕਿਤਾਬਚਾ ਹੈ, ਜਿਥੋਂ ਸੰਗਤਾਂ ਆਪਣੇ ਧਰਮ ਅਤੇ ਵਿਰਸੇ ਬਾਰੇ ਸੇਧ ਪ੍ਰਾਪਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦਾ ਹਿੱਸਾ ਬਣਨਾ ਸਿੱਖ ਕੌਮ ਦਾ ਸਭ ਤੋਂ ਵੱਡਾ ਸਨਮਾਨ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦਾ ਕੌਮ ਅੰਦਰ ਸਤਿਕਾਰਤ ਸਥਾਨ ਹੈ ਅਤੇ ਕੌਮ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਹਮੇਸ਼ਾ ਪ੍ਰੇਰਣਾ ਲੈਂਦੀ ਰਹੇਗੀ। ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਗੁਰਦੁਆਰਾ ਸੁਧਾਰ ਲਹਿਰ ਤਹਿਤ ਵਾਪਰੇ ਸਾਕਿਆਂ ਦੇ ਇਤਿਹਾਸ ਨੂੰ ਸੰਗਤ ਨਾਲ ਸਾਂਝਾ ਕੀਤਾ ਅਤੇ ਇਸ ਲਹਿਰ ਦੇ ਮੋਹਰਲੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਤੋਂ ਇਲਾਵਾ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਦੋਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਮੀਤ ਸਿੰਘ ਬੁੱਟਰ, ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਮੁਖਤਾਰ ਸਿੰਘ, ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਨਰਿੰਦਰ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ, ਸ. ਪਰਮਜੀਤ ਸਿੰਘ ਐਕਸੀਅਨ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਮੌਜੂਦ ਸਨ।

Previous Post

ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ

Next Post

ਐਸ.ਏ.ਐੱਸ.ਨਗਰ ਦੇ ਪਿੰਡ ਬੇਹੜਾ ਵਿਖੇ ਇਕ ਸ਼ੱਕੀ ਮਾਮਲਾ ਆਇਆ ਸਾਹਮਣੇ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਐਸ.ਏ.ਐੱਸ.ਨਗਰ ਦੇ ਪਿੰਡ ਬੇਹੜਾ ਵਿਖੇ ਇਕ ਸ਼ੱਕੀ ਮਾਮਲਾ ਆਇਆ ਸਾਹਮਣੇ

ਐਸ.ਏ.ਐੱਸ.ਨਗਰ ਦੇ ਪਿੰਡ ਬੇਹੜਾ ਵਿਖੇ ਇਕ ਸ਼ੱਕੀ ਮਾਮਲਾ ਆਇਆ ਸਾਹਮਣੇ

Recommended

ਸਭ ਤੋਂ ਵੱਧ ਖਤਰਨਾਕ ਹੈ ਕੋਰੋਨਾ ਵਾਇਰਸ ਦਾ ਡੈਲਟਾ ਸਵਰੂਪ : ਵਿਸ਼ਵ ਸਿਹਤ ਸੰਗਠਨ

ਸਭ ਤੋਂ ਵੱਧ ਖਤਰਨਾਕ ਹੈ ਕੋਰੋਨਾ ਵਾਇਰਸ ਦਾ ਡੈਲਟਾ ਸਵਰੂਪ : ਵਿਸ਼ਵ ਸਿਹਤ ਸੰਗਠਨ

July 5, 2021
ਆਸ਼ੂ ਵੱਲੋਂ ਪਨਸਪ ਦਾ ਆਟਾ ਲਾਂਚ

ਆਸ਼ੂ ਵੱਲੋਂ ਪਨਸਪ ਦਾ ਆਟਾ ਲਾਂਚ

April 16, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In