• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ’ਚ ਕਈ ਅਹਿਮ ਫੈਸਲਿਆਂ ’ਤੇ ਮੋਹਰ

Asli Punjabi by Asli Punjabi
January 24, 2021
in Punjab, Top Stories
0
ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ’ਚ ਕਈ ਅਹਿਮ ਫੈਸਲਿਆਂ ’ਤੇ ਮੋਹਰ
588
SHARES
3.3k
VIEWS
Share on FacebookShare on TwitterShare on Whatsapp

ਨੌਵੇਂ ਪਾਤਸ਼ਾਹ ਦੇ ਚਾਰ ਸੌ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਡਾਇਰੀ ਤੇ ਸਚਿੱਤਰ ਪੁਸਤਕਾਂ ਹੋਣਗੀਆਂ ਪ੍ਰਕਾਸ਼ਿਤ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਪੁਸਤਕਾਂ ਪ੍ਰਕਾਸ਼ਤ ਕਰਨ ਦੇ ਨਾਲ-ਨਾਲ ਇਤਿਹਾਸਕ ਡਾਇਰੀ ਅਤੇ ਬੱਚਿਆਂ ਲਈ ਸਚਿੱਤਰ ਕਿਤਾਬਚੇ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਕੰਪਿਊਟਰ ਟਾਈਪਿੰਗ ਲਈ ਇਕ ਗੁਰਮੁੱਖੀ ਫੌਂਟ ਤਿਆਰ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਪੁਰਾਤਨ ਪੁਸਤਕਾਂ ਨੂੰ ਪੁਨਰ ਪ੍ਰਕਾਸ਼ਤ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਨਵੀਆਂ ਖੋਜ ਭਰਪੂਰ ਕਿਤਾਬਾਂ ਵੀ ਛਾਪੀਆਂ ਜਾਣਗੀਆਂ। ਖਾਸਕਰ ਬੱਚਿਆਂ ਲਈ ਸਚਿੱਤਰ ਕਿਤਾਬਾਂ ਤਿਆਰ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿਚ ਇਤਿਹਾਸਕ ਤਸਵੀਰਾਂ ਦੇ ਨਾਲ-ਨਾਲ ਇਤਿਹਾਸ ਦਰਜ਼ ਹੋਵੇਗਾ। ਇਸ ਤੋਂ ਇਲਾਵਾ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਡਾਇਰੀ ਛਾਪੀ ਜਾਵੇਗੀ। ਇਸ ਡਾਇਰੀ ਵਿਚ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਦੀਆਂ ਤਸਵੀਰਾਂ ਅਤੇ ਇਤਿਹਾਸਕ ਘਟਨਾਵਾਂ ਦਰਜ ਕੀਤੀਆਂ ਜਾਣਗੀਆਂ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਤੋਂ ਨੌਵੇਂ ਪਾਤਸ਼ਾਹ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਡਾਕ ਟਿਕਟ, ਸਿੱਕਾ ਅਤੇ ਚਿੱਠੀ ਪੱਤਰ ਲਈ ਯਾਦਗਾਰੀ ਲਿਫਾਫਾ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਉੜੀਸਾ ਦੇ ਮੁੱਖ ਮੰਤਰੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਇਹ ਅਪੀਲ ਵੀ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਗਗਨ ਮੈ ਥਾਲੁ’ ਵਾਲੇ ਸ਼ਬਦ ਨੂੰ ਜਗਨਨਾਥ ਪੁਰੀ ਦੇ ਚੌਂਕ ਵਿਚ ਇਕ ਮਿਨਾਰ ਸਥਾਪਿਤ ਕਰਕੇ ਰੂਪਮਾਨ ਕੀਤਾ ਜਾਵੇ, ਜਿਸ ਵਿਚ ਗੁਰੂ ਸਾਹਿਬ ਦੇ ਇਸ ਪਾਵਨ ਸ਼ਬਦ ਦੀ ਧੁਨ ਪੰਜਾਬੀ ਦੇ ਨਾਲ-ਨਾਲ ਕੌਮੀ ਅਤੇ ਸਥਾਨਕ ਭਾਸ਼ਾ ਵਿਚ ਹੋਵੇ।ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਤਿਹਾਸ ਬੋਰਡ ਦੀ ਬੈਠਕ ਦੌਰਾਨ ਸ਼੍ਰੋਮਣੀ ਕਮੇਟੀ ਦੇ 100 ਸਾਲਾ ਇਤਿਹਾਸ ਨੂੰ ਸੰਕਲਿਤ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਹ ਸਾਲਾ ਇਤਿਹਾਸ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਕੀਤਾ ਜਾ ਰਿਹਾ ਹੈ। ਇਸ ਤੋਂ ਅਗਲੇ ਪੰਜਾਹ ਸਾਲਾਂ ਦੇ ਇਤਿਹਾਸ ਨੂੰ ਇਕੱਠਾ ਕਰਕੇ ਸੰਗਤਾਂ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਸੰਸਥਾ ਦੀ ਦੇਣ ਬਾਰੇ ਸੰਗਤਾਂ ਨੂੰ ਜਾਣਕਾਰੀ ਮਿਲ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਇਤਿਹਾਸ ਨਾਲ ਸਬੰਧਤ ਪੁਸਤਕਾਂ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ’ਤੇ ਉਪਲੱਬਧ ਹੋਣਗੀਆਂ, ਜਿਥੋਂ ਹਰ ਕੋਈ ਇਨ੍ਹਾਂ ਨੂੰ ਪੜ੍ਹ ਸਕੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਯੋਗਦਾਨ ਪਾਇਆ ਹੈ, ਦੀਆਂ ਡਾਕੂਮੈਂਟਰੀ ਮੁਲਾਕਾਤਾਂ ਰਿਕਾਰਡ ਕੀਤੀਆਂ ਜਾਣਗੀਆਂ। ਇਸ ਦਾ ਮੰਤਵ ਵੱਖ-ਵੱਖ ਸਿੱਖ ਸ਼ਖ਼ਸੀਅਤਾਂ ਦੀ ਦੇਣ ਨੂੰ ਸੰਭਾਲਣਾ ਅਤੇ ਇਸ ਤੋਂ ਸਿੱਖ ਨੌਜੁਆਨੀ ਅੰਦਰ ਪ੍ਰੇਰਣਾ ਪੈਦਾ ਕਰਨਾ ਹੈ। ਇਕੱਤਰਤਾ ਦੌਰਾਨ ਡਾ. ਪਰਮਵੀਰ ਸਿੰਘ, ਸ. ਹਰਵਿੰਦਰ ਸਿੰਘ ਖਾਲਸਾ, ਬੀਬੀ ਹਰਜਿੰਦਰ ਕੌਰ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਡਾ. ਅਮਰੀਕ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਡਾ. ਜੋਗੇਸ਼ਵਰ ਸਿੰਘ, ਸ. ਸਤਬੀਰ ਸਿੰਘ, ਸ. ਬਗੀਚਾ ਸਿੰਘ ਆਦਿ ਮੌਜੂਦ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਕੋਵਿਡ-19 ਕਾਰਨ ਗਣਤੰਤਰ ਦਿਵਸ ਮੌਕੇ ਰਾਜ ਭਵਨ ਵਿਖੇ ਨਹੀਂ ਹੋਵੇਗਾ ‘ਐਟ ਹੋਮ’ ਸਮਾਗਮ

Next Post

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਕੈਪਟਨ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਦਲਿਤ ਮਹਾਂ ਪੰਚਾਇਤ ਕਰਨ ਦਾ ਫੈਸਲਾ —- ਕੈਂਥ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਕੈਪਟਨ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਦਲਿਤ ਮਹਾਂ ਪੰਚਾਇਤ ਕਰਨ ਦਾ ਫੈਸਲਾ —- ਕੈਂਥ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਕੈਪਟਨ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਦਲਿਤ ਮਹਾਂ ਪੰਚਾਇਤ ਕਰਨ ਦਾ ਫੈਸਲਾ ---- ਕੈਂਥ

Recommended

ਸਾਊਦੀ ਅਰਬ ਹਾਦਸਾ : PM ਮੋਦੀ ਨੇ Tweet ਕਰਕੇ ਪ੍ਰਗਟਾਇਆ ਦੁੱਖ

ਸਾਊਦੀ ਅਰਬ ਹਾਦਸਾ : PM ਮੋਦੀ ਨੇ Tweet ਕਰਕੇ ਪ੍ਰਗਟਾਇਆ ਦੁੱਖ

November 17, 2025
ਕੇਂਦਰ ਸਰਕਾਰ ਵੱਲੋ ਬਣਾਏ ਖੇਤੀ ਕਾਨੂੰਨਾਂ ਦਾ ਕੋਈ ਮਤਲਬ ਨਹੀਂ,

ਕੇਂਦਰ ਸਰਕਾਰ ਵੱਲੋ ਬਣਾਏ ਖੇਤੀ ਕਾਨੂੰਨਾਂ ਦਾ ਕੋਈ ਮਤਲਬ ਨਹੀਂ,

September 28, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In