• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਵੱਲੋਂ ਉਸਾਰੀ ਕਾਮਿਆਂ ਦੀਆਂ ਲੜਕੀਆਂ ਲਈ ਸ਼ਗਨ ਸਕੀਮ 31000 ਰੁਪਏ ਤੋਂ ਵਧਾ ਕੇ 51000 ਰੁਪਏ ਕਰਨ ਦਾ ਐਲਾਨ

Asli Punjabi by Asli Punjabi
January 24, 2021
in Punjab, Top Stories
0
ਮੁੱਖ ਮੰਤਰੀ ਵੱਲੋਂ ਉਸਾਰੀ ਕਾਮਿਆਂ ਦੀਆਂ ਲੜਕੀਆਂ ਲਈ ਸ਼ਗਨ ਸਕੀਮ 31000 ਰੁਪਏ ਤੋਂ ਵਧਾ ਕੇ 51000 ਰੁਪਏ ਕਰਨ ਦਾ ਐਲਾਨ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਕੋਵਿਡ ਪਾਜ਼ੇਟਿਵ ਆਉਣ ਵਾਲੇ ਕਿਰਤੀਆਂ/ਪਰਿਵਾਰਕ ਮੈਂਬਰਾਂ ਨੂੰ 1500 ਰੁਪਏ ਸਹਾਇਤਾ ਦੇਣ ਨੂੰ ਮਨਜ਼ੂਰੀ, ਭਲਾਈ ਸਕੀਮਾਂ ਹਾਸਲ ਕਰਨ ਲਈ ਨਿਯਮਾਂ ਵਿੱਚ ਦਿੱਤੀ ਢਿੱਲ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕਿਰਤੀ ਕਾਮਿਆਂ ਦੀਆਂ ਕੁੜੀਆਂ ਦੇ ਵਿਆਹ ਮੌਕੇ ਦਿੱਤੀ ਜਾਂਦੀ ਸ਼ਗਨ ਦੀ ਰਾਸ਼ੀ ਪਹਿਲੀ ਅਪਰੈਲ 2021 ਤੋਂ 31000 ਰੁਪਏ ਤੋਂ ਵਧਾ ਕੇ 51000 ਰੁਪਏ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕੋਵਿਡ ਟੈਸਟ ਪਾਜ਼ੇਟਿਵ ਪਏ ਜਾਂਦੇ ਇਨਾਂ ਕਿਰਤੀਆਂ ਜਾਂ ਇਨਾਂ ਦੇ ਪਰਿਵਾਰਕ ਮੈਂਬਰਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਵੀ ਮਨਜ਼ੂਰੀ ਦੇ ਦਿੱਤੀ।ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਇਮਾਰਤ ਅਤੇ ਹੋਰ ਉਸਾਰੀ ਕਾਮਿਆਂ (ਬੀ.ਓ.ਸੀ.ਡਬਲਿਊ.) ਭਲਾਈ ਬੋਰਡ ਦੀ ਸ਼ੁੱਕਰਵਾਰ ਸ਼ਾਮ ਨੂੰ ਵੀਡਿਓ ਕਾਨਫਰੰਸ ਰਾਹੀਂ ਹੋਈ ਮੀਟਿੰਗ ਵਿੱਚ ਲਿਆ ਗਿਆ।ਇਸ ਤੋਂ ਇਲਾਵਾ ਸ਼ਗਨ ਦਾ ਫਾਇਦਾ ਹਾਸਲ ਕਰਨ ਲਈ ਪ੍ਰਕਿਰਿਆ ਆਸਾਨ ਕਰਦਿਆਂ ਮੁੱਖ ਮੰਤਰੀ ਨੇ ਮੌਜੂਦਾ ਸ਼ਰਤਾ ਵਿੱਚ ਕਿਸੇ ਵੀ ਧਾਰਮਿਕ ਸੰਸਥਾ ਗੁਰਦੁਆਰਾ, ਮੰਦਿਰ ਤੇ ਚਰਚ ਵੱਲੋਂ ਜਾਰੀ ਕੀਤੇ ਵਿਆਹ ਸਰਟੀਫਿਕੇਟ ਨੂੰ ਇਸ ਮੰਤਵ ਕਰਨ ਲਈ ਸਵਿਕਾਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ। 50 ਫੀਸਦੀ ਰਾਸ਼ੀ ਐਡਵਾਂਸ ਵਿੱਚ ਹਾਸਲ ਕੀਤੀ ਜਾ ਸਕਦੀ ਹੈ ਜਦੋਂ ਕਿ ਬਾਕੀ ਰਾਸ਼ੀ ਸੋਧੇ ਨਿਯਮਾਂ ਤਹਿਤ ਸਬੰਧਤ ਅਥਾਰਟੀ ਵੱਲੋਂ ਜਾਰੀ ਵਿਆਹ ਸਰਟੀਫਿਕੇਟ ਨੂੰ ਜਮਾਂ ਕਰਵਾਉਣ ਤੋਂ ਬਾਅਦ ਜਾਰੀ ਕੀਤੀ ਜਾਵੇਗੀ। ਇਮਾਰਤ ਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਨਾਲ ਰਜਿਸਟਰਡ ਧੀਆਂ ਇਸ ਸਕੀਮ ਦੇ ਤਹਿਤ ਯੋਗ ਹਨ।ਇਕ ਹੋਰ ਵੱਡੇ ਫੈਸਲੇ ਵਿੱਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਸਾਰੀ ਗਤੀਵਿਧੀਆਂ ਦੌਰਾਨ ਕੰਮ ਕਰਦਿਆਂ ਹਾਦਸੇ ਵਿੱਚ ਕਿਰਤੀ ਦੀ ਮੌਤ ਹੋਣ ਦੀ ਸੂਰਤ ਵਿੱਚ 2 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ, ਭਾਵੇਂ ਕਿ ਉਹ ਉਸਾਰੀ ਬੋਰਡ ਨਾਲ ਰਜਿਸਟਰਡ ਹੋਵੇ ਜਾਂ ਨਹੀਂ ਬਸ਼ਰਤੇ ਉਹ ਉਸਾਰੀ ਕਿਰਤੀ ਵਜੋਂ ਰਜਿਸਟਰਡ ਹੋਣ ਦੇ ਯੋਗ ਹੋਵੇ।ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਭਲਾਈ ਸਕੀਮਾਂ ਤਹਿਤ ਲਾਭ ਲੈਣ ਲਈ ਬਿਨੈ ਪੱਤਰ ਜਮਾਂ ਕਰਵਾਉਣ ਦੀ ਸਮਾਂ ਸੀਮਾ ਵਧਾਉਣ ਦਾ ਫੈਸਲਾ ਕੀਤਾ। ਮੌਜੂਦਾ ਸਮੇਂ ਇਹ ਸੀਮਾ ਛੇ ਮਹੀਨੇ ਦੀ ਸੀ ਜਿਸ ਨੂੰ ਵਧਾ ਕੇ ਇਕ ਸਾਲ ਕਰਨ ਦਾ ਫੈਸਲਾ ਕੀਤਾ ਗਿਆ ਕਿਉਕਿ ਕਈ ਕਾਮੇ ਕੋਵਿਡ-19 ਮਹਾਂਮਾਰੀ ਕਾਰਨ ਬਿਨੈ ਪੱਤਰ ਨਹੀਂ ਦੇ ਸਕੇ। ਇਸ ਤੋਂ ਇਲਾਵਾ ਸਕਰੀਨਿੰਗ ਕਮੇਟੀ ਵੱਲੋਂ ਪੈਨਸ਼ਨ ਬਿਨੈ ਪੱਤਰ ਰੱਦ ਕਰਨ ਦੀ ਸੂਰਤ ਵਿੱਚ ਉਸਾਰੀ ਕਿਰਤੀਆਂ ਨੂੰ ਸਕੱਤਰ ਬੋਰਡ ਕੋਲ ਅਪੀਲ ਕਰਨ ਦਾ ਸਮਾਂ ਵੀ 90 ਦਿਨ ਤੋਂ ਵਧਾ ਕੇ 120 ਦਿਨ ਕਰ ਦਿੱਤਾ। ਬਾਲੜੀ (ਲੜਕੀ) ਜਨਮ ਤੋਹਫਾ ਸਕੀਮ ਤਹਿਤ ਬੋਰਡ ਨੇ ਬਿਨੈ ਪੱਤਰ ਜਮਾਂ ਕਰਵਾਉਣ ਦੀ ਸਮਾਂ ਸੀਮਾ ਵਧਾਉਣ ਦਾ ਫੈਸਲਾ ਕੀਤਾ। ਲਾਭਪਾਤਰੀਆਂ ਦੀ ਲੜਕੀ ਦੇ ਜਨਮ ਦੀ ਤਰੀਕ ਤੋਂ ਛੇ ਮਹੀਨਿਆਂ ਤੋਂ ਵਧਾ ਕੇ ਇਕ ਸਾਲ ਕਰਨ ਦਾ ਫੈਸਲਾ ਕੀਤਾ ਗਿਆ।ਵੱਖ-ਵੱਖ ਸਕੀਮਾਂ ਦੇ ਲਾਭ ਲੈਣ ਸਬੰਧੀ ਨਿਯਮਾਂ ਵਿਚ ਇੱਕ ਹੋਰ ਢਿੱਲ ਤਹਿਤ ਕਿਰਤੀ ਮਜ਼ਦੂਰ ਹੁਣ ਚਾਰ ਸਰਕਾਰੀ ਦਸਤਾਵੇਜ਼ਾਂ ਆਧਾਰ ਕਾਰਡ, ਪੈਨ ਕਾਰਡ, ਵੋਟਰ ਕਾਰਡ ਅਤੇ ਰਾਸ਼ਨ ਕਾਰਡ ਵਿਚੋਂ ਕੋਈ 2 ਦਸਤਾਵੇਜ਼ ਜਮਾਂ ਕਰ ਸਕਦੇ ਹਨ। ਬਹੁਤ ਸਾਰੇ ਕਾਮੇ ਜਨਮ ਸਰਟੀਫਿਕੇਟ ਦੀ ਘਾਟ ਕਾਰਨ ਪਹਿਲਾਂ ਲਾਭ ਪ੍ਰਾਪਤ ਨਹੀਂ ਕਰ ਸਕਦੇ ਸਨ ਜੋ ਕਿ ਇਸ ਸੋਧ ਤੋਂ ਪਹਿਲਾਂ ਇਕੋ ਇਕੋ ਇੱਕ ਯੋਗ ਸਬੂਤ ਮੰਨਿਆ ਜਾਂਦਾ ਸੀ।ਮੁੱਖ ਮੰਤਰੀ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗ ਵਿਚ ਬੋਰਡ ਨੇ ਫਰਮਾਸਿਊਟੀਕਲ/ਪੈਰਾ ਮੈਡੀਕਲ ਦੀ ਪੜਾਈ ਵਿਚ ਡਿਗਰੀ/ਪੋਸਟ ਗ੍ਰੈਜੂਏਟ ਡਿਗਰੀ ਕੋਰਸ ਕਰਨ ਵਾਲੇ ਲੜਕਿਆਂ ਦਾ ਸਾਲਾਨਾ ਵਜ਼ੀਫ਼ਾ 25,000 ਤੋਂ ਵਧਾ ਕੇ 35000 ਰੁਪਏ ਅਤੇ ਲੜਕੀਆਂ ਦਾ ਵਜ਼ੀਫਾ 30,000 ਤੋਂ ਵਧਾ ਕੇ 40,000 ਰੁਪਏ ਕਰਨ ਦਾ ਐਲਾਨ ਕੀਤਾ। ਇਸੇ ਤਰਾਂ ਫਰਮਾਸਿਊਟੀਕਲ/ਪੈਰਾ ਮੈਡੀਕਲ ਦੀ ਪੜਾਈ ਵਿਚ ਡਿਗਰੀ/ਪੋਸਟ ਗ੍ਰੈਜੂਏਟ ਡਿਗਰੀ ਕੋਰਸ ਕਰਨ ਵਾਲੇ ਲੜਕਿਆਂ ਦੇ ਹੋਸਟਲ ਦਾ ਵਜ਼ੀਫ਼ਾ 40,000 ਤੋਂ ਵਧਾ ਕੇ 50,000 ਰੁਪਏ ਅਤੇ ਲੜਕੀਆਂ ਦਾ ਵਜ਼ੀਫਾ 45,000 ਤੋਂ ਵਧਾ ਕੇ 55,000 ਰੁਪਏ ਕਰ ਦਿੱਤਾ ਗਿਆ ਹੈ। ਮੈਡੀਕਲ ਅਤੇ ਇੰਜੀਨੀਅਰਿੰਗ ਵਿੱਚ ਪੜਦੇ ਵਿਦਿਆਰਥੀ ਮੁੰਡਿਆਂ ਦਾ ਸਾਲਾਨਾ ਵਜ਼ੀਫਾ ਵਿਚ ਵਾਧਾ 40,000 ਰੁਪਏ ਤੋਂ ਵਧਾ ਕੇ 50,000 ਰੁਪਏ ਅਤੇ ਲੜਕੀਆਂ ਦਾ ਵਜੀਫਾ 50,000 ਤੋਂ 60,000 ਰੁਪਏ ਜਦੋਂ ਕਿ ਹੋਸਟਲ ਵਜ਼ੀਫਾ ਕ੍ਰਮਵਾਰ 70,000 ਅਤੇ 80,000 ਕਰ ਦਿੱਤਾ ਹੈ। ਹੋਣਹਾਰ ਬੱਚਿਆਂ ਨੂੰ ਉਤਸ਼ਾਹਤ ਕਰਨ ਲਈ ਬੋਰਡ ਨੇ ਹੁਣ ਨਤੀਜਿਆਂ ਦੇ ਐਲਾਨ ਤੋਂ ਛੇ ਮਹੀਨੇ ਦੀ ਬਜਾਏ ਇਕ ਸਾਲ ਦੇ ਅੰਦਰ-ਅੰਦਰ ਕਲੇਮ ਲੈਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸੇ ਤਰਾਂ ਜ਼ਿਲਾ, ਰਾਜ ਜਾਂ ਕੌਮੀ ਪੱਧਰ ਦੇ ਖਿਡਾਰੀਆਂ ਵਲੋਂ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਲਈ ਵੀ ਇਹ ਸੋਧ ਲਾਗੂ ਹੋਵੇਗੀ।ਇਸ ਤੋਂ ਇਲਾਵਾ ਬੋਰਡ ਨੇ ਹੁਣ ਉਸਾਰੀ ਕਾਮਿਆਂ ਨੂੰ ਇਕ ਸਾਲ ਦੀ ਮਿਆਦ ਦੇ ਅੰਦਰ ਆਪਣੀ ਮੈਂਬਰਸ਼ਿਪ ਨਵਿਆਉਣ ਦੀ ਆਗਿਆ ਦੇ ਦਿੱਤੀ ਹੈ ਤਾਂ ਜੋ ਉਹ ਇਕ ਸਾਲ ਦੇ ਗ੍ਰੇਸ ਪੀਰੀਅਡ ਦੌਰਾਨ ਵੱਖ-ਵੱਖ ਭਲਾਈ ਸਕੀਮਾਂ ਅਧੀਨ ਅਰਜ਼ੀ ਦੇ ਸਕਣ ਅਤੇ ਵਿੱਤੀ ਲਾਭ ਪ੍ਰਾਪਤ ਕਰ ਸਕਣ। ਦਿਵਿਆਂਗਾਂ ਦੀ ਮੌਤ ਦੇ ਮਾਮਲੇ ਵਿੱਚ ਬੀਮਾ ਅਤੇ ਹੋਰ ਲਾਭਾਂ ਦੇ ਨਾਲ ਨਾਲ ਐਲ.ਟੀ.ਸੀ. ਲਾਭ, ਡਾਕਰਟਰੀ ਸਹਾਇਤਾ ਦੀ ਪ੍ਰਤੀ ਪੂਰਤੀ, ਅੰਤਿਮ ਸੰਸਕਾਰ ਲਈ ਵਿੱਤੀ ਸਹਾਇਤਾ, ਮਾਨਸਿਕ ਤੌਰ ’ਤੇ ਅਪਾਹਜ/ਦਿਵਿਆਂਗ ਬੱਚਿਆਂ ਲਈ ਸਹਾਇਤਾ, ਜਣੇਪੇ ਦੌਰਾਨ ਲੋੜੀਂਦੀ ਸਹਾਇਤਾ ਆਦਿ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਹੈ।

Previous Post

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਧੀਰਾ ਖੰਡੇਲਵਾਲ ਦੇ ਨਵੇਂ ਕਵਿਤਾ ਸੰਗ੍ਰਹਿ ਦੀ ਘੁੰਡ ਚੁੱਕਾਈ ਕੀਤੀ

Next Post

ਕਿਸਾਨ ਅੰਦੋਲਨ ਗੱਲਬਾਤ ਦਾ ਸਿਲਸਿਲਾ ਟੁੱਟਣਾ ਨੈਤਿਕ ਤੌਰ ਤੇ ਸਰਕਾਰ ਦੀ ਕਾਰਗੁਜ਼ਾਰੀ ਦੀ ਵੱਡੀ ਅਸਫ਼ਲਤਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਕਿਸਾਨ ਅੰਦੋਲਨ ਗੱਲਬਾਤ ਦਾ ਸਿਲਸਿਲਾ ਟੁੱਟਣਾ ਨੈਤਿਕ ਤੌਰ ਤੇ ਸਰਕਾਰ ਦੀ ਕਾਰਗੁਜ਼ਾਰੀ ਦੀ ਵੱਡੀ ਅਸਫ਼ਲਤਾ

ਕਿਸਾਨ ਅੰਦੋਲਨ ਗੱਲਬਾਤ ਦਾ ਸਿਲਸਿਲਾ ਟੁੱਟਣਾ ਨੈਤਿਕ ਤੌਰ ਤੇ ਸਰਕਾਰ ਦੀ ਕਾਰਗੁਜ਼ਾਰੀ ਦੀ ਵੱਡੀ ਅਸਫ਼ਲਤਾ

Recommended

ਸਰਸਵਤੀ ਦੀ ਜਲਧਾਰ ਦੇ ਲਈ ਤਿੰਨ ਪਿੰਡਾਂ ਦੇ ਕਿਸਾਨਾਂ ਨੇ ਦਿੱਤੀ ਜਮੀਨ

ਸਰਸਵਤੀ ਦੀ ਜਲਧਾਰ ਦੇ ਲਈ ਤਿੰਨ ਪਿੰਡਾਂ ਦੇ ਕਿਸਾਨਾਂ ਨੇ ਦਿੱਤੀ ਜਮੀਨ

March 3, 2021
ਸੌਰਵ ਗਾਂਗੁਲੀ ਦੇ ਪਰਿਵਾਰਕ ਮੈਂਬਰਾਂ ਨੂੰ ਹੋਇਆ ਕੋਰੋਨਾ

ਸੌਰਵ ਗਾਂਗੁਲੀ ਦੇ ਪਰਿਵਾਰਕ ਮੈਂਬਰਾਂ ਨੂੰ ਹੋਇਆ ਕੋਰੋਨਾ

June 21, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In