ਸੰਗਤ ਨੇ ਵੱਖ-ਵੱਖ ਥਾਵਾਂ ’ਤੇ ਕੀਤਾ ਭਰਵਾਂ ਸਵਾਗਤ
ਅੰਮ੍ਰਿਤਸਰ – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ। ਇਸ ਮੌਕੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸਿਰੋਪਾਓ ਦੇ ਕੇ ਨਿਵਾਜਿਆ। ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਿਹਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ। ਇਸ ਤੋਂ ਇਲਾਵਾ ਗਤਕਾ ਤੇ ਬੈਂਡ ਪਾਰਟੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ, ਜਦਕਿ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸੰਗਤਾਂ ਨੇ ਕਈ ਪ੍ਰਕਾਰ ਦੇ ਲੰਗਰ ਲਗਾਏ ਹੋਏ ਸਨ । ਨਗਰ ਕੀਰਤਨ ਦਾ ਚੌਂਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤੋਂ ਤਰਨ ਤਾਰਨ ਰੋਡ ਆਦਿ ਵਿਖੇ ਸੰਗਤ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ. ਅਮਰੀਕ ਸਿੰਘ ਸ਼ਾਹਪੁਰ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਹਰਪਾਲ ਸਿੰਘ ਜੱਲ੍ਹਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਹਰਜਿੰਦਰ ਸਿੰਘ ਕੈਰੋਂਵਾਲ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ. ਨਿਰਵੈਰ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸ. ਸਤਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ ਚਿੱਟਾ, ਮੈਨੇਜਰ ਸ. ਹਰਪ੍ਰੀਤ ਸਿੰਘ, ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਕਥਾਵਾਚਕ ਭਾਈ ਜਸਪਾਲ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਜਗਤਾਰ ਸਿੰਘ, ਸ. ਬਲਦੇਵ ਸਿੰਘ ਖੈਹਰਾਬਾਦ, ਮੀਤ ਮੈਨੇਜਰ ਸ. ਜਸਪਾਲ ਸਿੰਘ ਢੱਡੇ ਆਦਿ ਮੌਜੂਦ ਸਨ।