• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਕਿਸਾਨਾਂ ਨੇ ਲਾਲ ਕਿਲੇ ਤੇ ਫਹਿਰਾਇਆ ਕੇਸਰੀ ਝੰਡਾ ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਕਿਸਾਨ ਦੀ ਮੌਤ, ਕਿਸਾਨਾਂ ਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਦਾਗੇ

Asli Punjabi by Asli Punjabi
January 27, 2021
in National
0
ਕਿਸਾਨਾਂ ਨੇ ਲਾਲ ਕਿਲੇ ਤੇ ਫਹਿਰਾਇਆ ਕੇਸਰੀ ਝੰਡਾ ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਕਿਸਾਨ ਦੀ ਮੌਤ, ਕਿਸਾਨਾਂ ਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਦਾਗੇ
591
SHARES
3.3k
VIEWS
Share on FacebookShare on TwitterShare on Whatsapp

You might also like

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

ਨਵੀਂ ਦਿੱਲੀ – ਗਣਤੰਤਰ ਦਿਵਸ ਮੌਕੇ ਸਿੰਘੂ ਬਾਰਡਰ ਤੋਂ ਬੈਰੀਕੇਡ ਹਟਾ ਕੇ ਦਿੱਲੀ ਵਿੱਚ ਦਾਖਿਲ ਹੋਏ ਕਿਸਾਨਾਂ ਨੇ ਅੱਜ ਲਾਲ ਕਿਲੇ ਤੇ ਪਹੁੰਚ ਕੇ ਉੱਥੇ ਕੇਸਰੀ ਝੰਡਾ ਫਹਿਰਾ ਦਿੱਤਾ। ਇਸ ਦੌਰਾਨ ਦਿੱਲੀ ਵਿੱਚ ਕਈ ਥਾਵਾਂ ਤੇ ਕਿਸਾਨਾਂ ਅਤੇ ਪੁਲੀਸ ਵਿੱਚ ਟਕਰਾਅ ਹੋਣ ਦੀ ਖਬਰ ਹੈ ਜਿਸ ਦੌਰਾਨ ਦਿੱਲੀ ਪੁਲੀਸ ਵਲੋਂ ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ ਹੈ ਅਤੇ ਹੰਝੂ ਗੈਸ ਦੇ ਗੋਲੇ ਵੀ ਦਾਗੇ ਗਏ ਹਨ।ਅੱਜ ਦੀ ਟ੍ਰੈਕਟਰ ਪਰੇਡ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ। ਪ੍ਰਦਰਸ਼ਨਕਾਰੀ ਕਿਸਾਨ ਦੀ ਮੌਤ ਸੜਕ ਹਾਦਸੇ ਵਿੱਚ ਹੋਈ ਹੈ ਕਿਉਂਕਿ ਜਿਥੇ ਉਸ ਦੀ ਮੌਤ ਹੋਈ ਹੈ, ਉਥੇ ਹੀ ਨੇੜੇ ਇਕ ਟਰੈਕਟਰ ਵੀ ਪਲਟਿਆ ਹੋਇਆ ਮਿਲਿਆ ਹੈ। ਦੂਜੇ ਪਾਸੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਮੌਤ ਪੁਲੀਸ ਦੀ ਗੋਲੀ ਲੱਗਣ ਨਾਲ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਕਿਸਾਨ ਦੀ ਮੌਤ ਹੋਈ ਹੈ ਉਹ ਉਤਰਾਖੰਡ ਦੇ ਬਾਜ਼ਪੁਰ ਦਾ ਰਹਿਣ ਵਾਲਾ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਗਾਜ਼ੀਪੁਰ ਬਾਰਡਰ ਤੋਂ ਨਿਕਲਿਆ ਕਿਸਾਨਾਂ ਦਾ ਇਕ ਕਾਫ਼ਲਾ ਆਈ. ਟੀ. ਓ. ਪਹੁੰਚਿਆ ਅਤੇ ਲਾਲ ਕਿਲ੍ਹੇ ਵੱਲ ਵੱਧਣ ਲੱਗ ਗਿਆ। ਪੁਲੀਸ ਵਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਅਤੇ ਕਿਸਾਨਾਂ ਤੇ ਹੰਝੂ ਗੈਸ ਦੇ ਗੋਲ਼ੇ ਦਾਗ਼ੇ ਗਏ।ਦਿੱਲੀ ਵਿੱਚ ਵੱਖ ਵੱਖ ਥਾਵਾਂ ਤੇ ਕਿਸਾਨਾਂ ਅਤੇ ਪੁਲੀਸ ਵਿਚਕਾਰ ਟਕਰਾਅ ਹੋਣ ਦੀਆਂ ਖਬਰਾਂ ਵੀ ਆ ਰਹੀਆਂ ਹਨ। ਇਸ ਦੌਰਾਨ ਪੁਲੀਸ ਦੀ ਰੋਕ ਦੇ ਬਾਵਜੂਦ ਕਿਸਾਨ ਲਾਲ ਕਿਲ੍ਹੇ ਤੇ ਪਹੁੰਚ ਗਏ ਅਤੇ ਲਾਲ ਕਿਲ੍ਹੇ ਤੇ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ। ਹਾਲਾਂਕਿ ਬਾਅਦ ਵਿੱਚ ਪੁਲੀਸ ਵਲੋਂ ਇਹ ਕੇਸਰੀ ਝੰਡਾ ਉਤਾਰ ਦਿੱਤਾ ਗਿਆ। ਇਹ ਝੰਡਾ ਉਸੇ ਥਾਂ ਤੇ ਲਹਿਰਾਇਆ ਗਿਆ ਜਿੱਥੇ 15 ਅਗਸਤ ਮੌਕੇ ਪ੍ਰਧਾਨ ਮੰਤਰੀ ਵਲੋਂ ਤਿਰੰਗਾ ਲਹਿਰਾਇਆ ਜਾਂਦਾ ਹੈ।ਦਿੱਲੀ ਵਿੱਚ ਰਿੰਗ ਰੋਡ ਵੱਲ ਨੂੰ ਵੱਧ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਾਫਲੇ ਨੂੰ ਪੁਲੀਸ ਵਲੋਂ ਰੋਕੇ ਜਾਣ ਦੀ ਕੋਸ਼ਿਸ਼ ਦੌਰਾਨ ਪੁਲੀਸ ਤੇ ਕਿਸਾਨਾਂ ਵਿਚਕਾਰ ਟਕਰਾਅ ਹੋਣ ਦੀ ਵੀ ਖਬਰ ਹੈ। ਪੁਲੀਸ ਵਲੋਂ ਕਿਸਾਨਾਂ ਨੂੰ ਖਦੇੜਨ ਲਈ ਲਾਠੀਚਾਰਜ ਕੀਤਾ ਗਿਆ ਅਤੇ ਹੰਝੂ ਗੈਸ ਦੇ ਗੋਲਿਆਂ ਦੀ ਵਰਤੋਂ ਕੀਤੀ ਗਈ। ਇਸ ਦੌਰਾਨ ਕੁਝ ਕਿਸਾਨਾਂ ਦੇ ਜ਼ਖਮੀ ਹੋਣ ਦੀਆਂ ਵੀ ਖ਼ਬਰਾਂ ਹਨ।ਪੁਲੀਸ ਅਤੇ ਕਿਸਾਨਾਂ ਵਿਚਾਲੇ ਨੋਇਡਾ ਬਾਰਡਰ ਤੇ ਵੀ ਟਕਰਾਅ ਹੋਇਆ ਜਦੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਨਿਜਾਮੁਦੀਨ ਅਤੇ ਅਕਸ਼ਰਧਾਮ ਵੱਲ ਮੁੜ ਗਏ। ਭਾਰੀ ਗਿਣਤੀ ਵਿੱਚ ਕਿਸਾਨ ਨੋਇਡਾ ਬਾਰਡਰ ਤੇ ਬੈਰੀਕੇਡਿੰਗ ਤੋੜਦੇ ਹੋਏ ਅੱਗੇ ਵੱਧ ਰਹੇ ਸਨ ਜਦੋਂ ਪੁਲੀਸ ਨਾਲ ਟਕਰਾਅ ਦੀ ਸਥਿਤੀ ਬਣ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਪੁਲੀਸ ਦੀ ਲਾਪਰਵਾਹੀ ਕਾਰਨ ਇਹ ਟਕਰਾਅ ਹੋਇਆ। ਟਕਰਾਅ ਤੋਂ ਬਾਅਦ ਕਿਸਾਨਾਂ ਨੂੰ ਉਨ੍ਹਾਂ ਦੇ ਰੂਟ ਤੇ ਜਾਣ ਲਈ ਕਹਿ ਦਿੱਤਾ ਗਿਆ।ਇਸ ਤੋਂ ਪਹਿਲਾਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ਤੇ ਲਗਾਏ ਗਏ ਬੈਰੀਕੇਡ ਕਿਸਾਨਾਂ ਵਲੋਂ ਤੋੜ ਦਿੱਤੇ ਗਏ। ਪੁਲੀਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦਰਮਿਆਨ ਪੁਲੀਸ ਅਤੇ ਕਿਸਾਨਾਂ ਦਰਮਿਆਨ ਟਕਰਾਅ ਵੀ ਹੋਇਆ ਜਿਸ ਦੌਰਾਨ ਪੁਲੀਸ ਨੇ ਕਿਸਾਨਾਂ ਤੇ ਲਾਠੀਚਾਰਜ ਵੀ ਕੀਤਾ ਅਤੇ ਕਿਸਾਨਾਂ ਦੇ ਕਾਫ਼ਲੇ ਨੂੰ ਖਦੇੜਨ ਲਈ ਹੰਝੂ ਗੈਸ ਦੇ ਗੋਲਿਆਂ ਦੀ ਵਰਤੋਂ ਵੀ ਕੀਤੀ ਗਈ। ਇਸ ਦੌਰਾਨ ਦਿੱਲੀ ਦੇ ਬਾਰਡਰਾਂ ਤੇ 26 ਨਵੰਬਰ ਵਾਲਾ ਮਾਹੌਲ ਹੀ ਨਜ਼ਰ ਆਇਆ ਜਦੋਂ ਕਿਸਾਨਾਂ ਨੇ ਹਰਿਆਣਾਂ ਬਾਰਡਰ ਤੇ ਪੁਲੀਸ ਵਲੋਂ ਲਗਾਏ ਬੈਰੀਕੇਡ ਅਤੇ ਜਲ ਤੋਪਾਂ ਨੂੰ ਸਹਿੰਦੇ ਹੋਏ ਦਿੱਲੀ ਕੂਚ ਕੀਤਾ ਸੀ।ਕਿਸਾਨਾਂ ਦਾ ਦੋਸ਼ ਹੈ ਕਿ ਪੁਲੀਸ ਨੇ ਤੈਅ ਰੂਟ ਤੇ ਵੀ ਬੈਰੀਕੇਡਜ਼ ਲਾਏ ਸਨ, ਇਸ ਕਾਰਨ ਉਨ੍ਹਾਂ ਨੇ ਬੈਰੀਕੇਡਜ਼ ਹਟਾਏ। ਬਾਅਦ ਵਿੱਚ ਪੁਲੀਸ ਨੇ ਹਰ ਜਗ੍ਹਾ ਤੋਂ ਬੈਰੀਕੇਡਜ਼ ਹਟਾ ਦਿੱਤੇ ਅਤੇ ਕਿਸਾਨਾਂ ਨੂੰ ਤੈਅ ਰੂਟ ਤੇ ਟਰੈਕਟਰ ਮਾਰਚ ਕੱਢਣ ਦੀ ਮਨਜ਼ੂਰੀ ਦਿੱਤੀ ਗਈ। ਇਸ ਦੌਰਾਨ ਦਿੱਲੀ ਵਿੱਚ ਸੰਵੇਦਨਸ਼ੀਲ ਥਾਵਾਂ ਤੇ ਪੈਰਾਮਿਲਟ੍ਰੀ ਫੋਰਸ ਤੈਨਾਤ ਕਰ ਦਿੱਤੀ ਗਈ ਹੈ।

Previous Post

ਪੰਜਾਬ ਦੀ ਦਿਲੀਸ਼ਾ ਅਤੇ ਆਦਿਲ ਨੇ ਆਰੀਅਨਜ਼ ਵਿਖੇ ਹੋਏ ਗਣਤੰਤਰ ਦਿਵਸ ਮੁਕਾਬਲੇ ਜਿੱਤੇ

Next Post

ਕਿਸਾਨਾਂ ਦੇ ਟਰੈਕਟਰ ਪਰੇਡ ਕਾਰਨ ਦਿੱਲੀ ਮੈਟਰੋ ਦੇ ਕਈ ਸਟੇਸ਼ਨ ਬੰਦ

Asli Punjabi

Asli Punjabi

Related Posts

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
Next Post
ਕਿਸਾਨਾਂ ਦੇ ਟਰੈਕਟਰ ਪਰੇਡ ਕਾਰਨ ਦਿੱਲੀ ਮੈਟਰੋ ਦੇ ਕਈ ਸਟੇਸ਼ਨ ਬੰਦ

ਕਿਸਾਨਾਂ ਦੇ ਟਰੈਕਟਰ ਪਰੇਡ ਕਾਰਨ ਦਿੱਲੀ ਮੈਟਰੋ ਦੇ ਕਈ ਸਟੇਸ਼ਨ ਬੰਦ

Recommended

ਗੈਂਗਸਟਰ ਲਾਰੈਂਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ AAP ਨੇ ਬੀਜੇਪੀ ਅਤੇ ਸੁਨੀਲ ਜਾਖੜ ਨੂੰ ਘੇਰਿਆ

ਗੈਂਗਸਟਰ ਲਾਰੈਂਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ AAP ਨੇ ਬੀਜੇਪੀ ਅਤੇ ਸੁਨੀਲ ਜਾਖੜ ਨੂੰ ਘੇਰਿਆ

June 18, 2024
ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ

ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ

December 19, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In