• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਹੁਣ ਨਵੇਂ ਰੂਪ ਵਿਚ ਨਜ਼ਰ ਆਵੇਗੀ

Asli Punjabi by Asli Punjabi
January 31, 2021
in Punjab, Top Stories
0
ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਹੁਣ ਨਵੇਂ ਰੂਪ ਵਿਚ ਨਜ਼ਰ ਆਵੇਗੀ
587
SHARES
3.3k
VIEWS
Share on FacebookShare on TwitterShare on Whatsapp

ਆਧੁਨਿਕ ਤਕਨੀਕ ਅਤੇ ਵਰਤੋਂ ਲੋੜਾਂ ਨੂੰ ਸਾਹਮਣੇ ਰੱਖ ਕੇ ਤਿਆਰ ਕੀਤੀ ਗਈ ਹੈ ਨਵੀਂ ਵੈੱਬਸਾਈਟ-ਬੀਬੀ ਜਗੀਰ ਕੌਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੂਚਨਾ ਤਕਨੀਕ ਰਾਹੀਂ ਸੰਗਤ ਤੱਕ ਆਪਣੀ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਵੈੱਬਸਾਈਟ ਜਾਰੀ ਕੀਤੀ ਹੈ। ਇਸ ਵੈੱਬਸਾਈਟ (www.sgpcamritsar.org) ਦਾ ਰਸਮੀਂ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ। ਵੈੱਬਸਾਈਟ ਨੂੰ ਤਿਆਰ ਕਰਨ ਦੀਆਂ ਸੇਵਾਵਾਂ ਮਾਈਕਰੋ ਸੋਲਿਊਸ਼ਨ ਪ੍ਰਾਈਵੇਟ ਜਲੰਧਰ ਵੱਲੋਂ ਮੁਫ਼ਤ ਦਿੱਤੀਆਂ ਗਈਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਆਧੁਨਿਕ ਤਕਨੀਕ ਅਤੇ ਵਰਤੋਂ ਲੋੜਾਂ ਨੂੰ ਸਾਹਮਣੇ ਰੱਖ ਕੇ ਸ਼੍ਰੋਮਣੀ ਕਮੇਟੀ ਦੀ ਨਵੀਂ ਵੈੱਬਸਾਈਟ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵੈੱਬਸਾਈਟ ਤੋਂ ਸੰਗਤਾਂ ਸ਼੍ਰੋਮਣੀ ਕਮੇਟੀ ਦੇ ਸਾਰੇ ਵਿਭਾਗਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਣਗੀਆਂ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਜਾਂਦੀਆਂ ਸੇਵਾਵਾਂ ਅਤੇ ਕੀਤੇ ਜਾਂਦੇ ਖ਼ਰਚਿਆਂ ਨੂੰ ਵੈੱਬਸਾਈਟ ’ਤੇ ਦਿਖਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਿੱਖ ਇਤਿਹਾਸ ਅਤੇ ਗੁਰਮਤਿ ਵਿਚਾਰਧਾਰਾ ਨਾਲ ਸਬੰਧਤ ਸਾਰੀਆਂ ਪੁਸਤਕਾਂ ਵੀ ਵੈੱਬਸਾਈਟ ’ਤੇ ਡਿਜ਼ੀਟਲ ਰੂਪ ਵਿਚ ਉਪਲੱਬਧ ਹੋਣਗੀਆਂ। ਇਸ ਤੋਂ ਸ਼੍ਰੋਮਣੀ ਕਮੇਟੀ ਦਾ ਇਤਿਹਾਸ, ਮੌਜੂਦਾ ਅਹੁਦੇਦਾਰਾਂ ਅਤੇ ਮੈਂਬਰਾਂ ਬਾਰੇ ਜਾਣਕਾਰੀ, ਸ਼੍ਰੋਮਣੀ ਕਮੇਟੀ ਦੇ ਹੁਣ ਤੱਕ ਰਹੇ ਪ੍ਰਧਾਨਾਂ ਦਾ ਵੇਰਵਾ, ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਗੁਰਦੁਆਰਿਆਂ ਦਾ ਇਤਿਹਾਸ, ਸਿੱਖ ਇਤਿਹਾਸ ਬਾਰੇ ਸੰਖੇਪ ਜਾਣਕਾਰੀ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਅਦਾਰਿਆਂ ਬਾਰੇ ਜਾਣਕਾਰੀ ਮਿਲ ਸਕੇਗੀ। ਸਮੇਂ ਸਮੇਂ ਇਸ ਵੈੱਬਸਾਈਟ ’ਤੇ ਸ਼੍ਰੋਮਣੀ ਕਮੇਟੀ ਦੇ ਸ਼ਾਨਾਮੱਤੇ ਸੌ ਸਾਲਾ ਇਤਿਹਾਸ ਨੂੰ ਪਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਪਹਿਲਾਂ ਹੀ ਸੰਗਤ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਸਰਾਂ ਅੰਦਰ ਕਮਰਾ ਬੁੱਕ ਕਰਵਾਉਣ ਲਈ ਆਨਲਾਈਨ ਸਹੂਲਤ ਚੱਲ ਰਹੀ ਹੈ, ਉਥੇ ਹੀ ਹੁਣ ਇਸ ਵੈੱਬਸਾਈਟ ’ਤੇ ਸ੍ਰੀ ਅਖੰਡਪਾਠ ਸਾਹਿਬ ਵੀ ਬੁੱਕ ਕਰਵਾਏ ਜਾ ਸਕਣਗੇ। ਇਸ ਤੋਂ ਇਲਾਵਾ ਰਾਗੀ ਜਥਿਆਂ ਦੀ ਸੇਵਾ ਪ੍ਰਾਪਤ ਕਰਨ ਲਈ ਵੀ ਸੰਗਤਾਂ ਆਨਲਾਈਨ ਵਿਧੀ ਦੀ ਵਰਤੋਂ ਕਰ ਸਕਣਗੀਆਂ। ਇਹ ਆਨਲਾਈਨ ਸਹੂਲਤਾਂ ਦੂਰ-ਦੁਰਾਡੇ ਬੈਠੀਆਂ ਸੰਗਤਾਂ ਲਈ ਇਕ ਕਲਿੱਕ ’ਤੇ ਉਪਲੱਬਧ ਹੋਣਗੀਆਂ, ਜਿਸ ਨਾਲ ਸੇਵਾ ਕਾਰਜਾਂ ਵਿਚ ਹੋਰ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਮੀਡੀਆ ਸਰਗਰਮੀਆਂ ਵੀ ਨਵੀਂ ਵੈੱਬਸਾਈਟ ਦਾ ਹਿੱਸਾ ਹੋਣਗੀਆਂ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਸੁਝਾਅ ਅਨੁਸਾਰ ਵੈੱਬਸਾਈਟ ਨੂੰ ਅਪਡੇਟ ਕੀਤਾ ਜਾਂਦਾ ਰਹੇਗਾ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਵੈੱਬਸਾਈਟ ਤਿਆਰ ਕਰਨ ਵਾਲੇ ਸ੍ਰੀ ਸੰਦੀਪ ਕੁਮਾਰ ਗੁਪਤਾ, ਸ੍ਰੀਮਤੀ ਮੋਨਿਕਾ ਗੁਪਤਾ ਅਤੇ ਮੀਧਾਂਸ ਗੁਪਤਾ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀਆਂ ਸੇਵਾ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਯੁਵਰਾਜ ਭੁਪਿੰਦਰ ਸਿੰਘ, ਬੀਬੀ ਰਜਨੀਤ ਕੌਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਡਾ. ਸੁਖਬੀਰ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ. ਬਿਕਰਮਜੀਤ ਸਿੰਘ, ਸ. ਜਸਕਰਨ ਸਿੰਘ ਆਦਿ ਮੌਜੂਦ ਸਨ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

Previous Post

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 1 ਕਰੋੜ 31 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਤਕਸੀਮ

Next Post

ਆਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਦੋ ਮਿੰਟ ਦਾ ਮੌਨ ਧਾਰਿਆ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਆਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਦੋ ਮਿੰਟ ਦਾ ਮੌਨ ਧਾਰਿਆ

ਆਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਦੋ ਮਿੰਟ ਦਾ ਮੌਨ ਧਾਰਿਆ

Recommended

ਦਿੱਲੀ ਤੋਂ ਪੁਣੇ ਜਾ ਰਹੇ ਵਿਸਤਾਰਾ ਜਹਾਜ਼ ਵਿੱਚ ਬੰਬ ਦੀ ਧਮਕੀ ਮਗਰੋਂ ਉਡਾਣ ਰੋਕੀ ਤਲਾਸ਼ੀ ਦੌਰਾਨ ਕੁੱਝ ਵੀ ਸ਼ੱਕੀ ਨਾ ਮਿਲਿਆ

ਦਿੱਲੀ ਤੋਂ ਪੁਣੇ ਜਾ ਰਹੇ ਵਿਸਤਾਰਾ ਜਹਾਜ਼ ਵਿੱਚ ਬੰਬ ਦੀ ਧਮਕੀ ਮਗਰੋਂ ਉਡਾਣ ਰੋਕੀ ਤਲਾਸ਼ੀ ਦੌਰਾਨ ਕੁੱਝ ਵੀ ਸ਼ੱਕੀ ਨਾ ਮਿਲਿਆ

August 18, 2023
ਸੋਗੀ ਖ਼ਬਰ : ਕੈਨੇਡਾ ਦੇ ਨਾਮੀ ਮੀਡੀਆ-ਕਰਮੀ ਸੁਖਬੀਰ ਸਿੱਧੂ ਨਹੀਂ ਰਹੇ

ਸੋਗੀ ਖ਼ਬਰ : ਕੈਨੇਡਾ ਦੇ ਨਾਮੀ ਮੀਡੀਆ-ਕਰਮੀ ਸੁਖਬੀਰ ਸਿੱਧੂ ਨਹੀਂ ਰਹੇ

June 14, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In