• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਆਪ ਵੱਲੋਂ ਕਿਸਾਨਾਂ ਲਈ ਪੁਲਿਸ ਸੁਰੱਖਿਆ ਦੀ ਮੰਗ ‘ਤਰਕਹੀਣ, ਬੇਤੁਕੀ ਤੇ ਕਾਨੂੰਨ ਵਿਰੋਧੀ: ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
February 1, 2021
in Punjab, Top Stories
0
ਮੁੱਖ ਮੰਤਰੀ ਵੱਲੋਂ ਉਸਾਰੀ ਕਾਮਿਆਂ ਦੀਆਂ ਲੜਕੀਆਂ ਲਈ ਸ਼ਗਨ ਸਕੀਮ 31000 ਰੁਪਏ ਤੋਂ ਵਧਾ ਕੇ 51000 ਰੁਪਏ ਕਰਨ ਦਾ ਐਲਾਨ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਆਖਿਆ, ‘ਜੇ ਉਹ ਵੀ ਕਿਸਾਨਾਂ ਦੀ ਰੱਖਿਆ ਦਾ ਐਲਾਨ ਕਰ ਦੇਣ ਤਾਂ ਵੀ ਪੰਜਾਬ ਪੁਲਿਸ ਦੂਜੇ ਸੂਬੇ ਵਿੱਚ 72 ਘੰਟਿਆਂ ਤੋਂ ਵੱਧ ਨਹੀਂ ਰਹਿ ਸਕਦੀ’
ਚੰਡੀਗੜ – ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਪੰਜਾਬ ਕਿਸਾਨਾਂ ਦੀ ਸੁਰੱਖਿਆ ਲਈ ਸੂਬੇ ਦੀ ਪੁਲਿਸ ਫੋਰਸ ਨੂੰ ਤਾਇਨਾਤ ਕਰਨ ਦੀ ਮੰਗ ਨੂੰ ਆਪਹੁਦਰੀ, ਬੇਤੁਕੀ ਤੇ ਤਰਕਹੀਣ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਸਪੱਸ਼ਟ ਤੌਰ ’ਤੇ ਸੰਵਿਧਾਨਕ ਅਤੇ ਕਾਨੂੰਨੀ ਪ੍ਰਕਿਰਿਆ ਦੇ ਸਾਰੇ ਅਰਥ ਭੁੱਲ ਚੁੱਕੀ ਹੈ। ਇਥੋਂ ਤੱਕ ਕਿ ਆਪ ਸਰਵਉੱਚ ਅਦਾਲਤ ਵੱਲੋਂ ਨਿਰਧਾਰਤ ਕੀਤੇ ਕਾਨੂੰਨਾਂ ਤੋਂ ਪੂਰੀ ਤਰਾਂ ਅਣਜਾਨ ਹੈ।ਆਪ ਵੱਲੋਂ ਉਨਾਂ ਦੇ ਦਫਤਰ ਨੂੰ ਲਿਖੇ ਪੱਤਰ ਜਿਸ ਵਿੱਚ ਪੰਜਾਬ ਦੇ ਅੰਦੋਲਨਕਾਰੀ ਕਿਸਾਨਾਂ ਲਈ ਸੁਰੱਖਿਆ ਦੀ ਮੰਗ ਕੀਤੀ ਹੈ, ਉਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਗ ਨਾ ਸਿਰਫ ਪੂਰੀ ਤਰਾਂ ਗੈਰਕਾਨੂੰਨੀ ਤੇ ਤਰਕਹੀਣ ਹੈ ਸਗੋਂ ਕਾਨੂੰਨ ਦੇ ਸਾਰੇ ਸਿਧਾਤਾਂ ਅਤੇ ਨਿਯਮਾਂ ਦੇ ਖਿਲਾਫ ਹੈ।ਆਪ ਦੀ ਅਰਥਹੀਣ ਮੰਗ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ ਅਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਕਿਸੇ ਵੀ ਦੂਜੇ ਸੂਬੇ ਵਿੱਚ ਕਿਸੇ ਦੀ ਰੱਖਿਆ ਲਈ 72 ਘੰਟੇ ਤੋਂ ਵੱਧ ਨਹੀਂ ਠਹਿਰ ਸਕਦੀ। ਉਨਾਂ ਅੱਗੇ ਕਿਹਾ, ‘‘ਤਾਂ ਇਸ ਦਾ ਅਰਥ ਇਹ ਹੋਵੇਗਾ ਜੇ ਮੈਂ ਅੱਜ ਅਜਿਹੇ ਕਿਸੇ ਵੀ ਹੁਕਮ ਉਤੇ ਦਸਤਖਤ ਕਰ ਵੀ ਦੇਵਾ ਤਾਂ ਜਿਸ ਅਨੁਸਾਰ ਸਿਰਫ ਕੁਝ ਕੁ ਹੀ, ਜੇਕਰ ਸਾਰੇ ਨਹੀਂ, ਕਿਸਾਨਾਂ ਨੂੰ ਸੁਰੱਖਿਅਕ (ਸੁਰੱਖਿਆ ਦੀ ਲੋੜ ਵਾਲੇ) ਐਲਾਨਿਆ ਜਾ ਸਕੇ ਤਾਂ ਵੀ ਇਸ ਦਾ ਅਰਥ ਇਹ ਹੋਵੇਗਾ ਕਿ ਪੰਜਾਬ ਪੁਲਿਸ ਉਥੇ ਉਨਾਂ ਦੇ ਨਾਲ 72 ਘੰਟਿਆਂ ਦੀ ਮਿਆਦ ਤੋਂ ਵੱਧ ਨਹੀਂ ਰੁਕ ਸਕਦੀ।ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ, ‘‘ਇਸ ਦਾ ਅਰਥ ਇਹ ਹੋਵੇਗਾ ਕਿ ਬਤੌਰ ਮੁੱਖ ਮੰਤਰੀ ਪੰਜਾਬ ਜੋ ਕਿ ਮੈਂ ਹਾਂ ਭਾਵੇਂ ਆਮ ਆਦਮੀ ਪਾਰਟੀ ਕੁੱਝ ਵੀ ਸੋਚੇ, ਮੇਰੇ ਹੱਥ ਕਾਨੂੰਨ ਨਾਲ ਬੱਝੇ ਹੋਏ ਹਨ ਜਿਸ ਕਾਨੂੰਨ ਦੀ ਤੁਹਾਡੀ ਪਾਰਟੀ ਕੋਈ ਸਤਿਕਾਰ ਨਹੀਂ ਕਰਦੀ।’’ ਆਪ ਦੇ ਅਫਸੋਸਨਾਕ ਪੱਤਰ ਜਿਸ ਨੇ ਸਿਰਫ ਪੰਜਾਬ ਨੂੰ ਹਾਸਲ ਕਰਨ ਲਈ ਕਿਸੇ ਵੀ ਹੱਦ ਤੱਕ ਜਾਣ ਵਾਸਤੇ ਆਪ ਦੇ ਉਤਾਵਲੇਪਣ ਨੂੰ ਉਜਾਗਰ ਕੀਤਾ ਹੈ, ’ਤੇ ਚੁਟਕੀ ਲੈਂਦਿਆਂ ਉਨਾਂ ਕਿਹਾ ਕਿ ਕੇਜਰੀਵਾਲ ਦੀ ਪਾਰਟੀ ਮੁਹੱਲਾ ਪੱਧਰ ਦੀ ਰਾਜਨੀਤੀ ’ਤੇ ਉਤਰ ਆਈ ਹੈ ਅਤੇ ਸਾਰੇ ਕਾਨੂੰਨੀ ਪੱਖਾਂ ਨੂੰ ਹਵਾ ਵਿੱਚ ਉਡਾ ਦਿੱਤਾ ਹੈ।ਇਸ ਮੁੱਦੇ ’ਤੇ ਸੁਨੀਲ ਜਾਖੜ ਦੇ ਬਿਆਨ ਦੀ ਆਲੋਚਨਾ ਕੀਤੇ ਜਾਣ ਲਈ ਆਪ ’ਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਕਾਂਗਰਸ ਦੇ ਪ੍ਰਧਾਨ ਨਹੀਂ ਸਗੋਂ ਆਪ ਸੀ ਜੋ ਬੇਤੁਕੀਆਂ ਗੱਲਾਂ ਵਿੱਚ ਉਲਝੀ ਹੋਈ ਸੀ, ਜਿਸ ਨੂੰ ਸਪੱਸ਼ਟ ਤੌਰ ’ਤੇ ਇਕ ਸੁਰੱਖਿਅਤ ਅਤੇ ਇਕ ਗੈਰ-ਸੁਰੱਖਿਅਤ ਨਾਗਰਿਕ ਵਿੱਚ ਫਰਕ ਨਹੀਂ ਪਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਸ਼ਾਇਦ ਤੁਹਾਨੂੰ ਇਸ ਬਾਰੇ ਦਿੱਲੀ ਵਿੱਚ ਆਪਣੇ ਮੁੱਖ ਮੰਤਰੀ ਤੋਂ ਪੁੱਛਣਾ ਚਾਹੀਦਾ ਹੈ, ਹਾਲਾਂਕਿ ਕੇਜਰੀਵਾਲ ਦੇ ਮਾੜੇ ਸਾਸ਼ਨ ਅਤੇ ਅਣਦੇਖੀ ਦੇ ਟਰੈਕ ਰਿਕਾਰਡ ਨੂੰ ਵੇਖਦਿਆਂ ਇਸ ਗੱਲ ਦੀ ਕੋਈ ਗਾਰੰਟੀ ਨਹੀਂ ਕਿ ਉਹ ਇਸ ਬਾਰੇ ਜ਼ਿਆਦਾ ਜਾਣਦੇ ਹੋਣਗੇ।’’ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜੇ ‘ਆਪ’ ਨੇ ਤੱਥਾਂ ਦੀ ਜਾਂਚ ਕਰਨ ਦੀ ਕੋਸ਼ਿਸ਼ ਕੀਤੀ ਹੁੰਦੀ ਤਾਂ ਉਹ ਇਸ ਮੁੱਦੇ ’ਤੇ ਕਾਨੂੰਨੀ ਸਥਿਤੀ ਦਾ ਪਤਾ ਲਗਾ ਲੈਂਦੇ ਅਤੇ ਇਸ ਤਰਾਂ ਸਮਾਂ ਬਰਬਾਦ ਨਾ ਕਰਦੇ, ਜਿਸਦੀ ਵਰਤੋਂ ਉਹ ਅੰਦੋਲਨਕਾਰੀ ਕਿਸਾਨਾਂ ਦੇ ਭਲੇ ਲਈ ਕਰ ਸਕਦੇ ਸਨ, ਜੋ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਸਰਹੱਦ ’ਤੇ ਉਨਾਂ ਦੇ ਬਿਲਕੁਲ ਨਜ਼ਦੀਕ ਬੈਠੇ ਹਨ।ਕੈਪਟਨ ਅਮਰਿੰਦਰ ਨੇ ਕਿਹਾ ਕਿ ‘ਆਪ’ ਦਾ ਪੱਤਰ ਪਾਰਟੀ ਵੱਲੋਂ ਲਾਲ ਕਿਲੇ ਦੀ ਹਿੰਸਾ ਵਿੱਚ ਆਪਣੀ ਭੂਮਿਕਾ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਇਕ ਚਾਲ ਤੋਂ ਇਲਾਵਾ ਹੋਰ ਕੁਝ ਨਹੀਂ, ਜਿਸ ਕਰਕੇ ਕਿਸਾਨਾਂ ਨੂੰ ਦਿੱਲੀ ਪੁਲਿਸ ਦੇ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ। ਉਨਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ‘ਆਪ’ ਦੇ ਆਪਣੇ ਆਦਮੀ ਲਾਲ ਕਿਲੇ ’ਤੇ ਹਿੰਸਾ ਭੜਕਾਉਂਦੇ ਕੈਮਰੇ ਵਿੱਚ ਫੜੇ ਗਏ। ਉਨਾਂ ਅੱਗੇ ਕਿਹਾ ਕਿ ਕੇਜਰੀਵਾਲ ਵੱਲੋਂ ਆਪਣੇ ਸੂਬੇ ਵਿੱਚ ਖੇਤੀ ਕਾਨੂੰਨਾਂ ’ਚੋਂ ਇੱਕ ਨੂੰ ਨੋਟੀਫਾਈ ਕਰਨ ਨਾਲ ਖੇਤੀ ਕਾਨੂੰਨਾਂ ’ਤੇ ‘ਆਪ’ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮਿਲੀਭੁਗਤ ਦਾ ਖੁਲਾਸਾ ਪਹਿਲਾਂ ਹੀ ਹੋ ਗਿਆ ਹੈ ਅਤੇ ਇਹ ਹੁਣ ਕਿਸੇ ਚਰਚਾ ਦਾ ਵਿਸ਼ਾ ਨਹੀਂ ਰਿਹਾ।ਕਿਸਾਨਾਂ ਦੇ ਅੰਦੋਲਨ ਨੂੰ ਸਾਬੋਤਾਜ ਕਰਨ ਲਈ ਭਾਜਪਾ ਨਾਲ ਮਿਲ ਕੇ ਸਾਜਿਸ਼ ਘੜਨ ਲਈ ਆਪ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਦੋਵੇਂ ਪਾਰਟੀਆਂ ਵੱਲੋਂ ਹਿੰਸਾ ਭੜਕਾਏ ਜਾਣ ਤੱਕ ਸਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਪੁਲਿਸ ਸੁਰੱਖਿਆ ਦੀ ਮੰਗ ਕਰਨਾ, ਇਸ ਡਰਾਮੇਬਾਜ਼ਾਂ ਦੀ ਪਾਰਟੀ ਵੱਲੋਂ ਕੀਤੀ ਜਾ ਰਹੀ ਡਰਾਮੇਬਾਜ਼ੀ ਤੋਂ ਸਿਵਾਏ ਹੋਰ ਕੁਝ ਨਹੀਂ।

Previous Post

ਸ਼੍ਰੋਮਣੀ ਕਮੇਟੀ ਦੇ ਵਫਦ ਨੇ ਕਿਸਾਨ ਆਗੂ ਸ੍ਰੀ ਰਕੇਸ਼ ਟਿਕੈਤ ਨਾਲ ਕੀਤੀ ਮੁਲਾਕਾਤ

Next Post

ਸੀਨੀਅਰ ਸਿਟੀਜ਼ਨਾਂ ਨੂੰ ਵੱਡੀ ਰਾਹਤ: 75 ਸਾਲ ਤੋਂ ਵੱਡਿਆਂ ਨੂੰ ਆਈ.ਟੀ ਰਿਟਰਨ ਨਹੀਂ ਭਰਨੀ ਪੈਣੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਸੀਨੀਅਰ ਸਿਟੀਜ਼ਨਾਂ ਨੂੰ ਵੱਡੀ ਰਾਹਤ: 75 ਸਾਲ ਤੋਂ ਵੱਡਿਆਂ ਨੂੰ ਆਈ.ਟੀ ਰਿਟਰਨ ਨਹੀਂ ਭਰਨੀ ਪੈਣੀ

ਸੀਨੀਅਰ ਸਿਟੀਜ਼ਨਾਂ ਨੂੰ ਵੱਡੀ ਰਾਹਤ: 75 ਸਾਲ ਤੋਂ ਵੱਡਿਆਂ ਨੂੰ ਆਈ.ਟੀ ਰਿਟਰਨ ਨਹੀਂ ਭਰਨੀ ਪੈਣੀ

Recommended

ਸ਼ਾਰਟ ਪਿਚ ਗੇਂਦਾਂ ਤੋਂ ਡਰ ਨਹੀਂ ਲੱਗਦਾ : ਸਮਿਥ

ਸ਼ਾਰਟ ਪਿਚ ਗੇਂਦਾਂ ਤੋਂ ਡਰ ਨਹੀਂ ਲੱਗਦਾ : ਸਮਿਥ

November 16, 2020
ਅੰਮ੍ਰਿਤਸਰ ਪੁਲੀਸ ਨੇ ਕਾਰਵਾਈ ਦੌਰਾਨ ਅਟਾਰੀ ਸਰਹੱਦ ਨੇੜਿਓਂ ਬਰਾਮਦ ਕੀਤਾ ਡਰੋਨ, ਦੋ ਤਸਕਰਾਂ ਖਿਲਾਫ਼ ਮਾਮਲਾ ਦਰਜ

ਅੰਮ੍ਰਿਤਸਰ ਪੁਲੀਸ ਨੇ ਕਾਰਵਾਈ ਦੌਰਾਨ ਅਟਾਰੀ ਸਰਹੱਦ ਨੇੜਿਓਂ ਬਰਾਮਦ ਕੀਤਾ ਡਰੋਨ, ਦੋ ਤਸਕਰਾਂ ਖਿਲਾਫ਼ ਮਾਮਲਾ ਦਰਜ

September 13, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In