ਚੰਡੀਗੜ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 2 ਤੋਂ 9 ਫਰਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ-ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।ਹਰੀਕੇ ਸਿਸਟਮ ਦੇ ਗਰੁੱਪ ‘ਏ’ ਦੀਆਂ ਨਹਿਰਾਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਬੀ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਸਭਰਾਓਂ ਬ੍ਰਾਂਚ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ ਤੇ ਲਾਹੌਰ ਬ੍ਰਾਂਚ ਅਤੇ ਇਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।