ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਜੂਨੀਅਰ ਇੰਜੀਨੀਅਰ (ਜੇਈ) ਨੂੰ 5 ਹਜ਼ਾਰ ਰੁਪਏ ਦੀ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਠਿੰਡਾ ਜਿਲੇ ਦੀ ਪੀ.ਐਸ.ਪੀ.ਸੀ.ਐਲ. ਸਬ-ਡਵੀਜਨ ਮੌੜ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਮਨਮੋਹਨ ਸਿੰਘ ਨੂੰ ਵਿਜੀਲੈਂਸ ਟੀਮ ਵਲੋਂ 5 ਹਜਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਨੂੰ ਸ਼ਿਕਾਇਤਕਰਤਾ ਦਲਜੀਤ ਸਿੰਘ ਵਾਸੀ ਪਿੰਡ ਜੋਧਪੁਰ ਪਾਖਰ ਜ਼ਿਲਾ ਬਠਿੰਡਾ ਦੇ ਵਲੋਂ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤਕਰਤਾ ਨੇ ਬਿਊਰੋ ਤੱਕ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਜੂਨੀਅਰ ਇੰਜੀਨੀਅਰ ਉਸਦੇ ਟਿਊਬਵੈਲ ਵਿਖੇ ਨਵਾਂ ਟਰਾਂਸਫਾਰਮਰ ਲਗਾਉਣ ਬਦਲੇ 10 ਹਜਾਰ ਰੁਪਏ ਦੀ ਮੰਗ ਕਰ ਰਿਹਾ ਹੈ। ਇਸ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਜੇਈ ਨੂੰ ਦੋ ਗਵਾਹਾਂ ਅਤੇ ਸ਼ਿਕਾਇਤਕਰਤਾ ਦੀ ਹਾਜ਼ਰੀ ਵਿੱਚ ਮੌਕੇ ਤੇ ਹੀ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ। ਉਨਾਂ ਦੱਸਿਆ ਕਿ ਦੋਸ਼ੀ ਵਿਰੁੱਧ ਭ੍ਰਿਸਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਦੇ ਥਾਣਾ ਬਠਿੰਡਾ ਵਿਖੇ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।