ਨਵੀਂ ਦਿੱਲੀ – ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਹੋਏ ਹਨ। ਉੱਥੇ ਹੀ ਅੱਜ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਅਤੇ ਗੁਰਜੀਤ ਔਜਲਾ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਾਲੇ ਕੱਪੜੇ ਪਾ ਕੇ ਸੰਸਦ ਭਵਨ ਪੁੱਜੇ। ਉਨ੍ਹਾਂ ਦੋਹਾਂ ਨੇ ਹੱਥਾਂ ਕਾਲੇ ਰੰਗ ਦੀਆਂ ਤਖ਼ਤੀਆਂ ਵੀ ਫੜ੍ਹੀਆਂ ਹੋਈਆਂ ਸਨ, ਜਿਸ ਤੇ ਲਿਖਿਆ ਸੀ ਕਿ ਮੈਂ ਕਿਸਾਨ ਹਾਂ, ਮੈਂ ਖੇਤ ਮਜ਼ਦੂਰ ਹਾਂ। ਉਹਨਾਂ ਮੰਗ ਕੀਤੀ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ। ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਬਾਰਡਰਾਂ ਤੇ ਇੰਟਰਨੈਟ ਸੇਵਾਵਾਂ ਬੰਦ ਹਨ, ਜਿੱਥੇ ਕਿਸਾਨ ਧਰਨਾ ਪ੍ਰਦਰਸ਼ਨ ਕਰ ਰਹੇ ਹਨ।