• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰਾਜਪਾਲ ਵੱਲੋਂ ਪਹਿਲੇ ਬਿੱਲ ਰੋਕੇ ਜਾਣ ਕਾਰਨ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਸੋਧ ਬਿੱਲ ਵਿਧਾਨ ਸਭਾ ਵਿੱਚ ਮੁੜ ਲਿਆਂਦੇ ਜਾਣਗੇ: ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
February 3, 2021
in Punjab, ਕਾਰੋਬਾਰ
0
ਕੇਂਦਰ ਸਰਕਾਰ ਖੇਤੀ ਕਾਨੂੰਨ ਮਨਸੂਖ਼ ਕਿਉਂ ਨਹੀਂ ਕਰਦੀ?’ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਵਾਲ, ਕੇਂਦਰ ਦੀ ਜ਼ਿੱਦ ਨੂੰ ਅਣਮਨੁੱਖੀ ਦੱਸਿਆ ਕਿਹਾ, ‘ਕੀ ਲੋਕਤੰਤਰ ਬਚਿਆ ਹੀ ਨਹੀਂ?’
587
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਰਾਸ਼ਟਰਪਤੀ ਨੂੰ ਮਿਲਣ ਲਈ ਦੁਬਾਰਾ ਸਮਾਂ ਮੰਗਾਂਗੇ, ਕੇਂਦਰੀ ਗ੍ਰਹਿ ਮੰਤਰੀ ਵੀ ਨਿਰੰਤਰ ਰਾਬਤੇ ਵਿੱਚ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਉਨਾਂ ਦੀ ਸਰਕਾਰ ਖਤਰਨਾਕ ਖੇਤੀ ਕਾਨੂੰਨਾਂ ਨੂੰ ਅਸਰਹੀਣ ਕਰਨ ਲਈ ਵਿਧਾਨ ਵਿੱਚ ਸੂਬੇ ਦੇ ਸੋਧ ਬਿੱਲ ਮੁੜ ਲਿਆਵੇਗੀ ਕਿਉ ਜੋ ਪਹਿਲਾਂ ਪਾਸ ਕੀਤੇ ਬਿੱਲਾਂ ਨੂੰ ਰਾਜਪਾਲ ਨੇ ਰਾਸ਼ਟਰਪਤੀ ਕੋਲ ਨਹੀਂ ਭੇਜਿਆ।ਉਨਾਂ ਕਿਹਾ, ‘‘ਅਸੀਂ ਬਿੱਲ ਦੁਬਾਰਾ ਲਿਆਂਵਾਗੇ ਕਿਉਕਿ ਸੰਵਿਧਾਨ ਅਨੁਸਾਰ ਜੇਕਰ ਬਿੱਲਾਂ ਨੂੰ ਵਿਧਾਨ ਸਭਾ ਵੱਲੋਂ ਦੋ ਵਾਰ ਪਾਸ ਕੀਤਾ ਜਾਂਦਾ ਹੈ ਤਾਂ ਰਾਜਪਾਲ ਨੂੰ ਰਾਸ਼ਟਰਪਤੀ ਕੋਲ ਭੇਜਣੇ ਹੀ ਪੈਂਦੇ ਹਨ।’’ ਉਨਾਂ ਅੱਗੇ ਕਿਹਾ ਕਿ ਰਾਜਪਾਲ ਬਿੱਲਾਂ ਨੂੰ ਰੋਕ ਨਹੀਂ ਸਕਦਾ। ਸੰਵਿਧਾਨ ਦੇ ਆਰਟੀਕਲ 254 (99) ਤਹਿਤ ਸੂਬਿਆਂ ਨੂੰ ਕਾਨੂੰਨਾਂ ਵਿੱਚ ਸੋਧ ਲਈ ਅਧਿਕਾਰਤ ਕੀਤਾ ਗਿਆ ਹੈ।ਵਿਧਾਨ ਸਭਾ ਵਿੱਚ ਬਿੱਲ ਪਾਸ ਕਰਨ ਤੋਂ ਬਾਅਦ ਰਾਸ਼ਟਰਪਤੀ ਨੇ ਪੰਜਾਬ ਦੇ ਆਗੂਆਂ ਨੂੰ ਇਸ ਆਧਾਰ ’ਤੇ ਮਿਲਣ ਤੋਂ ਨਾਂਹ ਕਰ ਦਿੱਤਾ ਕਿ ਉਨਾਂ ਨੂੰ ਬਿੱਲ ਹਾਸਲ ਨਹੀਂ ਹੋਏ, ਇਸ ਗੱਲ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਸਰਬ ਪਾਰਟੀ ਮੀਟਿੰਗ ਨੂੰ ਦੱਸਿਆ ਕਿ ਉਹ ਰਾਸ਼ਟਰਪਤੀ ਕੋਲੋਂ ਦੁਬਾਰਾ ਸਮਾਂ ਮੰਗਣਗੇ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੁਝਾਅ ’ਤੇ ਉਹ ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਦੇ ਮੁੱਦੇ ਉਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਨਿਰੰਤਰ ਰਾਬਤੇ ਵਿੱਚ ਹਨ।ਸੰਕਟ ਦੇ ਜਲਦੀ ਹੱਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਪਾਕਿਸਤਾਨ ਵੱਲੋਂ ਖਤਰੇ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਉਨਾਂ ਕਿਹਾ ਕਿ ਸੁਰੱਖਿਆ ਖਤਰੇ ’ਤੇ ਉਨਾਂ ਦਾ ਧਿਆਨ ਉਨਾਂ ਦੀ ਪੰਜਾਬ ਨੂੰ ਗੰਭੀਰ ਚੁਣੌਤੀਆਂ ਪ੍ਰਤੀ ਜਾਗਰੂਕਤਾ ਕਾਰਨ ਬਣਿਆ ਹੈ। ਉਨਾਂ ਕਿਹਾ, ‘‘ਸਾਨੂੰ ਇਹ ਮਾਮਲਾ ਸੁਲਝਾਉਣ ਲਈ ਕੰਮ ਕਰਨਾ ਹੋਵੇਗਾ, ਇਸ ਤੋਂ ਪਹਿਲਾਂ ਕਿ ਗੱਲਾਂ ਹੱਥ ਵਿੱਚੋਂ ਬਾਹਰ ਹੋ ਜਾਣ।’’ ਉਨਾਂ ਕਿਹਾ ਕਿ ਉਹ ਜਾਣਦੇ ਹਨ ਕਿ ਸਰਹੱਦ ਪਾਰ ਤੋਂ ਸੂਬੇ ਵਿੱਚ ਕਿੰਨੇ ਡਰੋਨਾਂ, ਹਥਿਆਰਾਂ, ਗੋਲੀ ਸਿੱਕੇ ਦੀ ਤਸਕਰੀ ਹੁੰਦੀ ਹੈ।42 ਮੰਗਾਂ ਨੂੰ ਲੈ ਕੇ ਪੈਦਾ ਹੋਏ ਪੰਜਾਬ ਸੰਕਟ ਤੋਂ ਪਹਿਲਾਂ ਦੋ ਮਹੀਨੇ ਚੱਲੀ ਗੱਲਬਾਤ ਤੋਂ ਤੁਰੰਤ ਬਾਅਦ ਵਾਪਰੇ ਆਪ੍ਰੇਸ਼ਨ ਬਲਿਊ ਸਟਾਰ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਚਿਤਾਵਨੀ ਦਿੰਦਿਆਂ ਕਿਹਾ, ‘‘ਜੇ ਗੁੱਸਾ ਇਥੇ ਪੈਦਾ ਹੁੰਦਾ ਹੈ ਤਾਂ ਇਸ ਦਾ ਸੋਸ਼ਣ ਹੋਵੇਗਾ।’’ਇਸ ਗੱਲ ਦਾ ਹਵਾਲਾ ਦਿੰਦਿਆ ਕਿ ਲੋਕਤੰਤਰ ਵਿੱਚ ਲੋਕਾਂ ਦੀ ਆਵਾਜ਼ ਸਭ ਤੋਂ ਸ਼ਕਤੀਸ਼ਾਲੀ ਹੁੰਦੀ ਹੈ, ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, ‘‘ਸਾਨੂੰ ਪੰਜਾਬ ਦੀ ਏਕਤਾ ਦੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।’’ ਉਨਾਂ ਅੱਗੇ ਕਿਹਾ ਕਿ ਜੇ ਇਥੇ ਸ਼ਾਂਤੀ ਨਹੀਂ ਹੋਵੇਗੀ ਤਾਂ ਕੋਈ ਉਦਯੋਗ ਨਹੀਂ ਆਵੇਗਾ। ਮੁੱਖ ਮੰਤਰੀ ਨੇ ਕੇਂਦਰ ਵੱਲੋਂ ਪੰਜਾਬ ਨੂੰ ਦਿੱਤੀ ਜਾ ਰਹੀ ਸਜ਼ਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੂਬੇ ਦਾ ਕੇਂਦਰ ਵੱਲ 13000 ਕਰੋੜ ਰੁਪਏ ਜੀ.ਐਸ.ਟੀ. ਖੜਾ ਹੈ ਅਤੇ ਇਸ ਤੋਂ ਇਲਾਵਾ 1200 ਕਰੋੜ ਰੁਪਏ ਪੇਂਡੂ ਵਿਕਾਸ ਫੰਡ ਵੀ ਖੜਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਦੇ ਸੁਝਾਅ ’ਤੇ ਗੌਰ ਕਰਨ ਦਾ ਵਾਅਦਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਕਰਜ਼ਾ ਮੁਆਫੀ ਦੀ ਰਾਹਤ ਦੇਵੇਗੀ।ਆਪਣੇ ਸ਼ੁਰੂਆਤੀ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਮੀਟਿੰਗ ਇਸ ਗੱਲ ਲਈ ਬੁਲਾਈ ਗਈ ਹੈ ਕਿ ਇਕ ਸਹਿਮਤੀ ਬਣਾਈ ਜਾਵੇ ਅਤੇ ਇਹ ਸੁਨੇਹਾ ਭੇਜਿਆ ਜਾਵੇ ਕਿ ਪੂਰਾ ਪੰਜਾਬ ਅੰਦੋਲਨ ਕਰ ਰਹੇ ਕਿਸਾਨਾਂ ਦੇ ਨਾਲ ਹੈ। ਇਹ ਉਹ ਕਿਸਾਨ ਹਨ ਜਿਨਾਂ ਨੇ ਹਰੀ ਕ੍ਰਾਂਤੀ ਤੋਂ ਲੈ ਕੇ ਪੂਰੇ ਦੇਸ਼ ਦਾ ਢਿੱਡ ਭਰਦਿਆਂ ਸਹੀ ਸੇਧ ਦਿੱਤੀ ਹੈ। ਪੰਜਾਬ ਦੀ ਆਵਾਜ਼ ਅਤੇ ਇਥੋਂ ਦੇ ਕਿਸਾਨਾਂ ਦੀ ਆਵਾਜ਼ ਸੁਣਨ ਵਿੱਚ ਨਵੀਂ ਦਿੱਲੀ ਦੇ ਅਸਫਲ ਹੋਣ ’ਤੇ ਅਫਸੋਸ ਜ਼ਾਹਰ ਕਰਦਿਆਂ ਉਨਾਂ ਕਿਹਾ ਕਿ ਕੇਂਦਰ ਨੇ ਦਿੱਲੀ ਸਰਹੱਦਾਂ ਉਤੇ ਹੱਡ ਚੀਰਵੀਂ ਠੰਢ ਦੀ ਮਾਰ ਝੱਲ ਰਹੇ ਕਿਸਾਨਾਂ ਦੇ ਦੁੱਖ ਤੇ ਬੇਚੈਨੀ ਨੂੰ ਦੇਖਣ ਦੀ ਬਜਾਏ ਕਿਸਾਨਾਂ ਪ੍ਰਤੀ ਆਪਣੇ ਰੁਖ ਨੂੰ ਸਖਤ ਕਰ ਲਿਆ ਜਾਪਦਾ ਹੈ।

Previous Post

ਖੇਡਾਂ ਦੇ ਬਜਟ ਵਿੱਚ ਕਟੌਤੀ ਢਾਹ ਸਕਦੀ ਹੈ ਟੋਕੀਓ ਓਲੰਪਿਕਸ ਦੀ ਤਿਆਰੀ ਕਰ ਰਹੇ ਖਿਡਾਰੀਆਂ ਦਾ ਮਨੋਬਲ : ਰਾਣਾ ਸੋਢੀ

Next Post

ਪੰਜਾਬ ਦੇ 70 ਲਾਪਤਾ ਵਿਅਕਤੀ ਦਿੱਲੀ ਦੀਆਂ ਜੇਲਾਂ ‘ਚ, 14 ਬਾਰੇ ਪਤਾ ਲੱਗਿਆ ਅਤੇ ਬਾਕੀ 5 ਦੀ ਭਾਲ ਜਾਰੀ-ਕੈਪਟਨ ਅਮਰਿੰਦਰ ਸਿੰਘ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਪੰਜਾਬ ਦੇ 70 ਲਾਪਤਾ ਵਿਅਕਤੀ ਦਿੱਲੀ ਦੀਆਂ ਜੇਲਾਂ ‘ਚ, 14 ਬਾਰੇ ਪਤਾ ਲੱਗਿਆ ਅਤੇ ਬਾਕੀ 5 ਦੀ ਭਾਲ ਜਾਰੀ-ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ 70 ਲਾਪਤਾ ਵਿਅਕਤੀ ਦਿੱਲੀ ਦੀਆਂ ਜੇਲਾਂ ‘ਚ, 14 ਬਾਰੇ ਪਤਾ ਲੱਗਿਆ ਅਤੇ ਬਾਕੀ 5 ਦੀ ਭਾਲ ਜਾਰੀ-ਕੈਪਟਨ ਅਮਰਿੰਦਰ ਸਿੰਘ

Recommended

ਹੀਰਾ ਸਿੰਘ ਗਾਬੜੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਹੀਰਾ ਸਿੰਘ ਗਾਬੜੀਆ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

June 16, 2020
ਟੋਕੀਓ ਪੈਰਾਉਲੰਪਿਕ : ਸ਼ੂਟਰ ਅਵਾਨੀ ਲੇਖਾਰਾ ਗੋਲਡ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ

ਟੋਕੀਓ ਪੈਰਾਉਲੰਪਿਕ : ਸ਼ੂਟਰ ਅਵਾਨੀ ਲੇਖਾਰਾ ਗੋਲਡ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ

August 30, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In