• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਿਸਾਨੀ ਅੰਦੋਲਨ ਨੂੰ ਸਮਰਪਿਤ ਪੰਜ ਰੋਜ਼ਾ ਡਾ. ਐਮ. ਐਸ ਰੰਧਾਵਾ ਕਲਾ ਉਤਸਵ ਸ਼ੁਰੂ

Asli Punjabi by Asli Punjabi
February 3, 2021
in Punjab, Top Stories
0
ਕਿਸਾਨੀ ਅੰਦੋਲਨ ਨੂੰ ਸਮਰਪਿਤ ਪੰਜ ਰੋਜ਼ਾ ਡਾ. ਐਮ. ਐਸ ਰੰਧਾਵਾ ਕਲਾ ਉਤਸਵ ਸ਼ੁਰੂ
589
SHARES
3.3k
VIEWS
Share on FacebookShare on TwitterShare on Whatsapp

ਉੱਘੇ ਸ਼ਾਇਰਾਂ ਅਤੇ ਵਿਦਵਾਨਾਂ ਵਲੋਂ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਮਗਾਂ ਮੰਨਣ ਦੀ ਅਪੀਲ

ਚੰਡੀਗੜ੍ਹ – ਪੰਜਾਬ ਕਲਾ ਪ੍ਰੀਸ਼ਦ ਵਿਖੇ ਅੱਜ ਪੰਜ ਰੋਜ਼ਾ ਡਾ ਐਮ ਐਸ ਰੰਧਾਵਾ ਕਲਾ ਉਤਸਵ ਦੀ ਸ਼ੁਰੂਅਤ ਹੋ ਗਈ ਹੈ।ਇਸ ਸਾਲ ਇਹ ਉਤਸਵ ਕਿਸਾਨੀ ਅੰਦੋਲਨ ਨੂੰ ਸਮਰਪਿਤ ਹੈ, ਜਿਸ ਦਾ ਉਦਘਾਟਨ ਉਘੇ ਸ਼ਾਇਰ ਅਤੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਕੀਤਾ।ਇਸ ਮੌਕੇ ਪਹੁੰਚੇ ਸਾਰੇ ਬੁਲਾਰਿਆਂ ਨੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ।ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਕਿਸਾਨ ਅੰਦੋਲਨ ਨੂੰ ਕੁਚਲਣ ਦੀ ਨੀਤੀ ਦੀ ਬਜਾਏ ਕਿਸਾਨਾਂ ਨਾਲ ਸੁਹਿਰਦਤਾ ਨਾਲ ਗੱਲਬਾਤ ਕਰਕੇ ਜਲਦ ਤੋਂ ਜਲਦ ਇਸ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੀਦਾ ਹੈ।ਇਸ ਮੌਕੇ ਸੰਬੋਧਨ ਕਰਦਿਆਂ ਉਨਾਂ ਆਖਿਆ ਕਿ ਡਾ. ਰੰਧਾਵਾ ਕਿਸਾਨਾਂ ਦੇ ਮਸੀਹਾ ਸਨ ਜੋ ਹਮੇਸ਼ਾ ਸਾਡੇ ਮਨਾਂ ਵਿਚ ਵਸਦੇ ਰਹਿਣਗੇ।ਉਨ੍ਹਾਂ ਨਾਲ ਹੀ ਕਿਹਾ ਕਿ ਉਹ ਹਮੇਸ਼ਾ ਹੀ ਕਿਸਾਨ ਪੱਖੀ ਪ੍ਰਸ਼ਾਸਕ ਰਹੇ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਹੁੰਦਿਆਂ ਉਨ੍ਹਾਂ ਨੇ ਖੇਤੀਬਾੜੀ ਨੂੰ ਨਵੀਆਂ ਲੀਹਾਂ `ਤੇ ਲਿਜਾਣ ਲਈ ਕਈ ਕ੍ਰਾਂਤੀਕਾਰੀ ਕਦਮ ਉਠਾਏ।ਇਸ ਤੋਂ ਇਲਾਵਾ ਉਨ੍ਹਾਂ ਵਲੋਂ ਕੀਤੇ ਸਭਿਆਚਾਰਕ, ਸਾਹਿਤਕ ਤੇ ਸਮਾਜਿਕ ਕਾਰਜਾਂ ਨੂੰ ਵੀ ਸਦਾ ਚੇਤੇ ਕੀਤਾ ਜਾਂਦਾ ਰਹੇਗਾ।ਡਾ. ਪਾਤਰ ਨੇ ਇਸ ਮੌਕੇ ਕਿਸਾਨੀ ਅੰਦੋਲਨ ਨਾਲ ਸਬੰਧਿਤ ਆਪਣੀਆਂ ਚੋਣਵੀਆਂ ਕਵਿਤਾਵਾਂ ਵੀ ਸੁਣਾਈਆਂ।ਡਾ. ਪਾਤਰ ਨੇ ਇਸ ਮੌਕੇ ਇਹ ਵੀ ਆਖਿਆ ਕਿ ਡਾ. ਐਮ ਐਸ. ਰੰਧਾਵਾ ਆਪਣੇ ਆਪ ਵਿਚ ਇਕ ਮਹਾਨ ਸੰਸਥਾ ਦਾ ਰੂਪ ਸਨ। ਇਸ ਮੌਕੇ ਡਾ. ਰੰਧਾਵਾ ਦੇ ਪੁੱਤਰ ਜਤਿੰਦਰ ਰੰਧਾਵਾ ਤੇ ਪੋਤਰੇ ਸਤਿੰਦਰ ਰੰਧਾਵਾ ਦਾ ਸਨਮਾਨ ਕਰਦਿਆਂ ਰੰਧਾਵਾ ਪਰਿਵਾਰ ਨੂੰ ਵਧਾਈ ਵੀ ਦਿਤੀ।ਉਤਸਵ ਦੇ ਉਦਘਾਟਨੀ ਸਮਾਗਮ ਦੌਰਾਨ ਬੁਲਾਰਿਆਂ ਨੇ ਡਾ. ਰੰਧਾਵਾ ਦੀ ਸ਼ਖਸੀਅਤ ਦੇ ਵੱਖ ਵੱਖ ਪਹਿਲੂਆਂ ਬਾਰੇ ਚਾਨਣਾ ਪਾਇਆ। ਮਹਿਮਾਨ ਲੇਖਕ ਗੁਲਜ਼ਾਰ ਸਿੰਘ ਸੰਧੂ ਨੇ ਰੰਧਾਵਾ ਨਾਲ ਆਪਣੀ ਨੇੜਤਾ ਬਾਰੇ ਚਾਨਣਾ ਪਾਉਂਦਿਆਂ ਦਿਲਚਸਪ ਤੱਥ ਪੇਸ਼ ਕੀਤੇ। ਡਾ. ਬਲਦੇਵ ਸਿੰਘ ਧਾਲੀਵਾਲ ਨੇ ਡਾ ਰੰਧਾਵਾ ਦੀ ਪੰਜਾਬੀ ਸਭਿਆਚਾਰ ਨੂੰ ਦੇਣ ਬਾਰੇ ਜਾਣਕਾਰੀ ਦਿਤੀ ਤੇ ਦਿਲਸ਼ੇਰ ਸਿੰਘ ਚੰਦੇਲ ਨੇ ਸਰੋਤਿਆਂ ਨੂੰ ਰੰਧਾਵਾ ਦੇ ਜੀਵਨ ਬਾਰੇ ਵੇਰਵੇ ਸਹਿਤ ਜਾਣ-ਪਛਾਣ ਕਰਵਾਈ। ਡਾ. ਪਿਆਰਾ ਲਾਲ ਗਰਗ ਨੇ ਪੰਜਾਬੀ ਭਾਸ਼ਾ ਤੇ ਸਭਿਆਚਾਰ ਦੀ ਮੌਜੂਦਾ ਸਥਿਤੀ ਬਾਰੇ ਵਿਸ਼ੇਸ਼ ਭਾਸ਼ਣ ਦਿਤਾ। ਗਾਇਕ ਗੁਰਿੰਦਰ ਗੈਰੀ ਤੇ ਰਾਵੀ ਬੱਲ ਨੇ ਆਪੋ ਆਪਣੀ ਗਾਇਕੀ ਦਾ ਰੰਗ ਬਿਖੇਰਿਆ। ਮੰਚ ਸੰਚਾਲਨ ਕਰਦਿਆਂ ਪੰਜਾਬ ਕਲਾ ਪਰਿਸ਼ਦ ਦੇ ਮੀਡੀਆ ਅਧਿਕਾਰੀ ਨਿੰਦਰ ਘੁਗਿਆਣਵੀ ਨੇ ਰੰਧਾਵਾ ਦੀ ਕਲਾਵਾਂ ਤੇ ਕਲਾਕਾਰਾਂ ਨੂੰ ਦਿਤੀ ਵਡਮੁਲੀ ਦੇਣ ਬਾਰੇ ਜਾਣਕਾਰੀ ਦਿੱਤੀ। ਨਾਟਕਕਾਰ ਕੇਵਲ ਧਾਲੀਵਾਲ ਨੇ ਮੇਲੇ ਦੀ ਮਹੱਤਤਾ ਬਾਰੇ ਆਪਣੇ ਪ੍ਰਭਾਵ ਦਿਤੇ।ਧੰਨਵਾਦ ਕਰਨ ਦੀ ਰਸਮ ਉਘੇ ਕਵੀ ਲਖਵਿੰਦਰ ਜੌਹਲ ਨੇ ਨਿਭਾਈ। ਅੰਤ ਉਤੇ ਲੇਖਕਾਂ ਤੇ ਕਲਾਕਾਰਾਂ ਦਾ ਸਨਮਾਨ ਕੀਤਾ ਗਿਆ। ਇਸ ਉਤਸਵ ਦੇ ਉਦਘਾਟਨੀ ਸਮਾਗਮ ਵਿਚ ਲਾਭ ਸਿੰਘ ਖੀਵਾ, ਡਾ. ਸ਼ਿੰਦਰਪਾਲ ਸਿੰਘ, ਨਿਰਮਲ ਜੌੜਾ, ਦੀਪਕ ਸ਼ਰਮਾ, ਸੰਜੀਵਨ ਸਿੰਘ, ਬਲਕਾਰ ਸਿੰਘ ਸਿਧੂ, ਚਰਨਜੀਤ ਭੁੱਲਰ, ਕੈਪਟਨ ਨਰਿੰਦਰ ਸਿੰਘ (ਰਿਟਾ ਆਈ. ਏ. ਐਸ), ਡਾ. ਯੋਗਰਾਜ ਐਂਗਰਸ਼, ਡਾ. ਸਰਬਜੀਤ ਸਿੰਘ ਸਮੇਤ ਕਈ ਹਸਤੀਆਂ ਵੀ ਸ਼ਾਮਿਲ ਹੋਈਆਂ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਪੰਜਾਬ ਦੇ 70 ਲਾਪਤਾ ਵਿਅਕਤੀ ਦਿੱਲੀ ਦੀਆਂ ਜੇਲਾਂ ‘ਚ, 14 ਬਾਰੇ ਪਤਾ ਲੱਗਿਆ ਅਤੇ ਬਾਕੀ 5 ਦੀ ਭਾਲ ਜਾਰੀ-ਕੈਪਟਨ ਅਮਰਿੰਦਰ ਸਿੰਘ

Next Post

ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਲਈ ਆਮਦਨ ਦੀ ਹੱਦ 5 ਲੱਖ ਰੁਪਏ ਤੱਕ ਵਧਾਈ ਜਾਵੇ – ਕੈਂਥ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਲਈ ਆਮਦਨ ਦੀ ਹੱਦ 5 ਲੱਖ ਰੁਪਏ ਤੱਕ ਵਧਾਈ ਜਾਵੇ – ਕੈਂਥ

ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਲਈ ਆਮਦਨ ਦੀ ਹੱਦ 5 ਲੱਖ ਰੁਪਏ ਤੱਕ ਵਧਾਈ ਜਾਵੇ - ਕੈਂਥ

Recommended

ਵੈਂਕੂਵਰ ਤੋਂ ਅੱਜ ਭਾਰਤ ਲਈ ਰਵਾਨਾ ਹੋਵੇਗਾ ਫਲਾਈਟ

ਵੈਂਕੂਵਰ ਤੋਂ ਅੱਜ ਭਾਰਤ ਲਈ ਰਵਾਨਾ ਹੋਵੇਗਾ ਫਲਾਈਟ

May 21, 2020
ਆਮ ਆਦਮੀ ਪਾਰਟੀ ਨੇ ਦਿੱਤਾ ਨਵਾਂ ਸੱਦਾ,

ਆਮ ਆਦਮੀ ਪਾਰਟੀ ਨੇ ਦਿੱਤਾ ਨਵਾਂ ਸੱਦਾ,

January 6, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In