• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਜਿਲ੍ਹੇ ਵਿੱਚ ਬਣਨ ਵਾਲੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਵਰਚੂਅਲ ਤੌਰ ਉਤੇ ਨੀਂਹ ਪੱਥਰ ਰੱਖਿਆ

Asli Punjabi by Asli Punjabi
February 4, 2021
in Punjab, Top Stories
0
ਮੁੱਖ ਮੰਤਰੀ ਨੇ ਹੁਸ਼ਿਆਰਪੁਰ ਜਿਲ੍ਹੇ ਵਿੱਚ ਬਣਨ ਵਾਲੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਵਰਚੂਅਲ ਤੌਰ ਉਤੇ ਨੀਂਹ ਪੱਥਰ ਰੱਖਿਆ
585
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਸ਼ਿਆਰਪੁਰ ਜਿਲ੍ਹੇ ਵਿੱਚ ਬਜਵਾੜਾ ਵਿਖੇ ਬਣਨ ਵਾਲੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਨੀਂਹ ਪੱਥਰ ਰੱਖਿਆ ਜਿਸ ਨਾਲ ਸੂਬੇ ਦੇ ਹੋਰ ਨੌਜਵਾਨਾਂ ਨੂੰ ਰੱਖਿਆ ਸੇਵਾਵਾਂ ਵਿੱਚ ਆਪਣਾ ਭਵਿੱਖ ਬਣਾਉਣ ਲਈ ਵੱਡੇ ਮੌਕੇ ਹਾਸਲ ਹੋਣਗੇ।27 ਕਰੋੜ ਰੁਪਏ ਦੀ ਲਾਗਤ ਨਾਲ 12.75 ਏਕੜ ਵਿੱਚ ਰਕਬੇ ਵਿੱਚ ਬਣਨ ਵਾਲੇ ਇਸ ਮਾਣਮੱਤੇ ਪ੍ਰਾਜੈਕਟ ਦਾ ਨਿਰਮਾਣ ਕਾਰਜ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਵੱਲੋਂ ਕੀਤਾ ਜਾ ਰਿਹਾ ਹੈ, ਜਿਸ ਨੂੰ ਸਾਲ 2021 ਦੇ ਅਖੀਰ ਤੱਕ ਮੁਕੰਮਲ ਕੀਤਾ ਜਾਵੇਗਾ। ਇਸ ਸੰਸਥਾ ਵਿੱਚ ਸਾਲਾਨਾ 270 ਉਮੀਦਵਾਰ ਸਿਖਲਾਈ ਹਾਸਲ ਕਰਿਆ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਬਣਨ ਵਾਲਾ ਇਹ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟਿਚਊਟ ਸਾਡੇ ਨੌਜਵਾਨ ਲੜਕੇ-ਲੜਕੀਆਂ ਦੇ ਫੌਜ ਵਿੱਚ ਜਾਣ ਦੇ ਸੁਪਨਾ ਨੂੰ ਸਾਕਾਰ ਕਰਨ ਵਿੱਚ ਬਹੁਤ ਸਹਾਈ ਸਿੱਧ ਹੋਵੇਗਾ। ਉਹਨਾਂ ਕਿਹਾ ਕਿ ਅਜਿਹੇ ਸਮੇਂ, ਜਦੋਂ ਸਾਡੀਆਂ ਮਹਿਲਾ ਪਾਇਲਟ ਅਫਸਰ ਰਾਫੇਲ ਅਤੇ ਹੈਲੀਕਾਪਟਰ ਉਡਾ ਰਹੀਆਂ ਹਨ ਅਤੇ ਰੱਖਿਆ ਸੈਨਾਵਾਂ ਦੇ ਹਰੇਕ ਖੇਤਰ ਵਿੱਚ ਸਰਗਰਮੀ ਨਾਲ ਸ਼ਾਮਲ ਹਨ ਤਾਂ ਉਹ ਦਿਨ ਵੀ ਛੇਤੀ ਆਵੇਗਾ, ਜਦੋਂ ਭਾਰਤ ਵਿੱਚ ਸਾਡੀਆਂ ਲੜਕੀਆਂ ਵੀ ਬਾਕੀ ਮੁਲਕਾਂ ਦੀਆਂ ਦੂਜੀਆਂ ਲੜਕੀਆਂ ਵਾਂਗ ਹਥਿਆਰਬੰਦ ਸੈਨਾ ਦਾ ਹਿੱਸਾ ਹੋਣਗੀਆਂ।ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਨੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਐਜੂਕੇਸ਼ਨ ਟਰੱਸਟ ਤੇ ਸੁਸਾਇਟੀ ਦੇ ਮੁਖੀ ਤੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਇਸ ਸੰਸਥਾ ਦੀ ਸਥਾਪਨਾ ਲਈ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਨੂੰ ਤੋਹਫੇ ਦੇ ਤੌਰ ਉਤੇ ਮੁਫ਼ਤ ਜ਼ਮੀਨ ਦੀ ਪੇਸ਼ਕਸ਼ ਕੀਤੀ। ਅੰਬਿਕਾ ਸੋਨੀ ਨੇ ਵੀ ਆਪਣੀ ਤਰਫੋਂ ਇਸ ਸੰਸਥਾ ਨੂੰ ਸਥਾਪਤ ਕਰਨ ਵਿੱਚ ਸਹਿਯੋਗ ਅਤੇ ਮਦਦ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਧੰਨਵਾਦ ਕੀਤਾ ਜੋ ਪੰਜਾਬ ਦੇ ਨੌਜਵਾਨਾਂ ਦੇ ਫੌਜ ਵਿੱਚ ਜਾਣ ਲਈ ਆਧੁਨਿਕ ਸਿਖਲਾਈ ਦਾ ਮੈਦਾਨ ਬਣ ਕੇ ਉਭਰ ਸਕਦਾ ਹੈ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟਿਚਊਟ, ਮੋਹਾਲੀ ਵੱਲੋਂ ਸੂਬੇ ਦੇ ਨੌਜਵਾਨ ਲੜਕਿਆਂ ਦੇ ਨੈਸ਼ਨਲ ਡਿਫੈਂਸ ਅਕੈਡਮੀ ਜਾਂ ਅਜਿਹੀ ਹੋਰ ਅਕੈਡਮੀ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਪਰਮਾਨੈਂਟ ਕਮਿਸ਼ਨ ਦੇ ਯੋਗ ਬਣਾਉਣ ਲਈ ਨਿਭਾਏ ਰੋਲ ਲਈ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਇਕ ਅਪ੍ਰੈਲ, 2017 ਤੋਂ 31 ਦਸੰਬਰ, 2020 ਤੱਕ ਇਸ ਅਕੈਡਮੀ ਵਿੱਚ ਸਿਖਲਾਈ ਹਾਸਲ ਕਰ ਚੁੱਕੇ 144 ਕੈਡਿਟਾਂ ਵਿੱਚੋਂ 97 ਕੈਡਿਟ ਐਨ.ਡੀ.ਏ. ਵਿੱਚ ਸ਼ਾਮਲ ਹੋਏ ਅਤੇ 65 ਨੂੰ ਅਫਸਰ ਵਜੋਂ ਕਮਿਸ਼ਨ ਮਿਲਿਆ। ਇਸ ਸੰਸਥਾ ਦੀ ਹੋਂਦ ਤੋਂ ਲੈ ਕੇ ਹੁਣ ਤੱਕ ਸਿਖਲਾਈ ਕਰ ਚੁੱਕੇ ਕੁੱਲ 384 ਕੈਡਿਟਾਂ ਵਿੱਚੋਂ 156 ਕੈਡਿਟ ਐਨ.ਡੀ.ਏ. ਵਿੱਚ ਸ਼ਾਮਲ ਹੋਏ ਜਦਕਿ 69 ਅਫਸਰਾਂ ਵਜੋਂ ਕਮਿਸ਼ਨ ਹੋਏ। ਉਹਨਾਂ ਅੱਗੇ ਦੱਸਿਆ ਕਿ ਇਸ ਸੰਸਥਾ ਤੋਂ ਰੱਖਿਆ ਸੈਨਾਵਾਂ ਵਿੱਚ ਜਾਣ ਵਾਲਿਆਂ ਦੀ ਗਿਣਤੀ ਸ਼ੁਰੂਆਤ ਵਿੱਚ 2 ਫੀਸਦੀ ਸੀ ਜੋ ਹੁਣ ਵਧ ਕੇ 45 ਫੀਸਦੀ ਤੱਕ ਪਹੁੰਚ ਗਈ ਹੈ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਮਾਈ ਭਾਗੋ ਆਰਮਡ ਫੋਰਸਿਜ਼ ਇੰਸਟੀਚਿਊਟ ਫਾਰ ਗਰਲਜ਼ ਦੀ ਸ਼ਾਨਦਾਰ ਕਾਰਗੁਜਾਰੀ ਦਾ ਵੀ ਜਿਕਰ ਕੀਤਾ ਜਿੱਥੇ 12 ਕਲਾਸਾਂ ਕਰਨ ਤੋਂ ਬਾਅਦ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਭਵਿੱਖ ਬਣਾਉਣ ਲਈ ਸਿਖਲਾਈ ਦਿੱਤੀ ਜਾਂਦੀ ਹੈ ਤਾਂ ਕਿ ਰੱਖਿਆ ਸੇਵਾਵਾਂ ਵਿੱਚ ਪੰਜਾਬ ਦੀਆਂ ਲੜਕੀਆਂ ਦੀ ਨੁਮਾਇੰਦਗੀ ਵਧਾਈ ਜਾ ਸਕੇ। ਇਕ ਅਪ੍ਰੈਲ, 2017 ਤੋਂ 31 ਦਸੰਬਰ, 2020 ਦੇ ਸਮੇਂ ਦੌਰਾਨ ਹੁਣ ਤੱਕ ਇਹ ਸੰਸਥਾ 75 ਕੈਡਿਟਾਂ ਨੂੰ ਸਿਖਲਾਈ ਦੇ ਚੁੱਕੀ ਹੈ ਜਿਹਨਾਂ ਵਿੱਚੋਂ 7 ਦੀ ਚੋਣ ਸੰਯੁਕਤ ਰੱਖਿਆ ਸੇਵਾਵਾਂ ਪ੍ਰੀਖਿਆ (ਸੀ.ਡੀ.ਐਸ.ਈ.)/ਹਵਾਈ ਸੈਨਾ ਕੇਂਦਰੀ ਦਾਖਲਾ ਪ੍ਰੀਖਿਆ (ਏ.ਐਫ.ਸੀ.ਏ.ਟੀ.) ਲਈ ਜਦਕਿ ਤਿੰਨ ਲੜਕੀਆਂ ਅਫਸਰਾ ਵਜੋਂ ਕਮਿਸ਼ਨ ਹੋਈਆਂ ਹਨ।ਤਕਨੀਕੀ ਸਿੱਖਿਆ ਅਤੇ ਉਦਯੋਗ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਵਰਚੂਅਲ ਤੌਰ ਉਤੇ ਸ਼ਾਮਲ ਹੋਏ, ਜਿੱਥੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਦੇ ਸਕੱਤਰ ਰਾਹੁਲ ਤਿਵਾੜੀ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਨਵੀਂ ਬਣਨ ਵਾਲੀ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫੌਜ ਵਿੱਚ ਸੇਵਾ ਕਰਨ ਦੇ ਚਾਹਵਾਨਾਂ ਨੂੰ ਸੀ.ਡੀ.ਐਸ.ਈ. /ਏ.ਐਫ.ਸੀ.ਏ.ਟੀ. ਲਈ ਗ੍ਰੈਜੂਏਟ ਪੱਧਰ ਉਤੇ ਸਿਖਲਾਈ ਦਿੱਤੀ ਜਾਇਆ ਕਰੇਗੀ। ਇਹ ਸੰਸਥਾ 40 ਉਮੀਦਵਾਰਾਂ ਦੀ ਸਮਰਥਾ ਨਾਲ ਤਿੰਨ-ਤਿੰਨ ਮਹੀਨੇ ਦੇ ਸਮੇਂ ਨਾਲ ਇਕ ਸਾਲ ਵਿੱਚ ਤਿੰਨ ਕੋਰਸ ਚਲਾਏ ਜਾਣਗੇ ਜਿਸ ਨਾਲ ਸੰਸਥਾ ਦੀ ਪ੍ਰਵੇਸ਼ ਪ੍ਰੀਖਿਆ ਸਿਖਲਾਈ ਵਿੰਗ ਦੇ ਤਹਿਤ ਸਾਲਾਨਾ 120 ਉਮੀਦਵਾਰਾਂ ਨੂੰ ਸਿਖਲਾਈ ਹਾਸਲ ਹੋਵੇਗੀ। ਇਸੇ ਤਰ੍ਹਾਂ ਇਕ ਹੋਰ ਸਰਵਿਸ ਸਿਲੈਕਸ਼ਨ ਬੋਰਡ ਟ੍ਰੇਨਿੰਗ ਵਿੰਗ ਦੇ ਤਹਿਤ ਸੰਸਥਾ ਉਹਨਾਂ ਉਮੀਦਵਾਰਾਂ ਨੂੰ ਸਿਖਲਾਈ ਦੇਵੇਗੀ ਜਿਹਨਾਂ ਨੂੰ ਸਰਵਿਸ ਸਿਲੈਕਸ਼ਨ ਬੋਰਡ ਵਿੱਚ ਹਾਜ਼ਰ ਹੋਣ ਲਈ ਸੱਦਾ ਪੱਤਰ ਹਾਸਲ ਹੋ ਚੁੱਕੇ ਹਨ। ਇਹ ਸੰਸਥਾ ਸਾਲ ਵਿੱਚ 30 ਵਿਦਿਆਰਥੀਆਂ ਦੀ ਸਮਰਥਾ ਨਾਲ 8-8 ਹਫ਼ਤਿਆਂ ਦੇ 5 ਕੋਰਸ ਚਲਾਏਗੀ ਜਿਸ ਨਾਲ ਸਾਲ ਵਿੱਚ 150 ਉਮੀਦਵਾਰਾਂ ਨੂੰ ਸਿਖਲਾਈ ਮੁਹੱਈਆ ਹੋਵੇਗੀ।

Previous Post

ਹਰਿਆਣਾ ਦੇ ਛੋਟੇ ਕਿਸਾਨ ਖੇਤੀਬਾੜੀ ਵਪਾਰ ਸੰਘ (ਸਫੈਕ) ਨੇ ਨਿਜੀ ਕੰਪਨੀਆਂ ਦੇ ਨਾਲ ਸਿਰਸਾ ਜਿਲ੍ਹੇ ਦੇ ਕਿਸਾਨਾਂ ਦੇ 700 ਮੀਟ੍ਰਿਕ ਟਨ ਕਿਨੂੰ ਦੀ ਫਸਲ ਦੀ ਖਰੀਦ ਤਹਿਤ ਇਸ ਸਾਲ ਦੇ ਲਈ ਠੇਕਾ ਕਰਾਇਆ

Next Post

ਸਾਲ 2021-22 ਦੌਰਾਨ ਲੋਕਾਂ ਨੂੰ ‘ਘਰ-ਘਰ ਹਰਿਆਲੀ’ ਸਕੀਮ ਤਹਿਤ 15 ਲੱਖ ਬੂਟੇ ਮੁਫ਼ਤ ਵੰਡਾਂਗੇ: ਸਾਧੂ ਸਿੰਘ ਧਰਮਸੋਤ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਸਾਲ 2021-22 ਦੌਰਾਨ ਲੋਕਾਂ ਨੂੰ ‘ਘਰ-ਘਰ ਹਰਿਆਲੀ’ ਸਕੀਮ ਤਹਿਤ 15 ਲੱਖ ਬੂਟੇ ਮੁਫ਼ਤ ਵੰਡਾਂਗੇ: ਸਾਧੂ ਸਿੰਘ ਧਰਮਸੋਤ

ਸਾਲ 2021-22 ਦੌਰਾਨ ਲੋਕਾਂ ਨੂੰ ‘ਘਰ-ਘਰ ਹਰਿਆਲੀ’ ਸਕੀਮ ਤਹਿਤ 15 ਲੱਖ ਬੂਟੇ ਮੁਫ਼ਤ ਵੰਡਾਂਗੇ: ਸਾਧੂ ਸਿੰਘ ਧਰਮਸੋਤ

Recommended

ਰਣਦੀਪ ਸੁਰਜੇਵਾਲਾ ਖ਼ਿਲਾਫ਼ ਜਾਰੀ ਗੈਰ-ਜ਼ਮਾਨਤੀ ਵਾਰੰਟ ਪੰਜ ਹਫ਼ਤਿਆਂ ਤੱਕ ਮੁਲਤਵੀ – ਸੁਪਰੀਮ ਕੋਰਟ

ਰਣਦੀਪ ਸੁਰਜੇਵਾਲਾ ਖ਼ਿਲਾਫ਼ ਜਾਰੀ ਗੈਰ-ਜ਼ਮਾਨਤੀ ਵਾਰੰਟ ਪੰਜ ਹਫ਼ਤਿਆਂ ਤੱਕ ਮੁਲਤਵੀ – ਸੁਪਰੀਮ ਕੋਰਟ

November 9, 2023
ਅਦਾਲਤ ਵੱਲੋਂ ਕ੍ਰਿਕਟਰ ਸ਼ਿਖਰ ਧਵਨ ਦੇ ਤਲਾਕ ਨੂੰ ਮਨਜ਼ੂਰੀ

ਅਦਾਲਤ ਵੱਲੋਂ ਕ੍ਰਿਕਟਰ ਸ਼ਿਖਰ ਧਵਨ ਦੇ ਤਲਾਕ ਨੂੰ ਮਨਜ਼ੂਰੀ

October 5, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In