• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸਾਲ 2021-22 ਦੌਰਾਨ ਲੋਕਾਂ ਨੂੰ ‘ਘਰ-ਘਰ ਹਰਿਆਲੀ’ ਸਕੀਮ ਤਹਿਤ 15 ਲੱਖ ਬੂਟੇ ਮੁਫ਼ਤ ਵੰਡਾਂਗੇ: ਸਾਧੂ ਸਿੰਘ ਧਰਮਸੋਤ

Asli Punjabi by Asli Punjabi
February 4, 2021
in Punjab
0
ਸਾਲ 2021-22 ਦੌਰਾਨ ਲੋਕਾਂ ਨੂੰ ‘ਘਰ-ਘਰ ਹਰਿਆਲੀ’ ਸਕੀਮ ਤਹਿਤ 15 ਲੱਖ ਬੂਟੇ ਮੁਫ਼ਤ ਵੰਡਾਂਗੇ: ਸਾਧੂ ਸਿੰਘ ਧਰਮਸੋਤ
588
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ – ਵਾਤਾਵਰਣ ਦੀ ਸ਼ੁੱਧਤਾ ਅਤੇ ਪੰਜਾਬ ’ਚ ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਸਾਲ 2021-22 ਦੌਰਾਨ ਸੂਬੇ ਦੇ ਲੋਕਾਂ ਨੂੰ ‘ਘਰ-ਘਰ ਹਰਿਆਲੀ’ ਸਕੀਮ ਤਹਿਤ 15 ਲੱਖ ਬੂਟੇ ਮੁਫ਼ਤ ਵੰਡੇ ਜਾਣਗੇ।ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਸਾਲ 2021-2022 ਦੌਰਾਨ 15 ਲੱਖ ਬੂਟੇ ਮੁਫ਼ਤ ਵੰਡੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਦੱਸਿਆ ਕਿ ਇਹ ਬੂਟੇ ਸਰਕਾਰੀ ਨਰਸਰੀਆਂ ’ਚ ਤਿਆਰ ਕੀਤੇ ਜਾਣਗੇ। ਉਨਾਂ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਥੈਲੀਆਂ ਭਰਨ ਤੇ ਬੂਟੇ ਤਿਆਰ ਕਰਨ ਦਾ ਕੰਮ ਕਾਰਵਾਈ ਅਧੀਨ ਹੈ। ਜੰਗਲਾਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਲਗਭੱਗ 4 ਸਾਲਾਂ ਤੋਂ ਸੂਬੇ ’ਚ ਵਾਤਾਵਰਣ ਦੀ ਸ਼ੁੱਧਤਾ ਲਿਆਉਣ ਅਤੇ ਹਰਿਆਲੀ ਵਧਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ। ਉਨਾਂ ਦੱਸਿਆ ਕਿ ਪਿਛਲੇ 10 ਮਹੀਨਿਆਂ ਦੌਰਾਨ ਕੋਵਿਡ ਸਮੇਂ ਦੌਰਾਨ ਆਨਲਾਈਨ ਐਪ ‘ਆਈ ਹਰਿਆਲੀ’ ਰਾਹੀਂ ਸੂਬੇ ਦੇ ਨਾਗਰਿਕਾਂ ਨੂੰ 3.6 ਲੱਖ ਬੂਟੇ ਸਪਲਾਈ ਕੀਤੇ ਗਏ ਸਨ।ਜੰਗਲਾਤ ਮੰਤਰੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 76.25 ਲੱਖ ਬੂਟੇ ਲਗਾਏ ਗਏ ਹਨ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਦੁਨੀਆਂ ਤੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਚਿਰਸਥਾਵੀਂ ਯਾਦ ਬਣਾਉਣ ਦੇ ਮਕਸਦ ਨਾਲ ਸੂਬੇ ਭਰ ’ਚ 432 ‘ਨਾਨਕ ਬਗੀਚੀਆਂ’ ਵੀ ਤਿਆਰ ਕੀਤੀਆਂ ਗਈਆਂ ਸਨ ਤਾਂ ਜੋ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਮਨਾਉਦੇ ਹੋਏ ਗੁਰੂ ਸਾਹਿਬ ਵੱਲੋਂ ਵਾਤਾਵਰਣ ਪ੍ਰਤੀ ਦਿੱਤੇ ਸੁਨੇਹੇ ਨੂੰ ਵੀ ਜ਼ਮੀਨੀ ਹਕੀਕਤ ਵਿੱਚ ਬਦਲਿਆ ਜਾ ਸਕੇ। ਜੰਗਲਾਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਾਲ ‘ਹਿੰਦ ਦੀ ਚਾਦਰ’ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਹੁਣ ਤੱਕ 66 ਲੱਖ ਬੂਟੇ ਸੂਬੇ ਦੇ 6986 ਪਿੰਡਾਂ ’ਚ ਲਗਾਏ ਜਾ ਚੁੱਕੇ ਹਨ। ਸ. ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਲਗਭੱਗ ਚਾਰ ਸਾਲਾਂ ਦੇ ਸਮੇਂ ਦੌਰਾਨ 2.45 ਕਰੋੜ ਬੂਟੇ ਵੱਖ-ਵੱਖ ਸਕੀਮਾਂ/ਮੁਹਿੰਮਾਂ ਦੌਰਾਨ ਲਗਾਏ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਸਰਕਾਰ ਕੇਵਲ ਬੂਟੇ ਲਗਾਉਣ ਤੱਕ ਹੀ ਸੀਮਤ ਨਹੀਂ ਹੈ, ਸਗੋਂ ਲਗਾਏ ਗਏ ਬੂਟਿਆਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਦੀ ਦਿਸ਼ਾ ’ਚ ਵੀ ਲਗਾਤਾਰ ਕੰਮ ਕਰ ਰਹੀ ਹੈ।

Previous Post

ਮੁੱਖ ਮੰਤਰੀ ਨੇ ਹੁਸ਼ਿਆਰਪੁਰ ਜਿਲ੍ਹੇ ਵਿੱਚ ਬਣਨ ਵਾਲੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦਾ ਵਰਚੂਅਲ ਤੌਰ ਉਤੇ ਨੀਂਹ ਪੱਥਰ ਰੱਖਿਆ

Next Post

ਉਦਯੋਗਿਕ ਇਕਾਈਆਂ ਨੂੰ ਸਬਸਿਡੀ ਲੈਣ ਲਈ ਵਿਸ਼ੇਸ਼ ਮੌਕਾ: ਅਰੋੜਾ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਉਦਯੋਗਿਕ ਇਕਾਈਆਂ ਨੂੰ ਸਬਸਿਡੀ ਲੈਣ ਲਈ ਵਿਸ਼ੇਸ਼ ਮੌਕਾ: ਅਰੋੜਾ

ਉਦਯੋਗਿਕ ਇਕਾਈਆਂ ਨੂੰ ਸਬਸਿਡੀ ਲੈਣ ਲਈ ਵਿਸ਼ੇਸ਼ ਮੌਕਾ: ਅਰੋੜਾ

Recommended

ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਛੁਪਾਉਣ ਲਈ ਝੂਠ ਬੋਲ ਰਹੀ ਹੈ ਸਰਕਾਰ : ਰਾਹੁਲ ਗਾਂਧੀ

ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਛੁਪਾਉਣ ਲਈ ਝੂਠ ਬੋਲ ਰਹੀ ਹੈ ਸਰਕਾਰ : ਰਾਹੁਲ ਗਾਂਧੀ

May 28, 2021
70 ਸਾਲਾਂ ਤੋਂ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਆਗੂ ਮੱਗਰਮੱਛ ਦੇ ਹੰਝੂ ਵਹਾ ਕੇ ਕੁਦਰਤੀ ਆਫ਼ਤ ‘ਤੇ ਸਿਆਸਤ ਨਾ ਕਰਨ: ਜੌੜਾਮਾਜਰਾ

70 ਸਾਲਾਂ ਤੋਂ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਆਗੂ ਮੱਗਰਮੱਛ ਦੇ ਹੰਝੂ ਵਹਾ ਕੇ ਕੁਦਰਤੀ ਆਫ਼ਤ ‘ਤੇ ਸਿਆਸਤ ਨਾ ਕਰਨ: ਜੌੜਾਮਾਜਰਾ

July 14, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In