• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਰਜ਼ਦਾਰਾਂ ਲਈ ਮੁੜ ਤੈਅ ਕੀਤੀ ਬਕਾਇਆ ਰਕਮ ਦਾ 20 ਫੀਸਦੀ ਭੁਗਤਾਨ ਕਰਨ ‘ਤੇ ਪੂਰਾ ਦੰਡਿਤ ਵਿਆਜ਼ ਮੁਆਫ ਕੀਤਾ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ

Asli Punjabi by Asli Punjabi
February 4, 2021
in Punjab, ਕਾਰੋਬਾਰ
0
ਕਰਜ਼ਦਾਰਾਂ ਲਈ ਮੁੜ ਤੈਅ ਕੀਤੀ ਬਕਾਇਆ ਰਕਮ ਦਾ 20 ਫੀਸਦੀ ਭੁਗਤਾਨ ਕਰਨ ‘ਤੇ ਪੂਰਾ ਦੰਡਿਤ ਵਿਆਜ਼ ਮੁਆਫ ਕੀਤਾ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ
588
SHARES
3.3k
VIEWS
Share on FacebookShare on TwitterShare on Whatsapp

ਡਿਫਾਲਟਰ ਕਰਜ਼ਦਾਰਾਂ ਲਈ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਕਰਜ਼ਾ ਪੁਨਰਗਠਨ ਸਕੀਮ ਦੀ ਸ਼ੁਰੂਆਤ

ਚੰਡੀਗੜ੍ਹ – ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਬੀ.ਡੀ.) ਵੱਲੋਂ ਡਿਫਾਲਟਰ ਕਰਜ਼ਦਾਰਾਂ ਲਈ ਕਰਜ਼ਾ ਪੁਨਰਗਠਨ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਕਰਜ਼ਦਾਰਾਂ ਲਈ ਮੁੜ ਤੈਅ ਕੀਤੀ ਬਕਾਇਆ ਰਕਮ ਦਾ 20 ਫੀਸਦੀ ਭੁਗਤਾਨ ਕਰਨ ‘ਤੇ ਪੂਰਾ ਦੰਡਿਤ ਵਿਆਜ਼ ਮੁਆਫ ਕੀਤਾ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਬੈਂਕ ਨੇ ਡਿਫਾਲਟਰ ਕਰਜ਼ਦਾਰਾਂ ਲਈ ਕਰਜਾ ਪੁਨਰਗਠਨ ਸਕੀਮ ਸੁਰੂ ਕੀਤੀ ਹੈ ਜੋ ਪਿਛਲੇ ਕੁਝ ਸਾਲਾਂ ਤੋਂ ਆਪਣੀ ਮਾੜੀ ਵਿੱਤੀ ਸਥਿਤੀ ਕਾਰਨ ਆਪਣੀਆਂ ਕਿਸਤਾਂ ਦਾ ਭੁਗਤਾਨ ਨਹੀਂ ਕਰ ਸਕੇ। ਸਹਿਕਾਰਤਾ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਕਰਜ਼ਾ ਲੈਣ ਵਾਲੇ ਡਿਫਾਲਟਰਾਂ ਦੇ ਲੋਨ ਖਾਤਿਆਂ ਨੂੰ ਮੁੜ ਸੂਚੀਬੱਧ ਕੀਤਾ ਜਾਵੇਗਾ ਜਿਸ ਨਾਲ ਉਹ ਆਪਣਾ ਕਰਜ਼ਾ ਆਸਾਨ ਕਿਸ਼ਤਾਂ ‘ਚ ਵਾਪਸ ਕਰ ਸਕਣਗੇ ਅਤੇ ਉਨ੍ਹਾਂ ਨੂੰ ਕਰਜ਼ੇ ਦੀ ਵਸੂਲੀ ਲਈ ਬੈਂਕ ਵੱਲੋਂ ਆਰੰਭੀ ਕਾਨੂੰਨੀ ਕਾਰਵਾਈ ਤੋਂ ਰਾਹਤ ਮਿਲੇਗੀ।ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਤਹਿਤ ਇਹ ਵਿਵਸਥਾ ਕੀਤੀ ਗਈ ਹੈ ਕਿ ਜੇਕਰ ਪੁਨਰਗਠਨ ਸਮੇਂ ਕਰਜ਼ਾ ਲੈਣ ਵਾਲਾ ਆਪਣੀ ਬਕਾਇਆ ਰਕਮ ਦਾ 20 ਫੀਸਦੀ ਅਦਾ ਕਰਦਾ ਹੈ ਤਾਂ ਉਸ ਦੇ ਖਾਤੇ ਵਿੱਚ ਬਕਾਇਆ ਸਾਰਾ ਦੰਡਿਤ ਵਿਆਜ਼ ਮਾਫ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕਰਜ਼ਾ ਲੈਣ ਵਾਲੇ ਉਸ ਤੋਂ ਬਾਅਦ ਵੀ ਹੋਰ ਕਰਜ਼ ਲੈਣ ਲਈ ਯੋਗ ਹੋਣਗੇ ਜੇਕਰ ਉਹ ਨਿਯਮਤ ਰੂਪ ਵਿੱਚ ਮੁੜ ਤੈਅ ਕੀਤੇ ਕਰਜ਼ੇ ਦੀ ਇਕ ਤਿਹਾਈ ਅਦਾਇਗੀ ਕਰਦੇ ਹਨ।ਸ. ਰੰਧਾਵਾ ਨੇ ਅੱਗੇ ਦੱਸਿਆ ਕਿ ਬੈਂਕ ਨੇ ਕੋਵਿਡ-19 ਮਹਾਂਮਾਰੀ ਕਾਰਨ 1 ਮਾਰਚ, 2020 ਤੋਂ 31 ਅਗਸਤ, 2020 ਦੌਰਾਨ ਆਈਆਂ ਰੁਕਾਵਟਾਂ ਦੌਰਾਨ ਅਦਾਇਗੀ ਨਾ ਕੀਤੇ ਕਰਜ਼ੇ ਦੀਆਂ ਕਿਸ਼ਤਾਂ ‘ਤੇ ਸਟੈਂਡਰਡ ਲੋਨ ਖਾਤਿਆਂ ਉਤੇ 6 ਮਹੀਨੇ ਦੀ ਛੋਟ ਦੇਣ ਦਾ ਵੀ ਫੈਸਲਾ ਕੀਤਾ ਹੈ। ਮੰਤਰੀ ਨੇ ਦੱਸਿਆ ਕਿ ਇਸ ਨਾਲ ਉਨ੍ਹਾਂ ਕਰਜ਼ਾ ਲੈਣ ਵਾਲਿਆਂ ਨੂੰ ਰਾਹਤ ਮਿਲੇਗੀ ਜੋ ਇਸ ਮਿਆਦ ਵਿੱਚ ਆਪਣੀਆਂ ਕਿਸ਼ਤਾਂ ਦਾ ਭੁਗਤਾਨ ਨਹੀਂ ਕਰ ਸਕੇ ਅਤੇ ਉਨ੍ਹਾਂ ਨੂੰ ਛੇ ਮਹੀਨਿਆਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ ਜਿਸ ਨਾਲ ਉਨ੍ਹਾਂ ਦੇ ਲੋਨ ਖਾਤੇ ਦਾ ਬਕਾਇਆ ਕਾਰਜਕਾਲ ਤਬਦੀਲ ਹੋ ਜਾਵੇਗਾਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਨੇ ਕਿਹਾ ਕਿ ਬੈਂਕ ਨੇ ਦੰਡਿਤ ਵਿਆਜ਼ ਮਾਫ ਕਰਨ ਸਬੰਧੀ ਚੱਲ ਰਹੀ ਯੋਜਨਾ ਵਿੱਚ 31 ਮਾਰਚ, 2021 ਤੱਕ ਵਾਧਾ ਕੀਤਾ ਹੈ। ਇਸ ਸਕੀਮ ਅਧੀਨ ਕਰਜ਼ਾ ਲੈਣ ਵਾਲਿਆਂ ਦੇ ਲੋਨ ਖਾਤਿਆਂ ਦਾ ਬਕਾਇਆ ਸਾਰਾ ਜ਼ੁਰਮਾਨਾ ਮੁਆਫ ਕਰ ਦਿੱਤਾ ਜਾਂਦਾ ਹੈ ਜੇਕਰ ਕਰਜ਼ਾ ਲੈਣ ਵਾਲਿਆਂ ਵੱਲੋਂ ਡਿਫਾਲਟਰ ਦੀ ਰਕਮ ਦਾ ਭੁਗਤਾਨ ਕੀਤਾ ਜਾਂਦਾ ਹੈ ਜਾਂ ਆਪਣਾ ਲੋਨ ਖਾਤਾ ਬੰਦ ਕਰਵਾ ਦਿੰਦਾ ਹੈ। ਇਹ ਯੋਜਨਾ ਅਕਤੂਬਰ, 2020 ਵਿਚ ਸ਼ੁਰੂ ਕੀਤੀ ਗਈ ਸੀ ਅਤੇ ਕਰੀਬ 4000 ਕਿਸਾਨਾਂ ਨੇ ਇਸ ਯੋਜਨਾ ਦਾ ਲਾਭ ਉਠਾਇਆ ਜਿਸ ਨਾਲ ਕਰੀਬ 1.23 ਕਰੋੜ ਰੁਪਏ ਦੀ ਰਾਹਤ ਹਾਸਲ ਕੀਤੀ।ਇਸ ਸਮੇਂ 89 ਬੈਂਕ ਹਨ ਜਿਨ੍ਹਾਂ ਵਿਚੋਂ ਸਿਰਫ 30 ਪੀ.ਏ.ਡੀ.ਬੀਜ਼ ਪੰਜਾਬ ਵਿੱਚ ਕਿਸਾਨਾਂ ਨੂੰ ਨਵੇਂ ਕਰਜ਼ੇ ਮੁਹੱਈਆ ਕਰਵਾ ਰਹੀਆਂ ਹਨ। ਰਜਿਸਟਰਾਰ ਨੇ ਕਿਹਾ ਕਿ ਹੁਣ ਬੈਂਕ ਨੇ ਆਪਣੇ ਆਡਿਟ ਵਰਗੀਕਰਨ ਨਿਯਮਾਂ ਵਿੱਚ ਸੋਧ ਕੀਤੀ ਹੈ ਅਤੇ ਹੁਣ ਕਿਸਾਨਾਂ ਨੂੰ ਨਵੇਂ ਲੋਨ ਦੇਣ ਵਾਲੇ ਅਜਿਹੇ ਬੈਂਕਾਂ ਦੀ ਗਿਣਤੀ 70 ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਬੈਂਕ ਨੇ ਆਪਣੀ ਲੋਨ ਨੀਤੀ ਵਿਚ ਵੀ ਸੋਧ ਕੀਤੀ ਹੈ ਤਾਂ ਜੋ ਇਕ ਕਿਸਾਨ ਆਪਣੀ ਅਦਾਇਗੀ ਕਰਨ ਦੀ ਸਮਰੱਥਾ ਦੇ ਆਧਾਰ ‘ਤੇ ਇਕ ਲੋਨ ਦੀ ਬਜਾਏ ਦੋ ਲੋਨ ਲੈ ਸਕਣ। ਉਨ੍ਹਾਂ ਕਿਹਾ ਕਿ ਬੈਂਕ ਨੇ ਇਹ ਲਾਜ਼ਮੀ ਕਰ ਦਿੱਤਾ ਹੈ ਕਿ ਲੋਨ ਬਿਨੈਕਾਰ ਕੋਲ ਘੱਟੋ-ਘੱਟ 650 ਦਾ ‘ਸਿਬਿਲ’ ਸਕੋਰ ਹੋਣਾ ਚਾਹੀਦਾ ਹੈ ਤਾਂ ਜੋ ਇਕ ਵਧੀਆ ਲੋਨ ਪੋਰਟਫੋਲੀਓ ਅਤੇ ਲੋਨ ਦੀ ਅਦਾਇਗੀ ਲਈ ਇਕ ਚੰਗਾ ਮਾਹੌਲ ਸਿਰਜਣ ਨੂੰ ਯਕੀਨੀ ਬਣਾਇਆ ਜਾ ਸਕੇ।ਜ਼ਿਕਕਰਯੋਗ ਹੈ ਕਿ ਸਹਿਕਾਰਤਾ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਅਧਿਕਾਰੀਆਂ ਦੇ ਵਫਦ ਨਾਲ ਨਵੰਬਰ, 2020 ਵਿਚ ਮੁੰਬਈ ਵਿਖੇ ਨਾਬਾਰਡ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ ਸੀ ਜਿਸ ਵਿੱਚ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ ਅਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ ਐਮ.ਡੀ. ਸ੍ਰੀ ਚਰਨਦੇਵ ਸਿੰਘ ਮਾਨ ਸ਼ਾਮਲ ਸਨ। ਪੰਜਾਬ ਦੇ ਵਫਦ ਨੇ ਬੈਂਕ ਨੂੰ ਮੁੜ ਸੁਰਜੀਤ ਕਰਨ ਲਈ ਪੈਕੇਜ ਹਾਸਲ ਕਰਨ ਲਈ ਮਜ਼ਬੂਤੀ ਨਾਲ ਕੇਸ ਰੱਖਿਆ ਜਿਸ ਤੋਂ ਬਾਅਦ ਨਾਬਾਰਡ ਨੇ ਬੈਂਕ ਨੂੰ ਮੁੜ ਸੁਰਜੀਤ ਕਰਨ ਲਈ 750 ਕਰੋੜ ਰੁਪਏ ਦਾ ਪੈਕੇਜ ਦਿੱਤਾ।ਇਸ ਉਪਰੰਤ ਸਹਿਕਾਰਤਾ ਮੰਤਰੀ ਨੇ ਬੈਂਕ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਪੀ.ਏ.ਡੀ.ਬੀ. ਨੂੰ ਮੁੜ ਸੁਰਜੀਤ ਕਰਨ ਦੀ ਰਣਨੀਤੀ ਤਿਆਰ ਕਰਨ ਲਈ ਪ੍ਰੇਰਿਆ। ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵੱਲੋਂ ਅੰਤਿਮ ਪ੍ਰਵਾਨਗੀ ਨਾਲ ਕਮਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ ਬੋਰਡ ਆਫ ਡਾਇਰੈਕਟਰ ਦੀ ਮਨਜ਼ੂਰੀ ਤੋਂ ਬਾਅਦ ਬੈਂਕ ਨੇ ਇੱਕ ਬਹੁ-ਪੱਖੀ ਰਣਨੀਤੀ ਤਿਆਰ ਕੀਤੀ ਜਿਸ ਵਿੱਚ ਕਿਸਾਨਾਂ ਅਤੇ ਬੈਂਕ ਦੇ ਹਿੱਤ ਵਿੱਚ ਕੁਝ ਨੀਤੀਗਤ ਫੈਸਲੇ ਲਏ ਗਏ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸਰਕਾਰ 48 ਹਜ਼ਾਰ ਕਰੋੜ ਰੁਪਏ ’ਚ ਖ਼ਰੀਦੇਗੀ 83 ਤੇਜਸ ਜਹਾਜ਼

Next Post

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਕੰਮ ਜੂਨ, 2021 ਤੱਕ ਮੁਕੰਮਲ ਕਰਨ ਦੀ ਹਦਾਇਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਕੰਮ ਜੂਨ, 2021 ਤੱਕ ਮੁਕੰਮਲ ਕਰਨ ਦੀ ਹਦਾਇਤ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਕੰਮ ਜੂਨ, 2021 ਤੱਕ ਮੁਕੰਮਲ ਕਰਨ ਦੀ ਹਦਾਇਤ

Recommended

ਰੱਖਿਆ ਪੈਨਲ ਦੀ ਮੀਟਿੰਗ ਵਿੱਚੋਂ ਰਾਹੁਲ ਗਾਂਧੀ ਦਾ ਵਾਕਆਊਟ ਕਰਨਾ ਬਿਲਕੁਲ ਜਾਇਜ਼: ਕੈਪਟਨ ਅਮਰਿੰਦਰ ਸਿੰਘ

ਰੱਖਿਆ ਪੈਨਲ ਦੀ ਮੀਟਿੰਗ ਵਿੱਚੋਂ ਰਾਹੁਲ ਗਾਂਧੀ ਦਾ ਵਾਕਆਊਟ ਕਰਨਾ ਬਿਲਕੁਲ ਜਾਇਜ਼: ਕੈਪਟਨ ਅਮਰਿੰਦਰ ਸਿੰਘ

December 18, 2020
ਜਥੇਦਾਰ ਅਕਾਲ ਤਖਤ ਵੱਲੋਂ ਸਾਹਿਬਜ਼ਾਦਿਆਂ ਨੂੰ ਸਮਰਪਿਤ ਦਿਵਸ ਦੇ ਫੈਸਲੇ ਦਾ ਕੀਤਾ ਸਵਾਗਤ ਪਰ ਨਾਂਅ ਦਰੁਸਤ ਕਰਨ ਦੀ ਦਿੱਤੀ ਸਲਾਹ

ਜਥੇਦਾਰ ਅਕਾਲ ਤਖਤ ਵੱਲੋਂ ਸਾਹਿਬਜ਼ਾਦਿਆਂ ਨੂੰ ਸਮਰਪਿਤ ਦਿਵਸ ਦੇ ਫੈਸਲੇ ਦਾ ਕੀਤਾ ਸਵਾਗਤ ਪਰ ਨਾਂਅ ਦਰੁਸਤ ਕਰਨ ਦੀ ਦਿੱਤੀ ਸਲਾਹ

January 10, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In