• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਕੋਵਿਡ -19 ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ 9 ਫਰਵਰੀ ਤੋਂ ਖੁੱਲਣਗੇ ਮੈਰੀਟੋਰੀਅਸ ਸਕੂਲ: ਵਿਜੈ ਇੰਦਰ ਸਿੰਗਲਾ

Asli Punjabi by Asli Punjabi
February 7, 2021
in Health, Punjab
0
ਆਰਥਿਕ ਸਰਵੇਖਣ 2021: ਵਿਦਿਆਰਥੀਆਂ ਦੀ ਹਾਜ਼ਰੀ ਦੇ ਮਾਮਲੇ ’ਚ ਪੰਜਾਬ ਅੱਵਲ
587
SHARES
3.3k
VIEWS
Share on FacebookShare on TwitterShare on Whatsapp

ਪਿਛਲੇ ਸਾਲ ਕੋਰੋਨਾ ਮਹਾਂਮਾਰੀ ਕਾਰਨ ਨਹੀਂ ਹੋ ਸਕੀ ਸੀ ਮੈਰੀਟੋਰੀਅਸ ਸਕੂਲਾਂ ਵਿਚ ਦਾਖਲਾ ਪ੍ਰੀਖਿਆ

ਚੰਡੀਗੜ – ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਪੜਾਅਵਾਰ ਢੰਗ ਨਾਲ ਮੁੜ ਖੋਲਣ ਤੋਂ ਬਾਅਦ ਹੁਣ ਅੰਮਿ੍ਰਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਪਟਿਆਲਾ, ਮੁਹਾਲੀ, ਗੁਰਦਾਸਪੁਰ, ਫਿਰੋਜ਼ਪੁਰ, ਸੰਗਰੂਰ ਅਤੇ ਤਲਵਾੜਾ (ਹੁਸ਼ਿਆਰਪੁਰ) ਵਿਖੇ ਸਥਿਤ ਰੈਜ਼ੀਡੈਂਸ਼ੀਅਲ ਮੈਰੀਟੋਰੀਅਸ ਸਕੂਲ 9 ਫਰਵਰੀ ਤੋਂ ਖੋਲਣ ਦਾ ਫੈਸਲਾ ਕੀਤਾ ਹੈ।ਸੂਬੇ ਦੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਸੰਕਟਕਾਲੀ ਦੌਰ ਕਾਰਨ ਮੈਰੀਟੋਰੀਅਸ ਸਕੂਲ ਕੋਵਿਡ ਕੇਅਰ ਸੈਂਟਰਾਂ ਵਿੱਚ ਤਬਦੀਲ ਕੀਤੇ ਗਏ ਸਨ ਅਤੇ ਸੈਂਕੜੇ ਕੋਵਿਡ ਪਾਜ਼ੇਟਿਵ ਮਰੀਜ਼ਾਂ ਨੂੰ ਉੱਥੇ ਕੁਅਰੰਟਾਈਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਹਾਲਾਤ ਸੁਧਰਨ ਤੋਂ ਬਾਅਦ ਇਨ੍ਹਾਂ ਸਕੂਲਾਂ ਨੂੜ ਮੁੜ ਤੋਂ ਖੋਲ੍ਹਿਆ ਜਾ ਰਿਹਾ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਰੈਜ਼ੀਡੈਂਸ਼ੀਅਲ ਸਕੂਲ “ਸੁਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ ਪੰਜਾਬ ’’ ਦੀ ਸਰਪ੍ਰਸਤੀ ਹੇਠ ਚਲਾਏ ਜਾ ਰਹੇ ਹਨ ਤਾਂ ਜੋ ਹੋਣਹਾਰ ਵਿਦਿਆਰਥੀਆਂ ਵਿਸ਼ੇਸ਼ ਕਰਕੇ ਮੈਡੀਕਲ ਅਤੇ ਇੰਜੀਨੀਅਰਿੰਗ ਸੰਸਥਾਵਾਂ ਵਿੱਚ ਦਾਖਲਾ ਲੈਣ ਲਈ ,ਮੁਕਾਬਲਾ ਪ੍ਰੀਖਿਆਵਾਂ ਨੂੰ ਪਾਸ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਬੋਰਡਿੰਗ ਅਤੇ ਠਹਿਰਣ ਸਬੰਧੀ ਸਹੂਲਤਾਂ ਸਮੇਤ ਮੁਫ਼ਤ ਸਿੱਖਿਆ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨਾਂ ਅੱਗੇ ਕਿਹਾ ਕਿ ਇਨਾਂ ਸਕੂਲਾਂ ਨੂੰ ਮੁੜ ਖੋਲਣ ਦੇ ਫੈਸਲੇ ਤੋਂ ਬਾਅਦ ਵਿਦਿਆਰਥੀਆਂ, ਅਧਿਆਪਕਾਂ, ਮੈੱਸ, ਕੰਟੀਨ ਵਰਕਰਾਂ ਲਈ ਕੋਵਿਡ-19 ਦੇ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਹਾਂਮਾਰੀ ਦੇ ਮੱਦੇਨਜ਼ਰ ਗਿਆਰਵੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਪਿਛਲੇ ਸਾਲ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਪ੍ਰੀਖਿਆ ਨਹੀਂ ਕਰਵਾਈ ਗਈ ਸੀ।“ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੀ ਮੰਗ ਨੂੰ ਸੁਹਿਰਦਤਾ ਨਾਲ ਵਿਚਾਰਦਿਆਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ 11ਵੀਂ ਜਮਾਤ ਦੇ ਉਹਨਾਂ ਵਿਦਿਆਰਥੀਆਂ ਨੂੰ ਇੱਕ ਮੌਕਾ ਦੇਣ ਦਾ ਫੈਸਲਾ ਕੀਤਾ ਹੈ, ਜਿਨਾਂ ਨੇ ਪਿਛਲੇ ਸਾਲ ਮੈਰੀਟੋਰੀਅਸ ਸਕੂਲਾਂ ਵਿਚ ਦਾਖਲਾ ਲੈਣ ਲਈ ਦਾਖਲਾ ਪ੍ਰੀਖਿਆ ਵਿਚ ਨਾਂ ਦਰਜ ਕਰਵਾਇਆ ਸੀ।” ਇਹ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਉਨਾਂ ਵਿਦਿਆਰਥੀਆਂ ਨੂੰ 2021-22 ਸੈਸ਼ਨ ਲਈ ਮੈਰੀਟੋਰੀਅਸ ਸਕੂਲਾਂ ਵਿੱਚ 12 ਵੀਂ ਜਮਾਤ ਵਿੱਚ ਮੈਰਿਟ ਦੇ ਅਧਾਰ ’ਤੇ ਦਾਖਲਾ ਦਿੱਤਾ ਜਾਵੇਗਾ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਾਰੇ ਮੈਰੀਟੋਰੀਅਸ ਸਕੂਲਾਂ ਦੇ 12 ਵੀਂ ਜਮਾਤ ਦੇ ਵਿਦਿਆਰਥੀਆਂ ਸਮੇਤ ਮੈਰੀਟੋਰੀਅਸ ਸਕੂਲ, ਤਲਵਾੜਾ (ਹਸ਼ਿਆਰਪੁਰ) ਵਿੱਚ ਪੜ੍ਹਦੇ 10ਵੀਂ ਜਮਾਤ ਦੇ ਵਿਦਿਆਰਥੀ ਆਪਣੇ ਮਾਪਿਆਂ ਦੀ ਸਹਿਮਤੀ ਅਤੇ ਕੋਵਿਡ-19 ਦੀ ਨੈਗੇਟਿਵ ਰਿਪੋਰਟ(ਆਰਟੀ-ਪੀਆਰਸੀ ਸਰਟੀਫਿਕੇਟ) ਪੇਸ਼ ਕਰਨ ਤੋਂ ਬਾਅਦ ਹੀ ਸਕੂਲ ਵਿੱਚ ਦਾਖਲ ਹੋ ਸਕਦੇ ਹਨ। ਉਨਾਂ ਅੱਗੇ ਕਿਹਾ ਕਿ ਸਾਰੇ ਵਿਦਿਆਰਥੀ ਜ਼ਰੂਰੀ ਸਮਾਨ ਜਿਵੇਂ ਸੈਨੇਟਾਈਜ਼ਰ, ਮਾਸਕ (ਧੋਣ ਯੋਗ), ਸਾਬਣ, ਸਟੇਸ਼ਨਰੀ / ਪਾਣੀ ਦੀਆਂ ਬੋਤਲਾਂ, ਕੱਪੜੇ ਆਦਿ ਲਿਆਉਣਗੇ ਅਤੇ ਇਨਾਂ ਚੀਜ਼ਾਂ ਦੇ ਆਪਸ ਵਿੱਚ ਸਾਂਝਾ ਕਰਨ ਦੀ ਆਗਿਆ ਨਹੀਂ ਹੋਵੇਗੀ।ਕੈਬਨਿਟ ਮੰਤਰੀ ਨੇ ਕਿਹਾ ਇਹ ਕਿ ਇਹ ਸਿਧਾਂਤ ਮੈੱਸ / ਕੰਟੀਨ ਠੇਕੇਦਾਰਾਂ ਅਤੇ ਕੰਟੀਨ ’ਚ ਕੰਮ ਕਰਦੇ ਕਰਿੰਦਿਆਂ ‘ਤੇ ਵੀ ਲਾਗੂ ਹੋਵੇਗਾ। ਕੰਟੀਨ ਅਤੇ ਹਾਲ ਨੂੰ ਤੁਰੰਤ ਸਵੱਛ ਬਣਾਉਣ ਲਈ ਦਿਸ਼ਾ -ਨਿਰਦੇਸ਼ ਜਾਰੀ ਕੀਤੇ ਗਏ ਹਨ। ਕੰਟੀਨ ਵਿੱਚ ਸਬਜੀਆਂ ਅਤੇ ਖਾਣ-ਪੀਣ ਦੀਆਂ ਚੀਜਾਂ ਲਿਆਉਣ ਵਾਲੇ ਵਿਅਕਤੀ ਨੂੰ ਥਰਮਲ ਸਕੈਨਿੰਗ ਅਤੇ ਕੋਵਿਡ -19 ਨੈਗੇਟਿਵ ਪ੍ਰਮਾਣ ਪੱਤਰ ਪੇਸ਼ ਕਰਨ ਤੋਂ ਬਾਅਦ ਹੀ ਕੰਟੀਨ ਵਿੱਚ ਦਾਖਲ ਹੋਣ ਦੀ ਆਗਿਆ ਹੋਵੇਗੀ।ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਦੇ ਮੁੱਖ ਗੇਟ ‘ਤੇ ਸੁਰੱਖਿਆ ਅਮਲੇ ਨੂੰ ਥਰਮਲ ਸਕੈਨਰ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਸਕੂਲ ਵਿਚ ਦਾਖਲ ਹੋਣ ਤੋਂ ਪਹਿਲਾਂ ਸਾਰੇ ਆਉਣ ਵਾਲਿਆਂ ਦੀ ਕੋਵਿਡ ਸਬੰਧੀ ਜਾਂਚ ਕੀਤੀ ਜਾ ਸਕੇ। ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਆਉਣ ਤੋਂ ਬਾਅਦ 24 ਘੰਟਿਆਂ ਲਈ ਕੁਅਰੰਟਾਈਨ ਕੀਤਾ ਜਾਵੇਗਾ। ਹੋਸਟਲ ਦੇ ਕਮਰਿਆਂ ਦੇ ਨਾਲ-ਨਾਲ ਕਲਾਸਰੂਮਾਂ ਵਿਚ ਸਮਾਜਕ ਦੂਰੀ ਰੱਖਣ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ। ਹੋਸਟਲ ਦੇ ਕਮਰਿਆਂ ਵਿਚ ਬੈੱਡਾਂ ਦਰਮਿਆਨ ਘੱਟੋ-ਘੱਟ 6 ਫੁੱਟ ਦੀ ਦੂਰੀ ਰੱਖਣੀ ਲਾਜ਼ਮੀ ਹੈ ਅਤੇ ਕਲਾਸਰੂਮਾਂ ਵਿਚ ਹਰੇਕ ਵਿਦਿਆਰਥੀ ਲਈ ਵੱਖੋ-ਵੱਖ ਬੈਂਚ ਮੁਹੱਈਆ ਕਰਵਾਏ ਜਾਣਗੇ। ਸਮਾਜਿਕ ਦੂਰੀ ਨੂੰ ਬਣਾਈ ਰੱਖਣ ਲਈ ਜਮਾਤਾਂ ਦੇ ਸੈਕਸ਼ਨਾਂ ਦੀ ਗਿਣਤੀ ਦੁੱਗਣੀ ਕੀਤੀ ਜਾਵੇਗੀ। ਪੁਰਸ਼ /ਮਹਿਲਾ ਵਾਰਡਨ ਹੋਸਟਲ ਦੇ ਹਰੇਕ ਕਮਰੇ ਵਿੱਚ ਸਮਾਜਕ ਦੂਰੀ ਦੀ ਪਾਲਣਾ ਸਬੰਧੀ ਨਿਗਰਾਨੀ ਕਰਨਗੇ। ਅਧਿਆਪਕਾਂ / ਵਾਰਡਨਾਂ ਵਲੋਂ ਵਿਦਿਆਰਥੀਆਂ ਦੀ ਮਾਨਸਿਕ, ਸਰੀਰਕ ਅਤੇ ਭਾਵਨਾਤਮਕ ਦਸ਼ਾ ਦੀ ਦੇਖ-ਰੇਖ ਕਰਨ ਲਈ ਵਿਦਿਆਰਥੀਆਂ ਦੀ ਨਿਯਮਿਤ ਕਾਉਂਸਲਿੰਗ ਨੂੰ ਯਕੀਨੀ ਬਣਾਇਆ ਜਾਵੇਗਾ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਆਰਸੈਨਿਕ ਅਤੇ ਹੈਵੀ ਮੈਟਲ ਵਾਲੇ ਤੱਤਾਂ ਤੋਂ ਪ੍ਰਭਾਵਿਤ ਪਾਣੀ ਵਾਲੇ ਪਿੰਡਾਂ ਨੂੰ ਅਗਲੇ ਮਹੀਨੇ ਤੱਕ ਮਿਲੇਗਾ ਸ਼ੁੱਧ ਪਾਣੀ 9 ਜ਼ਿਲ੍ਹਿਆਂ ਦੇ ਪਿੰਡਾਂ ਨੂੰ ਹੋਵੇਗਾ ਸਿੱਧਾ ਲਾਭ

Next Post

ਚਰਨਜੀਤ ਸਿੰਘ ਚੰਨੀ ਵੱਲੋਂ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਚਰਨਜੀਤ ਸਿੰਘ ਚੰਨੀ ਵੱਲੋਂ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚਰਨਜੀਤ ਸਿੰਘ ਚੰਨੀ ਵੱਲੋਂ ਸਾਬਕਾ ਮੰਤਰੀ ਬੀਬੀ ਸਤਵੰਤ ਕੌਰ ਸੰਧੂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Recommended

ਭਿਖਾਰੀਆਂ ਤੋਂ ਬੁਰੀ ਤਰ੍ਹਾਂ ਪਰੇਸ਼ਾਨ ਹਨ ਫੇਜ਼-5 ਮਾਰਕੀਟ ਦੇ ਦੁਕਾਨਦਾਰ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ

ਭਿਖਾਰੀਆਂ ਤੋਂ ਬੁਰੀ ਤਰ੍ਹਾਂ ਪਰੇਸ਼ਾਨ ਹਨ ਫੇਜ਼-5 ਮਾਰਕੀਟ ਦੇ ਦੁਕਾਨਦਾਰ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ

June 16, 2023
Mohali ‘ਚ ਫੇਰ ਵਾਪਰਿਆ ਵੱਡਾ ਹਾਦਸਾ, 6 ਮੰਜ਼ਿਲਾ ਇਮਾਰਤ ਤੋਂ ਬੱਚੇ ‘ਤੇ ਡਿੱਗੀ ਗਰਿੱਲ- ਮੌਕੇ ‘ਤੇ ਹੋਈ ਮੌਤ

Mohali ‘ਚ ਫੇਰ ਵਾਪਰਿਆ ਵੱਡਾ ਹਾਦਸਾ, 6 ਮੰਜ਼ਿਲਾ ਇਮਾਰਤ ਤੋਂ ਬੱਚੇ ‘ਤੇ ਡਿੱਗੀ ਗਰਿੱਲ- ਮੌਕੇ ‘ਤੇ ਹੋਈ ਮੌਤ

January 7, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In