• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰੂਪਨਗਰ ‘ਚ ਦੁਕਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਤੱਕ ਖੁੱਲ੍ਹ ਸਕਣਗੀਆਂ

Asli Punjabi by Asli Punjabi
June 1, 2020
in Punjab
0
ਰੂਪਨਗਰ ‘ਚ ਦੁਕਾਨਾ ਸਵੇਰੇ 7 ਤੋਂ ਸ਼ਾਮ 7 ਵਜੇ ਤੱਕ ਖੁੱਲ੍ਹ ਸਕਣਗੀਆਂ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਰੂਪਨਗਰ, 01 ਜੂਨ 2020 :ਜ਼ਿਲ੍ਹਾ ਮੈਜਿਸਟ੍ਰੇਟ ਸੋਨਾਲੀ ਗਿਰੀ ਵੱਲੋਂ ਕੋਵਿਡ-19 ਰੋਕਥਾਮ ਦੇ ਮੱਦੇਨਜ਼ਰ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਵੱਲੋਂ ਜਾਰੀ ਕ੍ਰਮਵਾਰ 30 ਮਈ ਅਤੇ 31 ਮਈ ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਭਾਰਤੀ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਤਹਿਤ ਜਾਰੀ ਹੁਕਮਾਂ ਰਾਹੀਂ ਜ਼ਿਲ੍ਹੇ ‘ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਗੈਰ-ਜ਼ਰੂਰੀ ਜਨਤਕ ਗਤੀਵਿਧੀਆਂ ‘ਤੇ ਮਨਾਹੀ ਲਾਗੂ ਕੀਤੀ ਗਈ ਹੈ।
ਕੋਵਿਡ ਰੋਕਥਾਮ ਤਹਿਤ ਜਾਰੀ ਪਾਬੰਦੀਆਂ ਤੇ ਮਨਜੂਰੀਆਂ ‘ਚ ਜ਼ਿਲ੍ਹੇ ‘ਚ ਦੁਕਾਨਾਂ ਸਵੇਰੇ 7 ਤੋਂ ਸ਼ਾਮ 7 ਵਜੇ ਤੱਕ ਖੁੱਲ੍ਹ ਸਕਣਗੀਆਂ। ਸ਼ਰਾਬ ਦੀਆਂ ਦੁਕਾਨਾਂ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਖੁਲ੍ਹ ਸਕਣਗੀਆਂ। ਹਜਾਮਤ, ਹੇਅਰ ਕਟ ਸੈਲੂਨ, ਬਿਊਟੀ ਪਾਰਲਰ ਤੇ ਸਪਾ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਅਨੁਸਾਰ ਹੀ ਖੋਲ੍ਹੇ ਜਾ ਸਕਣਗੇ।
ਸਪੋਰਟਸ ਕੰਪਲੈਕਸ ਤੇ ਸਟੇਡੀਅਮ ਸਿਹਤ ਵਿਭਾਗ ਵੱਲੋਂ ਨਿਰਧਾਰਿਤ ਸਾਵਧਾਨੀਆਂ ਅਨੁਸਾਰ ਹੀ ਚਲ ਸਕਣਗੇ। ਸਨਅਤਾਂ ਤੇ ਸਨਅਤੀ ਅਦਾਰਿਆਂ ਨੂੰ ਦਿਹਾਤੀ ਤੇ ਸ਼ਹਿਰੀ ਖੇਤਰਾਂ ‘ਚ ਬਿਨਾਂ ਕਿਸੇ ਬੰਦਸ਼ ਤੋਂ ਚੱਲਣ ਦੀ ਇਜ਼ਾਜ਼ਤ ਹੋਵੇਗੀ। ਉਸਾਰੀ ਗਤੀਵਿਧੀਆਂ ਵੀ ਸ਼ਹਿਰ ਤੇ ਪੇਂਡੂ ਇਲਾਕੇ ‘ਚ ਬਿਨਾਂ ਕਿਸੇ ਬੰਦਸ਼ ਤੋਂ ਚੱਲ ਸਕਣਗੀਆਂ। ਖੇਤੀਬਾੜੀ, ਬਾਗ਼ਬਾਨੀ, ਪਸ਼ੂ ਪਾਲਣ ਤੇ ਵੈਟਰਨਰੀ ਸੇਵਾਵਾਂ ਵੀ ਬੇ-ਰੋਕ ਟੋਕ ਚੱਲ ਸਕਣਗੀਆਂ। ਈ-ਕਾਮਰਸ ਨੂੰ ਸਾਰੀਆਂ ਵਸਤਾਂ ਵਾਸਤੇ ਆਗਿਆ ਹੋਵੇਗੀ। ਜ਼ਿਲ੍ਹੇ ‘ਚ ਕੇਂਦਰ ਤੇ ਰਾਜ ਸਰਕਾਰ ਦੇ ਦਫ਼ਤਰ ਸਮਾਜਿਕ ਫ਼ਾਸਲੇ ਨੂੰ ਯਕੀਨੀ ਬਣਾਉਂਦੇ ਹੋਏ ਆਪਣੀ ਲੋੜੀਂਦੀ ਮਾਨਵੀ ਸ਼ਕਤੀ ਨਾਲ ਕੰਮ ਕਰ ਸਕਣਗੇ।
ਇਸ ਤੋਂ ਇਲਾਵਾ 65 ਸਾਲ ਤੋਂ ਉੱਪਰ ਦੇ ਬਜ਼ੁਰਗਾਂ, ਹੋਰਨਾਂ ਬਿਮਾਰੀਆਂ ਨਾਲ ਪੀੜਤ ਵਿਅਕਤੀਆਂ, ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਜ਼ਰੂਰੀ ਕੰਮ ਤੋਂ ਬਿਨਾਂ ਬਾਹਰ ਨਾ ਨਿਕਲਣ ਲਈ ਆਖਿਆ ਗਿਆ ਹੈ।
ਜ਼ਿਲ੍ਹੇ ‘ਚ ਜਿਨ੍ਹਾਂ ਗਤੀਵਿਧੀਆਂ ‘ਤੇ ਰੋਕ ਰਹੇਗੀ, ਉਨ੍ਹਾਂ ‘ਚ ਸਨੇਮਾ ਹਾਲ, ਜਿਮਨੇਜ਼ੀਅਮ, ਤੈਰਾਕੀ ਤਲਾਅ, ਮਨੋਰੰਜਕ ਪਾਰਕ, ਥੀਏਟਰ, ਬਾਰ, ਆਡੀਟੋਰੀਅਮ, ਇਕੱਤਰਤਾ ਹਾਲ ਤੇ ਅਜਿਹੇ ਹੋਰ ਸਥਾਨ ਬੰਦ ਰਹਿਣਗੇ। ਸਮਾਜਿਕ/ਰਾਜਨੀਤਿਕ/ਖੇਡ/ਮਨੋਰੰਜਕ/ਅਕਾਦਮਿਕ/ਸਭਿਆਚਾਰਕ/ਧਾਰਮਿਕ ਸਮਾਗਮ ਅਤੇ ਹੋੲ ਵੱਡੇ ਇਕੱਠਾਂ ‘ਤੇ ਮਨਾਹੀ ਰਹੇਗੀ। ਸ਼ਰਾਬ, ਪਾਨ, ਗੁਟਕਾ, ਤੰਬਾਕੂ ਆਦਿ ਦੇ ਜਨਤਕ ਥਾਂਵਾਂ ‘ਤੇ ਸੇਵਨ ਦੀ ਮਨਾਹੀ ਰਹੇਗੀ ਪਰੰਤੂ ਉਨ੍ਹਾਂ ਦੀ ਵਿੱਕਰੀ ‘ਤੇ ਰੋਕ ਨਹੀਂ ਹੋਵੇਗੀ।
ਸੀਮਤ ਗਤੀਵਿਧੀਆਂ ‘ਚ ਵਿਆਹ ਨਾਲ ਸਬੰਧਤ ਸਮਾਗਮ ‘ਚ 50 ਤੋਂ ਵਧੇਰੇ ਦੀ ਗਿਣਤੀ ਨਾ ਹੋਵੇ ਅਤੇ ਅੰਤਮ ਸਸਕਾਰ/ਰਸਮਾਂ ‘ਚ 20 ਤੋਂ ਵਧੇਰੇ ਦਾ ਇਕੱਠ ਨਾ ਹੋਵੇ।
ਜ਼ਿਲ੍ਹੇ ‘ਚ ਧਾਰਮਿਕ/ਪੂਜਾ ਸਥਾਨ, ਹੋਟਲ ਤੇ ਹੋਰ ਮੇਜ਼ਬਾਨੀ ਸੇਵਾਵਾਂ ਤੇ ਸ਼ਾਪਿੰਗ ਮਾਲ ਜਨਤਕ ਤੌਰ ‘ਤੇ ਖੋਲ੍ਹਣ ਬਾਰੇ ਫ਼ੈਸਲਾ 7 ਜੂਨ ਤੋਂ ਬਾਅਦ ਵੱਖਰੇ ਹੁਕਮਾਂ ਦੁਆਰਾ ਕੀਤਾ ਜਾਵੇਗਾ। ਰੈਸਟੋਰੈਂਟ ਟੇਕ-ਅਵੇਅ ਜਾਂ ਹੋਮ ਡਲਿਵਰੀ ਸੇਵਾਵਾਂ ਜਾਰੀ ਰੱਖ ਸਕਣਗੇ।
ਬੱਸਾਂ ਦੀ ਅੰਤਰ ਰਾਜੀ ਅਤੇ ਰਾਜ ਵਿੱਚ ਆਗਿਆ ਸੂਬੇ ਦੇ ਟ੍ਰਾਂਸਪੋਰਟ ਵਿਭਾਗ ਵੱਲੋਂ ਨਿਰਧਾਰਿਤ ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰਜ਼ ਦੇ ਆਧਾਰ ‘ਤੇ ਹੋਵੇਗੀ। ਅੰਤਰ ਰਾਜੀ ਤੌਰ ‘ਤੇ ਯਾਤਰੀ ਵਾਹਨਾਂ ਜਿਵੇਂ ਕਿ ਟੈਕਸੀ, ਕੈਬਜ਼, ਸਟੇਜ ਕੈਰੀਅਰ, ਟੈਂਪੋ ਟ੍ਰੈਵਲਰ ਤੇ ਕਾਰਾਂ ਦੀ ਆਗਿਆ ਆਪਣੇ ਤੌਰ ‘ਤੇ ਪ੍ਰਾਪਤ ਕੀਤੇ ਈ-ਪਾਸ ਦੇ ਆਧਾਰ ‘ਤੇ ਹੋਵੇਗੀ। ਆਪਣੇ ਰਾਜ ਵਿੱਚ ਇਨ੍ਹਾਂ ਵਾਹਨਾਂ ਦੇ ਚੱਲਣ ‘ਤੇ ਕੋਈ ਰੋਕ ਨਹੀਂ ਹੋਵੇਗੀ। ਸਾਈਕਲ, ਰਿਕਸ਼ਾ ਤੇ ਆਟੋ ਰਿਕਸ਼ਾ ਵੀ ਟ੍ਰਾਂਸਪੋਰਟ ਵਿਭਾਗ ਪੰਜਾਬ ਵੱਲੋਂ ਜਾਰੀ ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰਜ਼ ਅਨੁਸਾਰ ਚਲ ਸਕਣਗੇ। ਦੋਪਹੀਆ ਵਾਹਨ ਜਿਵੇਂ ਕਿ ਮੋਟਰ ਸਾਈਕਲ/ਸਕੂਟਰ ਆਦਿ ਦੋ ਯਾਤਰੀਆਂ ਸਮੇਤ ਚੱਲਣ ਦੀ ਇਜ਼ਾਜ਼ਤ ਹੋਵੇਗੀ। ਚਾਰ ਪਹੀਆ ਵਾਹਨਾਂ ਲਈ ਡਰਾਇਵਰ ਤੋਂ ਇਲਾਵਾ ਦੋ ਸਵਾਰੀਆਂ ਦੀ ਇਜ਼ਾਜ਼ਤ ਹੋਵੇਗੀ ਅਤੇ ਟ੍ਰਾਂਸਪੋਰਟ ਵਿਭਾਗ ਵੱਲੋਂ ਨਿਰਧਾਰਿਤ ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰ ਦੀ ਪਾਲਣਾ ਜ਼ਰੂਰੀ ਹੋਵੇਗੀ। ਖਰੀਦਦਾਰੀ, ਦਫ਼ਤਰ ਜਾਂ ਕੰਮ ‘ਤੇ ਜਾਣ ਲਈ ਵਾਹਨ ਲਈ ਪਾਸ ਲਾਜ਼ਮੀ ਨਹੀਂ ਹੋਵੇਗਾ। ਅੰਤਰ ਰਾਜੀ ਵਸਤਾਂ ਦੀ ਢੋਆ-ਢੁਆਈ ‘ਤੇ ਕੋਈ ਰੋਕ ਨਹੀਂ ਹੋਵੇਗੀ। ਸਮਾਜਿਕ ਤੋਰੇ-ਫੇਰੇ ‘ਤੇ ਕੋਈ ਮਨਾਹੀ ਨਹੀਂ ਹੋਵੇਗੀ ਬਸ਼ਰਤੇ ਘਰੋਂ ਬਾਹਰ ਨਿਕਲਣ ਦਾ ਵਾਜਿਬ ਕਾਰਨ ਹੋਵੇ। ਉਂਜ ਬਿਨਾਂ ਜ਼ਰੂਰੀ ਕੰਮ ਤੋਂ ਘਰ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਗਈ ਹੈ।
ਘੱਟੋ-ਘੱਟ 6 ਫੁੱਟ ਦੀ ਸਮਾਜਿਕ ਦੂਰੀ ਨੂੰ ਹਰੇਕ ਗਤੀਵਿਧੀ ‘ਚ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਮਾਜਿਕ ਫ਼ਾਸਲੇ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕਰਨ ਲਈ ਆਖਿਆ ਗਿਆ ਹੈ। ਜਨਤਕ ਥਾਂਵਾਂ ਸਮੇਤ ਕੰਮ ਵਾਲੇ ਸਥਾਨਾਂ ‘ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ ਅਤੇ ਉਲੰਘਣਾ ਹੋਣ ‘ਤੇ ਨੋਟੀਫ਼ਿਕੇਸ਼ਨ ਮੁਤਾਬਕ ਨਿਰਧਾਰਿਤ ਸਜ਼ਾ/ਜੁਰਮਾਨਾ ਦੇਣਾ ਪਵੇਗਾ।
ਸਨਅਤਾਂ ਤੇ ਹੋਰ ਅਦਾਰਿਆਂ ਲਈ ਕੋਈ ਪਰਮਿਟ ਨਹੀਂ ਲੈਣਾ ਪਵੇਗਾ ਅਤੇ ਸਾਰੇ ਕਰਮਚਾਰੀ, ਚਾਹੇ ਸਰਕਾਰੀ, ਨਿੱਜੀ ਜਾਂ ਹੋਰ ਅਦਾਰਿਆਂ ਦੇ ਹੋਣ ਸਵੇਰ 5 ਤੋਂ ਸ਼ਾਮ 9 ਵਜੇ ਤੱਕ ਬਿਨਾਂ ਪਾਸ ਆ-ਜਾ ਸਕਦੇ ਹਨ। ਲੋਕਾਂ ਦੀ ਅੰਤਰ ਰਾਜੀ ਗਤੀਵਿਧੀ ‘ਤੇ ਵੀ ਕੋਈ ਪਾਬੰਦੀ ਨਹੀਂ ਹੋਵੇਗੀ, ਬਸ਼ਰਤੇ ਕੋਵਾ ਐਪ ਤੇ ਸਵੈ-ਜਨਰੇਟਡ ਈ-ਪਾਸ ਹੋਵੇ।
ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਾ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51 ਤੋਂ 60 ਅਤੇ ਭਾਰਤੀ ਦੰਡ ਵਿਧਾਨ ਦੀ ਧਾਰਾ 188 ਤਹਿਤ ਸਜ਼ਾ ਦਾ ਭਾਗੀਦਾਰ ਬਣ ਸਕਦਾ ਹੈ।

Previous Post

ਮੰਗਾਂ ਨਾਂ ਮੰਨਣ ਦੀ ਸੂਰਤ ’ਚ ਕਾਲੇ ਝੰਡੇ ਚੁੱਕਣ ਦੀ ਚਿਤਾਵਨੀ

Next Post

ਟਿੱਡੀ ਦਲ ਦੇ ਸੰਭਾਵਿਤ ਹਮਲੇ ਦੇ ਨੁਕਸਾਨ ਤੋਂ ਬਚਾਅ ਲਈ ਅਗਾਊਂ ਪ੍ਰਬੰਧਾਂ ਲਈ ਕੀਤੀ ਗਈ ਮੀਟਿੰਗ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਟਿੱਡੀ ਦਲ ਦੇ ਸੰਭਾਵਿਤ ਹਮਲੇ ਦੇ ਨੁਕਸਾਨ ਤੋਂ ਬਚਾਅ ਲਈ ਅਗਾਊਂ ਪ੍ਰਬੰਧਾਂ ਲਈ ਕੀਤੀ ਗਈ ਮੀਟਿੰਗ

ਟਿੱਡੀ ਦਲ ਦੇ ਸੰਭਾਵਿਤ ਹਮਲੇ ਦੇ ਨੁਕਸਾਨ ਤੋਂ ਬਚਾਅ ਲਈ ਅਗਾਊਂ ਪ੍ਰਬੰਧਾਂ ਲਈ ਕੀਤੀ ਗਈ ਮੀਟਿੰਗ

Recommended

ਕਰਨਾਲ ਵਿਖੇ ਕਿਸਾਨ ਮੋਰਚੇ ਦੌਰਾਨ ਸ਼੍ਰੋਮਣੀ ਕਮੇਟੀ ਦੇਵੇਗੀ ਲੋੜੀਂਦੀਆਂ ਸੇਵਾਵਾਂ- ਬੀਬੀ ਜਗੀਰ ਕੌਰ

ਕਰਨਾਲ ਵਿਖੇ ਕਿਸਾਨ ਮੋਰਚੇ ਦੌਰਾਨ ਸ਼੍ਰੋਮਣੀ ਕਮੇਟੀ ਦੇਵੇਗੀ ਲੋੜੀਂਦੀਆਂ ਸੇਵਾਵਾਂ- ਬੀਬੀ ਜਗੀਰ ਕੌਰ

September 8, 2021
ਨੌਵੇਂ ਪਾਤਸ਼ਾਹ ਜੀ ਦੀ ਚਾਰ ਸੌ ਸਾਲਾ ਸ਼ਤਾਬਦੀ ਦੇ ਪ੍ਰੋਗਰਾਮ ਉਲੀਕਣ ਲਈ ਬੀਬੀ ਜਗੀਰ ਕੌਰ ਨੇ ਸੱਦੀ ਇਕੱਤਰਤਾ

ਨੌਵੇਂ ਪਾਤਸ਼ਾਹ ਜੀ ਦੀ ਚਾਰ ਸੌ ਸਾਲਾ ਸ਼ਤਾਬਦੀ ਦੇ ਪ੍ਰੋਗਰਾਮ ਉਲੀਕਣ ਲਈ ਬੀਬੀ ਜਗੀਰ ਕੌਰ ਨੇ ਸੱਦੀ ਇਕੱਤਰਤਾ

March 4, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In