ਰੂਪਨਗਰ, 01 ਜੂਨ 2020 : ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਦੀ ਪ੍ਰਧਾਨਗੀ ਹੇਠ ਟਿੱਡੀ ਦਲ ਦੇ ਸੰਭਾਵਿਤ ਹਮਲੇ ਦੇ ਨੁਕਸਾਨ ਤੋਂ ਬਚਾਅ ਲਈ ਅਗਾਊਂ ਪ੍ਰਬੰਧਾਂ ਲਈ ਮੀਟਿੰਗ ਕੀਤੀ ਗਈ। ਉਨ੍ਹਾਂ ਸੰਬੰਧਿਤ ਵਿਭਾਗਾਂ ਦੇ ਨੋਡਲ ਅਧਿਕਾਰੀ ਨਿਯੁਕਤ ਕਰਕੇ ਜਿਲਾ ਪੱਧਰ ਅਤੇ ਬਲਾਕ ਪੱਧਰ ਤੇ ਵੱਟਸਐਪ ਗਰੁੱਪ ਬਣਾ ਕੇ ਦਿਨ ਰਾਤ ਤਾਲਮੇਲ ਕਰਨ ਲਈ ਕਿਹਾ। ਕਿਸਾਨਾਂ ਨੂੰ ਜਾਗਰੂਕ ਕਰਨ ਤੇ ਪੰਚਾਇਤਾਂ ਨਾਲ ਤਾਲਮੇਲ ਕਰਕੇ ਰੋਜ਼ਾਨਾ ਸਰਵੇ ਕਰਨ ਲਈ ਹਰ ਦੌ ਪਿੰਡਾਂ ਤੇ ਕਰਮਚਾਰੀਆਂ ਦੀ ਨਿਯੁਕਤੀ ਕੀਤੀ ਗਈ।ਇਸ ਸਮੇਂ ਦੋਰਾਨ ਅਧਿਕਾਰੀਆਂ/ ਕਰਮਚਾਰੀਆਂ ਦੀ ਛੁੱਟੀਆਂ ਰੱਦ ਕਰ ਦਿੱਤਿਆ ਗਈਆਂ ਹਨ ਅਤੇ ਮਾਕ ਡਰਿੱਲ ਕਰਨ ਲਈ ਵੀ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਅਵਤਾਰ ਸਿੰਘ ਨੇ ਦੱਸਿਆ ਕਿ ਟਿੱਡੀ ਦਲ ਨੂੰ ਮਾਰਨ ਲਈ ਜਿਲੇ ਵਿੱਚ ਲੋੜੀਂਦੇ ਦਵਾਈਂਆ ਤੇ ਪਾਵਰ ਸਪਰੇ ਮੋਜੂਦ ਹਨ।ਕਿਸਾਨ ਜਾਗਰੂਕ ਹੋ ਕੇ ਪਤਾ ਲੱਗਣ ਤੇ ਟਿੱਡੀ ਦਲ ਦੀ ਸੂਚਨਾ ਕੰਟਰੋਲ ਰੂਮ ਨੰਬਰ 01881-222370 ਤੇ ਦੇਣ। ਉਨ੍ਹਾਂ ਦੱਸਿਆ ਕਿ ਜਿਲੇ ਵਿੱਚ ਪਾਪੂਲਰ ਤੇ ਮੱਕੀ ਦੀ ਚਾਰੇ ਦੀ ਫਸਲ ਟਿੱਡੀ ਦਲ ਨੂੰ ਸੱਦਾ ਦੇ ਸਕਦੀ ਹੈ।